Saturday, 18 May 2024

 

 

ਖ਼ਾਸ ਖਬਰਾਂ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਡਾ. ਸੇਨੂ ਦੁੱਗਲ ਦੀ ਨਿਗਰਾਨੀ ਹੇਠ ਹੋਈ ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ ਅਨੰਦਪੁਰ ਸਾਹਿਬ ਹਲਕੇ ਅੰਦਰ ਆਉਂਦਾ ਗੜ੍ਹਸ਼ੰਕਰ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਨਿੱਤਰੇਗਾ ਪੰਜਾਬ 'ਚ 13 ਹਜ਼ਾਰ ਸੰਵੇਦਨਸ਼ੀਲ ਪੋਲਿੰਗ ਬੂਥਾਂ ਦੀ ਸ਼ਨਾਖ਼ਤ, ਸੁਰੱਖਿਆ ਦੇ ਕੀਤੇ ਪੁੱਖਤਾ ਪ੍ਰਬੰਧ - ਅਰਪਿਤ ਸ਼ੁਕਲਾ ਚੋਣ ਕਮਿਸ਼ਨ ਵੱਲੋਂ ਤਾਇਨਾਤ ਜਨਰਲ ਅਬਜ਼ਰਵਰ, ਖਰਚਾ ਅਬਜ਼ਰਵਰ ਤੇ ਪੁਲਿਸ ਅਬਜ਼ਰਵਰ ਵੱਲੋਂ ਲੋਕ ਸਭਾ ਚੋਣਾਂ ਦੀ ਤਿਆਰੀ ਬਾਰੇ ਵਿਸਤ੍ਰਿਤ ਮੀਟਿੰਗ ਜਿਲ੍ਹਾ ਚੋਣ ਅਧਿਕਾਰੀ ਘਨਸ਼ਾਮ ਥੋਰੀ ਨੇ ਲੋਕ ਸਭਾ ਚੋਣ ਲੜ ਰਹੇ ਉਮੀਦਵਾਰਾਂ ਨੂੰ ਚੋਣ ਨਿਸ਼ਾਨਾਂ ਦੀ ਕੀਤੀ ਵੰਡ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਉਭਰੇਗਾ ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਅਮਰੀਕਾ ਵਿੱਚ ਰਹਿਣ ਵਾਲੇ ਲੋਕਾਂ ਨੂੰ ਠੱਗਣ ਵਾਲੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼; 155 ਵਿਅਕਤੀ ਕਾਬੂ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਜੈਇੰਦਰ ਕੌਰ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ

 

ਰਾਏਕੋਟ ਸਿਵਲ ਹਸਪਤਾਲ 'ਚ ਮਰੀਜ਼ਾਂ ਨੂੰ ਮਿਲੇਗੀ ਮੈਡੀਕਲ ਗੈਸ ਪਾਈਪ ਲਾਈਨ ਦੀ ਸਹੂਲਤ

ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਕੀਤਾ ਉਦਘਾਟਨ

Web Admin

Web Admin

5 Dariya News

ਰਾਏਕੋਟ , 06 Mar 2021

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਕਰਵਾਏ ਜਾ ਰਹੇ ਵਿਕਾਸ ਕੰਮਾਂ ਦੀ ਲੜੀ ਤਹਿਤ ਅੱਜ ਰਾਏਕੋਟ ਦੇ ਸਿਵਲ ਹਸਪਤਾਲ ਵਿੱਚ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਵਲੋਂ ਲਗਪਗ 50 ਲੱਖ ਦੀ ਲਾਗਤ ਨਾਲ ਤਿਆਰ ਕੀਤੀ ਗਈ ਮੈਡੀਕਲ ਗੈਸ ਪਾਈਪ ਲਾਈਨ ਦਾ ਉਦਘਾਟਨ ਹਲਕਾ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਸੰਸਦ ਮੈਂਬਰ ਡਾ. ਅਮਰ ਸਿੰਘ ਵਲੋਂ ਕੀਤਾ ਗਿਆ।ਇਸ ਮੌਕੇ ਉਨ੍ਹਾਂ ਨਾਲ ਯੂਥ ਆਗੂ ਕਾਮਿਲ ਬੋਪਾਰਾਏ, ਐਸ.ਡੀ.ਐਮ ਡਾ. ਹਿਮਾਂਸ਼ੂ ਗੁਪਤਾ, ਐਸ.ਐਮ.ਓ ਡਾ. ਅਲਕਾ ਮਿੱਤਲ ਵੀ ਮੌਜ਼ੂਦ ਸਨ।ਇਸ ਮੌਕੇ ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਅਗਵਾਈ 'ਚ ਸੂਬੇ ਦੇ ਲੋਕਾਂ ਨੂੰ ਬੇਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਲਗਾਤਾਰ ਯਤਨਸ਼ੀਲ ਹੈ, ਜਿਸ ਦੇ ਤਹਿਤ ਅੱਜ ਸਿਵਲ ਹਸਪਤਾਲ ਰਾਏਕੋਟ ਵਿਖੇ ਮੈਡੀਕਲ ਗੈਸ ਪਾਈਪ ਲਾਈਨ ਦੀ ਸਹੂਲਤ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਸਹੂਲਤ ਦੇ ਸ਼ੁਰੂ ਹੋਣ ਨਾਲ ਹੁਣ ਸਿਵਲ ਹਸਪਤਾਲ ਵਿੱਚ ਹਰੇਕ ਬੈੱਡ 'ਤੇ ਮੈਡੀਕਲ ਗੈਸ ਦੀ ਸਹੂਲਤ ਮਰੀਜ਼ਾਂ ਨੂੰ ਮਿਲ ਸਕੇਗੀ।ਉਨ੍ਹਾਂ ਕਿਹਾ ਕਿ ਮਰੀਜ਼ਾਂ ਨੂੰ ਨਿਜੀ ਹਸਪਤਾਲਾਂ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਉਹ ਸਿਵਲ ਹਸਪਤਾਲ ਨੂੰ ਹੋਰ ਵੀ ਆਧੁਨਿਕ ਸਹੂਲਤਾਂ ਨਾਲ ਲੈੱਸ ਕਰਨ ਲਈ ਯਤਨਸ਼ੀਲ ਹਨ। ਜਿਸ ਦੇ ਤਹਿਤ ਉਹ ਸ਼ਹਿਰ ਵਿੱਚ ਇਕ ਸਿਟੀ ਹਸਪਤਾਲ ਬਣਾਉਣ ਲਈ ਵੀ ਯਤਨ ਕਰ ਰਹੇ ਹਨ ।ਇਸ ਤੋਂ ਇਲਾਵਾ ਸਿਵਲ ਹਸਪਤਾਲ ਰਾਏਕੋਟ 'ਚ ਇਕ ਮੌਰਚਰੀ ਬਣਾਉਣ ਦੀ ਵੀ ਮੰਜ਼ੂਰੀ ਮਿਲ ਚੁੱਕੀ ਹੈ, ਜਿਸ ਦੀ ਉਸਾਰੀ ਵੀ ਛੇਤੀ ਹੀ ਸ਼ੁਰੂ ਹੋ ਜਾਵੇਗੀ।ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾ. ਅਲਕਾ ਮਿੱਤਲ ਨੇ ਡਾ. ਅਮਰ ਸਿੰਘ ਦਾ ਧੰਨਵਾਦ ਕੀਤਾ ਅਤੇ ਦੱਸਿਆ ਕਿ ਮੈਡੀਕਲ ਗੈਸ ਪਾਇਪ ਲਾਈਨ ਦੀ ਸਹੂਲਤ ਸ਼ੁਰੂ ਹੋਣ ਨਾਲ ਮਰੀਜ਼ਾਂ ਨੂੰ ਕਾਫੀ ਸਹੂਲਤ ਮਿਲੇਗੀ। ਪਹਿਲਾਂ ਜਿੱਥੇ ਆਕਸੀਜ਼ਨ ਗੈਸ ਸਿਲੰਡਰਾਂ ਦੀ ਵਰਤੋਂ ਕਰਨੀ ਪੈਂਦੀ ਸੀ, ਹੁਣ ਹਸਪਤਾਲ ਵਿੱਚ ਗੈਸ ਪਾਇਪ ਲਾਈਨ ਪੈਣ ਤੋਂ ਬਾਅਦ ਮਰੀਜ਼ਾਂ ਨੂੰ ਹਰੇਕ ਬੈੱਡ 'ਤੇ ਆਕਸੀਜ਼ਨ ਦੀ ਸਹੂਲਤ ਮਿਲ ਸਕੇਗੀ।ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸ.ਡੀ.ਓ ਸਿਹਤ ਕਾਰਪੋਰੇਸ਼ਨ ਗੁਰਪਿੰਦਰ ਸਿੰਘ ਸੰਧੂ, ਡਾ. ਗੁਣਤਾਸ ਸਰਾਂ, ਡਾ. ਮਨਦੀਪ ਸਿੰਘ, ਡਾ. ਜੋਬਨਪ੍ਰੀਤ ਸਿੰਘ, ਡਾ. ਦੀਪਿਕਾ ਗੋਇਲ, ਡਾ. ਹਰਕਮਲ ਕੌਰ, ਸੀਨੀਅਰ ਫਰਮਾਸਿਸਟ ਜਸਵਿੰਦਰ ਸਿੰਘ ਵਾਲੀਆ, ਲੈਬ. ਇੰਚਾਰਜ ਬੀਰਦਵਿੰਦਰ ਸਿੰਘ, ਮਨਵਿੰਦਰ ਕੌਰ, ਬਲਜੀਤ ਸਿੰਘ ਹਲਵਾਰਾ, ਪ੍ਰਭਦੀਪ ਸਿੰਘ ਨਾਰੰਗਵਾਲ, ਓ.ਐਸ.ਡੀ ਜਗਪ੍ਰੀਤ ਸਿੰਘ ਬੁੱਟਰ, ਚੇਅਰਮੈਨ ਕਿਰਪਾਲ ਸਿੰਘ ਨੱਥੋਵਾਲ, ਸੰਦੀਪ ਸਿੰਘ ਸਿੱਧੂ, ਪ੍ਰਦੀਪ ਜੋਸ਼ੀ, ਸਰਪੰਚ ਮੇਜਰ ਸਿੰਘ ਧੂਰਕੋਟ, ਹਰਪ੍ਰੀਤ ਸਿੰਘ ਬੋਪਾਰਾਏ, ਬੀਦਵਿਦੰਰ ਸਿੰਘ ਗੋਲੂ, ਸਰਪੰਚ ਜਸਪ੍ਰੀਤ ਸਿੰਘ ਤਲਵੰਡੀ ਤੋਂ ਇਲਾਵਾ ਹੋਰ ਕਈ ਪਤਵੰਤੇ ਹਾਜ਼ਰ ਸਨ।

 

Tags: Dr Amar Singh , Dr. Amar Singh , Punjab Pradesh Congress Committee , Congress , Raikot , Raikot Civil Hospital

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD