Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕੌਮਾਂਤਰੀ ਮਹਿਲਾ ਦਿਵਸ ਨੂੰ ਸਮਰਪਿਤ ਅੱਠ ਮਹਿਲਾਵਾਂ-ਵਿਸ਼ੇਸ਼ ਪਹਿਲਕਦਮੀਆਂ ਪ੍ਰੋਗਰਾਮ ਜਾਰੀ : ਘਨਸ਼ਿਆਮ ਥੋਰੀ

ਕਿਹਾ, ਵਿਸ਼ੇਸ਼ ਸਾਂਝ ਸ਼ਕਤੀ ਪੁਲਿਸ ਹੈਲਪ ਡੈਸਕ, ਵੋਮੈਨ ਹੈਲਪਲਾਈਨ ਅਤੇ ਮਹਿਲਾਵਾਂ ਨੂੰ ਅਧਿਆਪਕ ਦੇ ਨਿਯੁਕਤੀ ਪੱਤਰ ਮਹਿਲਾਵਾਂ ਦੇ ਸਸ਼ਕਤੀਕਰਨ ਨੂੰ ਯਕੀਨੀ ਬਣਾਉਣਗੇ

Web Admin

Web Admin

5 Dariya News

ਜਲੰਧਰ , 08 Mar 2021

Last updated on: Mar 08, 2021, 00:00 IST

ਜਿਥੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਸੂਬਾ ਪੱਧਰ 'ਤੇ ਮਹਿਲਾਵਾਂ ਲਈ ਕਈ ਅਹਿਮ ਸਕੀਮਾਂ ਦਾ ਐਲਾਨ ਕੀਤਾ ਗਿਆ ਹੈ ਉਥੇ ਹੀ ਡਿਪਟੀ ਕਮਿਸ਼ਨਰ ਜਲੰਧਰ ਘਨਸ਼ਿਆਮ ਥੋਰੀ ਵਲੋਂ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਜਲੰਧਰ ਵਿਖੇ ਕੌਮਾਂਤਰੀ ਮਹਿਲਾ ਦਿਵਸ ਨੂੰ ਸਮਰਪਿਤ ਅੱਠ ਮਹਿਲਾਵਾਂ-ਵਿਸ਼ੇਸ਼ ਪਹਿਲਕਦਮੀਆਂ ਸਕੀਮ ਦੀ ਸ਼ੁਰੂਆਤ ਕੀਤੀ ਗਈ।ਇਨ੍ਹਾਂ ਸਕੀਮਾਂ ਨੂੰ ਸ਼ੁਰੂ ਕਰਨ ਸਬੰਧੀ ਵਰਚੂਅਲ ਤੌਰ 'ਤੇ ਸਮਾਰੋਹ ਵਿੱਚ ਸ਼ਿਰਕਤ ਕਰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਕਿਹਾ ਕਿ ਇਨਾਂ ਸਕੀਮਾਂ ਦੇ ਐਲਾਨ ਨਾਲ ਸੂਬੇ ਵਿੱਚ ਮਹਿਲਾਵਾਂ ਦੇ ਸਸ਼ਕਤੀਕਰਨ ਦਾ ਰਾਹ ਪੱਧਰਾ ਹੋ ਸਕੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਸਕੀਮਾਂ ਵਿੱਚ ਸੂਬੇ ਭਰ ਵਿੱਚ 383 ਪੁਲਿਸ ਸਟੇਸ਼ਨਾਂ ਵਿੱਚ ਵਿਸ਼ੇਸ਼ ਸਾਂਝ ਸ਼ਕਤੀ ਪੁਲਿਸ ਹੈਲਪ ਡੈਸਕ ਸਥਾਪਿਤ ਕਰਨ ਤੋਂ ਇਲਾਵਾ 181 ਵੋਮੈਨ ਹੈਲਪਲਾਈਨ ਨੰਬਰ ਸ਼ੁਰੂ ਕਰਨਾ ਸ਼ਾਮਿਲ ਹੈ।  ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਵਲੋਂ 2407 ਮਹਿਲਾ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਵੰਡਣ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਸਮਾਗਮ ਦੌਰਾਨ ਗਲੋਬਲ ਏਜੰਸੀਜ ਯੂ.ਐਨ. ਵੋਮੈਨ ਸਮੇਂ, ਯੂ.ਐਨ.ਡੀ.ਪੀ., ਜੇ-ਪਾਲ, ਯੂ.ਐਨ ਪਾਪੂਲੇਸ਼ਨ ਫੰਡ ਅਤੇ ਫਿਊਲ ਦੇ ਸਹਿਯੋਗ ਨਾਲ ਹੋਰ ਕੀਤੀਆਂ ਜਾਣ ਵਾਲੀਆਂ ਪਹਿਲ ਕਦਮੀਆਂ ਦੀ ਵੀ ਸ਼ੁਰੂਆਤ ਕੀਤੀ ਗਈ ਹੈ।

ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਕੌਮੀ ਮਹਿਲਾ ਦਿਵਸ ਮੌਕੇ ਸੂਬਾ ਸਰਕਾਰ ਵਲੋਂ ਸਰਕਾਰੀ ਬੱਸਾਂ ਵਿੱਚ ਮਹਿਲਾਵਾਂ ਲਈ ਮੁਫ਼ਤ ਬੱਸ ਸਫ਼ਰ ਦਾ ਵੀ ਐਲਾਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸਥਾਨਕ ਸਰਕਾਰਾਂ ਚੋਣਾਂ ਵਿਚ ਔਰਤਾਂ ਲਈ 50 ਪ੍ਰਤੀਸ਼ਤ ਰਾਖਵੇਂਕਰਨ ਤੋਂ ਇਲਾਵਾ ਸਰਕਾਰੀ ਨੌਕਰੀਆਂ ਵਿੰਚ 33 ਪ੍ਰਤੀਸ਼ਤ ਰਾਖਵੇਂਕਰਨ ਦਾ ਐਲਾਨ ਕੀਤਾ ਜਾ ਚੁੱਕਾ ਹੈ।  ਉਨ੍ਹਾਂ ਦੱਸਿਆ ਕਿ ਇਸ ਤਰ੍ਹਾਂ ਦੇ ਅਨੇਕਾਂ ਯਤਨਾਂ ਸਦਕਾ ਸੂਬੇ ਵਿੱਚ 24 ਘੰਟੇ ਮਹਿਲਾਵਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਤੋਂ ਇਲਾਵਾ ਮਹਿਲਾਵਾਂ ਨੂੰ ਸਸ਼ਕਤੀਕਰਨ ਬਣਾਉਣ ਵਿੱਚ ਨਵੇਂ ਯੁੱਗ ਦੀ ਸ਼ੁਰੂਆਤ ਹੋਵੇਗੀ। ਉਨ੍ਹਾਂ ਕਿਹਾ ਕਿ ਕੰਮਕਾਜੀ ਮਹਿਲਾਵਾਂ ਲਈ ਹੋਸਟਲ ਜਲਦ ਸ਼ਹਿਰ ਵਿੱਚ ਬਣਾਇਆ ਜਾ ਰਿਹਾ ਹੈ ਜਿਥੇ ਉਨਾਂ ਨੂੰ ਪੀ.ਜੀ.ਵਰਗੀਆਂ ਸਹੂਲਤਾਂ ਮੁਹੱਈਆ ਹੋਣਗੀਆਂ।ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਵਲੋਂ 'ਦਾਦੀ ਦੀ ਲਾਡਲੀ' ਮੁਹਿੰਮ ਦੌਰਾਨ ਦਾਦੀ ਮਾਂ ਨਾਲ ਆਪਣੇ ਰਿਸ਼ਤਿਆਂ ਦੀ ਵੀਡੀਓ ਬਣਾਉਣ ਵਿੱਚ ਭਾਗ ਲਿਆ ਗਿਆ ਸੀ ਵਿੱਚ ਪਹਿਲੇ ਸਥਾਨ ਲਈ 10,000 ਰੁਪਏ, ਦੂਜੇ ਲਈ 5000 ਅਤੇ ਤੀਜੇ ਸਥਾਨ 'ਤੇ ਆਉਣ ਵਾਲੀਆਂ ਜੇਤੂ ਲੜਕੀਆਂ ਨੂੰ 2100 ਰੁਪਏ ਤੋਂ ਇਲਾਵਾ 10 ਹੋਰਨਾਂ ਨੂੰ 1100 ਰੁਪਏ ਦੇ ਹੌਸਲਾ ਵਧਾਓ ਦੇ ਨਗਦ ਇਨਾਮਾਂ ਨਾਲ ਸਨਮਾਨਿਤ ਕੀਤਾ ਗਿਆ। ਉਨ੍ਹਾਂ ਵਲੋਂ ਇਸ ਮੌਕੇ ਦਾਦੀ ਅਤੇ ਪੋਤੀ ਵਿੱਚ ਪਿਆਰ ਦੀ ਸਾਂਝ ਸਬੰਧੀ ਇਕ ਛੋਟੀ ਮੂਵੀ ਵੀ ਜਾਰੀ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਜੀ.ਐਸ.ਰੰਧਾਵਾ, ਬਾਲ ਸੁਰੱਖਿਆ ਅਫਸਰ ਅਮਨੀਤ ਕੌਰ ਅਤੇ ਜੇਤੂ ਬੱਚਿਆਂ ਦੇ ਮਾਤਾ-ਪਿਤਾ ਵੀ ਹਾਜ਼ਰ ਸਨ।

 

Tags: DC Jalandhar , Ghanshyam Thori , Jalandhar , Deputy Commissioner Jalandhar , International Women's Day , UNDP , J-Pal , UN Population Fund , FUEL , United Nations Development Fund , Abdul Latif Jameel Poverty Action Lab , Friends Union for Energizing Lives , Dadi di Laadli

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD