Wednesday, 22 July 2026

 

 

ਖ਼ਾਸ ਖਬਰਾਂ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ

 

ਜਦੋਂ ਐੱਸ.ਐੱਸ.ਪੀ. ਬਟਾਲਾ ਨੇ ਸਮਾਜ ਸੇਵਿਕਾ ਪ੍ਰਕਾਸ਼ ਕੌਰ ਨਾਰੂ ਦੇ ਘਰ ਜਾ ਕੇ ਕਿਹਾ ਕਿ ‘ਹੈਪੀ ਵੂਮੈਨਸ ਡੇਅ’ ਬੀਜ਼ੀ

ਮਹਿਲਾ ਦਿਵਸ ਦੀਆਂ ਵਧਾਈਆਂ ਦੇਣ ਦੇ ਨਾਲ ਸ੍ਰੀਮਤੀ ਨਾਰੂ ਦੀ ਸਿਹਤ ਦਾ ਹਾਲ ਜਾਣਿਆ

Web Admin

Web Admin

5 Dariya News

ਬਟਾਲਾ , 08 Mar 2021

Last updated on: Mar 08, 2021, 00:00 IST

ਅੱਜ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਐੱਸ.ਐੱਸ.ਪੀ. ਬਟਾਲਾ  ਰਛਪਾਲ ਸਿੰਘ ਅਤੇ ਐੱਸ.ਪੀ. ਹੈੱਡ-ਕੁਆਟਰ ਸ. ਗੁਰਪ੍ਰੀਤ ਸਿੰਘ ਗਿੱਲ ਵਿਸ਼ੇਸ਼ ਤੌਰ ’ਤੇ ਬਟਾਲਾ ਸ਼ਹਿਰ ਦੀ ਉੱਘੀ ਸਮਾਜ ਸੇਵਿਕਾ ਸ੍ਰੀਮਤੀ ਪ੍ਰਕਾਸ਼ ਕੌਰ ਨਾਰੂ ਦੇ ਗ੍ਰਹਿ ਵਿਖੇ ਪਹੁੰਚੇ ਅਤੇ ਉਨ੍ਹਾਂ ਨੂੰ ਮਹਿਲਾ ਦਿਵਸ ਦੀਆਂ ਵਧਾਈਆਂ ਦਿੱਤੀਆਂ। ਬਟਾਲਾ ਦੀ 94 ਸਾਲਾ ਸਮਾਜ ਸੇਵਿਕਾ ਸ੍ਰੀਮਤੀ ਪ੍ਰਕਾਸ਼ ਕੌਰ ਨਾਰੂ ਸੰਨ 1971 ਤੋਂ ਔਰਤਾਂ ਦੀ ਭਲਾਈ ਲਈ ਕੰਮ ਕਰਦੇ ਆ ਰਹੇ ਹਨ ਅਤੇ ਉਨ੍ਹਾਂ ਵੱਲੋਂ ਹੀ ਬਟਾਲਾ ਵਿੱਚ ਆਲ ਇੰਡੀਆ ਵੂਮੈਨ ਕਾਨਫਰੰਸ ਦੀ ਸਥਾਪਨਾ ਕੀਤੀ ਗਈ ਸੀ। ਭਾਂਵੇ 94 ਸਾਲ ਦੀ ਬਜ਼ੁਰਗ ਅਵਸਥਾ ਕਾਰਨ ਉਨ੍ਹਾਂ ਦਾ ਸਰੀਰ ਬਹੁਤ ਕਮਜ਼ੋਰ ਹੋ ਗਿਆ ਹੈ ਪਰ ਉਹ ਅਜੇ ਵੀ ਔਰਤਾਂ ਦੀ ਭਲਾਈ ਅਤੇ ਉਨ੍ਹਾਂ ਦੇ ਹੱਕਾਂ ਲਈ ਆਪਣੀ ਜੱਦੋ-ਜਹਿਦ ਜਾਰੀ ਰੱਖ ਰਹੇ ਹਨ।ਐੱਸ.ਐੱਸ.ਪੀ. ਬਟਾਲਾ ਸ. ਰਛਪਾਲ ਸਿੰਘ ਨੇ ਸ਼੍ਰੀਮਤੀ ਪ੍ਰਕਾਸ਼ ਕੌਰ ਨਾਰੂ ਦੇ ਗ੍ਰਹਿ ਵਿਖੇ ਪਹੁੰਚ ਕੇ ਜਿਥੇ ਉਨ੍ਹਾਂ ਨੂੰ ਅੰਤਰਰਾਸ਼ਟਰੀ ਮਹਿਲਾ ਦਿਵਸ ਦੀਆਂ ਮੁਬਾਰਕਾਂ ਦਿੱਤੀਆਂ ਓਥੇ ਉਨ੍ਹਾਂ ਦੀ ਸਿਹਤ ਦਾ ਹਾਲ-ਚਾਲ ਵੀ ਪੁੱਛਿਆ। ਐੱਸ.ਐੱਸ.ਪੀ. ਬਟਾਲਾ ਨੇ ਕਿਹਾ ਕਿ ਮਾਤਾ ਪ੍ਰਕਾਸ਼ ਕੌਰ ਨਾਰੂ ਜੀ ਦੇ ਦਰਸ਼ਨ ਕਰਕੇ ਉਨ੍ਹਾਂ ਬਹੁਤ ਖੁਸ਼ੀ ਹੋਈ ਹੈ ਅਤੇ ਉਨ੍ਹਾਂ ਦੇ ਸੰਘਰਸ਼ਮਈ ਜੀਵਨ ਬਾਰੇ ਜਾਣ ਕੇ ਨਵੀਂ ਊਰਜਾ ਮਿਲੀ ਹੈ। ਉਨ੍ਹਾਂ ਕਿਹਾ ਕਿ ਉਮਰ ਦੇ ਜਿਸ ਮੁਕਾਮ ਉੱਪਰ ਸ੍ਰੀਮਤੀ ਨਾਰੂ ਪਹੁੰਚ ਚੁੱਕੇ ਹਨ, ਉਸ ਉਮਰੇ ਬਜ਼ੁਰਗਾਂ ਨੂੰ ਖੁਦ ਸੇਵਾ ਦੀ ਲੋੜ ਹੁੰਦੀ ਹੈ ਪਰ ਇਹ ਸ੍ਰੀਮਤੀ ਨਾਰੂ ਦੀ ਸਮਰਪਣ ਭਾਵਨਾ ਹੈ ਕਿ ਉਹ ਸੇਵਾ ਕਰਵਾਉਣ ਦੀ ਉਮਰ ਵਿੱਚ ਵੀ ਸਮਾਜ ਦੀ ਸੇਵਾ ਕਰ ਰਹੇ ਹਨ।

ਇਸ ਮੌਕੇ ਐੱਸ.ਐੱਸ.ਪੀ. ਬਟਾਲਾ ਸ. ਰਛਪਾਲ ਸਿੰਘ ਨੇ ਸ੍ਰੀਮਤੀ ਪ੍ਰਕਾਸ਼ ਕੌਰ ਨੂੰ ਨਾਰੂ ਨੂੰ ਫੁੱਲਾਂ ਦਾ ਗੁਲਦਸਤਾ, ਮਿਠਆਈ ਦਾ ਡੱਬਾ ਅਤੇ ਇੱਕ ਸੂਟ ਤੋਹਫੇ ਵਜੋਂ ਭੇਟ ਕੀਤਾ। ਐੱਸ.ਐੱਸ.ਪੀ. ਬਟਾਲਾ ਨੇ ਕਿਹਾ ਕਿ ਬਟਾਲਾ ਵਾਸੀਆਂ ਨੂੰ ਸ੍ਰੀਮਤੀ ਪ੍ਰਕਾਸ਼ ਕੌਰ ਨਾਰੂ ਉੱਪਰ ਮਾਣ ਹੈ ਅਤੇ ਸਮਾਜ ਸੇਵਾ ਦੇ ਖੇਤਰ ਵਿੱਚ ਉਨ੍ਹਾਂ ਵੱਲੋਂ ਪਾਇਆ ਯੋਗਦਾਨ ਹੋਰ ਲੋਕਾਂ ਦਾ ਵੀ ਮਾਰਗ ਦਰਸ਼ਨ ਕਰਦਾ ਰਹੇਗਾ। ਉਨ੍ਹਾਂ ਸ੍ਰੀਮਤੀ ਨਾਰੂ ਦੇ ਲੰਬੇ ਅਤੇ ਤੰਦਰੁਸਤ ਜੀਵਨ ਦੀ ਕਾਮਨਾ ਕੀਤੀ ਅਤੇ ਉਨ੍ਹਾਂ ਕੋਲੋਂ ਅਸ਼ੀਰਵਾਦ ਵੀ ਲਿਆ।ਇਸ ਮੌਕੇ ਐੱਸ.ਐੱਸ.ਪੀ. ਬਟਾਲਾ ਸ. ਰਛਪਾਲ ਸਿੰਘ ਨੇ ਦੱਸਿਆ ਕਿ ਬਟਾਲਾ ਪੁਲਿਸ ਵੱਲੋਂ ਇਕ ਵਿਸ਼ੇਸ਼ ਪ੍ਰੋਜੈਕਟ ਸ਼ੁਰੂ ਕੀਤਾ ਜਾ ਰਿਹਾ ਹੈ ਜਿਸ ਤਹਿਤ ਘਰਾਂ ਵਿੱਚ ਇਕੱਲੇ ਰਹਿ ਰਹੇ ਬਜ਼ੁਰਗਾਂ ਦੀ ਸੂਚੀ ਤਿਆਰ ਕੀਤੀ ਜਾਵੇਗੀ ਅਤੇ ਉਨ੍ਹਾਂ ਬਜ਼ੁਰਗਾਂ ਦੇ ਘਰ ਵਿੱਚ ਰੈਗੂਲਰ ਤੌਰ ’ਤੇ ਪੁਲਿਸ ਜਵਾਨ ਵਿਜ਼ਟ ਕਰਕੇ ਉਨ੍ਹਾਂ ਦੀ ਦੁੱਖ ਤਕਲੀਫਾਂ ਸੁਣ ਕੇ ਉਨ੍ਹਾਂ ਨੂੰ ਦੂਰ ਕਰਨਗੇ। ਉਨ੍ਹਾਂ ਕਿਹਾ ਕਿ ਦੇਖਣ ਵਿੱਚ ਆਇਆ ਹੈ ਕਿ ਕਈ ਬਜ਼ੁਰਗ ਮਾਪਿਆਂ ਦੇ ਧੀਆਂ ਪੁੱਤ ਵਿਦੇਸ਼ ਹਨ ਜਾਂ ਕੰਮ-ਕਾਰ ਦੇ ਸਿਲਸਲੇ ਵਿੱਚ ਘਰ ਤੋਂ ਦੂਰ ਰਹਿੰਦੇ ਹਨ ਅਤੇ ਅਜਿਹੇ ਵਿੱਚ ਬਜ਼ੁਰਗ ਮਾਪੇ ਘਰਾਂ ਵਿੱਚ ਇਕੱਲੇ ਰਹਿੰਦੇ ਹਨ। ਅਜਿਹੇ ਬਜ਼ੁਰਗਾਂ ਨੂੰ ਕੋਈ ਪਰੇਸ਼ਾਨੀ ਨਾ ਆਵੇ ਇਸ ਲਈ ਬਟਾਲਾ ਪੁਲਿਸ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ।ਇਸ ਮੌਕੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਬਟਾਲਾ ਇੰਦਰਜੀਤ ਸਿੰਘ, ਸਮਾਜ ਸੇਵੀ ਮਾਸਟਰ ਜੋਗਿੰਦਰ ਸਿੰਘ ਅੱਚਲੀ ਗੇਟ ਅਤੇ ਪੁਲਿਸ ਵਿਭਾਗ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ।  

 

Tags: SSP Batala , International Women's Day

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD