Wednesday, 22 July 2026

 

 

ਖ਼ਾਸ ਖਬਰਾਂ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ

 

ਚੰਡੀਗੜ੍ਹ ਯੂਨੀਵਰਸਿਟੀ ਵਿਖੇ ਘਾਨਾ ਦੇ ਵਿਦਿਆਰਥੀਆਂ ਨੇ ਆਪਣਾ 64ਵਾਂ ਆਜ਼ਾਦੀ ਦਿਵਸ ਮਨਾਇਆ

ਅਫ਼ਰੀਕਾ, ਨੇਪਾਲ ਅਤੇ ਅਫ਼ਗਾਨਿਸਤਾਨ ਦੇ ਲੋਕ ਨਾਚਾਂ ਸਬੰਧੀ ਪੇਸ਼ਕਾਰੀਆਂ ਨੇ ਦਰਸ਼ਕਾਂ ਦਾ ਖੂਬ ਸਮਾਂ ਬੰਨ੍ਹਿਆਂ

Web Admin

Web Admin

5 Dariya News

ਘੜੂੰਆਂ , 06 Mar 2021

Last updated on: Mar 06, 2021, 00:00 IST

ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਅੱਜ ਅਫ਼ਰੀਕੀ ਮੁਲਕ ਘਾਨਾ ਦਾ 64ਵਾਂ ਆਜ਼ਾਦੀ ਦਿਵਸ ਧੂਮਧਾਮ ਨਾਲ ਮਨਾਇਆ ਗਿਆ। ਇਸ ਸਬੰਧੀ 'ਵਰਸਿਟੀ ਪ੍ਰਸ਼ਾਸ਼ਨ ਵੱਲੋਂ ਪ੍ਰਭਾਵਸ਼ਾਲੀ ਸਮਾਗਮ ਉਲੀਕਿਆ ਗਿਆ। ਇਸ ਮੌਕੇ ਘਾਨਾ ਅਤੇ ਅਫ਼ਰੀਕੀ ਦੇਸ਼ਾਂ ਤੋਂ ਯੂਨੀਵਰਸਿਟੀ ਵਿਖੇ ਪੜ੍ਹਾਈ ਕਰ ਰਹੇ ਬਹੁਗਿਣਤੀ ਵਿਦਿਆਰਥੀਆਂ ਨੇ ਵੱਖ-ਵੱਖ ਗਤੀਵਿਧੀਆਂ 'ਚ ਉਤਸ਼ਾਹ ਪੂਰਵਕ ਸ਼ਮੂਲੀਅਤ ਕੀਤੀ। ਇਸ ਦੌਰਾਨ ਵਿਦਿਆਰਥੀਆਂ ਵੱਲੋਂ ਘਾਨਾ ਦੀ ਆਜ਼ਾਦੀ ਸਬੰਧੀ ਇਤਿਹਾਸ ਹਾਜ਼ਰੀਨਾਂ ਨਾਲ ਸਾਂਝਾ ਕੀਤਾ ਗਿਆ। ਇਸ ਮੌਕੇ ਅੰਤਰਰਾਸ਼ਟਰੀ ਵਿਦਿਆਰਥੀਆਂ ਵੱਲੋਂ ਘਾਨਾ ਦੇ ਪ੍ਰਸਿੱਧ ਲੋਕ ਨਾਚਾਂ ਦੀ ਬਾਕਮਾਲ ਪੇਸ਼ਕਾਰੀਆਂ ਦਿੱਤੀਆਂ ਗਈਆਂ। ਇਸ ਤੋਂ ਇਲਾਵਾ ਨੇਪਾਲ ਅਤੇ ਅਫ਼ਗਾਨਿਸਤਾਨ ਦੇ ਵਿਦਿਆਰਥੀਆਂ ਨੇ ਆਪਣੇ ਆਪਣੇ ਲੋਕ ਨਾਚ ਪੇਸ਼ ਕਰਦਿਆਂ ਸਭਨਾਂ ਨੂੰ ਖੂਬ ਪ੍ਰਭਾਵਿਤ ਕੀਤਾ। ਇਸ ਮੌਕੇ ਚੰਡੀਗੜ੍ਹ ਯੂਨੀਵਰਸਿਟੀ ਦੇ ਪ੍ਰੋ-ਚਾਂਸਲਰ ਡਾ. ਆਰ.ਐਸ ਬਾਵਾ ਉਚੇਚੇ ਤੌਰ 'ਤੇ ਹਾਜ਼ਰ ਰਹੇ।ਇਸ ਮੌਕੇ ਘਾਨਾ ਦੇ ਵਿਦਿਆਰਥੀਆਂ ਵੱਲੋਂ ਐਫ਼ਰੋ ਡਾਂਸ ਪੇਸ਼ ਕਰਦਿਆਂ ਹਾਜ਼ਰੀਨਾਂ ਤੋਂ ਖੂਬ ਵਾਹ-ਵਾਹ ਖੱਟੀ ਜਦਕਿ ਅਫ਼ਰੀਕਨ ਲੇਡੀਜ਼ ਕ੍ਰਿਉ ਵੱਲੋਂ ਦਿੱਤੀ ਡਾਂਸ ਪੇਸ਼ਕਾਰੀ ਨੇ ਸਭਨਾਂ ਨੂੰ ਨੱਚਣ ਲਈ ਮਜ਼ਬੂਰ ਕਰ ਦਿੱਤਾ। ਇਸ ਦੌਰਾਨ ਘਾਨਾ ਤੋਂ ਚੰਡੀਗੜ੍ਹ ਯੂਨੀਵਰਸਿਟੀ ਵਿਖੇ ਫਾਰਮੇਸੀ ਦੇ ਵਿਦਿਆਰਥੀ ਡੇਨੀਅਲ ਨੇ ਵੀਡਿਉ ਪ੍ਰੈਜ਼ੇਟੇਸ਼ਨ ਰਾਹੀਂ ਘਾਨਾ ਦੇ ਇਤਿਹਾਸ, ਸੱਭਿਆਚਾਰ ਬਾਰੇ ਜਾਣੂ ਕਰਵਾਇਆ। ਘਾਨਾ ਦੇ ਇਤਿਹਾਸ 'ਤੇ ਚਾਨਣਾ ਪਾਉਂਦਿਆਂ ਕੰਪਿਊਟਰ ਸਾਇੰਸ ਇੰਜੀਨੀਅਰਿੰਗ ਦੇ ਵਿਦਿਆਰਥੀ ਫ਼ਾਹਦ ਨੇ ਦੱਸਿਆ ਕਿ ਗੋਲਡ ਕੋਸਟ ਵਜੋਂ ਜਾਣੇ ਜਾਂਦੇ ਘਾਨਾ 6 ਮਾਰਚ 1957 'ਚ ਬ੍ਰਿਟੇਨ ਤੋਂ ਆਜ਼ਾਦੀ ਪ੍ਰਾਪਤ ਕਰਕੇ ਬਸਤੀਵਾਦੀ ਰਾਜ ਤੋਂ ਵੱਖ ਹੋਣ ਵਾਲਾ ਪਹਿਲਾ ਉਪ-ਸਹਾਰਨ ਦੇਸ਼ ਬਣ ਗਿਆ। 1992 ਵਿੱਚ ਬਹੁ-ਪਾਰਟੀ ਲੋਕੰਤਤਰ ਵਿੱਚ ਤਬਦੀਲੀ ਆਉਣ ਤੋਂ ਬਾਅਦ ਤੋਂ ਘਾਨਾ ਪੱਛਮੀ ਅਫ਼ਰੀਕਾ ਵਿੱਚ ਵਧੇਰੇ ਸਥਿਰ ਦੇਸ਼ ਮੰਨਿਆ ਜਾਂਦਾ ਹੈ। ਵਿਦਿਆਰਥੀ ਨੇ ਦੱਸਿਆ ਕਿ ਘਾਨਾ ਦੇ ਝੰਡੇ ਦੀ ਬਣਤਰ ਦੇਸ਼ ਲਈ ਬਹੁਤ ਮਹੱਤਤਾ ਰੱਖਦੀ ਹੈ, ਇਸ ਵਿਚਲੇ ਰੰਗ ਘਾਨਾ ਦੇ ਇਤਿਹਾਸ, ਸਰੋਤਾਂ ਅਤੇ ਕੁਦਰਤੀ ਸੁੰਦਰਤਾ ਦੇ ਪ੍ਰਤੀਕ ਹਨ।ਇਸ ਮੌਕੇ ਘਾਨਾ ਦੇ ਵਿਦਿਆਰਥੀਆਂ ਨੂੰ 64ਵੇਂ ਆਜ਼ਾਦੀ ਦਿਵਸ ਦੀ ਮੁਬਾਰਕਬਾਦ ਦਿੰਦਿਆਂ ਚੰਡੀਗੜ੍ਹ ਯੂਨੀਵਰਸਿਟੀ ਦੇ ਪ੍ਰੋ-ਚਾਂਸਲਰ ਡਾ. ਆਰ.ਐਸ ਬਾਵਾ ਨੇ ਕਿਹਾ ਕਿ ਸੱਭਿਆਚਾਰ ਵਭਿੰਨਤਾ 'ਵਰਸਿਟੀ ਦੀ ਵੱਡੀ ਪ੍ਰਾਪਤੀ ਸਮਝੀ ਗਈ ਹੈ, ਜਿਸ ਤਹਿਤ ਦੁਨੀਆਂ ਦੇ 40 ਤੋਂ ਵੱਧ ਮੁਲਕਾਂ ਤੋਂ ਬਹੁ-ਗਿਣਤੀ ਵਿਦਿਆਰਥੀ 'ਵਰਸਿਟੀ ਵਿਖੇ ਪੜ੍ਹਾਈ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਕੇਵਲ ਅਫ਼ਰੀਕਾ ਖੇਤਰ ਵਿਚੋਂ 300 ਤੋਂ ਜ਼ਿਆਦਾ ਵਿਦਿਆਰਥੀ 'ਵਰਸਿਟੀ 'ਚ ਵੱਖ-ਵੱਖ ਕੋਰਸਾਂ ਅਧੀਨ ਪੜ੍ਹ ਰਹੇ ਹਨ, ਜਿਸ 'ਚ ਘਾਨਾ ਤੋਂ ਬਹੁ ਗਿਣਤੀ ਵਿਦਿਆਰਥੀ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀ ਵਭਿੰਨਤਾ ਨੂੰ ਵਧੀਆ ਢੰਗ ਨਾਲ ਬਣਾਈ ਰੱਖਣ ਲਈ ਚੰਡੀਗੜ੍ਹ ਯੂਨੀਵਰਸਿਟੀ ਨੂੰ ਕਿਊ.ਐਸ ਆਈ.ਗੇਜ਼ ਵੱਲੋਂ ਡਾਇਮੰਡ ਰੇਟਿੰਗ ਪ੍ਰਾਪਤ ਹੋਈ ਹੈ।

 

Tags: Chandigarh University , Gharuan , Chandigarh University Gharuan , Chandigarh Group Of Colleges , Satnam Singh Sandhu. CGC Gharuan

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD