Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਔਰਤਾਂ ਦੇ ਅਧਿਕਾਰਾਂ ਅਤੇ ਬਰਾਬਰਤਾ ਦੀ ਰਾਖੀ ਲਈ ਚਲਾਈਆਂ ਯੋਜਨਾਵਾਂ ਨੂੰ ਜ਼ਮੀਨੀ ਪੱਧਰ 'ਤੇ ਲਿਜਾਣਾ ਸਮੇਂ ਦੀ ਲੋੜ : ਸੁਪ੍ਰੀਤ ਧੀਮਾਨ

ਸਸ਼ਕਤ ਨਾਰੀ ਹੀ ਸਸ਼ਕਤ ਸਮਾਜ ਦਾ ਨਿਰਮਾਣ ਕਰਦੀ ਹੈ: ਲਲਿਤਾ ਚੌਧਰੀ

Web Admin

Web Admin

5 Dariya News

ਘੜੂੰਆਂ , 08 Mar 2021

Last updated on: Mar 08, 2021, 00:00 IST

ਔਰਤਾਂ ਦੀ ਅਧਿਕਾਰਾਂ ਅਤੇ ਬਰਾਬਰਤਾ ਦੀ ਰਾਖੀ ਲਈ ਯੋਜਨਾਵਾਂ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਉਣਾ ਸਮੇਂ ਦੀ ਲੋੜ ਹੈ। ਲਿੰਗ ਸਮਾਨਤਾ ਅਤੇ ਮਹਿਲਾ ਸਸ਼ਕਤੀਕਰਨ ਰਿਪੋਰਟ 'ਚ ਦਰਸਾਇਆ ਗਿਆ ਹੈ ਕਿ ਸਿਰਫ਼ 42.2 ਫ਼ੀਸਦੀ ਔਰਤਾਂ ਹੀ ਮਰਦਾਂ ਦੇ ਬਰਾਬਰ ਉਜ਼ਰਤ ਪ੍ਰਾਪਤ ਕਰਦੀਆਂ ਹਨ, ਜਿਸ 'ਚ ਜ਼ਿਆਦਾਤਰ ਸਰਕਾਰੀ ਖੇਤਰ 'ਚ ਕੰਮ ਕਰਨ ਵਾਲੀਆਂ ਔਰਤਾਂ ਸ਼ਾਮਲ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪ੍ਰਸਿਧ ਸਮਾਜ ਸੇਵੀ, ਲੇਖਿਕਾ ਅਤੇ ਟੀ.ਈ.ਡੀਐਕਸ ਸਪੀਕਰ ਸੁਪ੍ਰੀਤ ਧੀਮਾਨ ਨੇ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵੱਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਕਰਵਾਈ ਵਿਚਾਰ ਗੋਸ਼ਟੀ ਦੌਰਾਨ ਕੀਤਾ। ਉਹ ਅੱਜ ਚੰਡੀਗੜ੍ਹ ਯੂਨੀਵਰਸਿਟੀ ਵੱਲੋਂ 'ਮਹਿਲਾ ਸਸ਼ਕਤੀਕਰਨ: ਦੇਸ਼ ਦੇ ਸਮਾਜਕ-ਆਰਥਿਕ ਵਿਕਾਸ ਦੀ ਕੁੰਜੀ' ਵਿਸ਼ੇ 'ਤੇ ਪ੍ਰਭਾਵਸ਼ਾਲੀ ਵਿਚਾਰ ਚਰਚਾ ਦਾ ਵਿਸ਼ੇਸ਼ ਤੌਰ 'ਤੇ ਹਿੱਸਾ ਬਣੇ। ਵਿਚਾਰ ਚਰਚਾ ਦੌਰਾਨ ਸਾਹਿਤ, ਖੇਡਾਂ, ਸਮਾਜ ਸੇਵਾ, ਸਵੈ-ਰੋਜ਼ਗਾਰ, ਮੰਨੋਰੰਜਨ ਜਗਤ ਆਦਿ ਖੇਤਰਾਂ 'ਚ ਮਹਿਲਾਵਾਂ ਲਈ ਰੋਲ ਮਾਡਲ ਬਣੀਆਂ ਮਹਿਲਾ ਸਖ਼ਸ਼ੀਅਤਾਂ ਨੇ ਵਿਚਾਰਾਂ ਦੀ ਸਾਂਝ ਪਾਈ।ਸਮਾਗਮ ਦੌਰਾਨ ਸਾਹਿਤ, ਖੇਡਾਂ, ਸਮਾਜ ਸੇਵਾ, ਸਵੈ-ਰੋਜ਼ਗਾਰ, ਮੰਨੋਰੰਜਨ ਜਗਤ ਆਦਿ ਖੇਤਰਾਂ 'ਚ ਬੁਲੰਦੀਆਂ ਨੂੰ ਛੂਹਣ ਵਾਲੀਆਂ ਮਹਿਲਾਵਾਂ ਦਾ 'ਵੂਮੈਨ ਆਈਕਨ ਆਫ਼ ਦ ਈਅਰ' ਪੁਰਸਕਾਰ ਨਾਲ ਵਿਸ਼ੇਸ਼ ਸਨਮਾਨ ਕੀਤਾ ਗਿਆ, ਜਿਸ 'ਚ ਪ੍ਰਸਿੱਧ ਲੇਖਿਕਾ ਕਾਨਾ ਸਿੰਘ, ਸੀਨੀਅਰ ਪੱਤਰਕਾਰ ਮਿਨਾਕਸ਼ੀ ਵਸ਼ਿਸ਼ਠ, ਉਘੇ ਫੈਸ਼ਨ ਡਿਜ਼ਾਇਨਰ, ਉਦਮੀ ਅਤੇ ਸਮਾਜ ਸੇਵੀ ਲਲਿਤਾ ਚੌਧਰੀ, ਸਮਾਜ ਸੇਵੀ, ਲੇਖਿਕਾ ਅਤੇ ਟੀ.ਈ.ਡੀਐਕਸ ਸਪੀਕਰ ਸੁਪ੍ਰੀਤ ਧੀਮਾਨ, ਭਾਰਤੀ ਨਿਸ਼ਾਨੇਬਾਜ਼ ਗੌਰੀ ਸ਼ਿਓਰਾਨ ਅਤੇ ਮਿਸ ਗ੍ਰੈਂਡ ਇੰਟਰਨੈਸ਼ਨਲ ਪੰਖੁੜੀ ਗਡਵਾਨੀ ਅਤੇ 92.7 ਬਿੱਗ ਐਫ਼.ਐਮ ਦੇ ਆਰ.ਜੇ ਮਿਸ ਮੇਗਾ ਦਾ ਨਾਮ ਸ਼ਾਮਲ ਹੈ। ਸਮਾਗਮ ਦੌਰਾਨ ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਸ. ਸਤਨਾਮ ਸਿੰਘ ਸੰਧੂ ਨੇ ਉਚੇਚੇ ਤੌਰ 'ਤੇ ਸ਼ਿਰਕਤ ਕੀਤੀ।ਵਿਚਾਰ ਚਰਚਾ ਨੂੰ ਸੰਬੋਧਨ ਕਰਦਿਆਂ ਸੁਪ੍ਰੀਤ ਧੀਮਾਨ ਨੇ ਕਿਹਾ ਕਿ ਸਿੱਖਿਆ ਦੇ ਖੇਤਰ 'ਚ ਲੜਕੀਆਂ ਦੀ ਕਾਰਗੁਜ਼ਾਰੀ ਲੜਕਿਆਂ ਨਾਲੋਂ ਵਧੀਆ ਹੈ, ਪਰ ਉਨ੍ਹਾਂ ਨੂੰ ਉਚੇਰੀ ਸਿੱਖਿਆ ਪ੍ਰਾਪਤ ਕਰਨ ਲਈ ਢੁੱਕਵੇਂ ਮੌਕੇ ਅਤੇ ਸਾਧਨ ਨਹੀਂ ਮਿਲਦੇ। ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰਾਂ ਵੱਲੋਂ ਔਰਤਾਂ ਦੇ ਸਸ਼ਕਤੀਕਰਨ ਲਈ ਬਹੁਤ ਸਾਰੀਆਂ ਯੋਜਨਾਵਾਂ ਜਾਰੀ ਕੀਤੀਆਂ ਹਨ, ਪਰ ਇਨ੍ਹਾਂ ਯਤਨਾਂ ਦੀ ਜ਼ਮੀਨੀ ਪੱਧਰ 'ਤੇ ਪਹੁੰਚ ਹੋਣੀ ਸਮੇਂ ਦੀ ਮੁੱਖ ਜ਼ਰੂਰਤ ਹੈ। ਇਸ ਤੋਂ ਇਲਾਵਾ 2017 'ਚ ਰਾਸ਼ਟਰੀ ਪੱਧਰ 'ਤੇ ਹੋਏ ਸਰਵੇਖਣ ਦਾ ਹਵਾਲਾ ਦਿੰਦਿਆਂ ਉਨ੍ਹਾਂ ਦੱਸਿਆ ਕਿ ਅੱਜ ਵੀ ਕੰਮ ਕਰਨ ਵਾਲੀਆਂ ਥਾਵਾਂ 'ਤੇ 88 ਪ੍ਰਤੀਸ਼ਤ ਔਰਤਾਂ ਜਿਣਸ਼ੀ ਸ਼ਿਕਾਰ ਹੋ ਰਹੀਆਂ ਹਨ।ਉਨ੍ਹਾਂ ਕਿਹਾ ਕਿ ਔਰਤਾਂ ਦਾ ਅਜਿਹੇ ਅਪਰਾਧਾਂ ਵਿਰੁੱਧ ਬਣੇ ਕਾਨੂੰਨਾਂ ਪ੍ਰਤੀ ਚੇਤੰਨ ਹੋਣਾ ਲਾਜ਼ਮੀ ਹੈ।ਉਨ੍ਹਾਂ ਕਿਹਾ ਕਿ ਕਿਸੇ ਨੂੰ ਸਿਰਫ਼ ਕਾਗ਼ਜ਼ਾਂ 'ਤੇ ਨਿਯਮਾਂ ਤੱਕ ਸੀਮਤ ਨਹੀਂ ਰਹਿਣਾ ਚਾਹੀਦਾ ਬਲਕਿ ਲੜਕੀਆਂ ਦਾ ਸਮਰਥਨ ਕਰਨਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਅੱਗੇ ਵਧਣ ਲਈ ਉਤਸ਼ਾਹਤ ਕਰਨਾ ਚਾਹੀਦਾ ਹੈ।

ਇਸ ਮੌਕੇ ਬੋਲਦਿਆਂ ਸਮਾਜ ਸੇਵੀ ਲਲਿਤਾ ਚੌਧਰੀ ਨੇ ਕਿਹਾ ਕਿ ਬੇਸ਼ੱਕ ਅਜੋਕੇ ਦੌਰ 'ਚ ਔਰਤਾਂ ਨੂੰ ਬਰਾਬਰਤਾ ਅਤੇ ਅਧਿਕਾਰਾਂ ਪ੍ਰਤੀ ਚੇਤੰਨ ਕਰਨ ਲਈ ਸੰਸਥਾਵਾਂ ਵੱਲੋਂ ਹੰਭਲੇ ਮਾਰੇ ਜਾ ਰਹੇ ਹਨ, ਪਰ ਔਰਤਾਂ ਨੂੰ ਮੌਜੂਦਾ ਦੌਰ 'ਚ ਖੁਦ ਆਪਣੀ ਆਜ਼ਾਦੀ ਦੇ ਅਰਥਾਂ ਨੂੰ ਸਮਝਣ ਦੀ ਲੋੜ ਹੈ।ਆਜ਼ਾਦੀ ਦੇ ਅਸਲ ਅਰਥਾਂ ਦੀ ਪਹਿਚਾਣ ਨਾਲ ਔਰਤਾਂ ਨਰੋਏ ਰਾਸ਼ਟਰ ਨਿਰਮਾਣ ਅਤੇ ਪਰਿਵਾਰਕ ਕਲਿਆਣ 'ਚ ਆਪਣਾ ਅਹਿਮ ਯੋਗਦਾਨ ਪਾ ਸਕਦੀਆਂ ਹਨ। ਉਨ੍ਹਾਂ ਨਾਰੀਵਾਦ ਅਤੇ ਮਹਿਲਾ ਸਸ਼ਕਤੀਕਰਨ ਨੂੰ ਦੋ ਵੱਖ-ਵੱਖ ਚੀਜ਼ਾਂ ਕਰਾਰ ਦਿੰਦਿਆਂ ਕਿਹਾ ਕਿ ਔਰਤਾਂ ਨੂੰ ਬੰਦਿਸ਼ਾਂ ਦੇ ਵਾਤਾਵਰਣ 'ਚੋਂ ਬਾਹਰ ਆਉਣ ਲਈ ਆਪਣੇ ਆਪ ਨੂੰ ਤਿਆਰ ਕਰਨਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਸਸ਼ਕਤ ਨਾਰੀ ਹੀ ਸਸ਼ਕਤ ਸਮਾਜ ਦਾ ਨਿਰਮਾਣ ਕਰਦੀ ਹੈ। ਉਨ੍ਹਾਂ ਕਿਹਾ ਕਿ ਵੋਕਲ ਫ਼ਾਰ ਲੋਕਲ ਨੂੰ ਮਕਬੂਲ ਬਣਾਉਣ ਲਈ ਔਰਤਾਂ ਦੀ ਸ਼ਮੂਲੀਅਤ ਅਹਿਮ ਦੱਸਿਆ। ਜਿਸ ਪ੍ਰਤੀ ਜਾਗਰੂਕਤਾ ਲਈ ਸ਼ੁਰੂਆਤ ਹਰ ਤਬਕੇ ਅਤੇ ਹਰ ਪਿੰਡ ਤੋਂ ਕਰਨੀ ਪਵੇਗੀ।ਇਸ ਮੌਕੇ ਮਹਿਲਾ ਸਸ਼ਕਤੀਕਰਨ ਦੀ ਪ੍ਰੀਭਾਸ਼ਾ ਸਬੰਧੀ ਗੱਲਬਾਤ ਕਰਦਿਆਂ ਸ਼੍ਰੀਮਤੀ ਕਾਨਾ ਸਿੰਘ ਨੇ ਕਿਹਾ ਕਿ ਅੱਜ ਦੇ ਸਮੇਂ ਔਰਤਾਂ ਦੀ ਹਰ ਖੇਤਰ 'ਚ ਅਹਿਮ ਪ੍ਰਤੀਨਿਧਤਾ ਹੈ। ਔਰਤਾਂ ਨੂੰ ਮਰਦਾਂ ਵਰਗਾ ਬਣਨ ਦੀ ਬਜਾਏ ਆਪਣੇ ਵਿਅਕਤਿਤਵ ਨੂੰ ਪਛਾਣਨ ਅਤੇ ਸਮਝਣ ਦੀ ਲੋੜ ਹੈ। ਔਰਤਾਂ ਪਹਿਲਾਂ ਤੋਂ ਹੀ ਬਹੁਤ ਸ਼ਕਤੀਸ਼ਾਲੀ ਹਨ, ਜੋ ਪੂਰੇ ਪਰਿਵਾਰ ਦੀ ਜ਼ਿੰਮੇਵਾਰੀ ਦੇ ਨਾਲ-ਨਾਲ ਹਰ ਖੇਤਰ 'ਚ ਆਪਣੀ ਸਰਵਉਚਿਤਾ ਸਿੱਧ ਕਰ ਰਹੀਆਂ ਹਨ। 'ਚਾਹੀਦਾ ਚਾਹੀਦਾ ਹੈ ਇੱਕ ਸਾਥ' ਕਵਿਤਾ ਦੀਆਂ ਸਤਰਾਂ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਔਰਤਾਂ ਨੂੰ ਸਾਥ ਦੀ ਜ਼ਰੂਰਤ ਹੁੰਦੀ ਹੈ, ਜੋ ਉਨ੍ਹਾਂ ਨੂੰ ਅੱਗੇ ਵਧਣ ਦੀ ਪ੍ਰੇਰਨਾ ਅਤੇ ਤਾਕਤ ਦਿੰਦੀ ਹੈ।ਨਿਸ਼ਾਨੇਬਾਜ਼ ਗੌਰੀ ਸ਼ਿਓਰਾਨ ਨੇ ਕਿਹਾ ਕਿ ਖੇਡ ਖੇਤਰ 'ਚ ਔਰਤਾਂ ਨਾਲ ਕੋਈ ਵਿਤਕਰਾ ਨਹੀਂ ਹੋਣਾ ਚਾਹੀਦਾ ਅਤੇ ਹਰ ਖੇਤਰ 'ਚ ਔਰਤਾਂ ਅਤੇ ਮਰਦਾਂ ਲਈ ਬਰਾਬਰ ਸਨਮਾਨ ਰਾਸ਼ੀ ਦਾ ਪ੍ਰਬੰਧ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਖੇਡਾਂ ਦੇ ਖੇਤਰ 'ਚ ਹੋਰ ਵਧੀਆ ਨਤੀਜੇ ਪ੍ਰਾਪਤ ਕਰਨ ਲਈ ਪ੍ਰਸ਼ਾਸਨ ਵੱਲੋਂ ਨੌਜਵਾਨਾਂ ਨੂੰ ਵਧੇਰੇ ਮੌਕੇ ਅਤੇ ਸਹੀ ਮੰਚ ਦਿੱਤੇ ਜਾਣੇ ਚਾਹੀਦੇ ਹਨ। ਇਸ ਤੋਂ ਇਲਾਵਾ ਸੀਨੀਅਰ ਪੱਤਰਕਾਰ ਮੀਨਾਕਸ਼ੀ ਵਸ਼ਿਸ਼ਠਾ ਨੇ ਕਿਹਾ ਕਿ ਸਥਾਨਕ ਤੋਂ ਲੈ ਰਾਜ ਪੱਧਰ ਤੱਕ ਬਣੀਆ ਵੱਖ-ਵੱਖ ਕਮੇਟੀਆਂ ਨੇ ਸਮਾਜ ਵਿੱਚ ਔਰਤਾਂ ਦੀ ਸਥਿਤੀ ਨੂੰ ਮਜ਼ਬੂਤ ਕਰਨ 'ਚ ਵੱਡਾ ਯੋਗਦਾਨ ਪਾਇਆ ਹੈ, ਜਿਥੇ ਔਰਤਾਂ ਆਪਣੀਆਂ ਸਮੱਸਿਆਵਾਂ ਦਾ ਹੱਲ ਕਰ ਸਕਦੀਆਂ ਹਨ।ਉਨ੍ਹਾਂ ਕਿਹਾ ਕਿ ਔਰਤਾਂ ਸਬੰਧੀ ਸਮਾਜ 'ਚ ਬਦਲਾਅ ਵੱਡੇ ਪੱਧਰ 'ਤੇ ਦੇਖੇ ਜਾ ਸਕਦੇ ਹਨ। ਇਸ ਮੌਕੇ ਬੋਲਦਿਆਂ ਪੰਖੁੜੀ ਗਡਵਾਨੀ ਨੇ ਕਿਹਾ ਕਿ ਔਰਤਾਂ  ਨੂੰ ਆਪਣੇ ਆਪ 'ਚ ਵਿਸ਼ਵਾਸ ਕਰਨਾ ਚਾਹੀਦਾ ਹੈ। ਉਨ੍ਹਾਂ ਔਰਤਾਂ ਨੂੰ ਨੌਕਰੀਆਂ ਅਤੇ ਸਵੈ-ਰੋਜ਼ਗਾਰ ਨਾਲ ਜੋੜਨ ਲਈ ਪ੍ਰਸ਼ਾਸਨ ਦੀਆਂ ਕੋਸ਼ਿਸ਼ਾਂ ਨੂੰ ਸ਼ਲਾਘਾਯੋਗ ਦੱਸਿਆ।ਅਜਿਹੀਆਂ ਪਹਿਲਕਦਮੀਆਂ ਔਰਤਾਂ ਨਾਲ ਸਵੈ-ਨਿਰਭਰਤਾ ਅਪਣਾ ਕੇ ਆਰਥਿਕ ਅਤੇ ਸਮਾਜਿਕ ਪੱਧਰ 'ਤੇ ਰਾਸ਼ਟਰ ਨਿਰਮਾਣ 'ਚ ਵੱਡੀ ਭੂਮਿਕਾ ਨਿਭਾ ਰਹੀਆਂ ਹਨ।ਇਸ ਮੌਕੇ ਬੋਲਦਿਆਂ ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਸ. ਸਤਨਾਮ ਸਿੰਘ ਸੰਧੂ ਨੇ ਕਿਹਾ ਕਿ ਦੂਜਿਆਂ ਦੇਸ਼ਾਂ ਦੇ ਮੁਕਾਬਲੇ ਭਾਰਤ 'ਚ ਸਦੀਆਂ ਤੋਂ ਹੀ ਧਾਰਮਿਕ ਗ੍ਰੰਥਾਂ ਅਤੇ ਉਪਦੇਸ਼ਾਂ 'ਚ ਉਚ ਦਰਜਾ ਦਿੱਤਾ ਗਿਆ ਹੈ। ਉਨ੍ਹਾਂ ਅਧਿਕਾਰਾਂ, ਮੌਕਿਆਂ ਅਤੇ ਸੰਭਾਵਨਾਵਾਂ ਦੇ ਮਾਧਿਅਮ ਰਾਹੀਂ ਸਮਾਜ 'ਚ ਔਰਤਾਂ ਨੂੰ ਬਰਾਬਰਤਾ ਦਾ ਹੱਕ ਮਿਲਣਾ ਅਹਿਮ ਦੱਸਿਆ। ਉਨ੍ਹਾਂ ਵਚਨਬੱਧਤਾ ਪ੍ਰਗਟਾਈ ਕਿ ਚੰਡੀਗੜ੍ਹ ਯੂਨੀਵਰਸਿਟੀ ਵੱਲੋਂ ਅਗਲੇ ਸਾਲ ਮਹਿਲਾ ਦਿਵਸ ਸਬੰਧੀ ਸਮਾਗਮ ਅਜਿਹੇ ਲੋੜੀਂਦੇ ਸਥਾਨ 'ਤੇ ਮਨਾਇਆ ਜਾਵੇਗਾ ਜਿਥੇ ਔਰਤਾਂ ਦੇ ਅਧਿਕਾਰਾਂ ਅਤੇ ਬਰਾਬਰਤਾ ਬਾਰੇ ਜਾਗਰੂਕਤਾ ਪਹੁੰਚਣੀ ਸਮੇਂ ਦੀ ਲੋੜ ਹੈ।

 

Tags: Chandigarh University , Gharuan , Chandigarh University Gharuan , Chandigarh Group Of Colleges , Satnam Singh Sandhu. CGC Gharuan , International Women’s Day

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD