Wednesday, 22 July 2026

 

 

ਖ਼ਾਸ ਖਬਰਾਂ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ

 

ਜ਼ਿਲੇ ਵਿਚ ਮਹਿਲਾ ਸਸ਼ਕਤੀਕਰਨ ਲਈ ਕੀਤੇ ਜਾ ਰਹੇ ਹਨ ਅਹਿਮ ਤੇ ਨਿਵੇਕਲੇ ਉਪਰਾਲੇ-ਦੀਪਜੋਤ ਕੌਰ

ਕੌਮਾਂਤਰੀ ਮਹਿਲਾ ਦਿਵਸ ਮੌਕੇ 51 ਥਾਵਾਂ ’ਤੇ ਹੋਏ ਵਰਚੁਅਲ ਸਮਾਗਮ

Web Admin

Web Admin

5 Dariya News

ਨਵਾਂਸ਼ਹਿਰ , 08 Mar 2021

Last updated on: Mar 08, 2021, 00:00 IST

ਅੱਜ ਕੌਮਾਂਤਰੀ ਮਹਿਲਾ ਦਿਵਸ ਮੌਕੇ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲੇ ਵਿਚ 51 ਵੱਖ-ਵੱਖ ਥਾਵਾਂ ’ਤੇ ਵਰਚੁਅਲ ਸਮਾਗਮ ਕਰਵਾਏ ਗਏ, ਜਿਨਾਂ ਵਿਚ ਵੱਡੀ ਗਿਣਤੀ ਵਿਚ ਮਹਿਲਾਵਾਂ ਵੱਲੋਂ ਆਨਲਾਈਨ ਸ਼ਿਰਕਤ ਕਰ ਕੇ ਰਾਜ ਪੱਧਰੀ ਸਮਾਗਮ ਜੁੜਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਹੋਰਨਾਂ ਮੰਤਰੀ ਸਾਹਿਬਾਨ ਦੇ ਵਿਚਾਰ ਸੁਣੇ। ਇਸ ਮੌਕੇ ਜਿਥੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਸਮੂਹ ਆਂਗਨਵਾੜੀ ਸੈਂਟਰਾਂ ਵਿਚ ਪੋਸ਼ਣ ਗੋਦ ਭਰਾਈ ਦੀ ਰਸਮ ਅਦਾ ਕੀਤੀ ਗਈ ਅਤੇ ਰੈਲੀਆਂ ਕੱਢੀਆਂ ਗਈਆਂ, ਉਥੇ ਮਹਿਲਾ ਸਸ਼ਕਤੀਕਰਨ ਸਬੰਧੀ ਵਿਦਿਆਰਥੀਆਂ ਦੇ ਲੇਖ ਅਤੇ ਪੋਸਟਰ ਮੇਕਿੰਗ ਮੁਕਾਬਲੇ ਵੀ ਕਰਵਾਏ ਗਏ ਅਤੇ ਵੱਖ-ਵੱਖ ਖੇਤਰਾਂ ਵਿਚ ਮੱਲਾਂ ਮਾਰਨ ਵਾਲੀਆਂ ਬੱਚੀਆਂ ਨੂੰ ਸਨਮਾਨਿਤ ਕੀਤਾ ਗਿਆ।ਇਸ ਮੌਕੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਸਹਾਇਕ ਕਮਿਸ਼ਨਰ ਦੀਪਜੋਤ ਕੌਰ ਦੀ ਪ੍ਰਧਾਨਗੀ ਹੇਠ ਹੋਏ ਜ਼ਿਲਾ ਪੱਧਰੀ ਸਮਾਗਮ ਵਿਚ ਵੱਖ-ਵੱਖ ਵਿਭਾਗਾਂ ਦੀਆਂ ਮਹਿਲਾ ਅਫ਼ਸਰਾਂ ਵੱਲੋਂ ਵੀ ਰਾਜ ਪੱਧਰੀ ਸਮਾਗਮ ਵਿਚ ਆਨਲਾਈਨ ਸ਼ਿਰਕਤ ਕੀਤੀ ਗਈ। ਇਸ ਮੌਕੇ ਸਹਾਇਕ ਕਮਿਸ਼ਨਰ ਦੀਪਜੋਤ ਕੌਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੀ ਅਗਵਾਈ ਹੇਠ ਜ਼ਿਲੇ ਵਿਚ ਮਹਿਲਾ ਸਸ਼ਕਤੀਕਰਨ ਲਈ ਅਹਿਮ ਅਤੇ ਨਿਵੇਕਲੇ ਉਪਰਾਲੇ ਕੀਤੇ ਜਾ ਰਹੇ ਹਨ। ਉਨਾਂ ਦੱਸਿਆ ਕਿ ਇਸ ਤਹਿਤ ਜ਼ਿਲੇ ਦੀਆਂ ਹੋਣਹਾਰ ਬੱਚੀਆਂ ਨੂੰ ਮੁਕਾਬਲੇ ਦੇ ਇਮਤਿਹਾਨਾਂ ਦੀ ਤਿਆਰੀ ਲਈ ਮੁਫ਼ਤ ਆਨਲਾਈਨ ਕੋਚਿੰਗ ਕਲਾਸਾਂ ਦੀ ਸ਼ੁਰੂਆਤ ਕੀਤੀ ਗਈ ਹੈ, ਤਾਂ ਜੋ ਉਹ ਮੁਕਾਬਲੇ ਦੇ ਇਸ ਯੁੱਗ ਵਿਚ ਕਿਸੇ ਪੱਖੋਂ ਵੀ ਘੱਟ ਨਾ ਰਹਿਣ। ਉਨਾਂ ਦੱਸਿਆ ਕਿ ਇਨਾਂ ਕੋਚਿੰਗ ਕਲਾਸਾਂ ਲਈ 200 ਬੱਚੀਆਂ ਦਾ ਪਹਿਲਾ ਬੈਚ ਸ਼ੁਰੂ ਹੋ ਚੁੱਕਾ ਹੈ। ਉਨਾਂ ਦੱਸਿਆ ਕਿ ਇਸੇ ਤਰਾਂ ਮੈਡੀਕਲ ਸਟਰੀਮ ਦੀਆਂ ਬਾਰਵੀਂ ਜਮਾਤ ਦੀਆਂ ਲੜਕੀਆਂ ਨੂੰ ‘ਨੀਟ’ ਪ੍ਰੀਖਿਆ ਲਈ ਵੀ ਮੁਫ਼ਤ ਕੋਚਿੰਗ ਮੁਹੱਈਆ ਕਰਵਾਉਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। 

ਉਨਾਂ ਦੱਸਿਆ ਕਿ ਬੱਚੀਆਂ ਨੂੰ ਸਵੈ-ਰੱਖਿਆ ਲਈ ਮਾਰਸ਼ਲ ਆਰਟ ਦੀ ਟ੍ਰੇਨਿੰਗ ਦਾ ਵੀ ਪ੍ਰਬੰਧ ਕੀਤਾ ਜਾ ਰਿਹਾ ਹੈ। ਉਨਾਂ ਦੱਸਿਆ ਕਿ ਜ਼ਿਲਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਲੜਕੀਆਂ ਨੂੰ ਰੋਜ਼ਗਾਰ ਅਤੇ ਸਵੈ-ਰੋਜ਼ਗਾਰ ਦੇ ਮੌਕੇ ਪਹਿਲ ਦੇ ਆਧਾਰ ’ਤੇ ਮੁਹੱਈਆ ਕਰਵਾਏ ਜਾ ਰਹੇ ਹਨ, ਤਾਂ ਜੋ ਉਹ ਆਪਣੇ ਪੈਰਾਂ ’ਤੇ ਖੜੀਆਂ ਹੋ ਕੇ ਸਵੈ-ਨਿਰਭਰ ਬਣ ਸਕਣ। ਉਨਾਂ ਦੱਸਿਆ ਕਿ ਜ਼ਿਲੇ ਦੇ ਸਵੈ-ਸਹਾਈ ਗਰੁੱਪਾਂ ਨੂੰ ਉਤਸ਼ਾਹਿਤ ਕਰਨ ਲਈ ਇਨਾਂ ਦੀਆਂ ਮੈਂਬਰ ਔਰਤਾਂ ਲਈ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਇਕ ਸਾਂਝਾ ਸਥਾਈ ਪਲੇਟਫਾਰਮ ਮੁਹੱਈਆ ਕਰਵਾਇਆ ਗਿਆ ਹੈ, ਜਿਥੇ ਇਹ ਔਰਤਾਂ ਆਪਣੇ ਤਿਆਰ ਉਤਪਾਦਾਂ ਦੀ ਵਿਕਰੀ ਕਰ ਸਕਦੀਆਂ ਹਨ। ਉਨਾਂ ਦੱਸਿਆ ਕਿ ਇਸ ਸਬੰਧੀ ਜ਼ਿਲੇ ਦੇ ਵੱਖ-ਵੱਖ ਸੈਲਫ ਹੈਲਪ ਗਰੁੱਪਾਂ ਨੂੰ ਇਕ ਮੰਚ ’ਤੇ ਲਿਆਂਦਾ ਗਿਆ ਹੈ। ਇਸ ਮੌਕੇ ਉਨਾਂ ਜ਼ਿਲਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਰਾਹੀਂ ਗੋਲਡਨ ਗਲੋਬ ਇੰਪੈਕਸ ਪ੍ਰਾਈਵੇਟ ਲਿਮਟਿਡ ਵਿਚ 1.80 ਲੱਖ ਪੈਕੇਜ ’ਤੇ ਨੌਕਰੀ ਹਾਸਲ ਕਰਨ ਵਾਲੀਆਂ ਦਿਵਿਆ ਪੁੱਤਰੀ ਸੁਨੀਲ ਸੂਰੀ ਅਤੇ ਅਮਨਜੋਤ ਕੌਰ ਪੁੱਤਰੀ ਗੁਰਮੁੱਖ ਸਿੰਘ ਦਾ ਸਨਮਾਨ ਵੀ ਕੀਤਾ।ਰਾਸ਼ਟਰੀ ਮਹਿਲਾ ਦਿਵਸ ਮੌਕੇ ਕਰਵਾਏ ਗਏ ਲੇਖ ਮੁਕਾਬਲਿਆਂ ਵਿਚ ਜ਼ਿਲੇ ਦੇ 250 ਵਿਦਿਆਰਥੀਆਂ ਨੇ ਭਾਗ ਲਿਆ, ਜਿਨਾਂ ਵਿਚੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰਨਾਣਾ ਦੀ ਬਾਰਵੀਂ ਜਮਾਤ ਦੀ ਵਿਦਿਆਰਥਣ ਪੂਜਾ ਨੇ ਪਹਿਲਾ, ਕਾਹਮਾ ਸਕੂਲ ਦੀ ਗਿਆਰਵੀਂ ਜਮਾਤ ਦੀ ਰਮਨਪ੍ਰੀਤ ਕੌਰ ਨੇ ਦੂਸਰਾ ਅਤੇ ਕਰੀਹਾ ਸਕੂਲ ਦੀ ਦਸਵੀਂ ਜਮਾਤ ਦੀ ਵਿਦਿਆਥਣ ਰਾਧਾ ਨੇ ਤੀਸਰਾ ਸਥਾਨ ਹਾਸਲ ਕੀਤਾ। ਇਸੇ ਤਰਾਂ ਪੋਸਟਰ ਮੇਕਿੰਗ ਮੁਕਾਬਲਿਆਂ ਵਿਚ 335 ਵਿਦਿਆਰਥੀਆਂ ਨੇ ਭਾਗ ਲਿਆ, ਜਿਨਾਂ ਵਿਚੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿੰਦੀਪੁਰ ਦੇ ਨੌਵੀਂ ਜਮਾਤ ਦੇ ਗੁਰਦੀਪ ਸਿੰਘ ਨੇ ਪਹਿਲਾ, ਕਰਨਾਣਾ ਸਕੂਲ ਦੀ ਬਾਰਵੀਂ ਦੀ ਮਨਦੀਪ ਕੌਰ ਨੇ ਦੂਸਰਾ ਅਤੇ ਬਾਗੋਵਾਲ ਸਕੂਲ ਦੀ ਕਿਰਨ ਨੇ ਤੀਸਰਾ ਸਥਾਨ ਹਾਸਲ ਕੀਤਾ। ਇਸ ਮੌਕੇ ਜ਼ਿਲਾ ਸਮਾਜਿਕ ਸੁਰੱਖਿਆ ਅਫ਼ਸਰ ਸੰਤੋਸ਼ ਵਿਰਦੀ, ਜ਼ਿਲਾ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਤੇ ਸਿਖਲਾਈ ਅਫ਼ਸਰ ਰੁਪਿੰਦਰ ਕੌਰ, ਸੀ. ਡੀ. ਪੀ. ਓ ਬਲਾਚੌਰ ਪੰਕਜ ਸ਼ਰਮਾ, ਸੀ. ਡੀ. ਪੀ. ਓ ਸੜੋਆ ਜਸਵਿੰਦਰ ਕੌਰ, ਸਖੀ ਵਨ ਸਟਾਪ ਸੈਂਟਰ ਦੇ ਸੈਂਟਰ ਐਡਮਨਿਸਟ੍ਰੇਟਰ ਮਨਜੀਤ ਕੌਰ, ਸੁਪਰਡੈਂਟ ਨਿਰਮਲਾ ਦੇਵੀ, ਦੀਪ ਸ਼ਿਖਾ, ਰੋਹਿਤਾ, ਰਾਜ ਕੁਮਾਰ ਤੇ ਹੋਰ ਹਾਜ਼ਰ ਸਨ। 

 

Tags: Punjab Admin , International Women's Day

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD