Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

'ਕੌਮਾਂਤਰੀ ਮਹਿਲਾ ਦਿਵਸ' : ਔਰਤਾਂ ਦਾ ਰਾਸ਼ਟਰ ਨਿਰਮਾਣ 'ਚ ਯੋਗਦਾਨ ਲਾਮਿਸਾਲ-ਪ੍ਰਨੀਤ ਕੌਰ

ਐਮ.ਪੀ. ਪ੍ਰਨੀਤ ਕੌਰ ਨੇ ਪਟਿਆਲਾ ਦੀਆਂ ਮਹਿਲਾਵਾਂ ਵੱਲੋਂ ਸਮਾਜ ਤੇ ਰਾਸ਼ਟਰ ਨਿਰਮਾਣ 'ਚ ਪਾਏ ਯੋਗਦਾਨ ਬਦਲੇ ਕੀਤਾ ਸਨਮਾਨਤ

Web Admin

Web Admin

5 Dariya News

ਪਟਿਆਲਾ , 08 Mar 2021

Last updated on: Mar 08, 2021, 00:00 IST

''ਮਹਿਲਾਵਾਂ ਸਾਡੇ ਸਮਾਜ ਦੀ ਰੀੜ ਦੀ ਹੱਡੀ ਹਨ ਅਤੇ ਇਨ੍ਹਾਂ ਵੱਲੋਂ ਰਾਸ਼ਟਰ ਨਿਰਮਾਣ 'ਚ ਪਾਇਆ ਜਾ ਰਿਹਾ ਯੋਗਦਾਨ ਲਾਮਿਸਾਲ ਹੈ।'' ਇਹ ਪ੍ਰਗਟਾਵਾ ਪਟਿਆਲਾ ਤੋਂ ਸੰਸਦ ਮੈਂਬਰ ਸ੍ਰੀਮਤੀ ਪ੍ਰਨੀਤ ਕੌਰ ਨੇ ਅੱਜ ਕੌਮਾਂਤਰੀ ਮਹਿਲਾ ਦਿਵਸ ਮੌਕੇ ਆਪਣੀ ਰਿਹਾਇਸ਼ ਨਿਊ ਮੋਤੀ ਬਾਗ ਪੈਲੇਸ ਵਿਖੇ ਕਰਵਾਏ ਇੱਕ ਸਾਦੇ ਸਮਾਗਮ ਦੌਰਾਨ ਕੀਤਾ।ਇਸ ਮੌਕੇ ਵੱਖ-ਵੱਖ ਖੇਤਰਾਂ 'ਚ ਉਘਾ ਯੋਗਦਾਨ ਪਾਉਣ ਵਾਲੀਆਂ ਪਟਿਆਲਾ ਦੀਆਂ 33 ਮਹਿਲਾਵਾਂ ਨੂੰ ਸਨਮਾਨਤ ਕਰਦਿਆਂ ਸ੍ਰੀਮਤੀ ਪ੍ਰਨੀਤ ਕੌਰ ਨੇ ਆਪਣੇ ਵੱਲੋਂ ਪ੍ਰਸ਼ੰਸਾ ਪੱਤਰ ਸੌਂਪੇ। ਉਨ੍ਹਾਂ ਕਿਹਾ ਕਿ, ''ਇਨ੍ਹਾਂ ਮਹਿਲਾਵਾਂ ਦਾ ਸਾਡੇ ਸਮਾਜ ਅਤੇ ਦੇਸ਼ ਨਿਰਮਾਣ 'ਚ ਯੋਗਦਾਨ ਬਹੁਤ ਹੀ ਮਿਸਾਲੀ ਹੈ ਅਤੇ ਖਾਸ ਕਰਕੇ ਕੋਵਿਡ ਮਹਾਂਮਾਰੀ ਦੌਰਾਨ ਇਨ੍ਹਾਂ ਵੱਲੋਂ ਕੀਤੇ ਗਏ ਕਾਰਜ ਦੀ ਸ਼ਲਾਘਾ ਕਰਨੀ ਬਣਦੀ ਹੈ।'' ਉਨ੍ਹਾਂ ਕਿਹਾ ਕਿ ਇਸੇ ਲਈ ਉਨ੍ਹਾਂ ਨੇ ਖ਼ੁਦ ਇਨ੍ਹਾਂ ਦਾ ਧੰਨਵਾਦ ਕਰਨ ਲਈ ਇਨ੍ਹਾਂ ਨੂੰ ਵਧਾਈ ਦਿੱਤੀ ਹੈ।ਸਮਾਰੋਹ ਮੌਕੇ ਸ੍ਰੀਮਤੀ ਪ੍ਰਨੀਤ ਕੌਰ ਨੇ 13 ਮਹਿਲਾ ਡਾਕਟਰ, 6 ਪੁਲਿਸ ਅਧਿਕਾਰੀ, 4 ਆਂਗਣਵਾੜੀ ਵਰਕਰ, 2 ਅਧਿਆਪਕ ਅਤੇ 2 ਸੈਨੀਟੇਸ਼ਨ ਵਰਕਰਾਂ ਸਮੇਤ ਸਵੈ ਸਹਾਇਤਾ ਗਰੁੱਪਾਂ ਦੀਆਂ 6 ਮੈਂਬਰ ਔਰਤਾਂ ਦਾ ਸਨਮਾਨ ਕੀਤਾ। ਉਨ੍ਹਾਂ ਕਿਹਾ ਕਿ, ''ਜੇਕਰ ਅਸੀਂ ਦੇਸ਼ਾਂ ਦੇ ਪਿਛੋਕੜ ਅਤੇ ਮੌਜੂਦਾ ਦੌਰ ਵੱਲ ਨਿਗ੍ਹਾ ਮਾਰੀਏ ਤਾਂ ਸਾਹਮਣੇ ਆਉਂਦਾ ਹੈ ਕਿ ਮਹਿਲਾਵਾਂ ਨੇ, ਸਥਿਰਤਾ, ਲੰਮੇ ਸਮੇਂ ਦੇ ਵਿਕਾਸ ਅਤੇ ਉਨਤੀ 'ਚ ਕੇਂਦਰੀ ਭੂਮਿਕਾ ਅਦਾ ਕੀਤੀ ਹੈ।'

'ਮਹਿਲਾਵਾਂ ਦੇ ਯੋਗਦਾਨ ਦਾ ਜਿਕਰ ਕਰਦਿਆਂ ਸ੍ਰੀਮਤੀ ਪ੍ਰਨੀਤ ਕੌਰ ਨੇ ਅੱਗੇ ਕਿਹਾ ਕਿ, ''ਹਾਲਾਂ ਕਿ ਮਹਿਲਾਵਾਂ ਕਿਸੇ ਵੀ ਖੇਤਰ 'ਚ ਪਿੱਛੇ ਨਹੀਂ ਪ੍ਰੰਤੂ ਸਮੇਂ ਦੀ ਮੰਗ ਮੁਤਾਬਕ ਉਨ੍ਹਾਂ ਦੀ ਪਿਛਲੇ ਤੇ ਮੌਜੂਦਾ ਸਮੇਂ ਦੌਰਾਨ ਵਿਕਾਸ ਤੇ ਰਾਸ਼ਟਰ ਨਿਰਮਾਣ ਪ੍ਰਤੀ ਨਿਭਾਈ ਅਸਧਾਰਣ ਭੂਮਿਕਾ ਦੇ ਬਾਵਜੂਦ ਵੱਖ-ਵੱਖ ਖੇਤਰਾਂ 'ਚ ਮਰਦਾਂ ਦੇ ਬਰਾਬਰ ਦੇ ਮੌਕੇ ਨਹੀਂ ਦਿੱਤੇ ਜਾ ਰਹੇ।ਸੰਸਦ ਮੈਂਬਰ ਨੇ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਮਹਿਲਾ ਸਸ਼ਕਤੀਕਰਨ ਲਈ ਲਗਾਤਾਰ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਮਹਿਲਾਵਾ ਨੂੰ ਪੰਚਾਇਤੀ ਅਤੇ ਸਥਾਨਕ ਸਰਕਾਰਾਂ ਚੋਣਾਂ 'ਚ ਬਰਾਬਰ ਦੇ ਹੱਕ ਪ੍ਰਦਾਨ ਕਰਦਿਆਂ 50 ਫ਼ੀਸਦੀ ਰਾਖਵਾਕਰਨ ਦਿੱਤਾ ਹੈ। ਇਸ ਤੋਂ ਇਲਾਵਾ ਲੜਕੀਆਂ ਨੂੰ ਨੌਕਰੀਆਂ 'ਚ ਵੀ 33 ਫ਼ੀਸਦੀ ਰਾਖਵੇਂਕਰਨ ਦੀ ਸਹੂਲਤ ਪ੍ਰਦਾਨ ਕੀਤੀ ਗਈ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਇਸ ਤੋਂ ਔਰਤਾਂ ਨੂੰ ਕੌਮਾਂਤਰੀ ਮਹਿਲਾ ਦਿਵਸ ਮੌਕੇ ਵਿਸ਼ੇਸ਼ ਤੋਹਫ਼ ਦਿੰਦਿਆਂ ਬੱਸਾਂ 'ਚ ਮਹਿਲਾਵਾਂ ਨੂੰ ਮੁਫ਼ਤ ਬੱਸ ਸਫ਼ਰ ਦੀ ਸਹੁੂਲਤ ਪ੍ਰਦਾਨ ਕੀਤੀ ਹੈ। ਜਦਕਿ ਅਸ਼ੀਰਵਾਦ ਸਕੀਮ ਦੀ 21000 ਰੁਪਏ ਰਕਮ 'ਚ ਵਾਧਾ ਕਰਦਿਆਂ 51000 ਰੁਪਏ ਵੀ ਕਰ ਦਿੱਤਾ ਹੈ।ਇਸ ਮੌਕੇ ਮੁੱਖ ਮੰਤਰੀ ਦੇ ਓ.ਐਸ.ਡੀ. ਅੰਮ੍ਰਿਤਪ੍ਰਤਾਪ ਸਿੰਘ ਹਨੀ ਸੇਖੋਂ, ਉਪ ਪ੍ਰਮੁੱਖ ਸਕੱਤਰ ਰਾਜੇਸ਼ ਸ਼ਰਮਾ, ਓ.ਐਸ.ਡੀ. ਰਾਜ ਕੁਮਾਰ, ਨਿਜੀ ਸਕੱਤਰ ਬਲਵਿੰਦਰ ਸਿੰਘ, ਡਾਇਰੈਕਟਰ ਪਨਗ੍ਰੇਨ ਰਜਨੀਸ਼ ਸ਼ੋਰੀ, ਕਿਲੇਦਾਰ ਕਮਲਜੀਤ ਸਿੰਘ, ਸੀਡੀਪੀਓ ਸੁਪਰੀਤ ਕੌਰ ਬਾਜਵਾ, ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਹਰਵਿੰਦਰ ਕੌਰ, ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਰੀਨਾ ਰਾਣੀ ਵੀ ਮੌਜੂਦ ਸਨ।

 

Tags: Parneet Kaur , Preneet Kaur , Punjab Pradesh Congress Committee , Congress , Punjab Congress , Patiala , International Women’s Day

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD