Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਏ.ਡੀ.ਸੀ ਨੇ ਮਹਿਲਾ ਦਿਵਸ ਦੀ ਵਧਾਈ ਦਿੰਦਿਆ ਵੂਮੈਨ ਅਚੀਵਰਸ ਨੂੰ ਦਿੱਤੇ ਪ੍ਰਸ਼ੰਸਾ ਪੱਤਰ ਅਤੇ ਯਾਦਗਾਰੀ ਚਿੰਨ੍ਹ

ਅੰਤਰਰਾਸ਼ਟਰੀ ਮਹਿਲਾ ਦਿਵਸ ’ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵੱਖ-ਵੱਖ ਖੇਤਰਾਂ ’ਚ ਪ੍ਰਾਪਤੀਆਂ ਕਰਨ ਵਾਲੀਆਂ 21 ਮਹਿਲਾਵਾਂ ਨੂੰ ਕੀਤਾ ਗਿਆ ਸਨਮਾਨਿਤ

Web Admin

Web Admin

5 Dariya News

ਹੁਸ਼ਿਆਰਪੁਰ , 08 Mar 2021

Last updated on: Mar 08, 2021, 00:00 IST

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ’ਤੇ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ਵਿੱਚ ਪ੍ਰਾਪਤੀਆਂ ਹਾਸਲ ਕਰਨ ਵਾਲੀਆਂ 21 ਮਹਿਲਾਵਾਂ ਅਤੇ ਲੜਕੀਆਂ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਆਯੋਜਿਤ ਸਮਾਰੋਹ ਵਿੱਚ ਪ੍ਰਸ਼ੰਸਾ ਪੱਤਰ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਜ਼ਿਲ੍ਹਾ ਪੱਧਰ ’ਤੇ ਕਰਵਾਏ ਗਏ ਪੇਂਟਿੰਗ ਅਤੇ ਸਲੋਗਨ ਲੇਖਨ ਮੁਕਾਬਲਿਆਂ ਵਿੱਚ ਸਕੂਲ, ਕਾਲਜ ਅਤੇ ਓਪਨ ਕੈਟਾਗਿਰੀ  ਵਿੱਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰਨ ਵਾਲੇ ਜੇਤੂਆਂ ਨੂੰ ਵੀ ਪ੍ਰਸ਼ੰਸਾ ਪੱਤਰ ਅਤੇ ਪੁਰਸਕਾਰ ਰਾਸ਼ੀ ਦਿੱਤੀ ਗਈ। ਸਮਾਗਮ ਵਿੱਚ ਮੁੱਖ ਮਹਿਮਾਨ ਵਧੀਕ ਡਿਪਟੀ ਕਮਿਸ਼ਨਰ (ਜ) ਨੇ ਸ਼ਿਰਕਤ ਕਰਦਿਆਂ ਅੰਤਰਰਾਸ਼ਟਰੀ ਮਹਿਲਾ ਦਿਵਸ ਦੀ ਵਧਾਈ ਦਿੰਦੇ ਹੋਏ ਬੱਚੀਆਂ ਅਤੇ ਉਨ੍ਹਾਂ ਦੇ ਮਾਤਾ-ਪਿਤਾ ਨੂੰ ਸਰਕਾਰ ਵਲੋਂ ਸਮੇਂ-ਸਮੇਂ ’ ਚਲਾਈਆਂ ਜਾਣ ਵਾਲੀਆਂ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਆਪਣੀਆਂ ਬੱਚੀਆਂ ਨੂੰ ਹਰ ਖੇਤਰ ਵਿੱਚ ਵੱਧ ਚੜ੍ਹ ਕੇ ਸ਼ਮੂਲੀਅਤ ਕਰਨ ਲਈ ਪ੍ਰੇਰਿਤ ਕਰਨ ਲਈ ਕਿਹਾ।ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਮਹਿਲਾਵਾਂ ਅਤੇ ਬੱਚੀਆਂ ਨੂੰ ਪੜ੍ਹਾਈ, ਖੇਡ ਦੇ ਪ੍ਰਤੀ ਉਤਸ਼ਾਹਿਤ ਕਰਕੇ ਅੱਗੇ ਵਧਣ ਅਤੇ ਉਨ੍ਹਾਂ ਦੇ ਮਾਤਾ-ਪਿਤਾ ਨੂੰ ਆਪਣੀਆਂ ਬੱਚੀਆਂ ਦੀ ਸਿਹਤ ਅਤੇ ਆਰਥਿਕ ਪੱਖੋਂ ਤੋਂ ਆਤਮ ਨਿਰਭਰ ਅਤੇ ਮਜ਼ਬੂਤ ਕਰਨ ਦਾ ਸੁਨੇਹਾ ਦੇਣਾ ਹੈ। 

ਉਨ੍ਹਾਂ ਕਿਹਾ ਕਿ ਮਹਿਲਾ ਦਿਵਸ ’ਤੇ ਆਯੋਜਿਤ ਪ੍ਰੋਗਰਾਮ ਜ਼ਿਲ੍ਹਾ ਪੱਧਰ ਦੇ ਨਾਲ-ਨਾਲ ਹੁਸ਼ਿਆਰਪੁਰ ਜ਼ਿਲ੍ਹੇ ਦੇ 10 ਬਲਾਕਾਂ ਵਿੱਚ ਵੀ ਆਯੋਜਿਤ ਕੀਤੇ ਗਏ ਹਨ। ਵੱਖ-ਵੱਖ ਖੇਤਰਾਂ ਵਿੱਚ ਪ੍ਰਾਪਤੀਆਂ ਹਾਸਲ ਕਰਨ ਵਾਲੀਆਂ ਮਹਿਲਾਵਾਂ ਵਿੱਚ ਡਾ. ਸੁਖਮੀਤ ਕੌਰ ਬੇਦੀ, ਸਰੋਜ ਬੈਂਸ, ਰੋਮਾ ਰਲਹਨ, ਮਨਜੀਤ ਕੌਰ, ਗੁਰਜਿੰਦਰ ਕੌਰ, ਹਰਮਿਲਨ ਬੈਂਸ, ਮਨੁ ਬੱਧਣ, ਸਕੀਨਾ ਸਲੀਮ ਉਰਫ ਮੁਸਕਾਨ, ਅਨੀਸ਼ਾ, ਜਸਵਿੰਦਰ ਕੌਰ ਮਨਜੀਤ  ਕੌਰ, ਹਰਜਿੰਦਰ ਕੌਰ, ਸਾਕਸ਼ੀ ਕੁਥਾਲੀਆ, ਅਰਚਨਾ ਜੈਨ, ਰਾਜ ਰਾਣੀ, ਪ੍ਰਿੰਸੀਪਲ ਸਤਵੰਤ ਕੌਰ, ਰੁਪਿੰਦਰ ਕੌਰ, ਬਲਵਿੰਦਰ ਕੌਰ, ਇੰਦਰਜੀਤ ਕੌਰ, ਬਿਮਲਾ ਦੇਵੀ, ਊਸ਼ਾ ਸ਼ਾਮਲ ਹਨ।ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਜ਼ਿਲ੍ਹਾ ਪੱਧਰ ’ਤੇ ਕਰਵਾਈ ਗਈ ਪੇਂਟਿੰਗ ਪ੍ਰਤੀਯੋਗਤਾ ਵਿੱਚ 9 ਅਤੇ ਸਲੋਗਨ ਲੇਖਨ ਦੇ 3 ਜੇਤੂਆਂ ਨੂੰ ਪੁਰਸਕਾਰ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਪੇਂਟਿੰਗ ਪ੍ਰਤੀਯੋਗਿਤਾ ਦੀ ਸਕੂਲ ਕੈਟਾਗਿਰੀ ਵਿੱਚ ਪਹਿਲੇ ਤਿੰਨ ਸਥਾਨਾਂ ’ਤੇ ਰਹੇ ਗੁਰਕਮਲਪ੍ਰੀਤ ਕੌਰ, ਆਸ਼ੀਸ਼ ਮਿਨਹਾਸ ਅਤੇ ਨਵਿਤਾ ਗੁਪਤਾ, ਕਾਲਜ ਕੈਟਾਗਿਰੀ ਵਿੱਚ ਪਹਿਲੇ ਸਥਾਨ ’ਤੇ ਰਹੇ ਅਰਪਣ, ਅਨੁਰਾਧਾ ਅਤੇ ਰੁਪਾਕਸ਼ੀ ਅਤੇ ਕਾਲਜ ਕੈਟਾਗਿਰੀ ਵਿੱਚ ਦਲਜੀਤ ਸਿੰਘ, ਸਰੋਜ ਅਤੇ ਮਨਪ੍ਰੀਤ ਕੌਰ ਨੂੰ ਸਨਮਾਨਿਤ ਕੀਤਾ ਗਿਆ। ਇਸੇ ਤਰ੍ਹਾ ਸਲੋਗਨ ਲੇਖਨ ਮੁਕਾਬਲੇ ਵਿੱਚ ਜਾਸਮਿਨ ਬਿਰਦੀ, ਮੋਨਿਕਾ ਮਹਿਮੀ ਅਤੇ ਸਪਨਾ ਨੂੰ ਪੁਰਸਕਾਰ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਸਹਾਇਕ ਕਮਿਸ਼ਨਰ (ਜ) ਕਿਰਪਾਲਵੀਰ ਸਿੰਘ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਮੁਕੇਸ਼ ਗੌਤਮ, ਸਹਾਇਕ ਕਮਿਸ਼ਨਰ ਆਬਕਾਰੀ ਤੇ ਕਰ ਜਤਿੰਦਰ ਕੌਰ, ਜ਼ਿਲ੍ਹਾ ਫੂਡ ਐਂਡ ਸਪਲਾਈਜ਼ ਕੰਟਰੋਲਰ ਰਜਨੀਸ਼ ਕੌਰ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਡਾ. ਹਰਪ੍ਰੀਤ ਕੌਰ, ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਅਤੇ ਪਲੇਸਮੈਂਟ ਅਫ਼ਸਰ ਗੁਰਮੇਲ ਸਿੰਘ, ਪਲੇਸਮੈਂਟ ਅਫ਼ਸਰ ਮੰਗੇਸ਼ ਸੂਦ, ਕੈਰੀਅਰ ਕਾਊਂਸਲਰ ਅਦਿੱਤਿਆ ਰਾਣਾ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

 

Tags: Punjab Admin , International Women’s Day

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD