Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਿਜੈ ਇੰਦਰ ਸਿੰਗਲਾ ਨੇ ਮਹਿਲਾਵਾਂ ਨੂੰ ਸਿਹਤ ਸੰਭਾਲ ਕਿੱਟਾਂ ਵੰਡਣ ਦੀ ਕਰਵਾਈ ਸ਼ੁਰੂਆਤ

ਸੰਗਰੂਰ ਵਾਸੀਆਂ ਨੂੰ ਸਿਹਤ ਸੰਭਾਲ ਪ੍ਰਤੀ ਜਾਗਰੂਕ ਕਰਨ ਲਈ ਸਥਾਪਤ ਕੀਤੇ ਜਾ ਰਹੇ ਹਨ ਨਵੇਂ ਪਾਰਕ: ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ

Web Admin

Web Admin

5 Dariya News

ਸੰਗਰੂਰ , 07 Mar 2021

Last updated on: Mar 07, 2021, 00:00 IST

8 ਮਾਰਚ ਨੂੰ ਦੁਨੀਆ ਭਰ ਵਿਚ ਮਨਾਏ ਜਾਣ ਵਾਲੇ ਕੌਮਾਂਤਰੀ ਮਹਿਲਾ ਦਿਵਸ ਨੂੰ ਸਮਰਪਿਤ ਸਰਕਾਰੀ ਪ੍ਰਾਇਮਰੀ ਸਕੂਲ ਸੁੰਦਰ ਬਸਤੀ ਵਿਖੇ ਜ਼ਿਲਾ ਪ੍ਰਸ਼ਾਸਨ ਸੰਗਰੂਰ ਵੱਲੋਂ ਕਰਵਾਏ ਗਏ ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਸਕੂਲ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਮਹਿਲਾਵਾਂ ਤੇ ਬੱਚੀਆਂ ਨੂੰ ਸਿਹਤ ਸੰਭਾਲ ਕਿੱਟਾਂ ਵੰਡਣ ਦੀ ਸ਼ੁਰੂਆਤ ਕਰਵਾਈ। ਜ਼ਿਕਰਯੋਗ ਹੈ ਕਿ ਜ਼ਿਲਾ ਪ੍ਰਸ਼ਾਸਨ ਵੱਲੋਂ ਸਿਹਤ ਸੰਭਾਲ ਪ੍ਰਤੀ ਜਾਗਰੂਕ ਕਰਨ ਦੇ ਮਕਸਦ ਨਾਲ ਸੰਗਰੂਰ ਦੀਆਂ ਔਰਤਾਂ ਨੂੰ 1,000 ਅਜਿਹੀਆਂ ਕਿੱਟਾਂ ਵੰਡੀਆਂ ਜਾਣਗੀਆਂ ਜਿਨਾਂ ’ਚ ਸੈਨੇਟਰੀ ਪੈਡ ਦੇ ਨਾਲ-ਨਾਲ ਸਾਬਣ ਤੇ ਮਾਸਕ ਵੀ ਹੋਣਗੇ। ਇਸ ਮੌਕੇ ਸ਼੍ਰੀ ਸਿੰਗਲਾ ਨੇ ਔਰਤਾਂ ਦੇ ਸਵੈ-ਰੁਜ਼ਗਾਰ ਮੁਹੱਈਆ ਕਰਵਾਉਣ ਲਈ ਉਨਾਂ ਨੂੰ ਸਿਲਾਈ ਮਸ਼ੀਨਾਂ ਵੀ ਵੰਡੀਆਂ। ਇਸ ਤੋਂ ਬਾਅਦ ਕੈਬਨਿਟ ਮੰਤਰੀ ਨੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਸੰਗਰੂਰ ਵਿਖੇ ਹੀ ਸ਼ਹਿਰ ਵਿਚ ਬਣਾਏ ਜਾਣ ਵਾਲੇ ਪਾਰਕਾਂ ਸਬੰਧੀ ਪ੍ਰਸ਼ਾਸਨਿਕ ਅਧਿਕਾਰੀਆਂ ਤੇ ਲੋਕ ਨੁਮਾਇੰਦਿਆਂ ਨਾਲ ਮੀਟਿੰਗ ਵੀ ਕੀਤੀ।ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਸਫ਼ਲ ਪ੍ਰੋਗਰਾਮ ਉਲੀਕੇ ਜਾ ਰਹੇ ਹਨ ਅਤੇ ਇਨਾਂ ਪ੍ਰੋਗਰਾਮਾਂ ਵਿਚ ਸਮਾਜ ਦੇ ਸਮੂਹ ਵਰਗਾਂ ਲਈ ਭਲਾਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਉਨਾਂ ਕਿਹਾ ਕਿ ਅੱਜ ਦੇ ਸਮਾਗਮ ਦੌਰਾਨ ਵੀ ਔਰਤਾਂ ਨੂੰ ਸਿਹਤ ਸੰਭਾਲ ਕਿੱਟਾਂ ਵੰਡਣ ਦਾ ਮੁੱਖ ਮਕਸਦ ਉਨਾਂ ਨੂੰ ਆਪਣੀ ਤੇ ਆਪਣੀਆਂ ਧੀਆਂ ਦੀ ਸਰੀਰਕ ਅਰੋਗਤਾ ਤੇ ਸਾਫ਼-ਸਫ਼ਾਈ ਪ੍ਰਤੀ ਜਾਗਰੂਕ ਕਰਨਾ ਹੈ।

ਪ੍ਰਬੰਧਕੀ ਕੰਪਲੈਕਸ ਵਿਖੇ ਹੋਈ ਮੀਟਿੰਗ ਦੌਰਾਨ ਬੋਲਦਿਆਂ ਸ਼੍ਰੀ ਸਿੰਗਲਾ ਨੇ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਸੰਗਰੂਰ ਹਲਕੇ ਦੀ ਦਿੱਖ ਸੁਧਾਰਨ ਅਤੇ ਲੋਕਾਂ ਦੀਆਂ ਸੁਵਿਧਾਵਾਂ ਲਈ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਜਿਨਾਂ ਵਿਚ ਹਰ ਘਰ ਨੂੰ ਸੀਵਰੇਜ ਤੇ ਸਾਫ਼ ਪੀਣਯੋਗ ਪਾਣੀ ਦੀ ਸਪਲਾਈ ਨਾਲ ਜੋੜਨਾ, ਸੜਕਾਂ ਪੱਕੀਆਂ ਕਰਨ ਦੇ ਨਾਲ-ਨਾਲ ਟ੍ਰੈਫ਼ਿਕ ਦੀ ਸਮੱਸਿਆ ਨੂੰ ਦੂਰ ਕਰਨ ਲਈ ਉਨਾਂ ਨੂੰ ਚੌੜਾ ਕਰਨ ਅਤੇ ਬੁਨਿਆਦੀ ਸਹੂਲਤਾਂ ਵਿਚ ਸੁਧਾਰ ਦੇ ਨਾਲ ਸੁੰਦਰੀਕਰਨ ਲਈ ਕੀਤੇ ਜਾ ਰਹੇ ਅਨੇਕਾਂ ਕੰਮ ਸ਼ਾਮਿਲ ਹਨ। ਉਨਾਂ ਕਿਹਾ ਕਿ ਹਲਕਾ ਵਾਸੀਆਂ ਨੂੰ ਨਿਰੋਗੀ ਜੀਵਨ ਪ੍ਰਤੀ ਪ੍ਰੇਰਿਤ ਕਰਨ ਲਈ ਵੱਧ ਤੋਂ ਵੱਧ ਪਾਰਕ ਤਿਆਰ ਕਰਵਾਏ ਜਾ ਰਹੇ ਹਨ। ਉਨਾਂ ਕਿਹਾ ਕਿ ਪਾਰਕ ਬਣਨ ਨਾਲ ਜਿੱਥੇ ਸ਼ਹਿਰ ਤੇ ਪਿੰਡ ਵਾਸੀਆਂ ਨੂੰ ਕਸਰਤ ਕਰਨ ਲਈ ਚੰਗਾ ਵਾਤਾਵਰਨ ਮਿਲੇਗਾ ਉੱਥੇ ਹੀ ਮਿਆਰੀ ਸਹੂਲਤਾਂ ਨਾਲ ਲੈਸ ਇਹ ਪਾਰਕ ਸੰਗਰੂਰ ਹਲਕੇ ਦੀ ਦਿੱਖ ਸੁਧਾਰਨ ਦਾ ਕੰਮ ਵੀ ਬਾਖ਼ੂਬੀ ਕਰਨਗੇ।ਇਸ ਮੌਕੇ ਡਿਪਟੀ ਕਮਿਸ਼ਨਰ ਰਾਮਵੀਰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਾਜਿੰਦਰ ਸਿੰਘ ਬੱਤਰਾ, ਚੇਅਰਮੈਨ ਇੰਫੋਟੈਕ ਸਤੀਸ਼ ਕਾਂਸਲ, ਵਾਇਸ ਚੇਅਰਮੈਨ ਪੰਜਾਬ ਸਮਾਲ ਇੰਡੀਸਟਰੀਜ਼ ਐਕਸਪੋਰਟ ਕਾਰਪੋਰੇਸ਼ਨ ਮਹੇਸ਼ ਕੁਮਾਰ ਮੇਸ਼ੀ, ਚੇਅਰਮੈਨ ਨਗਰ ਸੁਧਾਰ ਟਰੱਸਟ ਨਰੇਸ਼ ਗਾਬਾ, ਜ਼ਿਲਾ ਪ੍ਰੋਗਰਾਮ ਅਫ਼ਸਰ ਗਗਨਦੀਪ ਸਿੰਘ, ਜਗਤਾਰ ਨਮਾਦਾ ਅਤੇ ਹੋਰਨਾਂ ਅਧਿਕਾਰੀਆਂ ਤੋਂ ਇਲਾਵਾ ਵੱਖ-ਵੱਖ ਪਿੰਡਾਂ ਦੇ ਸਰਪੰਚ ਅਤੇ ਸ਼ਹਿਰ ਦੇ ਹੋਰ ਵੀ ਪਤਵੰਤੇ ਸੱਜਣ ਹਾਜ਼ਰ ਸਨ।

   

 

Tags: Vijay Inder Singla , Punjab School Education and Public Works Minister , PWD , Education , Punjab Bhawan , Punjab Pradesh Congress Committee , Congress , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD