Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕਪੂਰਥਲਾ ਪੁਲਿਸ ਵਲੋਂ ਮਹਿਲਾ ਦਿਵਸ ਨੂੰ ਸਮਰਪਿਤ ਮਹਿਲਾ ਪੁਲਿਸ ਕਰਮਚਾਰੀਆਂ ਲਈ ਮੈਡੀਕਲ ਕੈਂਪ

ਮਹਿਲਾਵਾਂ ਦਾ ਦੇਸ਼ ਦੀ ਸੁਰੱਖਿਆ ਤੇ ਅਮਨ ਕਾਨੂੰਨ ਬਣਾਈ ਰੱਖਣ ਵਿਚ ਯੋਗਦਾਨ ਅਹਿਮ-ਐਸ.ਐਸ.ਪੀ.

Web Admin

Web Admin

5 Dariya News

ਕਪੂਰਥਲਾ , 06 Mar 2021

Last updated on: Mar 06, 2021, 00:00 IST

ਅੰਤਰਰਾਸਟਰੀ ਮਹਿਲਾ ਦਿਵਸ ਨੂੰ ਸਮਰਪਿਤ ਕਪੂਰਥਲਾ ਦੇ ਪੁਲਿਸ ਮੁਖੀ ਕੰਵਰਦੀਪ ਕੌਰ ( ਆਈ.ਪੀ.ਐਸ ) ਐਸ.ਐਸ.ਪੀ ਕਪੂਰਥਲਾ ਦੀ ਅਗਵਾਈ ਹੇਠ ਪੁਲਿਸ ਲਾਇਨ ਕਪੂਰਥਲਾ ਵਿਖੇ ਦੋ ਰੋਜ਼ਾ ਮਹਿਲਾ ਮੈਡੀਕਲ ਕੈਂਪ ਲਗਾਇਆ ਗਿਆ,  ਜਿਸ ਵਿੱਚ ਜਿਲਾ ਕਪੂਰਥਲਾ ਵਿੱਚ ਤੈਨਾਤ ਮਹਿਲਾ ਪੁਲਿਸ ਮੁਲਾਜਮਾਂ ਦੀ ਮੈਡੀਕਲ ਜਾਂਚ ਕੀਤੀ ਗਈ । ਇਸ ਮੌਕੇ ਐਸ.ਐਸ.ਪੀ. ਕੰਵਰਦੀਪ ਕੌਰ ਨੇ ਕਿਹਾ ਕਿ ਮਹਿਲਾਵਾਂ ਦੇਸ਼ ਦੀਆਂ ਵੱਖ-ਵੱਖ ਸੁਰੱਖਿਆ ਸੈਨਾਵਾਂ ਤੇ ਪੁਲਿਸ ਫੋਰਸਾਂ ਦਾ ਅਹਿਮ ਅੰਗ ਹਨ ਅਤੇ ਉਨ੍ਹਾਂ ਵਲੋਂ ਦੇਸ਼ ਦੀ ਸੁਰੱਖਿਆ ਤੇ ਅਮਨ ਕਾਨੂੰਨ ਵਿਵਸਥਾ ਬਣਾਈ ਰੱਖਣ ਵਿਚ ਅਹਿਮ ਯੋਗਦਾਨ ਪਾਇਆ ਜਾ ਰਿਹਾ ਹੈ। ਜਸਵੀਰ ਸਿੰਘ ਐਸ.ਪੀ ਹੈਡਕੁਆਟਰ ਕਪੂਰਥਲਾ ਨੇ ਦੱਸਿਆ ਕਿ ਇਸ ਕੈਂਪ ਵਿੱਚ ਸਿਵਲ ਹਸਪਤਾਲ ਕਪੂਰਥਲਾ , ਕੈਪੀਟਲ ਹਸਪਤਾਲ ਜਲੰਧਰ , ਸ੍ਰੀਮਨ ਹਸਪਤਾਲ ਜਲੰਧਰ ਅਤੇ ਸਮਸ਼ੇਰ ਅਨਕੋਲੌਜੀ ਸੈਂਟਰ ਜਲੰਧਰ ਦੇ ਡਾਕਟਰਾਂ ਵਲੋਂ  ਆਪਣੀਆਂ ਸੇਵਾਵਾਂ ਪ੍ਰਦਾਨ ਕੀਤੀਆਂ ।ਕੈਂਪ ਵਿੱਚ ਵਿਸ਼ੇਸ਼ ਤੌਰ ’ਤੇ ਛਾਤੀ ਦੇ ਕੈਂਸਰ ਅਤੇ ਜਨਾਨਾ ਰੋਗਾਂ ਅਤੇ ਪੇਟ ਦੀਆਂ ਬਿਮਾਰੀਆਂ ਦੀ ਜਾਂਚ ਕੀਤੀ ਗਈ  ਅਤੇ ਈ.ਸੀ.ਜੀ ਬਲੱਡ ਸੂਗਰ ,ਸੀ.ਬੀ.ਸੀ , ਬੀ.ਪੀ ਟੈਸਟ ਮੌਕੇ ’ਤੇ ਹੀ ਕੀਤੇ ਗਏ । ਕੈਂਪ ਵਿਚ 170 ਦੇ ਕਰੀਬ ਮਹਿਲਾ ਮੁਲਾਜ਼ਮਾਂ ਦੀ ਜਾਂਚ ਕੀਤੀ ਗਈ ਤੇ ਲੋੜ ਅਨੁਸਾਰ ਦਵਾਈਆਂ ਵੀ ਮੁਫਤ ਦਿੱਤੀਆਂ ਗਈਆਂ । ਕੈਂਪ ਵਿਚ ਕੈਪੀਟਲ ਹਸਪਤਾਲ ਜਲੰਧਰ ਦੇ ਡਾ . ਸਾਕਸੀ ਰਾਣਾ ( ਕੈਂਸਰ ਰੇਡੀਏਸਨ ਵਿਸੇਸਕ ) ਡਾ . ਮੇਧਾ ਸਰਮਾਂ ( ਕੈਂਸਰ ਵਿਸੇਸਕ ) ਸ੍ਰੀ ਅਮਨਅਰਮਾਨ ( ਮੈਨੇਜ਼ਰ ) ਸ਼੍ਰੀਮਨ ਹਸਪਤਾਲ ਜਲੰਧਰ ਤੋਂ ਡਾ . ਅਵੀਨਾਸ ਰਾਜਲਾ ( ਕੈਂਸਰ ਸਰਜਨ ਡਾ .ਪ੍ਰੀਤੀ ਸਲਾਹਾਨ , ਡਾ ਸਮਨਪ੍ਰੀਤ , ਪ੍ਰਭਦੀਪ ਸਿੰਘ ਮੈਨੇਜਰ , ਵਿਸਾਲ ਮਹਿਤਾ ਅਤੇ ਸਮਸੇਰ ਕੈਂਸਰ ਸੈਂਟਰ ਜਲੰਧਰ ਤੋਂ ਡਾ . ਇੰਦਰਦੀਪ ਸਿੰਘ ਕੈਂਸਰ ਸਰਜਨ , ਸਰਜੀਵਨ ਕੁਮਾਰ ਅਤੇ ਸਿਵਲ ਹਸਪਤਾਲ ਕਪੂਰਥਲਾ ਤੋਂ ਡਾ . ਸੰਦੀਪ ਭੋਲਾ , ਡਾ . ਸਿਮੀ ਕੱਕੜ ਅਤੇ ਡਾ ਰਵਨੀਤ ਕੌਰ ਨੇ ਆਪਣੀਆਂ ਸੇਵਾਵਾਂ ਦਿੱਤੀਆਂ ।ਇਸ ਮੌਕੇ ਸ੍ਰੀ ਸਾਹਬਾਜ ਸਿੰਘ ਡੀ.ਐਸ.ਪੀ. ਆਰਥਿਕ ਅਪਰਾਧ ਅਤੇ ਜੋਗਿੰਦਰ ਸਿੰਘ ਡੀ.ਐਸ.ਪੀ ਜੁਰਮ ਵਿਰੁਧ ਔਰਤਾਂ ਅਤੇ ਬੱਚਿਆਂ ਕਪੂਰਥਲਾ , ਡਾ . ਮੋਹਿਤ ਸ਼ਰਮਾ ਪੀ.ਏ.ਪੀ ਜਲੰਧਰ ਹਾਜਰ ਸਨ । ਉਕਤ ਮੈਡੀਕਲ ਕੈਂਪ ਵਿਚ ਭਾਗ ਲੈਣ ਵਾਲੀਆਂ ਮਹਿਲਾ ਪੁਲਿਸ ਕਰਮਚਾਰਣਾਂ ਨੂੰ ਵੱਖ ਵੱਖ ਬਿਮਾਰੀਆਂ ਸਬੰਧੀ ਮਾਹਿਰ ਡਾਕਟਰਾਂ ਵਲੋਂ ਵੱਖਰੇ ਤੌਰ ’ਤੇ ਕੌਂਸਲਿੰਗ ਕਰਕੇ ਜਾਗਰੂਕ ਕੀਤਾ ਗਿਆ।

 

Tags: SSP Kapurthala , Medical Camp

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD