Saturday, 13 June 2026

 

 

ਖ਼ਾਸ ਖਬਰਾਂ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ

 

ਫਾਜ਼ਿਲਕਾ ਜ਼ਿਲੇ ਵਿਚ ਸ਼ਰਾਬ ਫੈਕਟਰੀ ਲਗਾਉਣ ਦਾ ਲਾਇਸੈਂਸ ਪਿੱਛਲੀ ਅਕਾਲੀ ਭਾਜਪਾ ਸਰਕਾਰ ਸਮੇਂ ਦਿੱਤਾ ਗਿਆ : ਸੁਨੀਲ ਜਾਖੜ

ਤਦ ਆਬਕਾਰੀ ਵਿਭਾਗ ਦੇ ਮੰਤਰੀ ਸਨ ਸੁਖਬੀਰ ਸਿੰਘ ਬਾਦਲ

Web Admin

Web Admin

5 Dariya News

ਫਾਜ਼ਿਲਕਾ , 05 Mar 2021

Last updated on: Mar 05, 2021, 00:00 IST

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਸਨਸ਼ਨੀਖੇਜ ਖੁਲਾਸਾ ਕਰਦਿਆਂ ਦੱਸਿਆ ਕਿ ਫਾਜ਼ਿਲਕਾ ਜ਼ਿਲੇ ਦੇ ਪਿੰਡ ਹੀਰਾਂ ਵਾਲੀ ਵਿਖੇ ਜਿਸ ਸ਼ਰਾਬ ਫੈਕਟਰੀ ਦਾ ਵਿਰੋਧ ਇਲਾਕੇ ਦੇ ਲੋਕ ਕਰ ਰਹੇ ਹਨ ਅਤੇ ਜਿਸ ਮੁੱਦੇ ਤੇ ਅਕਾਲੀ ਦਲ ਤੇ ਭਾਜਪਾ ਸਿਆਸੀ ਰੋਟੀਆਂ ਸੇਕ ਰਹੇ ਹਨ, ਅਸਲ ਵਿਚ ਉਕਤ ਫੈਕਟਰੀ ਦਾ ਲਾਇਸੈਂਸ ਕਿਸੇ ਹੋਰ ਨੇ ਨਹੀਂ ਸਗੋਂ ਅਕਾਲੀ ਦਲ ਭਾਰਤੀ ਜਨਤਾ ਪਾਰਟੀ ਦੇ ਪਿੱਛਲੀ ਸਰਕਾਰ ਨੇ 28 ਅਗਸਤ 2015 ਨੂੰ ਦਿੱਤਾ ਸੀ। ਉਨਾਂ ਨੇ ਕਿਹਾ ਕਿ ਇਹ ਲਾਇਸੈਂਸ ਜਾਰੀ ਕਰਨ ਸਮੇਂ ਆਬਕਾਰੀ ਵਿਭਾਗ ਦੇ ਮੰਤਰੀ ਸ: ਸੁਖਬੀਰ ਸਿੰਘ ਬਾਦਲ ਖੁਦ ਸਨ।ਅੱਜ ਇੱਥੇ ਫਾਜ਼ਿਲਕਾ ਦੇ ਵਿਧਾਇਕ ਸ: ਦਵਿੰਦਰ ਸਿੰਘ ਘੁਬਾਇਆ ਅਤੇ ਹੀਰਾਂ ਵਾਲੀ ਅਤੇ ਆਸਪਾਸ ਦੇ ਪਿੰਡਾਂ ਦੇ ਲੋਕਾਂ ਸਮੇਤ ਮੀਡੀਆ ਨਾਲ ਗਲਬਾਤ ਕਰਦਿਆਂ ਸ੍ਰੀ ਸੁਨੀਲ ਜਾਖੜ ਨੇ ਦੱਸਿਆ ਕਿ ਇਕ ਵਾਰ ਫਿਰ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦਾ ਦੋਹਰਾ ਕਿਰਦਾਰ ਬੇਨਕਾਬ ਹੋਇਆ ਹੈ। ਉਨਾਂ ਨੇ ਕਿਹਾ ਕਿ ਉਕਤ ਸਰਕਾਰ ਵਿਚ ਭਾਰਤੀ ਜਨਤਾ ਪਾਰਟੀ ਵੀ ਬਰਾਬਰ ਦੀ ਭਾਈਵਾਲ ਸੀ ਜਦ ਕਿ ਅੱਜ ਭਾਜਪਾ ਆਗੂ ਸ੍ਰੀ ਸੁਰਜੀਤ ਕੁਮਾਰ ਜਿਆਣੀ ਵੀ ਧਰਨੇ ਵਿਚ ਜਾ ਕੇ ਸਿਆਸੀ ਡਰਾਮਾ ਕਰ ਰਹੇ ਹਨ।

ਇਸ ਮੌਕੇ ਉਨਾਂ ਨੇ ਜਾਣਕਾਰੀ ਦਿੱਤੀ ਕਿ ਬੀਤੇ ਦਿਨ ਪਿੰਡ ਦੇ ਲੋਕ ਸੁਖਬੀਰ ਸਿੰਘ ਬਾਦਲ ਨੂੰ ਵੀ ਬਤੌਰ ਹਲਕੇ ਦਾ ਸਾਂਸਦ ਹੋਣ ਕਾਰਨ ਮਿਲੇ ਸਨ ਅਤੇ ਸ: ਬਾਦਲ ਨੇ ਭਲਕੇ ਧਰਨੇ ਵਿਚ ਆਉਣ ਦਾ ਭਰੋਸਾ ਦਿੱਤਾ ਹੈ। ਇਸ ਤੇ ਸ੍ਰੀ ਸੁਨੀਲ ਜਾਖੜ ਨੇ ਸ: ਬਾਦਲ ਨੂੰ ਕਿਹਾ ਕਿ ਉਹ ਪਿੰਡ ਜਾ ਕੇ ਲੋਕਾਂ ਨੂੰ ਸੱਚ ਜਰੂਰ ਦੱਸਣ ਅਤੇ ਆਪਣੇ ਗੁਨਾਹਾਂ ਦੀ ਮਾਫੀ ਮੰਗਣ ਜੋ ਇਸ ਇਲਾਕੇ ਵਿਚ ਲੋਕਾਂ ਦੀ ਸਹਿਮਤੀ ਤੋਂ ਬਿਨਾਂ ਇਸ ਤਰਾਂ ਦੀ ਫੈਕਟਰੀ ਲਗਾਉਣ ਦਾ ਲਾਇਸੈਂਸ ਜਾਰੀ ਕੀਤਾ।ਸ੍ਰੀ ਜਾਖੜ ਨੇ ਕਿਹਾ ਕਿ ਉਕਤ ਲਾਇਸੈਂਸ ਅਕਾਲੀ ਦਲ ਦੇ ਕਿਸੇ ਚਹੇਤੇ ਨੂੰ ਦਿੱਤਾ ਗਿਆ ਜਿਸ ਨੇ ਹੁਣ ਕਿਸੇ ਉਦਯੋਗਪਤੀ ਨੂੰ ਉਕਤ ਲਾਇਸੈਂਸ 13 ਕਰੋੜ ਰੁਪਏ ਵਿਚ ਵੇਚ ਦਿੱਤਾ ਹੈ। ਉਨਾਂ ਨੇ ਕਿਹਾ ਕਿ ਉਹ ਉਕਤ ਉਦਯੋਗਪਤੀ ਨਾਲ ਵੀ ਗੱਲਬਾਤ ਕਰਕੇ ਉਸਨੂੰ ਇਸ ਇਲਾਕੇ ਵਿਚ ਇਸ ਤਰਾਂ ਦੀ ਸਨਅੱਤ ਨਾ ਲਗਾਉਣ ਲਈ ਰਾਜੀ ਕਰਣਗੇ ਪਰ ਉਨਾਂ ਨੇ ਅਕਾਲੀ ਲੀਡਰਸ਼ਿਪ ਨੂੰ ਵੰਗਾਰਿਆ ਕਿ ਉਹ ਉਨਾਂ ਦੇ ਨਾਂਅ ਜਨਤਕ ਕਰਨ ਜਿੰਨਾਂ ਦੀ ਸਿਫਾਰਸ਼ ਅਤੇ ਇਸ ਤਰਾਂ ਦੇ ਆਪਣੇ ਚਹੇਤੇ ਨੂੰ ਲਾਇਸੈਂਸ ਦਿੱਤਾ ਗਿਆ ਜੋ ਕਿ ਅੱਗੋਂ ਲਾਇਸੈਂਸ ਸ਼ਰੇਆਮ ਵੇਚ ਰਿਹਾ ਹੈ।ਇਸ ਮੌਕੇ ਉਨਾਂ ਨੇ ਆਪ ਪਾਰਟੀ ਦੇ ਆਗੂਆਂ ਤੇ ਵੀ ਹਮਲਾ ਕਰਦਿਆਂ ਕਿਹਾ ਕਿ ਉਹ ਹੀਰਾਂ ਵਾਲੀ ਵਿਚ ਤਾਂ ਆਖ ਆਏ ਸਨ ਕਿ ਅਸੀਂ ਵਿਧਾਨ ਸਭਾ ਵਿਚ ਮੁੱਦਾ ਉਠਾਵਾਂਗੇ ਪਰ ਅਸਲ ਵਿਚ ਵਿਧਾਨ ਸਭਾ ਵਿਚ ਇਹ ਮੁੱਦਾ ਫਾਜ਼ਿਲਕਾ ਦੇ ਨੁੰਮਾਇੰਦੇ ਅਤੇ ਕਾਂਗਰਸ ਦੇ ਵਿਧਾਇਕ ਸ: ਦਵਿੰਦਰ ਸਿੰਘ ਘੁਬਾਇਆ ਨੇ ਹੀ ਉਠਾਇਆ ਹੈ।ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਜਿੰਨਾਂ ਨੇ ਹੀਰਾਂ ਵਾਲੀ ਅਤੇ ਆਸਪਾਸ ਦੇ ਲੋਕਾਂ ਦੇ ਭਵਿੱਖ ਨਾਲ ਖਿਲਵਾੜ ਕਰਕੇ ਇੱਥੇ ਸ਼ਰਾਬ ਫੈਕਟਰੀ ਦਾ ਲਾਇਸੈਂਸ ਦਿੱਤਾ ਸੀ, ਉਹੀ ਲੋਕ ਅੱਜ ਲੋਕਾਂ ਦੇ ਹਿਤੂ ਹੋਣ ਦਾ ਡਰਾਮਾ ਕਰ ਰਹੇ ਹਨ, ਪਰ ਲੋਕ ਹੁਣ ਅਜਿਹੇ ਲੋਕਾਂ ਦੀਆਂ ਸਿਆਸੀ ਚਾਲਾਂ ਨੂੰ ਭਲੀਭਾਂਤ ਸਮਝਦੇ ਹਨ।

 

Tags: Sunil Jakhar , Punjab Pradesh Congress Committee President , PPCC President , PPCC , Congress , Punjab Congress , Davinder Singh Ghubaya , Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD