Saturday, 11 May 2024

 

 

ਖ਼ਾਸ ਖਬਰਾਂ 'ਸਤਯਮੇਵ ਜਯਤੇ' - ਇਹ ਤਾਨਾਸ਼ਾਹੀ ਦੇ ਅੰਤ ਦੀ ਸ਼ੁਰੂਆਤ ਹੈ: ‘ਆਪ’ ਵਰਤਮਾਨ ਸ਼ਾਸ਼ਨ ਨੇ ਜਿਸ ਡਰ ਅਤੇ ਚਿੰਤਾ ਦੇ ਮਾਹੌਲ ਨੂੰ ਆਕਾਰ ਦਿੱਤਾ ਹੈ, ਉਸਦੇ ਖਿਲਾਫ ਮੋਰਚਾ ਖੋਲ੍ਹੋ : ਵਿਜੇ ਇੰਦਰ ਸਿੰਗਲਾ ਨਾਮਜਦਗੀਆਂ ਭਰਨ ਦੇ ਚੌਥੇ ਦਿਨ 06 ਉਮੀਦਵਾਰਾਂ ਨੇ ਜ਼ਿਲ੍ਹਾ ਚੋਣ ਅਫਸਰ ਕੋਲ ਭਰੇ ਆਪਣੇ ਕਾਗਜ ਚੌਥੇ ਦਿਨ ਚਾਰ ਉਮੀਦਾਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ: ਰਾਜੇਸ਼ ਧੀਮਾਨ ਅੱਜ ਫ਼ਰੀਦਕੋਟ ਹਲਕੇ ਲਈ 8 ਨਾਮਜ਼ਦਗੀ ਪੱਤਰ ਹੋਏ ਦਾਖ਼ਲ- ਵਿਨੀਤ ਕੁਮਾਰ ਨਾਮਜ਼ਦਗੀਆਂ ਦੇ ਚੌਥੇ ਦਿਨ 4 ਉਮੀਦਵਾਰਾਂ ਤੇ 2 ਕਵਰਿੰਗ ਉਮੀਦਵਾਰਾਂ ਵੱਲੋਂ ਕੀਤੇ ਗਏ ਨਾਮਜ਼ਦਗੀ ਪੱਤਰ ਦਾਖ਼ਲ ਐਨ ਕੇ ਸ਼ਰਮਾ ਵੱਲੋਂ ਪਟਿਆਲਾ ’ਚ ਵਿਸ਼ਾਲ ਰੈਲੀ ਨਾਲ ਸ਼ਕਤੀ ਪ੍ਰਦਰਸ਼ਨ ਟਰੈਕਟਰ ’ਤੇ ਸਵਾਰ ਹੋ ਕੇ ਨਾਮਜ਼ਦਗੀ ਪੱਤਰ ਭਰਨ ਪੁੱਜੇ ਐਨ ਕੇ ਸ਼ਰਮਾ ਦੇਸ਼ ਵਿੱਚ ਲੋਕ ਰਾਜ ਦੀ ਬਹਾਲੀ ਲਈ ਕਾਂਗਰਸ ਲਿਆਓ - ਗੁਰਜੀਤ ਔਜਲਾ 14 ਪਰਿਵਾਰਾਂ ਨੇ ਮਿਲਾਇਆ ਕਾਂਗਰਸ ਨਾਲ ਹੱਥ, 'ਆਪ' ਨੂੰ ਕਿਹਾ ਅਲਵਿਦਾ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਜੀਤ ਔਜਲਾ ਦੀ ਹਮਾਇਤ ਦਾ ਐਲਾਨ ਪੰਜਾਬ ਪੁਲਿਸ ਨੇ 48 ਘੰਟਿਆਂ ਅੰਦਰ ਸੁਲਝਾਈ ਬਾਊਂਸਰ ਹੱਤਿਆ ਕਾਂਡ ਦੀ ਗੁੱਥੀ; ਲੱਕੀ ਪਟਿਆਲ ਗੈਂਗ ਦੇ ਦੋ ਸ਼ੂਟਰ ਸੰਖੇਪ ਮੁਕਾਬਲੇ ਉਪਰੰਤ ਕਾਬੂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਨਾਮਜ਼ਦਗੀਆਂ ਭਰਨ ਦੇ ਤੀਜੇ ਦਿਨ ਇੱਕ ਉਮੀਦਵਾਰ ਨੇ ਭਰੇ ਕਾਗਜ਼ ਵੋਟ ਫ਼ੀਸਦੀ ਵਧਾਉਣ ਲਈ ਅਨੋਖਾ ਉਪਰਾਲਾ- "ਆਪਣੀ ਵੋਟ ਪਾਓ, ਘਰ ਲਿਜਾਓ ਖਾਸ ਤੋਹਫਾ" ਡਿਪਟੀ ਕਮਿਸ਼ਨਰ ਪਰਮਵੀਰ ਸਿੰਘ ਨੇ ਜ਼ਿਲ੍ਹਾ ਹੈਲਥ ਸੁਸਾਇਟੀ ਦੀ ਮੀਟਿੰਗ ਕਰਦਿਆਂ ਸਿਹਤ ਪ੍ਰੋਗਰਾਮਾਂ ਦਾ ਜਾਇਜ਼ਾ ਲਿਆ ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ 'ਤੇ ਚੋਣ ਮੁਹਿੰਮ ਦੇ ਇਸ਼ਤਿਹਾਰ ਨੂੰ ਪ੍ਰਸਾਰਿਤ ਕਰਨ ਲਈ ਪ੍ਰੀ-ਸਰਟੀਫਿਕੇਸ਼ਨ ਹੋਣਾ ਲਾਜ਼ਮੀ- ਖਰਚਾ ਨਿਗਰਾਨ ਸ਼ਿਲਪੀ ਸਿਨਹਾ ਡਾ.ਓਬਰਾਏ ਦੇ ਯਤਨਾਂ ਸਦਕਾ ਤਰਨਤਾਰਨ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਭੀਖ ਨਹੀਂ ਪੜਾਈ ਮੰਗੋ: ਸੰਜੀਵ ਕੁਮਾਰ, ਐਸ.ਡੀ.ਐਮ.ਮਲੋਟ ਚੰਡੀਗੜ੍ਹ 'ਚ ਵੀ ਹੋਈ ਆਮ ਆਦਮੀ ਪਾਰਟੀ ਮਜ਼ਬੂਤ, ਅਕਾਲੀ ਦਲ ਬਾਦਲ ਨੂੰ ਵੱਡਾ ਝਟਕਾ! ਸਨੌਰ ਹਲਕੇ ਵਿੱਚ ਪ੍ਰਨੀਤ ਕੌਰ ਦੇ ਹੱਕ 'ਚ ਭਾਰੀ ਇਕੱਠ ਭਗਵੰਤ ਮਾਨ ਨੇ ਲੁਧਿਆਣਾ ਤੋਂ ਲੋਕ ਸਭਾ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਜਗਰਾਉਂ ਵਿਖੇ ਕੀਤਾ ਚੋਣ ਪ੍ਰਚਾਰ

 

ਮਿਆਰੀ ਸਿੱਖਿਆ ਸੂਬੇ ਦੀ ਨਾਰੀ ਸ਼ਕਤੀਕਰਨ ਲਈ ਇੱਕ ਕੁੰਜੀ ਹੈ - ਡੀ.ਸੀ. ਅਤੇ ਮਮਤਾ ਆਸ਼ੂ

ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਉਣ ਲਈ ਸਮਾਗਮ ਆਯੋਜਿਤ

Web Admin

Web Admin

5 Dariya News

ਲੁਧਿਆਣਾ , 08 Mar 2021

ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਅਤੇ ਨਗਰ ਨਿਗਮ ਕੌਂਸਲਰ ਮਮਤਾ ਆਸ਼ੂ ਨੇ ਕਿਹਾ ਕਿ ਮਿਆਰੀ ਸਿੱਖਿਆ ਸੂਬੇ ਦੀ ਨਾਰੀ ਸ਼ਕਤੀਕਰਨ ਲਈ ਇੱਕ ਕੁੰਜੀ ਹੈ ਤਾਂ ਜੋ ਉਨ੍ਹਾਂ ਦੀਆਂ ਬਹੁਪੱਖੀ ਯੋਗਤਾਵਾਂ ਸਮਾਜ ਦੇ ਵਿਕਾਸ ਲਈ ਸਾਹਮਣੇ ਆ ਸਕਣ।ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਉਣ ਲਈ ਆਯੋਜਿਤ ਇਕ ਸਮਾਗਮ ਦੀ ਪ੍ਰਧਾਨਗੀ ਕਰਦੇ ਹੋਏ ਰੈਡ ਕਰਾਸ ਦੇ ਸੀਨੀਅਰ ਸਿਟੀਜ਼ਨ ਹੋਮ ਵਿਚ, ਉਨ੍ਹਾਂ ਕਿਹਾ ਕਿ ਮਹਿਲਾਵਾਂ ਨੂੰ ਸਿੱਖਿਆ ਦੇਣ ਅਤੇ ਫੈਸਲਾ ਲੈਣ ਵਿੱਚ ਬਰਾਬਰ ਦੀ ਭਾਗੀਦਾਰੀ ਦੇ ਕੇ, ੳਹ ਸਮਾਜ ਲਈ ਰਾਹ ਦਸੇਰਾ ਬਣ ਸਕਦੀਆਂ ਹਨ।ਉਨ੍ਹਾਂ ਕਿਹਾ ਕਿ ਇੱਕ ਪੜ੍ਹੀ ਲਿਖੀ ਮਹਿਲਾ ਸਮਾਜ 'ਤੇ ਅਮਿੱਟ ਛਾਪ ਛੱਡਦੀ ਹੈ ਅਤੇ ਦੂਜਿਆਂ ਲਈ ਪ੍ਰੇਰਣਾ ਦਾ ਸਰੋਤ ਬਣਦੀ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਖ-ਵੱਖ ਯੋਜਨਾਵਾਂ ਰਾਹੀਂ ਨਾਰੀ ਸਸ਼ਕਤੀਕਰਨ ਲਈ ਉਪਰਾਲੇ ਕਰ ਰਹੀ ਹੈ ਜਿਸ ਵਿੱਚ ਲੜਕੀਆਂ ਲਈ ਮੁਫਤ ਸਿੱਖਿਆ, ਨਵੇਂ ਸਰਕਾਰੀ ਕਾਲਜਾਂ ਦੀ ਸ਼ੁਰੂਆਤ, ਸਮਾਰਟ ਸਕੂਲ, ਹੁਨਰ ਕੇਂਦਰ ਆਦਿ ਸ਼ਾਮਲ ਹਨ।ਉਨ੍ਹਾਂ ਕਿਹਾ ਕਿ ਵੱਧ ਤੋਂ ਵੱਧ ਲੜਕੀਆਂ ਦੀਆਂ ਸਿੱਖਿਆ ਪ੍ਰਾਪਤ ਕਰਨ ਦੇ ਨਾਲ ਸੂਬਾ ਸਹੀ ਦਿਸ਼ਾ ਵੱਲ ਵਧ ਰਿਹਾ ਹੈ।ਉਹਨਾਂ ਦੱਸਿਆ ਕਿ ਮਹਿਲਾਵਾਂ ਪਹਿਲਾਂ ਹੀ ਕਈਂ ਖੇਤਰਾਂ ਵਿੱਚ ਆਪਣੀ ਸਮਝਦਾਰੀ ਨੂੰ ਸਾਬਤ ਕਰ ਚੁਕੀਆਂ ਹਨ ਪਰ ਫਿਰ ਵੀ ਉਹਨਾਂ ਨੂੰ ਵਧੇਰੇ ਮੌਕੇ ਦਿੱਤੇ ਜਾਣ ਦੀ ਜਰੂਰਤ ਹੈ ਤਾਂ ਜੋ ਉਹ ਜ਼ਿੰਦਗੀ ਵਿੱਚ ਹੋਰ ਅੱਗੇ ਵੱਧ ਸਕਣ।ਉਨ੍ਹਾਂ ਸੀਨੀਅਰ ਸਿਟੀਜਨ ਹੋਮ ਵਿਖੇ ਬਜ਼ੁਰਗ ਨਾਗਰਿਕਾਂ ਨਾਲ ਤੋਹਫ਼ਿਆਂ ਦਾ ਆਦਾਨ-ਪ੍ਰਦਾਨ ਵੀ ਕੀਤਾ ਅਤੇ ਬਜ਼ੁਰਗ ਲੋਕਾਂ ਤੋਂ ਅਸ਼ੀਰਵਾਦ ਵੀ ਲਿਆ।ਉਨ੍ਹਾਂ ਕਿਹਾ ਕਿ ਉਨ੍ਹਾਂ ਲਈ ਇਹ ਬੜਾ ਮਹੱਤਵਪੂਰਣ ਮੌਕਾ ਸੀ ਕਿ ਉਹ ਦਿਨ ਉਨ੍ਹਾਂ ਬਜ਼ੁਰਗ ਨਾਗਰਿਕਾਂ ਨਾਲ ਮਨਾਉਣ ਜੋ ਜੀਵਨ ਦੇ ਤਜ਼ੁਰਬੇ ਦੀ ਭੰਡਾਰ ਹਨ।ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਹੋਮ ਵਿੱਚ ਰਹਿਣ ਵਾਲੇ ਸਾਰੇ ਬਜੁਰਗਾਂ ਦੀ ਕੋਵਿਡ ਵੈਕਸੀਨੇਸ਼ਨ ਕਰਵਾਉਣ।ਇਸ ਤੋਂ ਪਹਿਲਾਂ, ਸੀਨੀਅਰ ਸਿਟੀਜਨ ਹੋਮ ਦੇ ਅਧਿਕਾਰੀਆਂ ਵੱਲੋਂ ਡਿਪਟੀ ਕਮਿਸ਼ਨਰ ਅਤੇ ਨਿਗਮ ਕੌਸਲਰ ਸ੍ਰੀਮਤੀ ਮਮਤਾ ਆਸ਼ੂ ਦਾ ਸਵਾਗਤ ਕੀਤਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਸਕੱਤਰ ਰੈਡ ਕਰਾਸ ਸ੍ਰੀ ਬਲਬੀਰ ਚੰਦ ਐਰੀ, ਇੰਚਾਰਜ ਰੈਡ ਕਰਾਸ ਸੀਨੀਅਰ ਸਿਟੀਜਨ ਹੋਮ ਸ੍ਰੀ ਰੋਬਿਨ ਕ੍ਰਿਸਟੋਫਰ, ਅਕਾਉਂਟੈਂਟ ਸ੍ਰੀ ਲੋਕੇਸ਼, ਗ੍ਰੀਨ ਪ੍ਰੰਜਾਬ ਸੰਸਥਾ ਤੋਂ ਸ੍ਰੀ ਵਿਵੇਕ ਢੱਲ, ਸ੍ਰੀ ਪੁਨੀਤ ਬਾਂਸਲ, ਸ੍ਰੀ ਅਮਨ ਹਿਮਾਨੀ ਵੀ ਹਾਜ਼ਰ ਸਨ।

 

Tags: DC Jalandhar , Ghanshyam Thori , Jalandhar , Deputy Commissioner Jalandhar , International Women's Day , Mamta Ashu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD