Saturday, 11 May 2024

 

 

ਖ਼ਾਸ ਖਬਰਾਂ ਜਗਰਾਉਂ ਵਿੱਚ ਗਰਜੇ ਵੜਿੰਗ; ਵੋਟਰਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਸੰਕਲਪ ਲਿਆ ਹੁਸ਼ਿਆਰਪੁਰ ਤੋਂ ਲੋਕ ਸਭਾ ਉਮੀਦਵਾਰ ਸ੍ਰੀਮਤੀ ਯਾਮਿਨੀ ਗੋਮਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਕਾਂਗਰਸ ਵੰਡ ਪਾਊ ਮੁੱਦਿਆਂ 'ਤੇ ਨਹੀਂ, ਸਗੋਂ ਅਸਲ ਮੁੱਦਿਆਂ 'ਤੇ ਚੋਣ ਲੜ ਰਹੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਸੁਖਵਿੰਦਰ ਬਿੰਦਰਾ ਨੇ ਰਾਣਾ ਗੁਰਮੀਤ ਸਿੰਘ ਸੋਢੀ ਦਾ ਘਰ ਪਹੁੰਚਣ ਤੇ ਕੀਤਾ ਨਿੱਘਾ ਸਵਾਗਤ ਪੰਜਾਬ ਅਧਾਰਿਤ ਐਨਜੀਓ ਨੇ ਕਿਸਾਨਾਂ ਲਈ ਨਿਰਯਾਤ ਅਤੇ ਨੌਜਵਾਨਾਂ ਲਈ ਸਟਾਰਟਅੱਪ ਮੌਕਿਆਂ ਦੀ ਸ਼ੁਰੂਆਤ ਲਈ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ ਸਾਬਕਾ ਸੰਸਦ ਮੈਂਬਰਾਂ ਨੇ ਸ੍ਰੀ ਅਨੰਦਪੁਰ ਸਾਹਿਬ ਦੀ ਸੰਭਾਲ ਨਹੀਂ ਕੀਤੀ, ਲੋਕ ਮੋਦੀ ਨੂੰ ਮੌਕਾ ਦੇਣ : ਡਾ. ਸੁਭਾਸ਼ ਸ਼ਰਮਾ ਸੰਗਰੂਰ ਤੇ ਦਿੜ੍ਹਬਾ ਵਿਖੇ ਵੱਖ- ਵੱਖ ਐਸੋਸੀਏਸ਼ਨਾਂ ਵੱਲੋਂ ਮੀਤ ਹੇਅਰ ਨੂੰ ਹਮਾਇਤ ਦਾ ਐਲਾਨ ਅਰਵਿੰਦ ਕੇਜਰੀਵਾਲ ਦੀ ਰਿਹਾਈ ਨੂੰ ਮੀਤ ਹੇਅਰ ਤੇ ਅਮਨ ਅਰੋੜਾ ਨੇ ਸੱਚ ਦੀ ਜਿੱਤ ਦੱਸਿਆ 'ਸਤਯਮੇਵ ਜਯਤੇ' - ਇਹ ਤਾਨਾਸ਼ਾਹੀ ਦੇ ਅੰਤ ਦੀ ਸ਼ੁਰੂਆਤ ਹੈ: ‘ਆਪ’ ਵਰਤਮਾਨ ਸ਼ਾਸ਼ਨ ਨੇ ਜਿਸ ਡਰ ਅਤੇ ਚਿੰਤਾ ਦੇ ਮਾਹੌਲ ਨੂੰ ਆਕਾਰ ਦਿੱਤਾ ਹੈ, ਉਸਦੇ ਖਿਲਾਫ ਮੋਰਚਾ ਖੋਲ੍ਹੋ : ਵਿਜੇ ਇੰਦਰ ਸਿੰਗਲਾ ਨਾਮਜਦਗੀਆਂ ਭਰਨ ਦੇ ਚੌਥੇ ਦਿਨ 06 ਉਮੀਦਵਾਰਾਂ ਨੇ ਜ਼ਿਲ੍ਹਾ ਚੋਣ ਅਫਸਰ ਕੋਲ ਭਰੇ ਆਪਣੇ ਕਾਗਜ ਚੌਥੇ ਦਿਨ ਚਾਰ ਉਮੀਦਾਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ: ਰਾਜੇਸ਼ ਧੀਮਾਨ ਅੱਜ ਫ਼ਰੀਦਕੋਟ ਹਲਕੇ ਲਈ 8 ਨਾਮਜ਼ਦਗੀ ਪੱਤਰ ਹੋਏ ਦਾਖ਼ਲ- ਵਿਨੀਤ ਕੁਮਾਰ ਨਾਮਜ਼ਦਗੀਆਂ ਦੇ ਚੌਥੇ ਦਿਨ 4 ਉਮੀਦਵਾਰਾਂ ਤੇ 2 ਕਵਰਿੰਗ ਉਮੀਦਵਾਰਾਂ ਵੱਲੋਂ ਕੀਤੇ ਗਏ ਨਾਮਜ਼ਦਗੀ ਪੱਤਰ ਦਾਖ਼ਲ ਐਨ ਕੇ ਸ਼ਰਮਾ ਵੱਲੋਂ ਪਟਿਆਲਾ ’ਚ ਵਿਸ਼ਾਲ ਰੈਲੀ ਨਾਲ ਸ਼ਕਤੀ ਪ੍ਰਦਰਸ਼ਨ ਟਰੈਕਟਰ ’ਤੇ ਸਵਾਰ ਹੋ ਕੇ ਨਾਮਜ਼ਦਗੀ ਪੱਤਰ ਭਰਨ ਪੁੱਜੇ ਐਨ ਕੇ ਸ਼ਰਮਾ ਦੇਸ਼ ਵਿੱਚ ਲੋਕ ਰਾਜ ਦੀ ਬਹਾਲੀ ਲਈ ਕਾਂਗਰਸ ਲਿਆਓ - ਗੁਰਜੀਤ ਔਜਲਾ 14 ਪਰਿਵਾਰਾਂ ਨੇ ਮਿਲਾਇਆ ਕਾਂਗਰਸ ਨਾਲ ਹੱਥ, 'ਆਪ' ਨੂੰ ਕਿਹਾ ਅਲਵਿਦਾ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਜੀਤ ਔਜਲਾ ਦੀ ਹਮਾਇਤ ਦਾ ਐਲਾਨ ਪੰਜਾਬ ਪੁਲਿਸ ਨੇ 48 ਘੰਟਿਆਂ ਅੰਦਰ ਸੁਲਝਾਈ ਬਾਊਂਸਰ ਹੱਤਿਆ ਕਾਂਡ ਦੀ ਗੁੱਥੀ; ਲੱਕੀ ਪਟਿਆਲ ਗੈਂਗ ਦੇ ਦੋ ਸ਼ੂਟਰ ਸੰਖੇਪ ਮੁਕਾਬਲੇ ਉਪਰੰਤ ਕਾਬੂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਨਾਮਜ਼ਦਗੀਆਂ ਭਰਨ ਦੇ ਤੀਜੇ ਦਿਨ ਇੱਕ ਉਮੀਦਵਾਰ ਨੇ ਭਰੇ ਕਾਗਜ਼

 

ਗਾਇਕ ਸਰਦੂਲ ਸਿਕੰਦਰ ਦੇ ਘਰ ਨੂੰ ਜਾਣ ਵਾਲੀ ਸੜਕ ਦਾ ਨਾਮ ਸਰਦੂਲ ਸਿਕੰਦਰ ਮਾਰਗ ਰੱਖਿਆ ਜਾਵੇਗਾ : ਸਾਧੂ ਸਿੰਘ ਧਰਮਸੋਤ

ਗਾਇਕ ਸਰਦੂਲ ਸਿਕੰਦਰ ਦੀ ਯਾਦਗਰ ਬਨਾਉਣ ਦਾ ਫੈਸਲਾ ਪਰਿਵਾਰ ਦੀ ਸਲਾਹ ਨਾਲ ਲਿਆ ਜਾਵੇਗਾ : ਧਰਮਸੋਤ

Web Admin

Web Admin

5 Dariya News

ਖੰਨਾ (ਲੁਧਿਆਣਾ) , 07 Mar 2021

ਪੰਜਾਬ ਸਰਕਾਰ ਦੇ ਜੰਗਲਾਤ, ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਅਤੇ ਛਪਾਈ ਤੇ ਲਿਖਣ ਸਮੱਗਰੀ ਮੰਤਰੀ ਸ੍ਰ. ਸਾਧੂ ਸਿੰਘ ਧਰਮਸੋਤ ਨੇ ਅਨਾਜ ਮੰਡੀ ਖੰਨਾ ਵਿਖੇ ਗਾਇਕ ਸਰਦੂਲ ਸਿਕੰਦਰ ਦੀ ਅੰਤਿਮ ਅਰਦਾਸ ਤੋਂ ਬਾਅਦ ਪੰਜਾਬ ਸਰਕਾਰ ਦੀ ਤਰਫ਼ੋ ਸ਼ਰਧਾਜ਼ਲੀ ਦਿੰਦਿਆ ਕਿਹਾ ਕਿ ਗਾਇਕ ਸਰਦੂਲ ਸਿਕੰਦਰ ਦੇ ਘਰ ਨੂੰ ਪਿੰਡ ਬੂਲੇਪੁਰ (ਖੰਨਾ) ਤੋ ਜਾਣ ਵਾਲੀ ਸੜਕ (ਰੋਡ) ਦਾ ਨਾਮ ਸਰਦੂਲ ਸਿਕੰਦਰ ਮਾਰਗ ਰੱਖਣ ਦਾ ਐਲਾਨ ਕੀਤਾ ਅਤੇ ਉਹਨਾਂ ਕਿਹਾ ਕਿ ਬਾਕੀ ਕੰਮ ਚਾਹੇ ਗਾਇਕ ਸਰਦੂਲ ਸਿਕੰਦਰ ਦੀ ਢੁਕਵੀਂ ਯਾਦਗਰ ਬਣਾਉਣਾ ਹੋਵੇ ਉਹ ਪਰਿਵਾਰ ਦੀ ਸਲਾਹ ਅਨੁਸਾਰ ਹੀ ਕੀਤੇ ਜਾਣਗੇ।ਮੰਤਰੀ ਨੇ ਕਿਹਾ ਕਿ ਗਾਇਕ ਸਰਦੂਲ ਸਿਕੰਦਰ ਉਹਨਾਂ ਦੇ ਦੋਸਤ ਵੀ ਸਨ ਅਤੇ ਮੈਂ ਉਹਨਾਂ ਦੇ ਦਿਹਾਂਤ ਤੋ ਇੱਕ ਦਿਨ ਪਹਿਲਾ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਖੇ ਹੂਬਹੂ ਬਹੁਤ ਸਾਰੀਆ ਗੱਲਾਂ ਵੀ ਕੀਤੀਆਂ ਅਤੇ ਕਿਹਾ ਕਿ ਫਿਕਰ ਨਾ ਕਰੋ ਕਿ ਤੁਹਾਡੇ ਇਲਾਜ਼ ਦਾ ਸਾਰਾ ਖਰਚਾ ਪੰਜਾਬ ਸਰਕਾਰ ਚੁੱਕੇਗੀ। ਉਹਨਾਂ ਕਿਹਾ ਕਿ ਗਾਇਕ ਸਰਦੂਲ ਸਿਕੰਦਰ ਪੰਜਾਬੀ ਗਾਇਕੀ ਦਾ ਅਨਮੋਲ ਹੀਰਾ ਸੁਰਾਂ ਦੇ ਬਾਦਸ਼ਾਹ ਸਨ। ਮੰਤਰੀ ਨੇ ਕਿਹਾ ਕਿ ਗਾਇਕ ਸਰਦੂਲ ਸਿਕੰਦਰ ਦੇ ਇਸ ਸੰਸਾਰ ਤੋ ਤੁਰ ਜਾਣ ਨਾਲ ਦੇਸ਼-ਵਿਦੇਸ਼ ਅਤੇ ਪੰਜਾਬ ਵਿੱਚ ਬੈਠੇ ਹਰ ਪੰਜਾਬੀ ਨੂੰ ਗਹਿਰਾ ਦੁੱਖ ਪਹੁੰਚਾ ਹੈ ਅਤੇ ਉੱਥੇ ਹੀ ਉਹਨਾਂ ਦੇ ਪਰਿਵਾਰ, ਪੰਜਾਬ, ਪੰਜਾਬੀਅਤ ਅਤੇ ਸੰਗੀਤ ਜਗਤ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।ਹਲਕਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਲੋਕ ਸਭਾ ਮੈਂਬਰ ਡਾ. ਅਮਰ ਸਿੰਘ ਨੇ ਗਾਇਕ ਸਰਦੂਲ ਸਿਕੰਦਰ ਨੂੰ ਸ਼ਰਧਾਂਜ਼ਲੀ ਭੇਟ ਕਰਦਿਆਂ ਕਿਹਾ ਕਿ ਉਹਨਾਂ ਇੱਕ ਗਰੀਬ ਪਰਿਵਾਰ ਤੋ ਉਪਰ ਉੱਠ ਕੇ ਸ਼ੌਹਰਤ ਦਾ ਉਹ ਮੁਕਾਮ ਹਾਸਲ ਕੀਤਾ ਜਿਸ ਨੇ ਉਹਨਾਂ ਦਾ ਨਾਂਅ ਕਲਾਸੀਕਲ ਸੰਗੀਤ ਵਿੱਚ ਬਲੰਦੀਆਂ ਦੇ ਮਾਨਚਿੱਤਰ 'ਤੇ ਲਿਖ ਦਿੱਤਾ। ਉਹਨਾਂ ਕਿਹਾ ਕਿ ਗਾਇਕ ਸਰਦੂਲ ਸਿਕੰਦਰ ਦਾ ਪਰਿਵਾਰ ਸਾਡਾ ਪਰਿਵਾਰ ਹੈ ਅਤੇ ਉਹ ਪਰਿਵਾਰ ਨਾਲ ਦਿਲੋਂ ਹਮਦਰਦੀ ਰੱਖਦੇ ਹਨ ਅਤੇ ਪਰਿਵਾਰ ਨਾਲ ਹਮੇਸ਼ਾਂ ਨਾਲ ਖੜੇ ਰਹਿਣਗੇ। 

ਉਹਨਾਂ ਕਿਹਾ ਕਿ ਪਰਮਾਤਮਾ ਅੱਗੇ ਇਹੀ ਅਰਦਾਸ ਕਰਦੇ ਹਾਂ ਕਿ ਉਹਨਾਂ ਦੀ ਧਰਮ ਪਤਨੀ ਅਮਰ ਨੂਰੀ ਅਤੇ ਉਹਨਾਂ ਦੇ ਪੁੱਤਰਾਂ ਸਾਰੰਗ ਸਿਕੰਦਰ ਅਤੇ ਅਲਾਪ ਸਿਕੰਦਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ। ਉਹਨਾਂ ਕਿਹਾ ਕਿ ਅਸੀ ਸਾਰੇ, ਮੈਂ ਵੀ ਬਤੌਰ ਐਮ.ਪੀ ਇਸ ਸ਼ਰਧਾਂਜ਼਼ਲੀ ਸਮਾਗਮ ਤੋਂ ਕੁਝ ਦਿਨ ਬਾਅਦ ਪਰਿਵਾਰ ਕੋਲ ਜਾਵਾਗੇ ਅਤੇ ਪਰਿਵਾਰ ਦੇ ਹੁਕਮ ਅਨੁਸਾਰ ਹੀ ਕੰਮ ਕਰਨ ਦੇ ਫੈਸਲੇ ਲਏ ਜਾਣਗੇ।ਹਲਕਾ ਵਿਧਾਇਕ ਖੰਨਾ ਸ੍ਰ. ਗੁਰਕੀਰਤ ਸਿੰਘ ਕੋਟਲੀ ਨੇ ਗਾਇਕ ਸਰਦੂਲ ਸਿਕੰਦਰ ਨੂੰ ਸ਼ਰਧਾਂ ਦੇ ਫੁੱਲ ਭੇਟ ਕਰਦਿਆ ਕਿਹਾ ਕਿ ਗਾਇਕ ਸਰਦੂਲ ਸਿਕੰਦਰ ਜੀ ਇੱਕ ਮਹਾਨ ਸ਼ਖਸ਼ੀਅਤ ਹੋ ਕੇ ਸਾਡੇ ਸਾਰਿਆਂ ਵਿੱਚੋ ਸਦਾ ਲਈ ਅਲੋਪ ਹੋ ਗਏ ਹਨ। ਸਾਡੇ ਲਈ ਤਾਂ ਹੋਰ ਵੀ ਮਾਣ ਵਾਲੀ ਗੱਲ ਹੈ ਕਿ ਉਹ ਖੰਨਾ ਸ਼ਹਿਰ ਦੇ ਵਸਨੀਕ ਸਨ ਅਤੇ ਖੰਨਾ ਦਾ ਨਾਮ ਉਹਨਾਂ ਨੇ ਦੇਸ਼ ਅਤੇ ਪੂਰੀ ਦੁਨੀਆਂ ਵਿੱਚ ਰੋਸ਼ਨ ਕੀਤਾ। ਪੰਜਾਬ, ਪੰਜਾਬੀਅਤ ਨੂੰ ਜੋ ਦੇਣ ਦੇ ਕੇ ਗਏ ਹਨ ਉਹ ਨਾ ਭੁੱਲਣ ਯੋਗ ਹੈ ਅਤੇ ਸੰਗੀਤ ਇੰਡਸਟਰੀ ਵਿੱਚ ਜੋ ਮੁਕਾਮ ਹਾਸਲ ਕੀਤਾ ਉਹ ਬਹੁਤ ਘੱਟ ਲੋਕਾਂ ਦੇ ਹਿੱਸੇ ਆਉਂਦਾ ਹੈ। ਉਹਨਾਂ ਕਿਹਾ ਉਹ ਬਹੁਤ ਹੀ ਮਿਲਾਪੜੇ ਸੁਭਾਅ ਦੇ ਮਾਲਕ ਤੇ ਲੋੜਵੰਦਾਂ ਦੀ ਮਦਦ ਲਈ ਹਮੇਸ਼ਾ ਤਤਪਰ ਰਹਿੰਦੇ ਸਨ ਅਤੇ ਗਾਇਕ ਸਰਦੂਲ ਸਿਕੰਦਰ ਦਾ ਸਮਾਜਿਕ ਅਤੇ ਧਾਰਮਿਕ ਖੇਤਰ ਵਿੱਚ ਬਹੁਤ ਯੋਗਦਾਨ ਸੀ। ਉਹਨਾਂ ਕਿਹਾ ਕਿ ਗਾਇਕ ਸਰਦੂਲ ਸਿਕੰਦਰ ਨੇ ਆਪਣੀ ਗਾਇਕੀ ਦੇ ਸਫ਼ਰ ਦੀ ਸ਼ੁਰੂਆਤ ਸਾਲ 1980 ਵਿੱਚ ਕੀਤੀ ਸੀ ਅਤੇ ਹੁਣ ਤੱਕ ਅਨੇਕਾਂ ਹਿੱਟ ਗੀਤ ਤੇ ਕੈਸਟਾਂ ਦੇਣ ਵਾਲੇ ਕਲਾਕਾਰਾਂ ਵਿੱਚ ਉਹਨਾਂ ਦਾ ਨਾਂਅ ਮੁਢਲੀਆਂ ਸਫ਼ਾਂ 'ਚ ਰਹੇਗਾ।ਇਸ ਮੌਕੇ ਭਾਈ ਹਰਜਿੰਦਰ ਸਿੰਘ ਸ਼੍ਰੀਨਗਰ ਵਾਲੇ ਅਤੇ ਹੋਰ ਬਹੁਤ ਸਾਰੇ ਕੀਰਤਨੀਏ ਜੱਥਿਆਂ ਵੱਲੋਂ ਵੈਰਾਗਮਈ ਕੀਰਤਨ ਕੀਤਾ ਗਿਆ। ਇਸ ਮੌਕੇ ਫਿਲਮ ਅਤੇ ਸੰਗੀਤ ਜਗਤ ਨਾਲ ਜੁੜੀਆ ਸ਼ਖਸ਼ੀਅਤਾਂ ਤੋ ਇਲਾਵਾ ਧਾਰਮਿਕ ਅਤੇ ਰਾਜਨੀਤਿਕ ਸੰਸਥਾਵਾਂ, ਕਿਸਾਨ ਆਗੂ ਅਤੇ ਆਮ ਲੋਕ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

 

Tags: Sadhu Singh Dharamsot , Punjab Social Welfare and Minorities , Punjab Pradesh Congress Committee , Congress , Chandigarh , Punjab Congress , Government of Punjab , Punjab Government , Punjab , Sardool Sikander

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD