Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡੀ.ਸੀ. ਵੱਲੋਂ ਅੰਤਰ ਰਾਸ਼ਟਰੀ ਮਹਿਲਾ ਦਿਵਸ ਮੌਕੇ 8 ਮਹਿਲਾ ਪੱਖੀ ਯੋਜਨਾਵਾਂ ਦੀ ਸੁਰੂਆਤ

ਭਾਰਤ ਨੂੰ ਸੰਸਾਰ ਦਾ ਮੋਹਰੀ ਦੇਸ਼ ਬਣਾਉਣ 'ਚ ਮਹਿਲਾਵਾਂ ਦੀ ਅਹਿਮ ਭੂਮਿਕਾ ਹੋਵੇਗੀ

Web Admin

Web Admin

5 Dariya News

ਲੁਧਿਆਣਾ , 08 Mar 2021

Last updated on: Mar 08, 2021, 00:00 IST

ਇਹ ਮੰਨਦੇ ਹੋਏ ਕਿ ਨਾਰੀ ਸ਼ਸ਼ਕਤੀਕਰਣ ਤੋਂ ਬਿਨ੍ਹਾਂ ਕੋਈ ਸਮਾਜ ਤਰੱਕੀ ਨਹੀਂ ਕਰ ਸਕਦਾ, ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਅੱਜ ਜ਼ਿਲੇ ਵਿਚ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਉਂਦਿਆਂ ਪੰਜਾਬ ਸਰਕਾਰ ਦੀਆਂ ਅੱਠ ਮਹਿਲਾ ਪੱਖੀ ਯੋਜਨਾਵਾਂ ਦੀ ਸ਼ੁਰੂਆਤ ਕੀਤੀ।ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਇਕ ਵੀਡੀਓ-ਕਾਨਫ਼ਰੰਸ ਵਿਚ ਭਾਗ ਲੈਂਦੇ ਹੋਏ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਨ੍ਹਾਂ ਨਵੀਆਂ ਯੋਜਨਾਵਾਂ ਵਿੱਚ 181 ਸਾਂਝ ਸ਼ਕਤੀ ਹੈਲਪਲਾਈਨ ਅਤੇ ਪੁਲਿਸ ਹੈਲਪ ਡੈਸਕ ਸ਼ਾਮਲ ਹਨ ਜੋ ਮਹਿਲਾਵਾਂ ਲਈ ਥਾਣਿਆਂ ਵਿਚ ਸਥਾਪਤ ਕੀਤੀਆਂ ਜਾਣਗੀਆਂ ਅਤੇ ਇਨ੍ਹਾਂ ਨੂੰ ਮਹਿਲਾ ਅਧਿਕਾਰੀਆਂ ਦੁਆਰਾ ਚਲਾਇਆ ਜਾਵੇਗਾ ਤਾਂ ਜੋ  ਔਰਤਾਂ 'ਤੇ ਹੋ ਰਹੇ ਅਤਿਆਚਾਰਾਂ 'ਤੇ ਨਕੇਲ ਕੱਸੀ ਜਾ ਸਕੇ।ਉਨ੍ਹਾਂ ਕਿਹਾ ਕਿ ਯੂ.ਐਨ ਮਹਿਲਾ, ਯੂ.ਐਨ.ਡੀ.ਪੀ. ਯੁਨਾਇਟਡ ਨੇਸ਼ਨਸ ਡਿਵੈਲਪਮੈਂਟ ਫੰਡ), ਯੂ.ਐਨ. ਪੋਪੂਲੇਸ਼ਨ ਫੰਡ, ਜੇ-ਪੀ.ਏ.ਐਲ (ਅਬਦੁਲ ਲਤੀਫ ਜਮੀਲ ਪਾਵਰਟੀ ਐਕਸ਼ਨ ਲੈਬ) ਅਤੇ ਐਫ.ਯੂ.ਈ.ਐਲ.(ਫਰੈਂਡਜ ਯੂਨੀਅਨ ਫਾਰ ਐਨਰਜੀਜਿੰਗ ਲਿਵਜ) ਨਾਲ ਸਮਝੌਤਾ ਸਹੀਬੰਦ ਹੋਏ ਹਨ।ਉਨ੍ਹਾਂ ਦੱਸਿਆ ਕਿ ਯੂ.ਐਨ ਮਹਿਲਾ ਨਾਲ ਸਮਝੌਤੇ ਤਹਿਤ ਲਿੰਗ-ਕੇਂਦ੍ਰਿਤ ਪ੍ਰੋਜੈਕਟ, ਲਿੰਗ ਪ੍ਰਤੀ ਰਾਜ ਦੀ ਸਮਰੱਥਾ ਵਧਾਉਣ, ਮਹਿਲਾਵਾਂ ਦਾ ਆਰਥਿਕ ਸਸ਼ਕਤੀਕਰਨ ਅਤੇ ਮਹਿਲਾਵਾਂ ਵਿਰੁੱਧ ਹਿੰਸਾ ਤੋਂ ਇਲਾਵਾ ਯੂ.ਐਨ. ਦੇ ਸੰਗਠਨ ਨਾਲ ਤਕਨੀਕੀ ਮੇਲਾ (ਟੇਕਸ਼ੀਕਸ਼ਾ) ਸ਼ੁਰੂ ਕਰੇਗਾ, ਜਿਸ ਰਾਹੀਂ ਚੋਣ ਕਰਕੇ ਸੂਚੀਬੱਧ ਕੀਤੀਆਂ ਲੜਕੀਆਂ ਨੂੰ ਸਿਖਲਾਈ ਦੇ ਕੇ ਨੌਕਰੀ ਦੇਣਾ ਸ਼ਾਮਲ ਹੈ।ਯੂ.ਐਨ. ਪਾਪੂਲੇਸ਼ਨ ਫੰਡ ਨਾਲ ਸਮਝੌਤਾ ਦਾ ਮਕਸਦ ਸਰਕਾਰੀ ਵਿਭਾਗਾਂ ਦੀ ਸਮਰੱਥਾ ਵਧਾਉਣ ਦੇ ਨਾਲ-ਨਾਲ ਲਿੰਗ-ਅਧਾਰਤ ਹਾਨੀਕਾਰਕ ਅਭਿਆਸਾਂ ਜਿਵੇਂ ਕਿ ਮਹਿਲਾਵਾਂ ਵਿਰੁੱਧ ਹਿੰਸਾ, ਲਿੰਗ ਚੋਣ, ਮਹਿਲਾਵਾਂ ਅਤੇ ਬੱਚਿਆਂ ਵਿਚ ਅਨੀਮੀਆ ਅਤੇ ਕੁਪੋਸ਼ਣ ਨੂੰ ਖਤਮ ਕਰਨ ਲਈ ਯੂ.ਐਨ.ਡੀ.ਪੀ. ਨਾਲ ਸਾਂਝੇਦਾਰੀ ਕਰਨਾ ਹੈ।ਸ੍ਰੀ ਸ਼ਰਮਾ ਨੇ ਇਹ ਵੀ ਕਿਹਾ ਕਿ ਜੇ-ਪਾਲ ਨਾਲ ਸਮਝੌਤੇ ਰਾਹੀਂ ਸਾਰੇ ਸਰਕਾਰੀ ਸਕੂਲਾਂ ਵਿੱਚ ਲਿੰਗ ਸੰਵੇਦਨਾ ਪਾਠਕ੍ਰਮ ਪ੍ਰੋਗਰਾਮ ਨੂੰ ਹੋਰ ਉਤਸ਼ਾਹਤ ਕਰਨਾ ਹੈ, ਜਦੋਂ ਕਿ ਐਫ.ਯੂ.ਈ.ਐਲ. ਨਾਲ ਸਮਝੌਤੇ ਤਹਿਤ ਘਰ ਘਰ ਰੋਜ਼ਗਾਰ ਸਕੀਮ ਦੇ ਅਨੁਸਾਰ ਨੌਜਵਾਨਾਂ ਨੂੰ ਹੁਨਰ ਪ੍ਰਦਾਨ ਕੀਤਾ ਜਾਵੇਗਾ.ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹਰ ਸਾਲ 8 ਮਾਰਚ ਨੂੰ ਕੌਮਾਂਤਰੀ ਮਹਿਲਾ ਦਿਵਸ ਮਹਿਲਾਵਾਂ ਦੀਆਂ ਸਮਾਜਿਕ, ਆਰਥਿਕ, ਸਭਿਆਚਾਰਕ ਅਤੇ ਰਾਜਨੀਤਿਕ ਪ੍ਰਾਪਤੀਆਂ ਲਈ ਮਨਾਇਆ ਜਾਂਦਾ ਹੈ, ਜਿਨ੍ਹਾਂ ਨੇ ਸਮਾਜ ਦੁਆਰਾ ਦਰਪੇਸ਼ ਵੱਖ ਵੱਖ ਚੁਣੌਤੀਆਂ ਦੇ ਬਾਵਜੂਦ ਹਰ ਖੇਤਰ ਵਿੱਚ ਆਪਣੀ ਸੂਝਬੂਝ ਸਾਬਤ ਕੀਤੀ ਹੈ।ਉਨ੍ਹਾਂ ਇਹ ਵੀ ਕਿਹਾ ਕਿ ਮਹਿਲਾਵਾਂ ਨੂੰ ਹਰ ਖੇਤਰ ਵਿਚ ਆਪਣੀ ਪਛਾਣ ਬਣਾਉਣ ਲਈ ਸਿਰਫ ਪ੍ਰੇਰਣਾ ਦੀ ਜ਼ਰੂਰਤ ਹੈ, ਉਨ੍ਹਾਂ ਕਿਹਾ ਕਿ ਮਹਿਲਾਵਾਂ ਦੇਸ਼ ਦੀ ਸਮਾਜਿਕ-ਆਰਥਿਕ ਤਰੱਕੀ ਵਿਚ ਅਹਿਮ ਭੂਮਿਕਾ ਨਿਭਾ ਰਹੀਆਂ ਹਨ।ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਮਿਸ਼ਨ ਫਤਹਿ ਪ੍ਰੋਗਰਾਮ ਤਹਿਤ ਜਾਗਰੂਕਤਾ ਗਤੀਵਿਧੀਆਂ ਵਿੱਚ ਭਾਗ ਲੈਣ ਵਾਲੀਆਂ  11 ਆਸ਼ਾ ਵਰਕਰਾਂ, ਦੋ ਲੜਕੀਆਂ ਖੇਡ ਖੇਤਰ, 2 ਲੜਕੀਆਂ ਸਫਾਈ ਮੁਕਾਬਲੇ ਵਾਲੀਆਂ ਪ੍ਰੀਖਿਆਵਾਂ ਲਈ, ਦੋ ਮਹਿਲਾ ਸਰਪੰਚ, ਦੋ ੲਐਨ.ਐਮਜ ਅਤੇ ਦੋ ਹੋਣਹਾਰ ਵਿਦਿਆਰਥਣਾਂ ਨੂੰ ਸਨਮਾਨਿਤ ਵੀ ਕੀਤਾ।ਇਸ ਮੌਕੇ ਮੁੱਖ ਤੌਰ 'ਤੇ ਪੰਜਾਬ ਯੁਵਾ ਵਿਕਾਸ ਬੋਰਡ ਦੇ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ, ਪੀ.ਐਮ.ਆਈ.ਡੀ.ਬੀ. ਦੇ ਚੇਅਰਮੈਨ ਸ. ਅਮਰਜੀਤ ਸਿੰਘ ਟਿੱਕਾ, ਪੀ.ਐਸ.ਆਈ.ਡੀ.ਸੀ. ਦੇ ਚੇਅਰਮੈਨ ਸ੍ਰੀ ਕੇ.ਕੇ. ਬਾਵਾ, ਬੈਕਫਿਨਕੋ ਦੇ ਉਪ ਚੇਅਰਮੈਨ ਮੁਹੰਮਦ ਗੁਲਾਬ, ਡੀ.ਸੀ.ਸੀ. (ਸ਼ਹਿਰੀ) ਦੇ ਪ੍ਰਧਾਨ ਸ੍ਰੀ ਅਸ਼ਵਨੀ ਸ਼ਰਮਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਸੰਦੀਪ ਕੁਮਾਰ ਅਤੇ ਸ੍ਰੀ ਨਿਤਿਨ ਟੰਡਨ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।

 

Tags: Sukhwinder Singh Bindra , Punjab Youth Development Board , DC Ludhiana , Varinder Kumar Sharma , Deputy Commissioner Ludhiana , International Women's Day , UNDP , J-Pal , UN Population Fund , FUEL , United Nations Development Fund , Abdul Latif Jameel Poverty Action Lab , Friends Union for Energizing Lives

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD