Saturday, 11 May 2024

 

 

ਖ਼ਾਸ ਖਬਰਾਂ ਨਾਮਜਦਗੀਆਂ ਭਰਨ ਦੇ ਚੌਥੇ ਦਿਨ 06 ਉਮੀਦਵਾਰਾਂ ਨੇ ਜ਼ਿਲ੍ਹਾ ਚੋਣ ਅਫਸਰ ਕੋਲ ਭਰੇ ਆਪਣੇ ਕਾਗਜ ਚੌਥੇ ਦਿਨ ਚਾਰ ਉਮੀਦਾਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ: ਰਾਜੇਸ਼ ਧੀਮਾਨ ਅੱਜ ਫ਼ਰੀਦਕੋਟ ਹਲਕੇ ਲਈ 8 ਨਾਮਜ਼ਦਗੀ ਪੱਤਰ ਹੋਏ ਦਾਖ਼ਲ- ਵਿਨੀਤ ਕੁਮਾਰ ਨਾਮਜ਼ਦਗੀਆਂ ਦੇ ਚੌਥੇ ਦਿਨ 4 ਉਮੀਦਵਾਰਾਂ ਤੇ 2 ਕਵਰਿੰਗ ਉਮੀਦਵਾਰਾਂ ਵੱਲੋਂ ਕੀਤੇ ਗਏ ਨਾਮਜ਼ਦਗੀ ਪੱਤਰ ਦਾਖ਼ਲ ਐਨ ਕੇ ਸ਼ਰਮਾ ਵੱਲੋਂ ਪਟਿਆਲਾ ’ਚ ਵਿਸ਼ਾਲ ਰੈਲੀ ਨਾਲ ਸ਼ਕਤੀ ਪ੍ਰਦਰਸ਼ਨ ਟਰੈਕਟਰ ’ਤੇ ਸਵਾਰ ਹੋ ਕੇ ਨਾਮਜ਼ਦਗੀ ਪੱਤਰ ਭਰਨ ਪੁੱਜੇ ਐਨ ਕੇ ਸ਼ਰਮਾ ਦੇਸ਼ ਵਿੱਚ ਲੋਕ ਰਾਜ ਦੀ ਬਹਾਲੀ ਲਈ ਕਾਂਗਰਸ ਲਿਆਓ - ਗੁਰਜੀਤ ਔਜਲਾ 14 ਪਰਿਵਾਰਾਂ ਨੇ ਮਿਲਾਇਆ ਕਾਂਗਰਸ ਨਾਲ ਹੱਥ, 'ਆਪ' ਨੂੰ ਕਿਹਾ ਅਲਵਿਦਾ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਜੀਤ ਔਜਲਾ ਦੀ ਹਮਾਇਤ ਦਾ ਐਲਾਨ ਪੰਜਾਬ ਪੁਲਿਸ ਨੇ 48 ਘੰਟਿਆਂ ਅੰਦਰ ਸੁਲਝਾਈ ਬਾਊਂਸਰ ਹੱਤਿਆ ਕਾਂਡ ਦੀ ਗੁੱਥੀ; ਲੱਕੀ ਪਟਿਆਲ ਗੈਂਗ ਦੇ ਦੋ ਸ਼ੂਟਰ ਸੰਖੇਪ ਮੁਕਾਬਲੇ ਉਪਰੰਤ ਕਾਬੂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਨਾਮਜ਼ਦਗੀਆਂ ਭਰਨ ਦੇ ਤੀਜੇ ਦਿਨ ਇੱਕ ਉਮੀਦਵਾਰ ਨੇ ਭਰੇ ਕਾਗਜ਼ ਵੋਟ ਫ਼ੀਸਦੀ ਵਧਾਉਣ ਲਈ ਅਨੋਖਾ ਉਪਰਾਲਾ- "ਆਪਣੀ ਵੋਟ ਪਾਓ, ਘਰ ਲਿਜਾਓ ਖਾਸ ਤੋਹਫਾ" ਡਿਪਟੀ ਕਮਿਸ਼ਨਰ ਪਰਮਵੀਰ ਸਿੰਘ ਨੇ ਜ਼ਿਲ੍ਹਾ ਹੈਲਥ ਸੁਸਾਇਟੀ ਦੀ ਮੀਟਿੰਗ ਕਰਦਿਆਂ ਸਿਹਤ ਪ੍ਰੋਗਰਾਮਾਂ ਦਾ ਜਾਇਜ਼ਾ ਲਿਆ ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ 'ਤੇ ਚੋਣ ਮੁਹਿੰਮ ਦੇ ਇਸ਼ਤਿਹਾਰ ਨੂੰ ਪ੍ਰਸਾਰਿਤ ਕਰਨ ਲਈ ਪ੍ਰੀ-ਸਰਟੀਫਿਕੇਸ਼ਨ ਹੋਣਾ ਲਾਜ਼ਮੀ- ਖਰਚਾ ਨਿਗਰਾਨ ਸ਼ਿਲਪੀ ਸਿਨਹਾ ਡਾ.ਓਬਰਾਏ ਦੇ ਯਤਨਾਂ ਸਦਕਾ ਤਰਨਤਾਰਨ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਭੀਖ ਨਹੀਂ ਪੜਾਈ ਮੰਗੋ: ਸੰਜੀਵ ਕੁਮਾਰ, ਐਸ.ਡੀ.ਐਮ.ਮਲੋਟ ਚੰਡੀਗੜ੍ਹ 'ਚ ਵੀ ਹੋਈ ਆਮ ਆਦਮੀ ਪਾਰਟੀ ਮਜ਼ਬੂਤ, ਅਕਾਲੀ ਦਲ ਬਾਦਲ ਨੂੰ ਵੱਡਾ ਝਟਕਾ! ਸਨੌਰ ਹਲਕੇ ਵਿੱਚ ਪ੍ਰਨੀਤ ਕੌਰ ਦੇ ਹੱਕ 'ਚ ਭਾਰੀ ਇਕੱਠ ਭਗਵੰਤ ਮਾਨ ਨੇ ਲੁਧਿਆਣਾ ਤੋਂ ਲੋਕ ਸਭਾ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਜਗਰਾਉਂ ਵਿਖੇ ਕੀਤਾ ਚੋਣ ਪ੍ਰਚਾਰ ਦੇਸ਼ ਚ ਭਾਜਪਾ ਦੀ ਅਜਿਹੀ ਸਰਕਾਰ- ਜੋ ਕਰ ਰਹੀ ਹੈ ਪੱਕੀਆਂ ਨੌਕਰੀਆਂ ਨੂੰ ਕੱਚੇ : ਵਰੁਣ ਚੌਧਰੀ ਭਗਵੰਤ ਮਾਨ ਨੇ ਸ਼ਾਹਕੋਟ 'ਚ ਜਲੰਧਰ ਦੇ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ ਧੋਖੇਬਾਜ਼ਾਂ ਨੂੰ ਜਵਾਬ ਜਲੰਧਰ ਦੇ ਲੋਕ ਦੇਣਗੇ

 

ਚਾਰ ਸਾਲਾਂ ਦੌਰਾਨ ਦੀ ਇਕ ਵੀ ਵੱਡੀ ਪ੍ਰਾਪਤੀ ਦੱਸਣ ਮੁੱਖ ਮੰਤਰੀ : ਸੁਖਬੀਰ ਸਿੰਘ ਬਾਦਲ

ਖਰੜ ਤੇ ਫਤਿਹਗੜ੍ਹ ਸਾਹਿਬ ਵਿਖੇ ਪੰਜਾਬ ਮੰਗਦਾ ਜਵਾਬ ਧਰਨਿਆਂ ਨੂੰ ਕੀਤਾ ਸੰਬੋਧਨ

Web Admin

Web Admin

5 Dariya News

ਖਰੜ , 08 Mar 2021

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਆਖਿਆ ਕਿ ਉਹ ਚਾਰ ਸਾਲਾਂ ਦੇ ਆਪਣੇ ਕਾਰਜਦਾਲ ਦੌਰਾਨ ਦੀ ਇਕ ਵੀ ਵੱਡੀ ਪ੍ਰਾਪਤੀ ਦੱਸਣ ਤੇ ਕਿਹਾ ਕਿ ਲੋਕ ਕਾਂਗਰਸ ਪਾਰਟੀ ਤੇ ਉਹਨਾਂ ਦੀ ਸਰਕਾਰ ਤੋਂ ਅੱਕ ਚੁੱਕੇ ਹਨ ਅਤੇ  ਚਾਹੁੰਦੇ ਹਨ ਕਿ ਅਮਰਿੰਦਰ ਸਿੰਘ ਲੋਕਾਂ ਨੂੰ ਦੱਸਣ ਕਿ ਉਹਨਾਂ ਨੇ ਲੋਕਾਂ ਨਾਲ ਧੋਖਾ ਕਿਉਂ ਕੀਤਾ ।ਇਥੇ ਖਰੜ ਤੇ ਫਤਿਹਗ੍ਹੜ ਸਾਹਿਬ ਵਿਚ ਪੰਜਾਬ ਮੰਗਦਾ ਹਿਸਾਬ ਧਰਨੇ, ਜੋ ਕਿ ਸਾਰੇ ਹਲਕਿਆਂ ਵਿਚ ਆਯੋਜਿਤ ਕੀਤੇ ਗਏ ਸਨ, ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਬਜਾਏ ਲੋਕਾਂ ਦੀ ਭਲਾਈ ਕਰਨ ਦੇ ਕਾਂਗਰਸੀਆਂ ਨੇ ਸੂਬੇ ਦੇ ਸਰੋਤਾਂ ਦੀ ਲੁੱਟ ਦੀ ਪ੍ਰਧਾਨਗੀ ਕੀਤੀ ਭਾਵੇਂ ਉਹ  ਨਜਾਇਜ਼ ਰੇਤ ਮਾਇਨਿੰਗ ਹੋਵੇ,  ਸ਼ਰਾਬ ਦੀ ਸਮੱਗਲਿੰਗ ਜਾਂ ਫਿਰ  ਮਨਰੇਗਾ ਫੰਡਾਂ ਦਾ ਘੁਟਾਲਾ। ਉਹਨਾਂ ਕਿਹਾ ਕਿ ਇਕ ਵਾਰ ਸੂਬੇ ਵਿਚ ਅਕਾਲੀ ਦਲ ਨੇ ਸਰਕਾਰ ਬਣਾ ਲਈ ਤਾਂ ਫਿਰ ਅਸੀਂ ਇਹਨਾਂ ਸਾਰੇ ਨਜਾਇਜ਼ ਕੰਮਾਂ ਖਾਸ ਤੌਰ ’ਤੇ ਮਨਰੇਗਾਂ ਫੰਡਾਂ ਦੀ ਲੁੱਟ ਦੀ ਜਾਂਚ ਕਰਵਾਵਾਂਗੇ। ਉਹਨਾਂ ਕਿਹਾ ਕਿ ਕਾਂਗਰਸ ਦੇ ਵਿਧਾਇਕਾਂ ਨੇ ਸੀਮਿੰਟ ਦੀਆਂ ਫੈਕਟਰੀਆਂ ਲਗਾ ਕੇ ਪਿੰਡਾਂ ਦੇ ਸਰਪੰਚਾਂ ਨੁੰ ਮਹਿੰਗੇ ਭਾਅ ’ਤੇ ਉਹਨਾਂ ਤੋਂ ਟਾਈਲਾਂ ਖਰੀਦਣ ਲਈ ਮਜਬੂਰ ਕੀਤਾ। ਉਹਨਾਂ ਕਿਹਾ ਕਿ ਅਸੀਂ  ਅਜਿਹੇ ਸਾਰੇ ਦੋਸ਼ੀਆਂ ਨੁੰ ਇਹਨਾਂ ਘੁਟਾਲਿਆਂ ਲਈ ਬਣਦੀ ਸਜ਼ਾ ਮਿਲਣੀ ਯਕੀਨੀ ਬਣਾਵਾਂਗੇ।ਸ੍ਰੀ ਸੁਖਬੀਰ ਸਿੰਘ ਬਾਦਲ  ਨੇ ਕਾਂਗਰਸ ਸਰਕਾਰ ਵੱਲੋਂ ਪੈਟਰੋਲੀਅਤ ਪਦਾਰਥਾਂ ਦੀਆਂ ਕੀਮਤਾਂ ਵਿਚ ਚੋਖੇ ਵਾਧੇ ’ਤੇ ਮਗਰਮੱਛ ਦੇ ਹੰਝੂ ਵਹਾਉਣ ਦੀ ਵੀ ਜ਼ੋਰਦਾਰ ਨਿਖੇਧੀ ਕੀਤੀ। ਉਹਨਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ  ਪੈਟਰੋਲੀਅਮ ਪਦਾਰਥਾਂ ’ਤੇ 31 ਫੀਸਦੀ ਟੈਕਸ ਲਗਾਇਆ ਹੈ ਜਦਕਿ ਪੰਬ ਸਰਕਾਰ 27 ਫੀਸਦੀ ਟੈਕਸ ਲਗਾ ਰਹੀ ਹੈ। ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਨੂੰ ਆਪਣਾ ਵੈਟ ਘਟਾ ਕੇ ਕਿਸਾਨਾਂ ਤੇ ਆਮ ਆਦਮੀ ਨੂੰ ਰਾਹਤ ਦੇਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਸੂਬਾ ਸਰਕਾਰ ਨੇ ਪਿਛਲੇ ਚਾਰ ਸਾਲਾਂ ਵਿਚ ਬਿਜਲੀ ਦਰਾਂ ਵਿਚ 15 ਵਾਰ ਵਾਧਾ ਕੀਤਾ ਹੈ ਤੇ ਇਸ ਵੇਲੇ ਬਿਜਲੀ ਦਰਾਂ ਦੇਸ਼ ਵਿਚ ਸਭ ਤੋਂ ਜ਼ਿਆਦਾ ਹਨ।

ਉਹਨਾਂ ਕਿਹਾ ਕਿ  ਇਹਨਾਂ ਵਿਚ ਵੀ ਤੁਰੰਤ ਕਟੌਤੀ ਕੀਤੀ ਜਾਣੀ ਚਾਹੀਦੀ ਹੈ। ਉਹਨਾਂ  ਨੇ ਕਾਂਗਰਸ ਪਾਰਟੀ ਇਹ ਪ੍ਰਾਪੇਗੰਡਾ ਕਰ ਰਹੀ ਹੈ ਕਿ ਪ੍ਰਾਈਵੇਟ ਥਰਮਲ ਪਲਾਂਟਾਂ ਨਾਂਲ ਕੀਤੇ ਸਮਝੌਤੇ ਮਹਿੰਗੀਆਂ ਬਿਜਲੀ ਦਰਾਂ ਲਈ ਜ਼ਿੰਮੇਵਾਰ ਹਨ ਜਦਕਿ ਸਰਕਾਰ ਨੂੰ ਬਿਜਲੀ 2 ਰੁਪਏ 80 ਪੈਸੇ ਪ੍ਰਤੀ ਯੂਨਿਟ ਬਿਜਲੀ ਮਿਲ ਰਹੀ ਹੈ ਜੋ ਸਰਕਾਰ 10 ਰੁਪਏ ਪ੍ਰਤੀ ਯੂਨਿਟ ਵੇਚ ਰਹੀ ਹੈ। ਉਹਨਾਂ ਐਲਾਨ ਕੀਤਾ ਕਿ ਇਕ ਵਾਰ ਅਕਾਲੀ ਦਲ ਨੇ ਸੂਬੇ ਵਿਚ ਸਰਕਾਰ ਬਣਾ ਲਈ ਤਾਂ ਫਿਰ ਘਰੇਲੂ ਖਪਤਕਾਰਾਂ ਦੇ ਬਿਜਲੀ ਬਿੱਲ ਅੱਧੇ ਕਰ ਦਿੱਤੇ ਜਾਣਗੇ।ਸ੍ਰੀ ਬਾਦਲ ਨੇ ਕਿਹਾ ਕਿ ਲੋਕ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਭੱਜਣ ਨਹੀਂ ਦੇਣਗੇ ਤੇ ਉਹਨਾਂ ਨੂੰ ਦੱਸਣਾ ਪਵੇਗਾ ਕਿ ਉਹਨਾਂ ਨੇ ਗੁਟਕਾ ਸਾਹਿਬ ਤੇ ਦਸਮ ਪਿਤਾ ਦੀ ਝੂਠੀ ਸਹੁੰ ਚੁੱਕ ਕੇ ਲੋਕਾਂ ਦੀਆਂ ਭਾਨਾਵਾਂ ਨਾਲ ਖਿਲਵਾੜ ਕਿਉਂ ਕੀਤਾ ਤੇ ਕਿਸਾਨਾਂ ਦਾ ਪੂਰਾ ਕਰਜ਼ਾ ਮੁਆਫ ਨਹੀਂ ਕੀਤਾ ਤੇ ਹੋਰ ਵਾਅਦੇ ਵੀ ਪੂਰੇ ਨਹੀਂ ਕੀਤੇ। ਉਹਨਾਂ ਕਿਹਾ ਖੁਦਕੁਸ਼ੀ ਕਰਨ ਵਾਲੇ ਕਿਸਾਨਾਂ ਦੇ ਪੀੜਤ ਪਰਿਵਾਰਾਂ ਨੁੰ 10 ਲੱਖ ਰੁਪੲੈ ਤੇ ਘਰ ਦੇ ਇਕ ਜੀਅ ਨੂੰ ਸਰਕਾਰੀ ਨੌਕੀ ਦੇਣ ਦਾ ਵਾਅਦਾ ਵੀ ਪੂਰਾ ਨਹੀਂ ਕੀਤਾ ਗਿਆ।ਸ੍ਰੀ ਬਾਦਲ ਨੇ ਕਿਹਾ ਕਿ ਕਾਂਗਰਸ ਸਰਕਾਰ ਕਿਸਾਨਾਂ ਦੀ ਦਸ਼ਾ ਵਾਸਤੇ ਵੀ ਜ਼ਿੰਮੇਵਾਰਹਨ ਜੋ ਤਿੰਨ ਖੇਤੀ ਕਾਨੂੰਨਾਂ ਦੇ ਖਿਲਾਫ ਰੋਸ ਪ੍ਰਦਰਸ਼ਨ ਕਰ ਰਹੇ ਹਨ। ਉਹਨਾਂ ਕਿਹਾ ਕਿ ਇਹ ਕਾਂਗਰਸ ਪਾਰਟੀ ਹੈ ਜਿਸਨੇ ਆਪਣੇ 2019 ਦੇ ਚੋਣ ਮਨੋਰਥ ਪੱਤਰ ਵਿਚ ਵਾਅਦਾ ਕੀਤਾ ਸੀਕਿ ਉਹ ਏ ਪੀ ਐਮ ਸੀ ਐਕਟ ਖਤਮ ਕਰੇਗੀ ਤੇ ਖੇਤੀ ਜਿਣਸਾਂ ਦੇ ਅੰਦਰ ਰਾਜ ਵਪਾਰ ਦੀ ਆਗਿਆ ਦੇਵੇਗੀ। ਉਹਨਾਂ ਕਿਹਾ ਕਿ ਇਸ ਤੋਂ ਪਹਿਲਾਂ ਕਾਂਗਰਸ ਸਰਕਾਰ ਨੇ ਏ ਪੀ ਐਮ ਸੀ ਐਕਟ ਵਿਚ ਕੇਂਦਰ ਸਰਕਾਰ ਦੇ ਕਾਨੂੰਨਾਂ ਦੀ ਤਰਜ਼ ’ਤੇ ਸੋਧਾਂ ਕੀਤੀਆਂ।ਸੂਬੇ ਵਿਚ ਵਿਕਾਸ ਮੁੜ ਸ਼ੁਰੂ ਕਰਨ ਤੇ ਕਿਸਾਨਾਂ ਦਾ ਭਵਿੱਖ ਸੁਰੱਖਿਅਤ ਕਰਨ ਦਾ ਵਾਅਦਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਕ ਵਾਰ ਸੂਬੇ ਵਿਚ ਸਾਡੀ ਸਰਕਾਰ ਬਣ ਗਈ ਤਾਂ ਅਸੀਂ ਸਾਰੇ 12 ਹਜ਼ਾਰ ਪਿੰਡਾਂ ਲਈ ਕੰਟਰੀਟ ਸੜਕਾਂ, ਪੀਣ ਵਾਲਾ ਸਾਫ ਪਾਣੀ ਤੇ ਸੀਵਰੇਜ ਸਹੂਲਤਾਂ ਯਕੀਨੀ ਬਣਾਵਾਂਗੇ। ਉਹਨਾਂ ਕਿਹਾ ਕਿ ਅਸੀਂ ਫਲਾਂ ਤੇ ਸਬਜ਼ੀਆਂ ਦੇ ਨਾਲ ਨਾਲ ਦੁੱਧ ਲਈ ਵੀ ਐਮ ਐਸ ਪੀ  ਸ਼ੁਰੂ ਕਰਾਂਗੇ।ਸ੍ਰੀ ਬਾਦਲ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਵਿਰਾਸਤ ਦੀਗੱਲ ਕਰਦਿਆਂ ਕਿਹਾ ਕਿ ਉਹਨਾਂ ਨੇ ਹੀ ਸੂਬੇ ਵਿਚ ਖੇਤੀਬਾੜੀ ਮੰਡੀਆਂ ਸ਼ੁਰੂ ਕਰਵਾਈਆਂ ਜਿਸ ਸਦਕਾ ਅਨਾਜ ਦੀ ਖਰੀਦ ਸੰਭਵ ਹੋ ਸਕੀ। ਉਹਨਾਂ ਕਿਹਾ ਕਿ ਇਸੇ ਤਰੀਕੇ ਸਾਬਕਾ ਮੁੱਖ ਮੰਤਰੀ ਸੂਬੇ ਵਿਚ ਮੌਜੂਦਾ ਨਹਿਰੀ ਸਿੰਜਾਈ ਸਹੂਲਤਾਂ ਤੇ ਕੰਡੀ ਇਲਾਕੇ ਵਿਚ ਟਿਊਬਵੈਲਾਂ ਦੀ ਲੜੀ ਸਥਾਪਿਤ ਕਰਨ ਤੇ ਕਿਸਾਨਾਂ ਲਈ ਸਿੰਜਾਈ ਖਰਚ ਖਤਮ ਕਰਨ ਲਈ ਜ਼ਿੰਮੇਵਾਰ ਹਨ।ਅਕਾਲੀ ਦਲ ਦੇ ਆਗੂ ਰਣਜੀਤ ਸਿੰਘ ਗਿੱਲ ਪਾਰਟੀ ਪ੍ਰਧਾਨ ਨਾਲ ਖਰੜ ਵਿਖੇ ਮੌਜੂਦ ਰਹੇ ਜਦਕਿ ਸ੍ਰੀ ਦੀਦਾਰ ਸਿੰਘ ਭੱਟੀ ਫਤਿਹਗੜ੍ਹ ਸਾਹਿਬ ਵਿਚ ਉਹਨਾਂ ਦੇ ਨਾਲ ਹਨ ਤੇ ਵੱਡੀ ਗਿਣਤੀਵਿਚ ਅਕਾਲੀ ਵਰਕਰ ਹਾਜ਼ਰ ਸਨ।ਅਕਾਲੀ ਦਲ ਨੇ ਅੱਜ ਸੂਬੇ ਦੇਸਾਰੇ 117 ਹਲਕਿਆਂ ਵਿਚ ਰੈਲੀਆਂ ਕੀਤੀਆਂ ਜਿਹਨਾਂ ਦੀ ਪ੍ਰਧਾਨਗੀ ਪਾਰਟੀ ਦੇ ਸੀਨੀਅਰ ਆਗੂਆਂ ਨੇ ਕੀਤੀ ਤੇ ਕਾਂਗਰਸ ਤੋਂ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਨਾ ਕਰਨ ਦਾ ਹਿਸਾਬ ਮੰਗਿਆ।

 

Tags: Sukhbir Singh Badal , Shiromani Akali Dal , SAD , Akali Dal , Kharar , Fatehgarh Sahib , Kharar News , Ranjit Singh Gill

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD