Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਕੌਮਾਂਤਰੀ ਮਹਿਲਾ ਦਿਵਸ ਮੌਕੇ ਪੁਲਿਸ ਲਾਈਨ ’ਚ ਸਿਹਤ ਅਤੇ ਵੈਲਨੈਸ ਸੈਂਟਰ ਦੀ ਸ਼ੁਰੂਆਤ

ਐਸ.ਐਸ.ਪੀ. ਨੇ ਮਹਿਲਾ ਡੀ.ਐਸ.ਪੀ. ਮਾਧਵੀ ਸ਼ਰਮਾ ਤੋਂ ਸੈਂਟਰ ਦੀ ਸ਼ੁਰੂਆਤ ਕਰਾਈ

Web Admin

Web Admin

5 Dariya News

ਹੁਸ਼ਿਆਰਪੁਰ , 08 Mar 2021

Last updated on: Mar 08, 2021, 00:00 IST

ਕੌਮਾਂਤਰੀ ਮਹਿਲਾ ਦਿਵਸ ਮੌਕੇ ਜ਼ਿਲ੍ਹਾ ਪੁਲਿਸ ਵਲੋਂ ਸਥਾਨਕ ਪੁਲਿਸ ਲਾਈਨ ਵਿੱਚ ਸਿਹਤ ਅਤੇ ਵੈਲਨੈਸ ਸੈਂਟਰ ਦੀ ਸ਼ੁਰੂਆਤ ਕੀਤੀ ਗਈ ਜਿਥੇ ਕਿ ਮਹਿਲਾ ਪੁਲਿਸ ਅਧਿਕਾਰੀ ਅਤੇ ਮੁਲਾਜ਼ਮ ਆਪਣੇ-ਆਪ ਨੂੰ ਸਿਹਤਮੰਦ ਰੱਖਣ ਲਈ ਯੋਗਾ, ਵਰਜਿਸ਼ ਆਦਿ ਕਰ ਸਕਣਗੇ। ਇਸ ਮੌਕੇ ਮਹਿਲਾ ਪੁਲਿਸ ਅਧਿਕਾਰੀਆਂ ਅਤੇ ਮੁਲਾਜ਼ਮਾਂ ਲਈ ਵਿਸ਼ੇਸ਼ ਤੌਰ ’ਤੇ ਯੋਗਾ ਸੈਸ਼ਨ ਵੀ ਕਰਵਾਇਆ ਗਿਆ।ਹੁਸ਼ਿਆਰਪੁਰ ਪੁਲਿਸ ਵਿੱਚ ਤਾਇਨਾਤ ਮਹਿਲਾ ਅਧਿਕਾਰੀਆਂ ਅਤੇ ਮੁਲਾਜ਼ਮਾਂ ਦੀ ਸਹੂਲਤ ਲਈ ਪੁਲਿਸ ਲਾਈਨ ਹਸਪਤਾਲ ਵਿੱਚ ਵਿਸ਼ੇਸ਼ ਜਾਂਚ ਕੈਂਪ ਵੀ ਲਾਇਆ ਗਿਆ ਜਿਥੇ ਔਰਤਾਂ ਦੇ ਰੋਗਾਂ ਦੇ ਮਾਹਿਰ ਡਾਕਟਰ ਵਲੋਂ ਮੁਫ਼ਤ ਚੈਕਅਪ ਕੀਤਾ ਗਿਆ।ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਨੇ ਕੌਮਾਂਤਰੀ ਮਹਿਲਾ ਦਿਵਸ ਦੀ ਵਧਾਈ ਦਿੰਦਿਆਂ ਇਸ ਸੈਂਟਰ ਦੀ ਸ਼ੁਰੂਆਤ ਡੀ.ਐਸ.ਪੀ. ਮਾਧਵੀ ਸ਼ਰਮਾ ਤੋਂ ਕਰਵਾਉਂਦਿਆਂ ਮਹਿਲਾ ਪੁਲਿਸ ਮੁਲਾਜ਼ਮਾਂ ਵਲੋਂ ਪੂਰੀ ਸ਼ਿੱਦਤ ਨਾਲ ਨਿਭਾਈ ਜਾ ਰਹੀ ਡਿਊਟੀ ਲਈ ਸ਼ਲਾਘਾ ਕੀਤੀ। ਉਨ੍ਹਾਂ ਨੇ ਮਹਿਲਾ ਪੁਲਿਸ ਮੁਲਾਜ਼ਮਾਂ ਦੀ ਹੌਸਲਾ ਅਫਜਾਈ ਕਰਦਿਆਂ ਉਨ੍ਹਾਂ ਨੂੰ ਭÎਵਿੱਖ ਵਿੱਚ ਹੋਰ ਵੀ ਚੰਗੇਰੇ ਅਤੇ ਸੁਚੱਜੇ ਢੰਗ ਨਾਲ ਆਪਣੀਆਂ ਸੇਵਾਵਾਂ ਨਿਭਾਉਣ ਲਈ ਉਤਸ਼ਾਹਿਤ ਕੀਤਾ। 

ਉਨ੍ਹਾਂ ਨੇ ਵੱਖ-ਵੱਖ ਮਹਿਲਾ ਪੁਲਿਸ ਮੁਲਾਜ਼ਮਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਦੀਆਂ ਲਾਮਿਸਾਲ ਸੇਵਾਵਾਂ ਔਰਤਾਂ ਵਿਰੁੱਧ ਹੋਣ ਵਾਲੇ ਜ਼ੁਰਮਾਂ ਦੇ ਖਾਤਮੇ ਲਈ ਅਹਿਮ ਭੂਮਿਕਾ ਨਿਭਾਅ ਸਕਦੀਆਂ ਹਨ ਜੋ ਕਿ ਸਿਹਤਮੰਦ ਸਮਾਜ ਦੀ ਸਿਰਜਣਾ ਲਈ ਅਤਿ ਜ਼ਰੂਰੀ ਹਨ।ਪੁਲਿਸ ਲਾਈਨ ਵਿੱਚ ਸ਼ੁਰੂ ਕੀਤੇ ਸੈਂਟਰ ਸਬੰਧੀ ਨਵਜੋਤ ਸਿੰਘ ਮਾਹਲ ਨੇ ਕਿਹਾ ਕਿ ਇਥੇ ਜਿੰਮ, ਫਿਜਿਊਥਰੈਪੀ, ਕੌਂਸਲਿੰਗ ਰੂਮ ਅਤੇ ਕਰਾਸ ਫਿੱਟ ਟਰੇਨਿੰਗ ਉਪਲਬੱਧ ਹੈ ਅਤੇ ਮਹਿਲਾ ਮੁਲਾਜ਼ਮਾਂ ਲਈ ਵਿਸ਼ੇਸ਼ ਸਮਾਂ ਨਿਸ਼ਚਿਤ ਕੀਤਾ ਗਿਆ ਹੈ ਤਾਂ ਜੋ ਉਹ ਆਪਣੇ-ਆਪ ਨੂੰ ਸਿਹਤਮੰਦ ਅਤੇ ਚੁਸਤ-ਦਰੁੱਸਤ ਰੱਖ ਸਕਣ। ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਕੌਮਾਂਤਰੀ ਮਹਿਲਾ ਦਿਵਸ ਨੂੰ ਸਮਰਪਿਤ ਪੁਲਿਸ ਲਾਈਨ ਹਸਪਤਾਲ ਵਿੱਚ ਲਾਏ ਮੁਫ਼ਤ ਸਿਹਤ ਜਾਂਚ ਕੈਂਪ ਦੌਰਾਨ ਡਾ. ਸ਼ੈਫਾਲੀ ਨੇ 120 ਦੇ ਕਰੀਬ ਮਹਿਲਾ ਮੁਲਾਜ਼ਮਾਂ ਦਾ ਚੈਕਅਪ ਕੀਤਾ ਅਤੇ ਲੋੜੀਂਦੀ ਦਵਾਈ ਦਿੱਤੀ। ਉਨ੍ਹਾਂ ਦੱਸਿਆ ਕਿ ਬਾਕੀ ਮਹਿਲਾ ਮੁਲਾਜ਼ਮਾਂ ਦਾ ਵੀ ਮੁਫ਼ਤ ਚੈਕਅਪ ਕਰਾਇਆ ਜਾਵੇਗਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸ.ਪੀ. (ਐਚ) ਰਮਿੰਦਰ ਸਿੰਘ, ਐਸ.ਪੀ. (ਡੀ) ਰਵਿੰਦਰ ਪਾਲ ਸਿੰਘ ਸੰਧੂ, ਐਸ.ਪੀ. ਪੀ.ਬੀ.ਆਈ. ਮਨਦੀਪ ਸਿੰਘ, ਡੀ.ਐਸ.ਪੀ. (ਐਚ) ਗੁਰਪ੍ਰੀਤ ਸਿੰਘ ਗਿੱਲ, ਡੀ.ਐਸ.ਪੀ. ਕੰਟਰੋਲ ਰੂਮ ਅਮਰ ਨਾਥ, ਡੀ.ਐਸ.ਪੀ. ਪੀ.ਬੀ.ਆਈ. ਪ੍ਰੇਮ ਸਿੰਘ, ਡੀ.ਐਸ.ਪੀ. ਜਸਪ੍ਰੀਤ ਸਿੰਘ, ਡੀ.ਐਸ.ਪੀ. ਸਪੈਸ਼ਲ ਬਰਾਂਚ ਸਤਿੰਦਰ ਚੱਢਾ, ਪੁਲਿਸ ਲਾਈਨ ਹਸਪਤਾਲ ਦੇ ਐਸ.ਐਮ.ਓ. ਡਾ. ਲਖਵੀਰ ਸਿੰਘ ਆਦਿ ਮੌਜੂਦ ਸਨ।

 

Tags: SSP Hoshiarpur , International Women’s Day , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD