Thursday, 23 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਤੋਂ 'ਆਪ' ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ ਕਾਂਗਰਸ ਪ੍ਰਵਾਸੀ ਮਜ਼ਦੂਰਾਂ ਦੇ ਖ਼ਿਲਾਫ਼ : ਸੰਜੇ ਟੰਡਨ ਆਪ’ ਸਿਧਾਂਤਾਂ, ਨੈਤਿਕਤਾ ਅਤੇ ਵਿਚਾਰਧਾਰਾ ਤੋਂ ਬੇਮੁੱਖ ਪਾਰਟੀ ਹੈ : ਸੰਜੇ ਟੰਡਨ ਗੁਰਜੀਤ ਸਿੰਘ ਔਜਲਾ ਨੇ ਸ਼ਹਿਰ ਦੇ ਬਜਾਰਾਂ ਵਿਚ ਕੀਤੀ ਦੁਕਾਨਦਾਰਾਂ ਨਾਲ ਮੁਲਾਕਾਤ ਪਟਿਆਲਾ ਦੇ ਇੱਕ ਲੱਖ ਤੋਂ ਵੱਧ ਲੋਕ ਪ੍ਰਧਾਨਮੰਤਰੀ ਮੋਦੀ ਦੀ ਫ਼ਤਿਹ ਰੈਲੀ ਦੇ ਬਣੇ ਗਵਾਹ ਪੰਜਾਬ ਵਿੱਚ ਬਿਜਲੀ ਨੂੰ ਲੈ ਕੇ ਹਾਹਾਕਾਰ: ਵਿਜੇ ਇੰਦਰ ਸਿੰਗਲਾ ਪੰਜਾਬ 'ਚ ਆਪ ਲਗਾਤਾਰ ਹੋ ਰਹੀ ਹੈ ਮਜ਼ਬੂਤ, ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਨੂੰ ਵੱਡਾ ਝਟਕਾ! ਕਈ ਵੱਡੇ ਆਗੂ 'ਆਪ' 'ਚ ਹੋਏ ਸ਼ਾਮਲ ਜ਼ਿਲ੍ਹਾ ਮੁਹਾਲੀ ਵਿਖੇ ਏਅਰਪੋਰਟ ਮਾਡਲ ਅਤੇ ਗਰੀਨ ਇਲੈਕਸ਼ਨ ਦੇ ਥੀਮ 'ਤੇ ਆਧਾਰਿਤ ਦੋ ਅਤਿ ਆਧੁਨਿਕ ਪੋਲਿੰਗ ਬੂਥ ਬਣਾਏ ਜਾਣਗੇ ਭਗਵੰਤ ਮਾਨ ਜੀ ਔਰਤਾਂ ਨੂੰ ਇੱਕ ਇੱਕ ਹਜ਼ਾਰ ਰੁਪਿਆ ਮਹੀਨਾ ਕਦੋਂ ਮਿਲੂਗਾ ? : ਗੁਰਜੀਤ ਸਿੰਘ ਔਜਲਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਾਕਾ ਸ੍ਰੀ ਪਾਉਂਟਾ ਸਾਹਿਬ ਦੀ ਯਾਦ ’ਚ ਸਮਾਗਮ ਪ੍ਰਧਾਨ ਮੰਤਰੀ ਦੱਸਣ ਕਿ ਉਹਨਾਂ ਦੀ ਪਾਰਟੀ ਵੋਟਰਾਂ ਨੂੰ ਭਾਜਪਾ ਲਈ ਵੋਟਾਂ ਪਾਉਣ ਲਈ ਡਰਾਉਣ ਦੀ ਥਾਂ ਦੇਸ਼ ਨੂੰ ਅੱਗੇ ਕਿਵੇਂ ਲਿਜਾਏਗੀ : ਸੁਖਬੀਰ ਸਿੰਘ ਬਾਦਲ ਰਾਜਾ ਵੜਿੰਗ ਨੇ ਲੁਧਿਆਣਾ ਪੂਰਬੀ ਵਿੱਚ ਚੋਣ ਪ੍ਰਚਾਰ ਦੌਰਾਨ ਬਦਲਾਅ ਦੀ ਵਕਾਲਤ ਕੀਤੀ 'ਜੁਮਲੇਬਾਜ਼' ਅਤੇ ਉਨ੍ਹਾਂ ਦੀ 'ਜੁਮਲੇਬਾਜ਼ੀ' ਤੋਂ ਸਾਵਧਾਨ ਰਹੋ : ਅਮਰਿੰਦਰ ਸਿੰਘ ਰਾਜਾ ਵੜਿੰਗ ਸੰਸਦ ਵਿੱਚ ਸ਼੍ਰੀ ਆਨੰਦਪੁਰ ਸਾਹਿਬ ਦੀ ਅਵਾਜ਼ ਬੁਲੰਦ ਕਰਾਂਗਾ : ਡਾ ਸੁਭਾਸ਼ ਸ਼ਰਮਾ ਡਾ: ਸੁਭਾਸ਼ ਸ਼ਰਮਾ ਨੇ ਸ੍ਰੀ ਅਨੰਦਪੁਰ ਸਾਹਿਬ ਦੇ ਬਹੁਪੱਖੀ ਵਿਕਾਸ ਲਈ ਜਾਰੀ ਕੀਤਾ ਸੰਕਲਪ ਪੱਤਰ ਇੰਡੋਨੇਸ਼ੀਆ ਪ੍ਰਤੀਨਿਧੀ ਸਭਾ ਅਤੇ ਅੰਤਰ-ਸੰਸਦੀ ਸੰਘ ਦੁਆਰਾ ਆਯੋਜਿਤ 10ਵੇਂ ਵਿਸ਼ਵ ਜਲ ਫੋਰਮ 'ਤੇ ਸੰਸਦੀ ਮੀਟਿੰਗ ਪਟਿਆਲਾ ’ਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਹੁਲਾਰਾ, ਜੀਨਗਰ ਸਮਾਜ ਦੇ ਮੈਂਬਰ ਪ੍ਰਧਾਨ ਰਾਕੇਸ਼ ਜੋਇਆ ਦੀ ਅਗਵਾਈ ਹੇਠ ਪ੍ਰੋ. ਸੁਮੇਰ ਸੀੜਾ ਦੀ ਪ੍ਰੇਰਨਾ ਸਦਕਾ ਐਨ ਕੇ ਸ਼ਰਮਾ ਦੀ ਹਾਜ਼ਰੀ ’ਚ ਅਕਾਲੀ ਦਲ ’ਚ ਹੋਏ ਸ਼ਾਮਲ ਜ਼ਿਲ੍ਹਾ ਚੋਣ ਅਫ਼ਸਰ ਘਨਸ਼ਾਮ ਥੋਰੀ ਵੱਲੋਂ ਦਿਵਿਆਂਗ ਵੋਟਰਾਂ ਨੂੰ ਵੋਟਾਂ ਵਾਲੇ ਦਿਨ ਸਹੂਲਤਾਂ ਦਾ ਲਾਭ ਲੈਣ ਲਈ 'ਸਕਸ਼ਮ ਐਪ' ਦੀ ਵਰਤੋਂ ਕਰਨ ਦੀ ਅਪੀਲ ਆਪ ਦੇ ਪਰਿਵਾਰ ਵਿੱਚ ਹੋਇਆ ਵਾਧਾ ਬੰਡਾਲਾ ਪਿੰਡ ਵਿੱਚ ਕਈ ਕਾਂਗਰਸੀ ਪਰਿਵਾਰ ਹੋਏ ਸ਼ਾਮਲ ਅੱਜ ਜੋ ਹਾਂ ਸਭ ਬਰਨਾਲਾ ਵਾਸੀਆਂ ਦੇ ਸਾਥ ਤੇ ਸਹਿਯੋਗ ਸਦਕਾ ਹਾਂ: ਮੀਤ ਹੇਅਰ ਲੋਕ ਸਭਾ ਚੋਣਾਂ 2024 : ਇਲੈਕਟ੍ਰੋਨਿਕ ਵੋਟਿੰਗ ਮਸ਼ੀਨਾਂ ਜਾਰੀ ਕੀਤੀਆਂ ਗਈਆਂ

 

ਬਲਬੀਰ ਸਿੱਧੂ ਵਲੋਂ ਜਗਤਾਰ ਭੁੱਲਰ ਦੀ ‘ਪੰਜਾਬ ਸਿਆਂ ਮੈਂ ਚੰਡੀਗੜ ਬੋਲਦਾਂ’ ਕਿਤਾਬ ਜਾਰੀ ਕੀਤੀ ਗਈ

Web Admin

Web Admin

5 Dariya News

ਚੰਡੀਗੜ੍ਹ , 06 Mar 2021

ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਵਲੋਂ ਅੱਜ ਚੰਡੀਗੜ ਪ੍ਰੈੱਸ ਕਲੱਬ ਵਿਖੇ ਸੀਨੀਅਰ ਪੱਤਰਕਾਰ ਜਗਤਾਰ ਸਿੰਘ ਭੁੱਲਰ ਦੀ ਵਲੋਂ ਲਿਖੀ ਕਿਤਾਬ ‘ਪੰਜਾਬ ਸਿਆਂ ਮੈਂ ਚੰਡੀਗੜ ਬੋਲਦਾਂ’ ਜਾਰੀ ਕੀਤੀ ਗਈ।ਇਸ ਮੌਕੇ ’ਤੇ ਬਲਬੀਰ ਸਿੰਘ ਸਿੱਧੂ ਨੇ ਲੇਖਕ ਜਗਤਾਰ ਭੁੱਲਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਚੰਡੀਗੜ ਸ਼ਹਿਰ ਸਬੰਧੀ ਲਿਖੀ ਇਹ “ਪੰਜਾਬ ਸਿੰਆਂ ਮੈਂ ਚੰਡੀਗੜ ਬੋਲਦਾਂ” ਕਿਤਾਬ ਵਿੱਚ ਉਨਾਂ ਨੇ ਪੰਜਾਬ ਦੀ ਰਾਜਧਾਨੀ ਤੇ ਪੰਜਾਬੀਆਂ ਦੀ ਭਾਵਨਾਵਾਂ ਤੇ ਅਧਿਕਾਰਾਂ ਬਾਰੇ ਖੁੱਲ ਕੇ ਲਿਖਿਆ ਹੈ ਕਿ ਕਿਵੇਂ ਪੰਜਾਬ ਰਾਜ ਦੇ ਅਧਿਕਾਰਾਂ ਨੂੰ ਚੰਡੀਗੜ ਵਿੱਚ ਖਤਮ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਰਾਜਧਾਨੀ ਚੰਡੀਗੜ ਵਿਖੇ ਪੰਜਾਬੀ ਭਾਸ਼ਾ ਨੂੰ ਨਜ਼ਰਅੰਦਾਜ਼ ਕਰਕੇ ਅੰਗਰੇਜ਼ੀ ਅਤੇ ਹਿੰਦੀ ਭਾਸ਼ਾ ਨੂੰ ਤਵਜੋਂ ਦੇਣਾ ਵੀ ਸਾਡੇ ਲਈ ਇਕ ਚਿੰਤਾਂ ਦਾ ਵਿਸ਼ਾ ਹੈ ਜਿਸ ਲਈ ਉਨਾਂ ਭਰੋਸਾ ਦਿਵਾਉਂਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਲੋੜੀਂਦੇ ਅਤੇ ਠੋਸ ਕਦਮ ਚੁੱਕੇਗੀ। ਉਨਾਂ ਕਿਹਾ ਕਿ ਚੰਡੀਗੜ ਨੂੰ ਪੰਜਾਬ ਦੇ 28 ਪਿੰਡਾਂ ਨੂੰ ਖਾਲੀ ਕਰਾ ਕੇ ਸਥਾਪਿਤ ਕੀਤਾ ਗਿਆ ਸੀ ਪਰ ਅੱਜ ਸੂਬੇ ਦੀ ਮਲਕੀਅਤ ਅਤੇ ਹੱਕਾਂ ਨੂੰ ਲਗਾਤਾਰ ਘਟਾਇਆ ਜਾ ਰਿਹਾ ਹੈ ਜੋ ਪੰਜਾਬੀ ਤੇ ਪੰਜਾਬੀਅਤ ਨਾਲ ਧੋੋਖਾ ਕਰਨ ਦੇ ਬਰਾਬਰ ਹੈ।ਉਨਾਂ ਕਿਹਾ ਕਿ 1947 ਵਿਚ ਪੱਛਮੀ ਪੰਜਾਬ 1966 ਵਿੱਚ ਹਰਿਆਣਾ ਹਿਮਾਚਲ ਪ੍ਰਦੇਸ਼ ਨੂੰ ਅੱਲਗ ਕਰ ਦਿੱਤਾ ਗਿਆ ਜਿਸ ਲਈ ਕੁੱਝ ਸਿਆਸੀ ਪਾਰਟੀਆਂ ਸਿੱਧੇ ਤੌਰ ’ਤੇ ਜਿੰਮੇਵਾਰ ਸਨ।ਜਗਤਾਰ ਸਿੰਘ ਭੁੱਲਰ ਨੇ ਬੜੀ ਖੂਬਸੂਰਤੀ ਨਾਲ ਇਸ ਕਿਤਾਬ ਵਿਚ ਬਹੁਤ ਕੁਝ  ਪੇਸ਼ ਕੀਤਾ ਹੈ ਤਾਂ ਜੋ ਪੰਜਾਬ ਵਾਸੀਆਂ ਨੂੰ ਆਪਣੀ ਰਾਜਧਾਨੀ ਅਤੇ ਸੂਬੇ ਨਾਲ ਜੁੜੇ ਹਰ ਇਕ ਪਹਿਲੂ ਦਾ ਪਤਾ ਚੱਲ ਸਕੇ ਅਤੇ ਨਾਲ ਹੀ ਸਾਡੀ ਨੋਜੁਆਨ ਪੀੜੀ ਵੀ ਰਾਜਧਾਨੀ ਨਾਲ ਜੁੜੇ ਆਪਣੇ ਇਤਿਹਾਸਕ ਤੱਥਾਂ ਨੂੰ ਡੂੰਘਾਈ ਨਾਲ ਸਮਝ ਸਕੇ।   

ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਜਗਤਾਰ ਭੁੱਲਰ ਨੇ ਚੰਡੀਗੜ ਨੂੰ ਵਸਾਉਣ ਲਈ ਪੰਜਾਬ ਦੇ ਪਿੰਡਾਂ ਦੇ ਹੋਏ ਉਜਾੜੇ ਤੋਂ ਲੈਕੇ ਇਸ ਨੂੰ ਪੰਜਾਬ ਦੀ ਰਾਜਧਾਨੀ ਬਣਾਉਣ ਦੀ ਥਾਂ ਕੇਂਦਰੀ ਸਾਸ਼ਤ ਪ੍ਰਦੇਸ਼ ਬਣਾਕੇ ਪੰਜਾਬ ਤੋਂ ਖੋਹਣ ਦੀ ਸਾਰੀ ਗਾਥਾ ਲਿਖੀ ਹੈ। ਪੰਜਾਬ ਦੀ ਰਾਜਧਾਨੀ ਵਜੋਂ ਵਸਾਏ ਗਏ ਚੰਡੀਗੜ ਨੂੰ ਪੰਜਾਬ ਨੂੰ ਨਾ ਦੇਣ ਦੀ ਸਾਰਾ ਬਿਰਤਾਂਤ ਵਰਣਨ ਕਰਨ ਦੇ ਨਾਲ ਨਾਲ ਜਿਹੜਾ ਇੱਕ ਹੋਰ ਮਾਮਲਾ ਉਠਾਇਆ ਹੈ ਉਹ ਇਥੇ ਪੰਜਾਬੀ ਭਾਸ਼ਾ ਨਾਲ ਹਰ ਪੱਧਰ ਉੱਤੇ ਹੋ ਰਹੇ ਵਿਤਕਰੇ ਦਾ ਹੈ।ਇਸ ਮੌਕੇ ’ਤੇ ਸੰਬੋਧਨ ਕਰਦਿਆਂ ਸੀਨੀਅਰ ਪੱਤਰਕਾਰ ਸ. ਤਰਲੋਚਨ ਸਿੰਘ ਨੇ ਕਿਹਾ ਕਿ ਇਸ ਕਿਤਾਬ ਵਿਚ ਰਾਜਧਾਨੀ ਚੰਡੀਗੜ ਪ੍ਰਤੀ ਪੰਜਾਬੀਆਂ ਦੀ ਚਿੰਤਾ ਅਤੇ ਮਾਂ ਬੋਲੀ ਪੰਜਾਬੀ ਨਾਲ ਹੋ ਰਹੇ ਵਿਤਕਰੇ ਨੂੰ ਉਜਾਗਰ ਕੀਤਾ ਗਿਆ ਹੈ। ਉਨਾਂ ਕਿਹਾ ਕਿ ਇਸ ਸ਼ਹਿਰ ਦਾ ਚਿਹਰਾ ਮੁਹਰਾ ਵੀ ਹੁਣ ਪੰਜਾਬੀ ਨਹੀਂ ਰਿਹਾ, ਹਰ ਸਾਲ ਪੰਜਾਬੀ ਬੋਲਣ ਵਾਲਿਆਂ ਦੀ ਗਿਣਤੀ ਵੀ ਘੱਟ ਰਹੀ ਹੈ। ਉਨਾਂ ਕਿਹਾ ਕਿ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨਾਲ ਪਿਆਰ ਕਰਨ ਵਾਲਿਆਂ ਵਲੋਂ ਪੰਜਾਬੀ ਨੂੰ ਚੰਡੀਗੜ ਵਿਚ ਢੁਕਵਾਂ ਸਥਾਨ ਦੁਆਉਣ ਲਈ ਲਗਾਤਾਰ ਕੀਤੇ ਜਾ ਰਹੇ ਯਤਨਾਂ ਸਬੰਧੀ ਵੀ ਇਸ ਕਿਤਾਬ ਵਿਚ ਜ਼ਿਕਰ ਹੈ। ਉਨਾਂ ਕਿਹਾ ਕਿ ਜਗਤਾਰ ਭੁੱਲਰ ਦੀ ਇਹ ਕਿਤਾਬ ਵੀ ਪਿਛਲੀਆਂ ਦੋ ਕਿਤਾਬਾਂ “ਪ੍ਰੈਸ ਰੂਮ” ਅਤੇ “ਦਹਿਸ਼ਤ ਦੇ ਪ੍ਰਛਾਵੇਂ” ਦੀ ਤਰਾਂ ਹੀ ਪਾਠਕਾਂ ਦਾ ਭਰਵਾਂ ਪਿਆਰ ਹਾਸਲ ਕਰਨ ਵਿਚ ਸਫਲ ਹੋਵੇਗੀ।ਇਸ ਮੌਕੇ ਸ਼੍ਰੋਮਣੀ ਸਾਹਿਤਕਾਰ ਨਿੰਦਰ ਘੁਗਿਆਣਵੀ ਨੇ ਕਿਹਾ ਕਿ ਇਹ ਕਿਤਾਬ ਪੰਜਾਬ ਦਾ ਰਾਹ ਦਸੇਰਾ ਬਣੇਗੀ ਅਤੇ ਇੱਕ ਪੱਤਰਕਾਰ ਵਲੋਂ ਲਿਖੀ ਗਈ ਕਿਤਾਬ ਇਕ ਦਸਤਾਵੇਜ਼ ਹੁੰਦੀ ਹੈ ਜਿਸਨੂੰ ਝੁਠਲਾਇਆ ਨਹੀਂ ਜਾ ਸਕਦਾ ਅਤੇ ਇਹੋ ਜਿਹੀ ਕਿਤਾਬਾਂ ਇੱਕ ਇਤਿਹਾਸਕ ਦਸਤਾਵੇਜ਼ ਬਣ ਜਾਂਦੀਆਂ ਹਨ ਜੋ ਫਿਰ ਸਮੇਂ ਸਮੇਂ ਦੀਆਂ ਸਰਕਾਰਾਂ ਵਲੋਂ ਕੀਤੀਆਂ ਗਲਤੀਆਂ ਨੂੰ ਜਿਉਂਦਾ ਰੱਖਦੀਆਂ ਹਨ।ਇਸ ਮੌਕੇ ਏ.ਐਨ.ਬੀ. ਨਿਊਜ਼ ਦੇ ਐਮ. ਡੀ. ਯੋਹਾਨਨ ਮੈਥਿਊ, ਐਸ ਐਸ ਐਸ ਬੋਰਡ ਦੇ ਮੈਂਬਰ ਰਾਹੁਲ ਸਿੱਧੂ, ਟੀ ਆਰ ਸਾਰੰਗਲ ਸੇਵਾਮੁਕਤ ਆਈਏਐਸ ਅਧਿਕਾਰੀ, ਤੀਰਥ ਸਿੰਘ ਸੇਵਾਮੁਕਤ ਡਾਇਰੈਕਟਰ ਯੋਜਨਾ ਵਿਭਾਗ, ਸੰਯੁਕਤ ਡਾਇਰੈਕਟਰ ਲੋਕ ਸੰਪਰਕ ਵਿਭਾਗ ਪੰਜਾਬ ਡਾਕਟਰ ਅਜੀਤ ਕੰਵਲ ਅਤੇ ਸੀਨੀਅਰ ਪੱਤਰਕਾਰ ਤੇ ਲੇਖਕ ਹਾਜਰ  ਵੀ ਹਾਜ਼ਰ ਸਨ। ਮੰਚ ਦਾ ਸੰਚਾਲਨ ਸੀਨੀਅਰ ਪੱਤਰਕਾਰ ਅਤੇ ਲੇਖਕ ਦੀਪਕ ਚਨਾਰਥਲ ਨੇ ਕੀਤਾ ।

 

Tags: Balbir Singh Sidhu , Health and Family Welfare Minister , Punjab , Punjab Pradesh Congress Committee , Congress , Chandigarh , Punjab Siya Mein Chandigarh Boldan , Jagtar Singh Bhullar , Press Club Chandigarh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD