Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼

 

ਅਨੁਸੂਚਿਤ ਜਾਤੀ ਕਮਿਸ਼ਨ ਕੋਲ 67 ਹਜ਼ਾਰ ਕੇਸ ਸੁਣਵਾਈ ਲਈ ਆਏ : ਵਿਜੈ ਸਾਂਪਲਾ

ਲੋਕਾਂ ਦੀਆਂ ਸ਼ਿਕਾਇਤਾ ਦੀਆਂ ਛੇਤੀ ਹੀ ਆਨਲਾਈਨ ਪੋਰਟਲ ਸ਼ੁਰੂ ਕਰਾਂਗੇ

Web Admin

Web Admin

5 Dariya News

ਅੰਮ੍ਰਿਤਸਰ , 05 Mar 2021

Last updated on: Mar 05, 2021, 00:00 IST

ਅਨੁਸੂਚਿਤ ਜਾਤੀ ਕਮਿਸ਼ਨ ਦੇ ਰਾਸ਼ਟਰੀ ਚੇਅਰਮੈਨ ਵਿਜੈ ਸਾਂਪਲਾ ਨੇ ਆਪਣੀ ਪਲੇਠੀ ਮੀਟਿੰਗ ਦੌਰਾਨ ਦੱਸਿਆ ਕਿ ਕਮਿਸ਼ਨ ਕੋਲ 67 ਹਜਾਰ ਦੇ ਕਰੀਬ ਕੇਸ ਸੁਣਵਾਈ ਲਈ ਬਕਾਇਆ ਪਏ ਹਨ। ਜਿਨਾਂ ਨੂੰ ਪਹਿਲ ਦੇ ਆਧਾਰ ਤੇ ਸੁਣਿਆ ਜਾ ਰਿਹਾ ਹੈ। ਉਨਾਂ ਦੱਸਿਆ ਕਿ ਕਮਿਸ਼ਨ ਛੇਤੀ ਹੀ ਲੋਕਾਂ ਦੀਆਂ ਸ਼ਿਕਾਇਤਾ ਸੁਣਨ ਲਈ ਆਨਲਾਈਨ ਪੋਰਟਲ ਸ਼ੁਰੂ ਕਰੇਗਾ ਜਿਸ ਨਾਲ ਕਮਿਸ਼ਨ ਤੱਕ ਆਮ ਲੋਕਾਂ ਦੀ ਪਹੁੰਚ ਆਸਾਨ ਹੋਵੇਗੀ।  ਕਮਿਸ਼ਨ ਦੇ ਕੰਮ ਬਾਰੇ ਬੋਲਦੇ ਸ੍ਰੀ ਸਾਂਪਲਾ ਨੇ ਕਿਹਾ ਕਿ ਕਮਿਸ਼ਨ ਅਨੁਸੂਚਿਤ ਜਾਤੀ ਦੇ ਲੋਕਾਂ ਨਾਲ ਸਮਾਜਿਕ ਧੱਕਾ, ਸਰਕਾਰੀ  ਅਨਿਆ, ਐਸ.ਸੀ/ਐਸ.ਟੀ ਐਕਟ ਦੀ ਉਲੰਘਣਾ ਆਦਿ ਦੇ ਮਾਮਲਿਆਂ ਨੂੰ ਸਰਕਾਰ ਦੀ ਦਖ਼ਲਅੰਦਾਜੀ ਨਾਲ ਹੱਲ ਕਰਦਾ ਹੈ ਅਤੇ ਨਿਆਂ ਦਿਵਾਉਂਦਾ ਹੈ । ਇਸ ਤੋਂ ਇਲਾਵਾ ਕਮਿਸ਼ਨ ਸਰਕਾਰੀ ਯੋਜਨਾਵਾਂ ਲਈ ਸਰਕਾਰ ਨੂੰ ਰਾਇ ਮਸ਼ਵਰਾ ਦਿੰਦਾ ਹੈ ਤਾਂ ਜੋ ਇਨਾਂ ਲੋਕਾਂ ਨਾਲ ਨਿਆਂ ਕੀਤਾ ਜਾ ਸਕੇ। ਉਨਾਂ ਕਿਹਾ ਕਿ ਮੈਂ ਚੇਅਰਮੈਨ ਦੇ ਅਹੁਦੇ ਦੀ ਸਹੁੰ  ਚੁੱਕਣ ਤੋਂ ਪਹਿਲਾਂ ਇਕ ਪਾਰਟੀ ਦਾ ਨੁਮਾਇੰਦਾ ਸੀ ਪਰ ਇਸ ਕੁਰਸੀ ਤੇ ਬੈਠਣ ਨਾਲ ਹੁਣ ਮੈਂ ਸਮਾਜ ਦਾ ਨੁਮਾਇੰਦਾ ਹਾਂ ਅਤੇ ਮੇਰੀ ਕੋਸ਼ਿਸ਼ ਹੋਵੇਗੀ ਕਿ ਕਿਸੇ ਨਾਲ ਵੀ ਭੇਦਭਾਵ ਨਾ ਹੋਵੇ। ਉਨਾਂ ਕਿਹਾ ਕਿ ਮੇਰੀ ਜਿੰਮੇਵਾਰੀ ਹੈ ਕਿ ਅਨੁਸੂਚਿਤ ਜਾਤੀ ਦੇ ਲੋਕ ਜੋ ਵੀ ਮੇਰੇ ਕੋਲ ਆਸ ਲੈ ਕੇ ਆਉਣ ਉਹ ਵਿਸ਼ਵਾਸ਼ ਦੇ ਨਾਲ ਵਾਪਿਸ ਜਾਣ।

ਉਨਾਂ ਇਸ ਮੌਕੇ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ ਵੱਖ ਕਲਿਆਣਕਾਰੀ ਯੋਜਨਾਵਾਂ ਦਾ ਵੇਰਵਾ ਲਿਆ। ਪੋਸਟ ਮੈਟ੍ਰਿਕ ਸਕੀਮ ਬਾਰੇ ਬੋਲਦੇ ਉਨਾਂ ਕਿਹਾ ਕਿ ਕੋਈ ਵੀ ਸਰਕਾਰੀ ਜਾਂ ਨਿੱਜੀ ਕਾਲਜ ਇਸ ਸਕੀਮ ਅਧੀਨ ਬੱਚੇ ਨੂੰ ਦਾਖਲਾ ਦੇਣ ਤੋਂ ਇੰਨਕਾਰ ਨਹੀਂ ਕਰ ਸਕਦਾ ਅਤੇ ਨਾ ਹੀ ਕਿਸੇ ਵਿਦਿਆਰਥੀ ਦੀ ਡਿਗਰੀ ਇਹ ਕਹਿ ਕੇ ਰੋਕ ਸਕਦਾ ਹੈ ਕਿ ਉਸ ਨੂੰ ਅਜੇ ਸਰਕਾਰ ਕੋਲੋ ਵਜੀਫਾ ਪ੍ਰਾਪਤ ਨਹੀਂ ਹੋਇਆ। ਆਏ ਲੋਕਾਂ ਅਤੇ ਐਨ ਜੀ ਓ ਦੇ ਨੁਮਾਇੰਦਿਆਂ ਨੂੰ ਮੁਖਾਤਿਬ ਹੁੰਦੇ ਸ੍ਰੀ ਸਾਂਪਲਾ ਨੇ ਕਿਹਾ ਕਿ ਜੇਕਰ ਕੋਈ ਕਾਲਜ ਜਾਂ ਸਕੂਲ ਅਜਿਹਾ ਹੁਕਮ ਨਹੀਂ ਮੰਨਦਾ ਤਾਂ ਤੁਰੰਤ ਡਿਪਟੀ ਕਮਿਸ਼ਨਰ ਦੇ ਨੋਟਿਸ ਵਿਚ ਲਿਆਓ।  ਸ੍ਰੀ ਸਾਂਪਲਾ ਨੇ ਸਫ਼ਾਈ ਕਰਮਚਾਰਿਆਂ ਬਾਰੇ ਬੋਲਦੇ ਕਿਹਾ ਕਿ ਕਿਸੇ ਵੀ ਹਾਲਤ ਵਿੱਚ ਸੀਵਰਮੈਨ ਨੂੰ ਸੀਵਰੇਜ ਦੇ ਸੈਪਟਿਕ ਟੈਂਕ ਵਿੱਚ ਉਤਰਨ ਲਈ ਮਜ਼ਬੂਰ ਨਹੀਂ ਕੀਤਾ ਜਾ ਸਕਦਾ ਅਤੇ ਜੇਕਰ ਜਾਣਾ ਹੀ ਪੈਂਦਾ ਹੈ ਤਾਂ ਸੁਰੱਖਿਆ ਦੇ ਸਾਰੇ ਮਾਪਦੰਡ ਪੂਰੇ ਹੋਣੇ ਚਾਹੀਦੇ ਹਨ। ਇਸ ਮੌਕੇ ਡਿਪਟੀ ਕਮਿਸ਼ਨਰ ਸ: ਗੁਰਪ੍ਰੀਤ ਸਿੰਘ ਖਹਿਰਾ ਨੇ ਉਨਾਂ ਨੂੰ ਜਿਲ੍ਹੇ ਵਿੱਚ ਆਉਣ ਤੇ ਜੀ ਆਇਆਂ ਨੂੰ ਕਿਹਾ। ਹੋਰਨਾਂ ਤੋਂ ਇਲਾਵਾ ਇਸ ਮੌਕੇ ਐਸ.ਐਸ.ਪੀ. ਸ੍ਰੀ ਧਰੁਵ ਦਹਿਆ, ਡੀ.ਸੀ.ਪੀ. ਸ੍ਰੀ ਪੀ.ਐਸ. ਭੰਡਾਲ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਹਿਮਾਂਸ਼ੂ ਅਗਰਵਾਲ ,  ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਰਣਬੀਰ ਸਿੰਘ ਮੂਧਲ ਅਤੇ ਜੁਆਇੰਟ ਕਮਿਸ਼ਨਰ ਨਗਰ ਨਿਗਮ ਸ੍ਰੀ ਸੰਦੀਪ ਰਿਸ਼ੀ ਵੀ ਹਾਜ਼ਰ ਸਨ।

 

Tags: Vijay Sampla , Bharatiya Janata Party , BJP , Chairman National Commission for Scheduled Castes , NCSC , National Commission for Scheduled Castes , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD