Wednesday, 22 July 2026

 

 

ਖ਼ਾਸ ਖਬਰਾਂ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ

 

ਡਾ. ਅਮਰ ਸਿੰਘ ਨੇ ਅਨਾਜ ਮੰਡੀ 'ਚ 83 ਲੱਖ ਦੀ ਲਾਗਤ ਨਾਲ ਬਣਨ ਵਾਲੇ ਸ਼ੈੱਡ ਦਾ ਰੱਖਿਆ ਨੀਂਹ ਪੱਥਰ

Web Admin

Web Admin

5 Dariya News

ਰਾਏਕੋਟ , 07 Mar 2021

Last updated on: Mar 07, 2021, 00:00 IST

ਕਿਸਾਨਾਂ ਅਤੇ ਆੜ੍ਹਤੀਆਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦੇ ਹੋਏ ਮੰਡੀ ਬੋਰਡ ਵਲੋਂ ਰਾਏਕੋਟ ਅਨਾਜ ਮੰਡੀ ਵਿੱਚ 83.12 ਲੱਖ ਦੀ ਲਾਗਤ ਨਾਲ ਉਸਾਰੇ ਜਾਣ ਵਾਲੇ ਸਟੀਲ ਕਵਰ ਸ਼ੈੱਡ ਦੀ ਉਸਾਰੀ ਦਾ ਨੀਂਹ ਪੱਥਰ ਅੱਜ ਲੋਕਸਭਾ ਮੈਂਬਰ ਡਾ. ਅਮਰ ਸਿੰਘ ਵਲੋਂ ਮਾਰਕੀਟ ਕਮੇਟੀ ਅਧਿਕਾਰੀਆਂ, ਕਿਸਾਨਾਂ, ਆੜ੍ਹਤੀਆਂ ਅਤੇ ਹੋਰ ਪਤਵੰਤਿਆਂ ਦੀ ਮੌਜ਼ੂਦਗੀ ਵਿੱਚ ਰੱਖਿਆ ਗਿਆ।ਇਸ ਮੌਕੇ ਡਾ. ਅਮਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਵੱਡੇ ਪੱਧਰ 'ਤੇ ਸੂਬੇ ਵਿੱਚ ਵਿਕਾਸ ਕੰਮ ਕਰਵਾ ਰਹੀ ਹੈ, ਜਿਸ ਦੇ ਤਹਿਤ ਪੰਜਾਬ ਮੰਡੀ ਵਲੋਂ ਰਾਏਕੋਟ ਅਨਾਜ ਮੰਡੀ ਦੇ ਫੜ੍ਹ ਵਿੱਚ ਸਟੀਲ ਕਵਰ ਸ਼ੈੱਡ ਦੀ ਉਸਾਰੀ ਨੂੰ ਮੰਜ਼ੂਰੀ ਦਿੱਤੀ ਗਈ ਹੈ।ਉਨ੍ਹਾਂ ਕਿਹਾ ਕਿ ਮੰਡੀ ਵਿੱਚ ਸ਼ੈੱਡ ਨਾ ਹੋਣ ਕਾਰਨ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਫਸਲ ਦੇ ਸੀਜ਼ਨ ਮੌਕੇ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਸੀ, ਜਿਸ ਕਰਕੇ ਕਈ ਵਾਰ ਬਰਸਾਤ ਹੋਣ ਨਾਲ ਫਸਲ ਭਿੱਜ ਜਾਂਦੀ ਸੀ ਅਤੇ ਗਰਮੀਆਂ ਦੇ ਮੌਸਮ ਦੌਰਾਨ ਕਿਸਾਨਾਂ ਨੂੰ ਧੁੱਪ 'ਚ ਮੰਡੀ ਵਿੱਚ ਬੈਠਣ ਲਈ ਮਜ਼ਬੂਰ ਹੋਣਾ ਪੈਂਦਾ ਸੀ। ਜਿਸ ਨੂੰ ਧਿਆਨ ਵਿੱਚ ਰੱਖਦੇ ਹੋਏ ਮੰਡੀ ਬੋਰਡ ਵਲੋਂ ਇਸ ਸ਼ੈੱਡ ਦੀ ਉਸਾਰੀ ਨੂੰ ਮੰਜ਼ੂਰੀ ਦਿੱਤੀ ਗਈ ਹੈ।ਉਨ੍ਹਾਂ ਕਿਹਾ ਕਿ ਸ਼ੈੱਡ ਦੇ ਬਣਨ ਨਾਲ ਮੰਡੀ ਵਿੱਚ ਫਸਲ ਵੇਚਣ ਲਈ ਆਉਣ ਵਾਲੇ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਕਾਫੀ ਸਹੂਲਤ ਮਿਲੇਗੀ ਉੱਥੇ ਇਲਾਕੇ ਦੀ ਚਿਰੋਕਣੀ ਮੰਗ ਵੀ ਪੂਰੀ ਹੋਵੇਗੀ।

ਇਸ ਮੌਕੇ ਵਿਭਾਗ ਦੇ ਐਸ.ਡੀ.ਓ. ਸ੍ਰੀ ਜਤਿਨ ਸਿੰਗਲਾ ਨੇ ਦੱਸਿਆ ਕਿ 15 ਹਜ਼ਾਰ ਵਰਗ ਫੁੱਟ ਦੇ ਇਸ ਸਟੀਲ ਕਵਰ ਸ਼ੈੱਡ ਦੀ ਉਸਾਰੀ 'ਤੇ ਲਗਪਗ 83.12 ਲੱਖ ਦੀ ਲਾਗਤ ਆਵੇਗੀ ਅਤੇ ਇਹ ਕੰਮ ਨੂੰ ਤਿੰਨ ਮਹੀਨਿਆਂ ਵਿੱਚ ਮੁਕੰਮਲ ਕਰਨ ਦਾ ਟੀਚਾ ਮਿੱਥਿਆ ਗਿਆ ਹੈ।ਇਸ ਮੌਕੇ ਹੋਰਨਾਂ ਤੋਂ ਇਲਾਵਾ ਯੂਥ ਆਗੂ ਕਾਮਿਲ ਬੋਪਾਰਾਏ, ਐਸ.ਡੀ.ਐਮ. ਡਾ.ਹਿਮਾਂਸ਼ੂ ਗੁਪਤਾ,  ਮਾਰਕੀਟ ਕਮੇਟੀ ਚੇਅਰਮੈਨ ਸੁਖਪਾਲ ਸਿੰਘ ਗੋਂਦਵਾਸ, ਵਾਈਸ ਚੇਅਰਮੈਨ ਸੁਦਰਸ਼ਨ ਜੋਸ਼ੀ, ਮਾਰਕੀਟ ਕਮੇਟੀ ਸਕੱਤਰ ਜਸਮੀਤ ਸਿੰਘ ਬਰਾੜ, ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਵਿਨੋਦ ਕਤਿਆਲ, ਸੁਰੇਸ਼ ਗਰਗ, ਸਾਬਕਾ ਪ੍ਰਧਾਨ ਯਸ਼ਪਾਲ ਬਾਂਸਲ, ਸੁਰਿੰਦਰ ਸਿੰਘ ਧਨੇਰ, ਬਲਜੀਤ ਸਿੰਘ ਹਲਵਾਰਾ, ਨਰੈਣ ਦੱਤ ਕੌਸ਼ਿਕ, ਵਰਿੰਦਰ ਕੁਮਾਰ, ਸੰਜੀਵ ਕੁਮਾਰ ਬਰਨਾਲਾ, ਕੀਮਤੀ ਲਾਲ ਜੈਨ, ਵਿਨੋਦ ਜੈਨ, ਰਾਜ ਕੁਮਾਰ ਛਾਪਾ, ਪ੍ਰਦੀਪ ਜੈਨ, ਮੇਜਰ ਸਿੰਘ ਗਿੱਲ, ਸਤਪਾਲ ਬਾਂਸਲ, ਰਜਿੰਦਰ ਬਾਂਸਲ, ਰਜਿੰਦਰ ਗੋਇਲ ਟਿੰਕਾ, ਹੇਮਰਾਜ ਬਾਂਸਲ, ਰਾਜੂ ਨਿਹਾਲੂਵਾਲ, ਸੱਤਪਾਲ ਬਾਂਸਲ,  ਕੌਂਸਲਰ ਕਮਲਜੀਤ ਵਰਮਾਂ, ਕੌਂਸਲਰ ਰਜਿੰਦਰ ਸਿੰਘ ਰਾਜੂ, ਕੌਂਸਲਰ ਬਲਜਿੰਦਰ ਰਿੰਪਾ, ਕੌਂਸਲਰ ਗੁਰਜੰਟ ਸਿੰਘ, ਕੌਂਸਲਰ ਮੁਹੰਮਦ ਇਮਰਾਨ ਖਾਨ, ਚੇਅਰਮੈਨ ਕਿਰਪਾਲ ਸਿੰਘ ਨੱਥੋਵਾਲ, ਚਮਕੌਰ ਸਿੰਘ ਬੋਪਾਰਾਏ, ਸਰਪੰਚ ਜਸਪ੍ਰੀਤ ਸਿੰਘ, ਸਰਪੰਚ ਮੇਜਰ ਸਿੰਘ ਧੂਰਕੋਟ, ਸਰਪੰਚ ਬੀਰਦਵਿੰਦਰ ਸਿੰਘ, ਜਰਨੈਲ ਸਿੰਘ, ਪ੍ਰਦੀਪ ਜੋਸ਼ੀ, ਸੁਰਜੀਤ ਸਿੰਘ, ਗਿਆਨੀ ਗੁਰਦਿਆਲ ਸਿੰਘ, ਸੁਖਵੀਰ ਸਿੰਘ ਰਾਏ, ਚੇਅਰਮੈਨ ਸੋਹਣ ਸਿੰਘ ਬੁਰਜ, ਵਿੱਕਾ ਗੋਇਲ, ਪ੍ਰਦੀਪ ਜੈਨ, ਪ੍ਰਿੰਸ ਜੈਨ, ਸੁਰਿੰਦਰ ਅੱਗਰਵਾਲ, ਅਮਰੀਕ ਸਿੰਘ, ਵਰਿੰਦਰ ਸ਼ਰਮਾਂ, ਪਰਮਜੀਤ ਸਿੰਘ ਤੋਂ ਇਲਾਵਾ ਹੋਰ ਕਈ ਪਤਵੰਤੇ ਹਾਜ਼ਰ ਸਨ।

 

Tags: Dr Amar Singh , Dr. Amar Singh , Punjab Pradesh Congress Committee , Congress , Raikot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD