Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਤੇ ਆਸ਼ੀਰਵਾਦ ਸਕੀਮ ਦੀ ਰਾਸ਼ੀ ਵਿੱਚ ਵਾਧਾ ਅਤੇ ਸਰਕਾਰੀ ਬੱਸਾਂ ਵਿੱਚ ਔਰਤਾਂ ਲਈ ਮੁਫ਼ਤ ਸਫ਼ਰ ਦੀ ਸਹੂਲਤ ਦਾ ਫੈਸਲਾ ਇਤਿਹਾਸਕ : ਬਲਬੀਰ ਸਿੰਘ ਸਿੱਧੂ

ਸਿਹਤ ਤੇ ਪਰਿਵਾਰ ਭਲਾਈ ਮੰਤਰੀ ਨੇ ਕਿਹਾ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤਾ ਬਜਟ ਸੂਬੇ ਦੇ ਚਹੁੰਮੁਖੀ ਵਿਕਾਸ ਵਾਲਾ

Web Admin

Web Admin

5 Dariya News

ਐਸ.ਏ.ਐਸ ਨਗਰ , 08 Mar 2021

Last updated on: Mar 08, 2021, 00:00 IST

ਪੰਜਾਬ ਸਰਕਾਰ ਨੇ ਔਰਤਾਂ ਦੇ ਵਿਕਾਸ ਲਈ ਬੁਢਾਪਾ ਪੈਨਸ਼ਨ 750 ਰੁਪਏ ਤੋਂ ਵਧਾ ਕੇ 1500 ਕਰਨ, ਅਸ਼ੀਰਵਾਦ ਸਕੀਮ ਦੀ ਰਾਸ਼ੀ 21 ਹਜ਼ਾਰ ਤੋਂ ਵਧਾ ਕੇ 51 ਹਜ਼ਾਰ ਰੁਪਏ ਕਰਨ ਅਤੇ ਪੰਜਾਬ ਭਰ ਵਿੱਚ ਸਰਕਾਰੀ ਬੱਸਾਂ ਵਿਚ ਔਰਤਾਂ ਨੂੰ ਮੁਫ਼ਤ ਸਫ਼ਰ ਦੀ ਸਹੂਲਤ ਦੇ ਕੇ ਇਤਿਹਾਸਕ ਕਦਮ ਚੁੱਕੇ ਹਨ, ਜਿਸ ਦੀ ਜਿੰਨੀ ਸ਼ਲਾਘਾ ਕੀਤੀ ਜਾਵੇ ਥੋੜ੍ਹੀ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸਿਹਤ ਤੇ ਪਵਿਰਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਮਹਿਲਾ ਦਿਵਸ ਦੇ ਮੌਕੇ 'ਤੇ ਮਨੌਲੀ ਵਿਖੇ ਰਾਊਡਗਲਾਸ ਫਾਊਂਡੇਸ਼ਨ ਵੱਲੋਂ ਪਿੰਡ ਦੀ ਪੰਚਾਇਤ ਦੇ ਸਹਿਯੋਗ ਨਾਲ ਸ਼ੁਰੂ ਕੀਤੀ ਗਈ ਪੈਡ ਮੇਕਿੰਗ ਯੂਨਿਟ ਦਾ ਉਦਘਾਟਨ ਕਰਨ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ ।ਸਿਹਤ ਤੇ ਪਰਿਵਾਰ ਭਲਾਈ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤਾ ਬਜਟ ਸੂਬੇ ਦੇ ਚਹੁੰਮੁਖੀ ਵਿਕਾਸ ਵਾਲਾ ਹੈ। ਇਸੇ ਬਜਟ ਤਹਿਤ ਪੈਨਸ਼ਨਰਾਂ ਦੀ ਚਿਰਕੋਣੀ ਮੰਗ ਪੂਰੀ ਹੋਈ ਹੈ। ਅਸ਼ੀਰਵਾਦ ਸਕੀਮ ਦੀ ਰਾਸ਼ੀ 21 ਹਜ਼ਾਰ ਤੋਂ ਵਧਾ ਕੇ 51 ਹਜ਼ਾਰ ਰੁਪਏ ਕਰਨ ਨਾਲ ਗਰੀਬ ਪਰਿਵਾਰਾਂ ਨੂੰ ਵੱਡੇ ਪੱਧਰ ਉੱਤੇ ਲਾਭ ਮਿਲੇਗਾ । ਔਰਤਾਂ ਨੂੰ ਪੰਜਾਬ ਭਰ ਵਿੱਚ ਸਰਕਾਰੀ ਬੱਸਾਂ ਵਿਚ ਮੁਫ਼ਤ ਸਫ਼ਰ ਦੀ ਸਹੂਲਤ ਦੇ ਕੇ ਪੰਜਾਬ ਸਰਕਾਰ ਨੇ ਵਿਸ਼ਵ ਮਹਿਲਾ ਦਿਵਸ ਉੱਤੇ ਵੱਡਾ ਤੇ ਅਰਥ ਭਰਪੂਰ ਤੋਹਫਾ ਦਿੱਤਾ ਹੈ। ਇਸ ਨਾਲ ਔਰਤਾਂ ਨੂੰ ਸਫ਼ਰ ਸਬੰਧੀ ਆਰਥਿਕ ਮੁਸ਼ਕਲਾਂ ਤੋਂ ਨਿਜਾਤ ਮਿਲੇਗੀ।ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ, "ਪੰਜਾਬ ਵਿੱਚ ਔਰਤਾਂ ਦੇ ਵਿਕਾਸ ਲਈ ਸਿਹਤ ਅਤੇ ਸਫ਼ਾਈ ਸਬੰਧੀ ਕੰਮ ਕਰਨਾ ਸਮੇਂ ਦੀ ਲੋੜ ਹੈ। ਪੈਡ ਮੇਕਿੰਗ ਯੂਨਿਟ ਰਾਹੀਂ ਰਾਊਂਡਗਲਾਸ ਫਾਊਂਡੇਸ਼ਨ ਏਰੀਏ ਦੀਆਂ ਪੇਂਡੂ ਔਰਤਾਂ ਨੂੰ ਸਸਤੀਆਂ ਸੈਨੇਟਰੀ ਪੈਡਾਂ ਪ੍ਰਦਾਨ ਕਰਵਾ ਰਹੀ ਹੈ। ਜੋ ਔਰਤਾਂ ਯੂਨਿਟ ਚਲਾਉਂਦੀਆਂ ਹਨ ਉਨ੍ਹਾਂ ਨੂੰ ਇੱਕ ਕੁਸ਼ਲ ਅਤੇ ਸਵੈ ਨਿਰਭਰ ਕਾਰੋਬਾਰ ਚਲਾਉਣ ਦੀ ਸਮਝ ਵੀ ਮਿਲ ਰਹੀ ਹੈ।ਇਸ ਯੂਨਿਟ ਵਿੱਚ ਵਰਤੀ ਜਾਣ ਵਾਲੀ ਮਸ਼ੀਨ ਗਲਣਯੋਗ ਕੱਚੇ ਮਾਲ ਨਾਲ ਰੋਜ਼ਾਨਾ 800 ਪੈਡ ਬਣਾਵੇਗੀ। ਰਾਊਡਗਲਾਸ ਫਾਊਂਡੇਸ਼ਨ ਵੱਲੋਂ ਮਨੌਲੀ ਪਿੰਡ ਦੀਆਂ 10 ਔਰਤਾਂ ਦੇ ਇੱਕ ਸੈਲਫ ਹੈਲਪ ਗਰੁੱਪਾ ਨੂੰ ਟ੍ਰੇਨਿੰਗ ਦਿੱਤੀ ਗਈ ਜੋ ਹੁਣ ਯੂਨਿਟ ਦੀ ਦੇਖ-ਰੇਖ ਕਰਨਗੀਆਂ, ਉਤਪਾਦਨ ਤੋਂ ਲੈ ਕੇ ਆਸੇ-ਪਾਸੇ ਦੇ ਪਿੰਡਾਂ ਵਿੱਚ ਮਾਰਕੀਟਿੰਗ ਅਤੇ ਵਿਕਰੀ ਦਾ ਕੰਮ ਵੀ ਸੰਭਾਲਣਗੀਆਂ। ਸ਼ੁਰੂਆਤ ਵਿੱਚ, ਇਨ੍ਹਾਂ ਨੂੰ 50,000 ਪੈਡ ਬਣਾਉਣ ਲਈ ਕੱਚਾ ਮਾਲ ਪ੍ਰਦਾਨ ਕੀਤਾ ਗਿਆ ਹੈ। ਇਸ ਯੂਨਿਟ ਦਾ ਮਕਸਦ ਕਾਰਜਪ੍ਰਣਾਲੀ ਅਤੇ ਵਿਕਰੀ ਨੂੰ ਇਸ ਤਰੀਕੇ ਨਾਲ ਚਲਾਉਣਾ ਹੈ ਤਾਂ ਜੋ ਇਹ ਔਰਤਾਂ ਸਰਕਾਰ ਦੁਆਰਾ ਨਿਰਧਾਰਤ ਘੱਟੋ ਘੱਟ ਉਜਰਤ ਨਾਲੋਂ ਵੀ ਵੱਧ ਕਮਾਈ ਕਰ ਸਕਣ ।

ਇਸ ਮੌਕੇ ਭਾਰਤ ਵਿੱਚ ਰਾਊਡਗਲਾਸ ਫਾਊਂਡੇਸ਼ਨ ਦੀ ਮੁਖੀ ਪ੍ਰੇਰਨਾ ਲਾਂਗਾ ਨੇ ਕਿਹਾ, “ਮਨੌਲੀ ਪਿੰਡ ਦੀਆਂ ਔਰਤਾਂ ਦੇ ਇਸ ਯੂਨਿਟ ਪਤੀ ਹੌਸਲੇ ਅਤੇ ਵਿਸ਼ਵਾਸ ਨੂੰ ਦੇਖ ਕੇ ਸਾਨੂੰ ਬਹੁਤ ਖੁਸ਼ੀ ਹੈ। ਸਾਡੇ "ਹਰ ਪੰਜਾਬ' ਪ੍ਰੋਗਰਾਮ ਦਾ ਉਦੇਸ਼ ਔਰਤਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਮੁਹੱਈਆ ਕਰਵਾਉਣਾ ਹੈ ਤਾਂ ਜੋ ਉਹ ਆਪਣੇ ਪੈਰਾਂ 'ਤੇ ਆਪ ਖੜੀਆਂ ਹੋ ਸਕਣ। ਇਸ ਸਾਲ ਰਾਊਡਗਲਾਸ ਫਾਊਂਡੇਸ਼ਨ ਦਾ ਮਕਸਦ ਸੈਲਫ ਹੈਲਪ ਗਰੁੱਪ ਦੀਆਂ ਔਰਤਾਂ ਲਈ 5 ਹੋਰ ਪੈਡ ਮੇਕਿੰਗ ਯੂਨਿਟ ਖੋਲ੍ਹਣਾ ਹੈ। ਹਾਲ ਹੀ ਵਿੱਚ ਰਾਊਂਡਗਲਾਸ ਫਾਊਂਡੇਸ਼ਨ ਨੇ ਲੁਧਿਆਣਾ ਅਤੇ ਰੂਪਨਗਰ ਦੀਆਂ ਪੈਡ ਮੈਕਿੰਗ ਯੂਨਿਟਾਂ ਰਾਹੀਂ 18 ਔਰਤਾਂ ਨੂੰ ਰੁਜ਼ਗਾਰ ਦੇ ਕੇ ਉਨ੍ਹਾਂ ਦੇ ਪਰਿਵਾਰ ਦੀ ਕਮਾਈ ਵਿੱਚ ਵਾਧਾ ਕੀਤਾ ਹੈ। ਫਾਊਡੇਸ਼ਨ ਹੁਣ ਤੱਕ 50 ਤੋਂ ਵੱਧ ਪਿੰਡਾਂ ਵਿੱਚ 2500 ਤੋਂ ਵੱਧ ਲੜਕੀਆਂ ਨੂੰ ਮਾਹਵਾਰੀ ਵਿੱਚ ਸਫ਼ਾਈ ਦੀ ਮਹੱਤਤਾ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਸਿਹਤ ਅਤੇ ਸਫ਼ਾਈ ਵਰਕਸ਼ਾਪਾਂ ਵੀ ਕਰਵਾਉਂਦੀ ਆ ਰਹੀ ਹੈ।2018 ਵਿੱਚ ਰਾਊਡਗਲਾਸ ਫਾਊਂਡੇਸ਼ਨ ਨੇ ਸਮਾਜਿਕ, ਸਭਿਆਚਾਰਕ ਅਤੇ ਆਰਥਿਕ ਨਿਵੇਸ਼ ਕਰਕੇ ਪੰਜਾਬ ਨੂੰ ਹੋਰ ਸਿਹਤਮੰਦ ਅਤੇ ਖੁਸ਼ਹਾਲ ਬਣਾਉਣ ਦੀ ਯਾਤਰਾ ਸ਼ੁਰੂ ਕੀਤੀ। ਫਾਊਡੇਸ਼ਨ ਬੱਚਿਆਂ, ਜਵਾਨਾਂ, ਔਰਤਾਂ, ਅਤੇ ਵਾਤਾਵਰਣ ਨੂੰ ਪ੍ਰਫੁਲਿਤ ਕਰਨ ਲਈ, ਬੱਚਿਆਂ ਦੀ ਜ਼ਿੰਦਗੀ ਵਿੱਚ ਸੁਧਾਰ ਲਿਆਉਣ ਲਈ ਅਤੇ ਇੱਕ ਸੁਹਣੇ ਪੰਜਾਬ ਦੀ ਉਸਾਰੀ ਲਈ ਵਚਨਬੱਧ ਹੈ। ਪਿਛਲੇ ਤਿੰਨ ਸਾਲਾਂ ਦੌਰਾਨ, ਰਾਊਂਡਗਲਾਸ ਫਾਊਡੇਸ਼ਨ ਨੇ ਆਪਣੇ ਪ੍ਰੋਗਰਾਮਾਂ (1) ਲਰਨ ਪੰਜਾਬ ਜੋ ਬੱਚਿਆਂ ਅਤੇ ਜਵਾਨਾਂ ਦੀ ਪੜਾਈ ਅਤੇ ਖੇਡਾਂ ਸਬੰਧੀ ਕੰਮ ਕਰਦਾ ਹੈ, (2) ਹਰ ਪੰਜਾਬ: ਜੋ ਔਰਤਾਂ ਦੇ ਵਿਕਾਸ ਲਈ ਕੰਮ ਕਰਦਾ ਹੈ, (3) ਸਟੋਨ ਪੰਜਾਬ: ਜੋ ਜੰਗਲਾਂ ਦੀ ਸਥਾਪਨਾ, ਹਿੰਦ-ਖੂੰਹਦ ਪ੍ਰਬੰਧਨ, ਅਤੇ ਮੁੜ ਪੈਦਾਵਾਰ ਵਾਲੀ ਖੇਤੀ ਸਬੰਧੀ ਕੰਮ ਕਰਦਾ ਹੈ, ਰਾਹੀਂ 750 ਪਿੰਡਾਂ ਵਿੱਚ 700,000 ਲੋਕਾਂ ਦੀ ਜ਼ਿੰਦਗੀ ਵਿੱਚ ਸੁਧਾਰ ਕੀਤਾ ਹੈ।ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਖਰੜ ਅਤੇ ਸ.ਸਿੱਧੂ ਦੇ ਸਿਆਸੀ ਸਕੱਤਰ ਸ੍ਰੀ ਹਰਕੇਸ਼ ਚੰਦ ਸ਼ਰਮਾ ਮੱਛਲੀਕਲਾਂ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਰਾਜੀਵ ਕੁਮਾਰ ਗੁਪਤਾ, ਬਲਾਕ ਵਿਕਾਸ ਤੇ ਪੰਚਾਇਤ ਅਫਸਰ ਖਰੜ ਸ੍ਰੀ ਹਿਤੇਨ ਕਪਿਲਾ, ਗੁਰਧਿਆਨ ਸਿੰਘ ਦੁਰਾਲੀ, ਸਰਪੰਚ ਗਰਾਮ ਪੰਚਾਇਤ ਮਨੌਲੀ , ਰਾਊਂਡਗਲਾਸ ਫਾਊਡੇਸ਼ਨ ਤੋਂ ਏ.ਪੀ. ਸਿੰਘ, ਅਰਸ਼ਿੰਦਰ ਰੰਧਾਵਾ, ਸਿਮਰਨ ਧਾਲੀਵਾਲ, ਸਾਕਸ਼ੀ ਭਾਟੀਆ, ਬਰਹਮਦੀਪ ਭਾਟੀਆ ਅਤੇ ਪਿੰਡ ਦੀਆਂ ਮਹਿਲਾਵਾਂ ਮੌਜੂਦ ਸਨ।

 

Tags: Balbir Singh Sidhu , Health and Family Welfare Minister , Punjab , Punjab Pradesh Congress Committee , Congress , Chandigarh , S.A.S.Nagar , Mohali , S.A.S. Nagar Mohali , Punjab Congress , Punjab Government , Government of Punjab , Sahibzada Ajit Singh Nagar , International Women's Day

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD