Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਪੰਜਾਬ ਪੁਲਿਸ ਨੇ ਲੁਧਿਆਣਾ ਦੇ ਅੰਤਰ-ਰਾਜੀ ਸੈਕਸ ਰੈਕਟ ਦਾ ਕੀਤਾ ਪਰਦਾਫਾਸ਼

ਗਿਰੋਹ ਦੀ ਮੁੱਖ ਔਰਤ ਸਮੇਤ 10 ਕੁੜੀਆਂ ਗਿ੍ਰਫਤਾਰ

Web Admin

Web Admin

5 Dariya News

ਲੁਧਿਆਣਾ , 06 Mar 2021

Last updated on: Mar 06, 2021, 00:00 IST

ਸਵੇਰੇ ਤੜਕਸਾਰ ਕੀਤੇ ਆਪ੍ਰੇਸ਼ਨ ਤਹਿਤ ਪੰਜਾਬ ਪੁਲਿਸ ਨੇ ਸ਼ਨਿਚਰਵਾਰ  ਨੂੰ ਲੁਧਿਆਣਾ ਵਿੱਚ ਸਰਗਰਮ ਅੰਤਰ-ਰਾਜੀ ਸੈਕਸ ਰੈਕੇਟ ਦਾ ਪਰਦਾਫਾਸ਼ ਕੀਤਾ। ਇਸ ਕਾਰਵਾਈ ਦੌਰਾਨ ਪਹਿਲਾਂ ਤੋਂ ਜਮਾਨਤ ‘ਤੇ ਚੱਲ ਰਹੀ ਗਿਰੋਹ ਮੁਖੀ ਔਰਤ , 10 ਲੜਕੀਆਂ ਸਮੇਤ 14 ਵਿਅਕਤੀਆਂ ਨੂੰ ਗਿ੍ਰਫਤਾਰ ਕੀਤਾ ਗਿਆ ।  ਉਕਤ ਔਰਤ  ਕੋਵਿਡ ਦੌਰਾਨ ਲੋੜਵੰਦ ਬੇਰੁਜ਼ਗਾਰ ਲੜਕੀਆਂ ਨੂੰ ਦੇਹ-ਵਪਾਰ ਦੇ ਧੰਦੇ ਵਿੱਚ ਲਗਾਉਂਦੀ ਸੀ।ਦੇਹ ਵਪਾਰ ਵਿੱਚ ਸ਼ਾਮਲ ਇਹ ਲੜਕੀਆਂ ਨੇਪਾਲ, ਕੇਰਲਾ, ਹਿਮਾਚਲ ਪ੍ਰਦੇਸ਼, ਹਰਿਆਣਾ, ਉਤਰਾਖੰਡ, ਚੰਡੀਗੜ ਅਤੇ ਅੰਮਿ੍ਰਤਸਰ ਨਾਲ ਸਬੰਧਤ ਹਨ ਅਤੇ ਅਗਲੇਰੀ ਜਾਂਚ ਜਾਰੀ ਹੈ । ਇਸ ਕਾਰਵਾਈ ਦੀ ਅਗਵਾਈ  ਏ.ਡੀ.ਸੀ.ਪੀ. ਲੁਧਿਆਣਾ ਰੁਪਿੰਦਰ ਕੌਰ ਸਰਾਂ ਨੇ ਕੀਤੀ । ਏਡੀਸੀਪੀ ਨੇ ਦੱਸਿਆ ਦੱਸਿਆ ਕਿ ਦੋਸ਼ੀਆਂ ਕੋਲ ਪਾਬੰਦੀਸ਼ੁਦਾ ਨਸ਼ੀਲੇ ਪਦਾਰਥਾਂ ਈਟੀਜੋਲਮ ਅਤੇ ਐਸਕੀਟਲੋਪਰਮ ਔਕਜ਼ਲੇਟ ਦੀਆਂ ਗੋਲੀਆਂ ਵੀ ਬਰਾਮਦ ਕੀਤੀਆਂ ਗਈਆਂ ਹਨ ਜਿਨਾਂ ਨੂੰ ਡਾਕਟਰ ਦੀ ਇਜਾਜ਼ਤ ਤੋਂ ਬਗੈਰ ਇਸਤੇਮਾਲ ਕਰਨ ’ਤੇ ਪਾਬੰਦੀ ਹੈ ਅਤੇ ਸਪਲਾਈ ਦੇ ਸਰੋਤ ਦਾ ਪਤਾ ਲਗਾਉਣ ਲਈ ਦੋਸ਼ੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।ਸਰਾਂ ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਦੂਜੇ ਸ਼ਹਿਰਾਂ ਵਿੱਚ ਵੀ ਇਸੇ ਤਰਾਂ ਦੇ ਕਾਰਕੰਨਾਂ ਦੇ ਨਾਮ ਸਾਹਮਣੇ ਆਏ ਹਨ ਜਿਨਾਂ ਵਿੱਚ ਮੁੱਖ ਦੋਸ਼ੀ ਅਤੇ ਸਬੰਧਤ ਕੁੜੀਆਂ ਇੱਕ ਦੂਜੇ ਦੇ ਸੰਪਰਕ ਵਿੱਚ ਸਨ । ਉਹਨਾਂ ਅੱਗੇ ਕਿਹਾ ਕਿ ਇਨਾਂ ਸਾਰੇ ਪੱਖਾਂ ਦੀ ਪੜਤਾਲ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਹੋਰ ਗਿ੍ਰਫਤਾਰੀਆਂ ਹੋਣ ਦੀ ਸੰਭਾਵਨਾ ਹੈ।ਐਟੀਜੋਲਮ ਅਤੇ ਐਸਕੀਟਲੋਪਰਾਮ ਔਕਜ਼ਲੇਟ ਦੀਆਂ 20 ਗੋਲੀਆਂ ਤੋਂ ਇਲਾਵਾ ਸਪੈਨਿਸ਼ ਫਲਿਜ ਸੈਕਸ ਡਰਾਪ ਦੇ 5 ਪੀਸ ਵੀ ਜ਼ਬਤ ਕੀਤੇ ਗਏ ।  ਮੌਕੇ ਤੋਂ 7 ਮੋਬਾਈਲ ਫੋਨ, 28 ਪੈਕੇਟ ਕੰਡੋਮ ਤੋਂ ਇਲਾਵਾ 3630 ਰੁਪਏ ਦੀ ਨਕਦੀ ਅਤੇ ਦੋ ਸ਼ਰਾਬ ਦੀਆਂ ਬੋਤਲਾਂ ਵੀ ਬਰਾਮਦ ਹੋਈਆਂ।ਲੁਧਿਆਣਾ ਦੇ ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਨੇ ਏ.ਡੀ.ਸੀ.ਪੀ ਲੁਧਿਆਣਾ -4 ਰੁਪਿੰਦਰ ਕੌਰ ਸਰਾਂ ਦੀ ਅਗਵਾਈ ਵਿੱਚ ਇੱਕ ਵਿਸ਼ੇਸ਼ ਟੀਮ ਗਠਿਤ ਕੀਤੀ ਸੀ, ਜਿਸ ਦੇ ਮੈਂਬਰ ਐਸਐਚਓ ਮੁਹੰਮਦ ਜਮੀਲ ਸਨ। ਇਸ ਮਾਮਲੇ ਵਿਚ ਥਾਣਾ ਟਿੱਬਾ ਵਿਖੇ ਇਮੋਰਟਲ ਟ੍ਰੈਫਿਕ ਰੋਕਥਾਮ ਐਕਟ 1956 ਦੀ  ਧਾਰਾ 3,4 ਅਤੇ 5 ਤਹਿਤ ਮੁਕੱਦਮਾ ਨੰਬਰ 46, ਮਿਤੀ 6-03-2021, ਦਰਜ ਕੀਤਾ ਗਿਆ ਹੈ।

ਉਕਤ ਛਾਪੇਮਾਰੀ  ਬਾਰੇ ਜਾਣਕਾਰੀ ਦਿੰਦਿਆਂ ਏਡੀਸੀਪੀ ਰੁਪਿੰਦਰ ਕੌਰ ਸਰਾਂ ਨੇ ਦੱਸਿਆ ਕਿ ਦੋਸ਼ੀ ਦੁਆਰਾ ਚਲਾਏ ਜਾ ਰਹੇ ਦੇਹ ਵਪਾਰ ਦੀਆਂ ਗਤੀਵਿਧੀਆਂ ਬਾਰੇ ਇੱਕ ਸੂਹ ਮਿਲੀ ਸੀ ਅਤੇ ਉਸ ਦੀਆਂ ਹਰਕਤਾਂ ਤਿੱਖੀ ਨਜ਼ਰ ਰੱਖੀ ਜਾ ਰਹੀ ਸੀ। ਮੁੱਖ ਦੋਸ਼ੀ ਦੀ ਪਛਾਣ ਮਨਜੀਤ ਕੌਰ ਉਰਫ ਪੰਮੀ ਆਂਟੀ ਵਜੋਂ ਹੋਈ ਹੈ ਜੋ ਗਲੀ ਨੰਬਰ 10 ਨਿਊ  ਸੁਭਾਸ਼ ਨਗਰ ਦੀ ਵਸਨੀਕ ਹੈ ਅਤੇ ਉਸ ਨੂੰ ਸਾਲ 2018 ਵਿਚ ਥਾਣਾ ਜੋਧੇਵਾਲ ਵਿਖੇ ਦਰਜ ਇਸੇ ਤਰਾਂ ਦੇ ਇੱਕ ਹੋਰ ਕੇਸ ਵਿਚ ਗਿ੍ਰਫਤਾਰ ਵੀ ਕੀਤਾ ਗਿਆ ਸੀ। ਛਾਪੇਮਾਰੀ ਦੌਰਾਨ ਸਬੰਧਤ ਘਰ ਤੋਂ ਤਿੰਨ ਹੋਰ ਵਿਅਕਤੀਆਂ ਨੂੰ ਵੀ ਗਿ੍ਰਫਤਾਰ ਕੀਤਾ ਗਿਆ ਜੋ ਗਾਹਕ ਵਜੋਂ  ਉੱਥੇ ਆਏ ਸਨ। ਉਕਤ ਔਰਤ (ਗਿਰੋਹ ਦੀ ਮੁਖੀ) ਹੁਣ ਜ਼ਮਾਨਤ ‘ਤੇ ਬਾਹਰ ਸੀ ਅਤੇ ਕੇਵਲ ਨੌਜਵਾਨ ਲੋੜਵੰਦ ਲੜਕੀਆਂ ਨੂੰ ਵਰਗਲਾ ਕੇ ਦੇਹ ਵਪਾਰ ਦੇ ਧੰਦੇ ਵਿੱਚ ਲਗਾ ਆਪਣੇ ਘਰ ਤੋਂ ਗੈਰਕਨੂੰਨੀ ਗਤੀਵਿਧੀਆਂ ਨੂੰ ਅੰਜਾਮ ਦੇ ਰਹੀ ਸੀ। । ਦੱਸਣਯੋਗ ਹੈ ਕਿ  ਕੋਵਿਡ ਦੇ ਸੰਕਟਕਾਲੀ ਦੌਰ ਵਿੱਚ ਉਕਤ ਔਰਤ ਲੋੜਵੰਦ ,ਬੇਰੁਜ਼ਗਾਰ ਲੜਕੀਆਂ ਨੂੰ ਧੋਖੇ ਨਾਲ ਫੁਸਲਾ ਕੇ ਦੇਹ ਵਪਾਰ ਵਿੱਚ ਲਗਾਉਂਦੀ ਸੀ। ਗਿ੍ਰਫਤਾਰ ਕੀਤੇ ਗਏ ਵਿਅਕਤੀਆਂ ਵਿਚੋਂ ਇਕ ਦਿੱਲੀ ਦੀ ਲੜਕੀ  ਸ਼ਾਮਲ ਹੈ ਜੋ ਕੋਵਿਡ ਦੌਰਾਨ ਆਪਣੇ ਰਿਸ਼ਤੇਦਾਰ ਕੋਲੋਂ ਲਿਆ ਕਰਜ਼ਾ ਵਾਪਸ ਨਹੀਂ ਮੋੜ ਸਕੀ ਸੀ, ਜਦੋਂ ਕਿ ਸ਼ਹਿਰ ਦੇ ਗੁਰਦੁਆਰੇ ਚੋਂ ਲੱਭੀ ਇਕ ਹੋਰ ਲੜਕੀ ਨੂੰ  ਨੌਕਰੀ ਦੇਣ ਦਾ ਝਾਂਸਾ ਦੇ ਕੇ ਇਸ ਧੰਦੇ ਵਿੱਚ ਲਿਆਂਦਾ ਗਿਆ। ਸਰਾਂ ਨੇ ਅੱਗੇ ਦੱਸਿਆ ਕਿ ਇਹ ਲੜਕੀਆਂ ਆਪਣੇ ਪਰਿਵਾਰਕ ਮੈਂਬਰਾਂ ਨੂੰ ਦੱਸਦੀਆਂ ਸਨ ਕਿ ਉਹ ਕਿਸੇ ਫੈਕਟਰੀ ਵਿੱਚ ਕੰਮ ਕਰਦੀਆਂ ਹਨ ਜਾਂ ਵਿਆਹ ਦੀਆਂ ਪਾਰਟੀਆਂ ਵਿੱਚ ਪਰਫਾਮ ਕਰਦੀਆਂ ਹਨ।    

 

Tags: Crime News Punjab , Punjab Police , Police , Crime News , Ludhiana Police , Ludhiana , Rupinder Kaur Sran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD