Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੰਤਰ ਰਾਸ਼ਟਰੀ ਮਹਿਲਾ ਦਿਵਸ ਤੇ ਔੌਰਤਾਂ ਲਈ ਵੱਡੀ ਪੱਧਰ ਤੇ ਯੋਜਨਾਵਾਂ ਦਾ ਆਗਾਜ਼

ਜਿਲ੍ਹਾ ਪੱਧਰ ਦੇ ਸਮਾਗਮ ਵਿੱਚ ਵੱਖ ਵੱਖ ਖੇਤਰ ਵਿੱਚ ਪ੍ਰਾਪਤੀਆਂ ਕਰਨ ਵਾਲੀਆਂ ਮਹਿਲਾਵਾਂ ਨੂੰ ਕੀਤਾ ਗਿਆ ਸਨਮਾਨਿਤ

Web Admin

Web Admin

5 Dariya News

ਫਾਜ਼ਿਲਕਾ , 08 Mar 2021

Last updated on: Mar 08, 2021, 00:00 IST

ਅੱਜ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਪ੍ਰਧਾਨ ਸੁਨੀਲ ਜਾਖੜ, ਕੈਬਨਿਟ ਦੇ ਵੱਡੀ ਗਿਣਤੀ ਦੇ ਵਜ਼ੀਰ ਸਹਿਬਾਨਾਂ ਅਤੇ ਐਮ.ਐਲ.ਏ.ਸਹਿਬਾਨਾਂ ਦੀ ਹਾਜ਼ਰੀ ਵਿੱਚ ਅੰਤਰ ਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਸਮਾਗਮ ਦੌਰਾਨ ਰਾਜ ਦੇ ਵੱਖ ਵੱਖ ਜਿਲ੍ਹਿਆਂ ਅਤੇ ਸਬ ਡਵੀਜ਼ਨ ਪੱਧਰ ਤੇ ਵਰਚੁਅਲ ਸਮਾਗਮਾਂ ਰਾਹੀਂ ਲਗਭਗ 70 ਹਜ਼ਾਰ ਔੋਰਤਾਂ ਨੂੰ ਸੰਬੋਧਨ ਕੀਤਾ ਅਤੇ ਉਨ੍ਹਾਂ ਨੂੰ ਅੰਤਰ ਰਾਸ਼ਟਰੀ ਮਹਿਲਾ ਦਿਵਸ ਦੀ ਵਧਾਈ ਦਿੱਤੀ। ਇਸ ਸਬੰਧੀ ਜਿਲ੍ਹਾ ਪੱਧਰੀ ਸਮਾਗਮ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਹੋਇਆ, ਜਿਸ ਵਿੱਚ ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਵਿਸ਼ੇ਼ਸ਼ ਤੌਰ ਤੇ ਸਿ਼ਰਕਤ ਕੀਤੀ।ਇਸ ਤੋਂ ਇਲਾਵਾ ਇਹ ਸਮਾਗਮ ਜਿਲ੍ਹੇ ਦੇ ਵੱਖ ਵੱਖ ਥਾਵਾਂ ਤੇ ਵਰਚੁਅਲ ਤੌੌਰ ਤੇ ਕੀਤਾ ਗਿਆ।ਇਸ ਮੌਕੇ ਰਾਜ ਵਾਸੀਆਂ ਨੂੰ ਵਰਚੁਅਲ ਸੰਬੋਧਨ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੋਈ ਵੀ ਸਮਾਜ ਸਮਰੱਥ ਔੋਰਤਾਂ ਤੋਂ ਬਿਨਾ ਤਰੱਕੀ ਨਹੀਂ ਕਰ ਸਕਦਾ ਤੇ ਅੱਜ ਦੇ ਦਿਨ ਸਾਨੂੰ ਪ੍ਰਣ ਕਰਨਾ ਚਾਹੀਦਾ ਹੈ ਕਿ ਅਸੀਂ ਔੋਰਤਾਂ ਦੀ ਉਨਤੀ ਤੇ ਤਰੱਕੀ ਅਤੇ ਉਸ ਨੂੰ ਸਮਾਜ ਦੇ ਹਰ ਖੇਤਰ ਵਿੱਚ ਅੱਗੇ ਵਧਣ ਲਈ ਮਦਦ ਕਰੀਏ ਤਾਂ ਜੋ ਉਹ ਸਾਡੇ ਸੁਪਨਿਆਂ ਦੇ ਪੰਜਾਬ ਦੀ ਸਿਰਜਨਾ ਵਿੱਚ ਹਿੱਸੇਦਾਰ ਬਣ ਸਕਣ । ਇਸ ਮੌਕੇ ਉਨ੍ਹਾਂ ਕੌਮਾਂਤਰੀ ਮਹਿਲਾ ਦਿਵਸ ਤੇ 8 ਔੋਰਤ ਪੱਖੀ ਪਹਿਲਕਦਮੀਆਂ ਦੀ ਸ਼ੁਰੂਆਤ ਵੀ ਕੀਤੀ ਜਿਸ ਤਹਿਤ ਨਵ ਨਿਯੁਕਤ ਮਹਿਲਾ ਸਕੂਲ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪਣੇ, ਔੌਰਤਾਂ ਦੀ ਸੁਰੱਖਿਆ ਲਈ ਸਾਂਝ ਸ਼ਕਤੀ ਹੈਲਪ ਡੈਕਸ ਦੀ ਸ਼ੁਰੂਆਤ, ਲਿੰਗਿਕ ਸਮਾਨਤਾ ਤੇ ਜਾਗਰੂਕਤਾ ਸਮੇਤ ਹੋਰ ਕਈ ਯੋਜਨਾਵਾਂ ਦੀ ਵੀ ਸ਼ੁਰੂਆਤ ਕੀਤੀ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਰਾਜ ਅੰਦਰ ਔੋਰਤਾਂ ਦੀ ਤਰੱਕੀ ਤੇ ਉਨ੍ਹਾਂ ਨੂੰ ਸਮਾਜਿਕ ਬਰਾਬਰਤਾ ਅਤੇ ਅਧਿਕਾਰ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਜਿਸ ਤਹਿਤ ਸਥਾਨਕ ਸਰਕਾਰਾਂ ਤੇ ਪੰਚਾਇਤਾਂ ਵਿੱਚ 50 ਪ੍ਰਤੀਸ਼ਤ ਰਾਖਵਾਂਕਰਨ ਅਤੇ ਨੌਕਰੀਆਂ ਵਿੱਚ ਔੌਰਤਾਂ ਲਈ 33 ਪ੍ਰਤੀਸ਼ਤ ਰਾਖਵਾਂਕਰਨ ਕੀਤਾ ਗਿਆ ਹੈ।ਇਸ ਮੌਕੇ ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਸਮੂਹ ਜਿਲ੍ਹਾ ਵਾਸੀਆਂ ਨੂੰ ਅੰਤਰ ਰਾਸ਼ਟਰੀ ਮਹਿਲਾ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਜਿਲ੍ਹਾ ਪ੍ਰਸ਼ਾਸਨ ਔੋਰਤਾਂ ਦੀ ਭਲਾਈ, ਤਰੱਕੀ ਅਤੇ ਸੁਰੱਖਿਆ ਲਈ ਵਚਨਬੱਧ ਹੈ। ਉਨ੍ਹਾਂ ਇਸ ਮੌਕੇ ਸਮਾਜ ਦੇ ਵੱਖ ਵੱਖ ਖੇਤਰਾਂ ਵਿੱਚ ਮਾਨਯੋੋਗ ਪ੍ਰਾਪਤੀਆਂ ਕਰਨ ਵਾਲੀਆਂ 25 ਔੌਰਤਾਂ ਅਤੇ 5 ਨਵ ਜੰਮੀਆਂ ਬੱਚੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵੀ ਸਨਮਾਨਿਤ ਕੀਤਾ।ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅੰਤਰ ਰਾਸ਼ਟਰੀ ਮਹਿਲਾ ਦਿਵਸ ਸਬੰਧੀ ਰੈਲੀ ਦਾ ਆਯੋਜਨ ਵੀ ਗਿਆ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਨਵਲ ਰਾਮ, ਐਸ.ਡੀ.ਐਮ. ਫਾਜ਼ਿਲਕਾ ਸ੍ਰੀ ਕੇਸ਼ਵ ਗੋਇਲ, ਜ਼ਿਲ੍ਹਾ ਯੋਜਨਾ ਬੋਰਡ ਕਮੇਟੀ ਦੇ ਚੇਅਰਮੈਨ ਸ੍ਰੀ ਹੰਸ ਰਾਜ ਜੋਸਨ, ਸਹਾਇਕ ਕਮਿਸ਼ਨਰ ਸ. ਕੰਵਰਜੀਤ ਸਿੰਘ,ਡੀ.ਪੀ.ਓ. ਸ੍ਰੀਮਤੀ ਹਰਦੀਪ ਕੌਰ, ਸ. ਸੁਖਵੰਤ ਬਰਾੜ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

 

Tags: DC Fazilka , Arvind Pal Singh Sandhu , Fazilka , Deputy Commissioner Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD