Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਕੌਮਾਂਤਰੀ ਮਹਿਲਾ ਦਿਵਸ ਮੌਕੇ ਮੁੱਖ ਮੰਤਰੀ ਵੱਲੋਂ ਵੱਖ-ਵੱਖ ਸਕੀਮਾਂ ਦਾ ਆਗਾਜ਼

ਭਾਰਤੀ ਔਰਤਾਂ ਛੇਤੀ ਹੀ ਰੱਖਿਆ ਸੈਨਾਵਾਂ ਦੇ ਯੁੱਧ ਲੜਨ ਵਾਲੇ ਯੂਨਿਟਾਂ ਦਾ ਹਿੱਸਾ ਹੋਣਗੀਆਂ-ਕੈਪਟਨ ਅਮਰਿੰਦਰ ਸਿੰਘ ਨੇ ਉਮੀਦ ਪ੍ਰਗਟਾਈ

Web Admin

Web Admin

5 Dariya News

ਚੰਡੀਗੜ੍ਹ , 08 Mar 2021

Last updated on: Mar 08, 2021, 00:00 IST

ਕੌਮਾਂਤਰੀ ਮਹਿਲਾ ਦਿਵਸ ਮੌਕੇ ਜਿੱਥੇ ਪੰਜਾਬ ਸਰਕਾਰ ਵੱਲੋਂ ਔਰਤਾਂ ਲਈ ਸਰਕਾਰੀ ਬੱਸਾਂ ਵਿੱਚ ਮੁਫ਼ਤ ਸਫ਼ਰ ਦੀ ਸਹੂਲਤ ਦਾ ਐਲਾਨ ਕੀਤਾ ਗਿਆ, ਉਥੇ ਹੀ ਔਰਤਾਂ ਦੇ ਸਸ਼ਕਤੀਕਰਨ ਦੇ ਉਦੇਸ਼ ਨਾਲ ਕਈ ਐਲਾਨ ਅਤੇ ਅਨੇਕਾਂ ਪ੍ਰਾਜੈਕਟਾਂ ਦਾ ਆਗਾਜ਼ ਕਰਕੇ ਇਸ ਦਿਨ ਨੂੰ ਵਿਸ਼ੇਸ਼ ਰੂਪ ਵਿੱਚ ਮਨਾਇਆ ਗਿਆ। ਇਸ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਮੀਦ ਜ਼ਾਹਰ ਕੀਤੀ ਕਿ ਮੁਲਕ ਛੇਤੀ ਹੀ ਔਰਤਾਂ ਨੂੰ ਰੱਖਿਆ ਸੈਨਾਵਾਂ ਦੇ ਯੁੱਧ ਲੜਨ ਵਾਲੇ ਯੂਨਿਟਾਂ ਵਿੱਚ ਨਵੀਆਂ ਚੁਣੌਤੀਆਂ ਵੀ ਸਰ ਕਰਦਾ ਦੇਖੇਗਾ।ਸੰਯੁਕਤ ਰਾਸ਼ਟਰ ਅਤੇ ਹੋਰ ਆਲਮੀ ਏਜੰਸੀਆਂ ਦੀ ਭਾਈਵਾਲੀ ਨਾਲ ਮਹਿਲਾ ਕੇਂਦਰਿਤ ਪ੍ਰਾਜੈਕਟਾਂ ਅਤੇ ਔਰਤਾਂ ਲਈ ਵਿਸ਼ੇਸ਼ ਸਾਂਝ ਸ਼ਕਤੀ ਹੈਲਪਡੈਸਕ ਅਤੇ ਹੈਲਪਲਾਈਨ ਦਾ ਵਰਚੁਅਲ ਤੌਰ ’ਤੇ ਆਗਾਜ਼ ਕਰਦਿਆਂ ਮੁੱਖ ਮੰਤਰੀ ਨੇ ਔਰਤਾਂ ਦੀ ਭਲਾਈ ਅਤੇ ਹੋਰ ਮੌਕਿਆਂ ਨਾਲ ਆਪਣੀ ਸਰਕਾਰ ਦੀ ਵਚਨਬੱਧਤਾ ਪ੍ਰਗਟਾਈ ਤਾਂ ਕਿ ਉਨਾਂ ਨੂੰ ਤਰੱਕੀ ਤੇ ਵਿਕਾਸ ਯੋਗ ਬਣਾਇਆ ਜਾ ਸਕੇ।ਨਵੇਂ ਬਦਲਦੇ ਦੌਰ ਵਿੱਚ ਔਰਤਾਂ ਵੱਲੋਂ ਗੌਰਵਮਈ ਅਹੁਦੇ ਹਾਸਲ ਕਰਨ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਪੈਪਸੀਕੋ ਦੀ ਚੇਅਰਪਰਸਨ ਦਾ ਜ਼ਿਕਰ ਕੀਤਾ ਜਿਸ ਦੀ ਮੁਖੀ ਭਾਰਤ ਦੀ ਜੰਮਪਲ ਮਹਿਲਾ ਹੈ ਅਤੇ ਔਰਤਾਂ ਸਿਰਫ ਜਹਾਜ਼ ਹੀ ਨਹੀਂ ਸਗੋਂ ਲੜਾਕੂ ਜਹਾਜ਼ ਰਾਫੇਲ ਵੀ ਉਡਾ ਰਹੀਆਂ ਹਨ। ਉਨਾਂ ਨੇ ਹੁਸ਼ਿਆਰਪੁਰ ਦੀ ਲੜਕੀ ਤਾਨੀਆ ਸ਼ੇਰਗਿੱਲ ਦਾ ਵੀ ਜ਼ਿਕਰ ਕੀਤਾ ਜਿਸ ਨੇ ਸਾਲ 2020 ਦੀ ਗਣਤੰਤਰ ਦਿਵਸ ਦੀ ਪਰੇਡ ਵਿਖੇ ਮਰਦ ਫੌਜੀ ਟੁਕੜੀਆਂ ਦੀ ਅਗਵਾਈ ਕਰਨ ਵਾਲੀ ਪਹਿਲੀ ਭਾਰਤੀ ਮਹਿਲਾ ਹੋਣ ਦਾ ਮਾਣ ਖੱਟਿਆ। ਉਨਾਂ ਕਿਹਾ ਕਿ ਇਹ ਸਮਾਂ ਵੀ ਆਵੇਗਾ ਜਦੋਂ ਇਜ਼ਰਾਇਲ ਤੇ ਕੁਝ ਮੁਲਕਾਂ ਵਾਂਗ ਭਾਰਤ ਰੱਖਿਆ ਸੈਨਾਵਾਂ ਦੇ ਯੁੱਧ ਲੜਨ ਵਾਲੇ ਯੂਨਿਟਾਂ ਵਿੱਚ ਔਰਤਾਂ ਨੂੰ ਜ਼ਿੰਮੇਵਾਰੀ ਨਿਭਾਉਂਦੇ ਦੇਖਣਗੇ।ਮੁੱਖ ਮੰਤਰੀ ਨੇ ਇਸ ਗੱਲ ’ਤੇ ਤਸੱਲੀ ਜ਼ਾਹਰ ਕੀਤੀ ਕਿ ਪ੍ਰੀਖਿਆਵਾਂ ਵਿੱਚ ਕੁੜੀਆਂ ਲਗਾਤਾਰ ਲੜਕਿਆਂ ਨਾਲੋਂ ਬਿਹਤਰ ਕਾਰਗੁਜ਼ਾਰੀ ਦਿਖਾ ਰਹੀਆਂ ਹਨ, ਸਵੈ-ਸਹਾਇਤਾ ਗਰੁੱਪਾਂ ਰਾਹੀਂ ਗਰੀਬ ਪਰਿਵਾਰਾਂ ਦੀ ਆਮਦਨ ਵਧਾ ਰਹੀਆਂ ਹਨ ਅਤੇ ਇੱਥੋਂ ਤੱਕ ਕਿ ਰੱਖਿਆ ਸੈਨਾਵਾਂ ਵਿੱਚ ਮੁਲਕ ਦੀ ਸੇਵਾ ਕਰ ਰਹੀਆਂ ਹਨ ਜਦਕਿ ਇਸ ਦੇ ਨਾਲ-ਨਾਲ ਰੋਜ਼ਮੱਰਾ ਦੀ ਜ਼ਿੰਦਗੀ ਵਿੱਚ ਮਾਂ, ਪਤਨੀ, ਭੈਣ ਅਤੇ ਧੀ ਦੀ ਭੂਮਿਕਾ ਵੀ ਅਦਾ ਕਰ ਰਹੀਆਂ ਹਨ। ਉਨਾਂ ਨੇ ਪੰਜਾਬ ਦੇ ਲੋਕਾਂ ਖਾਸ ਕਰਕੇ ਨੌਜਵਾਨਾਂ ਨੂੰ ਔਰਤਾਂ ਦੀ ਬਰਾਬਰੀ ਅਤੇ ਨਿਆਂ ਨੂੰ ਯਕੀਨੀ ਬਣਾਉਣ ਪ੍ਰਤੀ ਕੰਮ ਕਰਨ ਦਾ ਸੱਦਾ ਦਿੱਤਾ ਕਿਉਂਕਿ ਔਰਤਾਂ ਦੇ ਅਧਿਕਾਰਾਂ ਤੋਂ ਬਿਨਾਂ ਕੋਈ ਵੀ ਸਮਾਜ ਜਾਂ ਪਰਿਵਾਰ ਸਹੀ ਮਾਅਨਿਆਂ ਵਿੱਚ ਤਰੱਕੀ ਨਹੀਂ ਕਰ ਸਕਦਾ। ਉਨਾਂ ਦੱਸਿਆ ਕਿ ਸੂਬਾ ਸਰਕਾਰ ਨੇ ਸਰਕਾਰੀ ਨੌਕਰੀਆਂ ਵਿੱਚ 33 ਫੀਸਦੀ ਅਤੇ ਪੰਚਾਇਤੀ ਤੇ ਸ਼ਹਿਰੀ ਸਥਾਨਕ ਇਕਾਈਆਂ ਦੀਆਂ ਚੋਣਾਂ ਵਿੱਚ 50 ਫੀਸਦੀ ਰਾਖਵਾਂਕਰਨ ਪਹਿਲਾਂ ਹੀ ਮੁਹੱਈਆ ਕਰਵਾ ਦਿੱਤਾ ਹੈ। 

ਅੱਜ ਸ਼ੁਰੂ ਕੀਤੀਆਂ ਸਕੀਮਾਂ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਅਨੋਖੇ ਉਪਰਾਲੇ ਔਰਤਾਂ ਵਿਰੁੱਧ ਅਪਰਾਧਾਂ ਤੋਂ ਹਿਫਾਜ਼ਤ ਕਰਨਾ ਅਤੇ ਉਨਾਂ ਦੇ ਅਧਿਕਾਰਾਂ ਦੀ ਰਾਖੀ ਨੂੰ ਯਕੀਨੀ ਬਣਾਉਣ ਵਿੱਚ ਸਹਾਈ ਸਿੱਧ ਹੋਣਗੇ। ਉਨਾਂ ਦੱਸਿਆ ਕਿ ਸਕੂਲਾਂ ਦੇ ਸਿਲੇਬਸ ਵਿੱਚ ਲਿੰਗ ਸੰਵੇਦਨਾ ਪਾਠਕ੍ਰਮ ਨੂੰ ਲਾਗੂ ਕਰਨ ਅਤੇ ਔਰਤਾਂ ਨੂੰ ਹੁਨਰ ਸਿਖਲਾਈ ਦੇਣ ਲਈ ਯਤਨ ਜਾਰੀ ਹਨ ਤਾਂ ਕਿ ਉਨਾਂ ਦੇ ਰੋਜ਼ਗਾਰ, ਸਮਰੱਥਾ ਨਿਰਮਾਣ ਅਤੇ ਅਨੀਮੀਆ ਦੇ ਖਾਤਮੇ ਵਿੱਚ ਸੁਧਾਰ ਲਿਆਂਦਾ ਜਾ ਸਕੇ।ਯੂ.ਐਨ. ਮਹਿਲਾ, ਯੂ.ਐਨ.ਡੀ.ਪੀ. (ਸੰਯੁਕਤ ਰਾਸ਼ਟਰ ਵਿਕਾਸ ਫੰਡ), ਯੂ.ਐਨ. ਵਸੋਂ ਫੰਡ, ਜੇ.-ਪੀ.ਏ.ਐਲ. (ਅਬਦੁਲ ਲਤੀਫ ਜਮੀਲ ਪਾਵਰਟੀ ਐਕਸ਼ਨ ਲੈਬ) ਅਤੇ ਐਫ.ਯੂ.ਈ.ਐਲ. (ਫਿਊਲ ਫਰੈਂਡਜ਼ ਫਾਰ ਐਨਰਜ਼ਿਗ ਲਾਈਵਜ਼) ਨਾਲ ਸਬੰਧਤ ਪ੍ਰਾਜੈਕਟਾਂ ਤੋਂ ਇਲਾਵਾ ਮੁੱਖ ਮੰਤਰੀ ਨੇ ਸਾਰੇ 383 ਪੁਲੀਸ ਥਾਣਿਆਂ ਵਿੱਚ ਸਾਂਝ ਸ਼ਕਤੀ ਹੈਲਪਡੈਸਕ ਅਤੇ ਪੰਜਾਬ ਪੁਲੀਸ ਵੱਲੋਂ ਚਲਾਈ ਜਾਣ ਵਾਲੀ 181 ਸਾਂਝ ਸ਼ਕਤੀ ਹੈਲਪਲਾਈਨ ਦੀ ਸ਼ੁਰੂਆਤ ਕੀਤੀ ਗਈ ਜੋ ਮਹਿਲਾਵਾਂ ਦੇ ਨਾਲ-ਨਾਲ ਬੱਚਿਆਂ ਅਤੇ ਬਜ਼ੁਰਗਾਂ ਦੇ ਸ਼ਿਕਵੇ-ਸ਼ਿਕਾਇਤਾਂ ਉਪਰ ਕਾਰਵਾਈ ਕਰੇਗਾ। ਉਨਾਂ ਨੇ ਸਕੂਲ ਸਿੱਖਿਆ ਵਿਭਾਗਾਂ ਦੇ ਮਾਸਟਰ ਕਾਡਰ ਵਿੱਚ 2407 ਔਰਤਾਂ ਨੂੰ ਨਿਯੁਕਤੀ ਪੱਤਰ ਦੇਣ ਦਾ ਐਲਾਨ ਕੀਤਾ।ਇਸ ਮੌਕੇ ਆਪਣੇ ਸੰਬੋਧਨ ਵਿੱਚ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਅਰੁਨਾ ਚੌਧਰੀ ਨੇ ਕਿਹਾ ਕਿ ਮਹਿਲਾਵਾਂ ਨੇ ਹਮੇਸ਼ਾ ਹੀ ਹਰੇਕ ਖੇਤਰ ਜਿਵੇਂ ਸਿਵਲ ਸੇਵਾਵਾਂ, ਖੇਡਾਂ, ਰੱਖਿਆ ਸੇਵਾਵਾਂ, ਉੱਚ ਤਕਨੀਕੀ ਅਤੇ ਡਾਕਟਰੀ ਸਿੱਖਿਆ ਆਦਿ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਲੜਕੀਆਂ ਅਤੇ ਲੜਕਿਆਂ ਦੀ ਬਰਾਬਰੀ ਬਾਰੇ ਲੋਕਾਂ ਵਿੱਚ ਜਾਗਰੂਕਤਾ ਫੈਲਾਉਣ ਦੇ ਸਿੱਟੇ ਵਜੋਂ ਸੂਬੇ ਵਿੱਚ ਲਿੰਗ ਅਨੁਪਾਤ ਵਿੱਚ ਕਾਫੀ ਸੁਧਾਰ ਹੋਇਆ ਹੈ, ਸਾਲ 2013-14 ਵਿੱਚ 890 ਲੜਕੀਆਂ ਪ੍ਰਤੀ 1000 ਲੜਕੇ ਸਨ, ਜੋ ਕਿ ਸਾਲ 2019-20 ਵਿਚ ਵਧ ਕੇ 920 ਲੜਕੀਆਂ ਪ੍ਰਤੀ 1000 ਲੜਕੇ ਹੋ ਗਿਆ। ਉਨਾਂ ਨੇ ਸਾਲ 2021-22 ਦੇ ਬਜਟ ਵਿੱਚ ਸ਼ਗਨ ਸਕੀਮ ਦੀ ਗਰਾਂਟ 21,000 ਰੁਪਏ ਤੋਂ ਵਧਾ ਕੇ 51,000 ਰੁਪਏ ਅਤੇ ਬੁਢਾਪਾ ਪੈਨਸ਼ਨ 750 ਰੁਪਏ ਤੋਂ ਵਧਾ ਕੇ 1500 ਰੁਪਏ ਪ੍ਰਤੀ ਮਹੀਨਾ ਕਰਨ ਲਈ ਮੁੱਖ ਮੰਤਰੀ ਦਾ ਵੀ ਧੰਨਵਾਦ ਕੀਤਾ।ਸਰਕਾਰੀ ਬੱਸਾਂ ਵਿੱਚ ਔਰਤਾਂ ਨੂੰ ਮੁਫ਼ਤ ਯਾਤਰਾ ਦੀ ਆਗਿਆ ਦੇਣ ਸਬੰਧੀ ਸੂਬਾ ਸਰਕਾਰ ਦੇ ਫੈਸਲੇ ਦੀ ਸ਼ਲਾਘਾ ਕਰਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਸੁਝਾਅ ਦਿੱਤਾ ਕਿ ਲੜਕੀਆਂ ਨੂੰ ਸੋਸ਼ਣ ਤੋਂ ਬਚਾਉਣ ਲਈ ਇਨਾਂ ਬੱਸਾਂ ਵਿੱਚ ਘੱਟੋ-ਘੱਟ 50 ਫੀਸਦੀ ਸੀਟਾਂ ਰਾਖਵੀਆਂ ਕੀਤੀਆਂ ਜਾਣੀਆਂ ਚਾਹੀਦੀਆਂ ਹਨ। ਉਨਾਂ ਨੇ ਲੜਕੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਸੁਰੱਖਿਆ ਅਤੇ ਕਾਨੂੰਨ ਵਿਵਸਥਾ ਪ੍ਰਤੀ ਮਹਿਲਾਵਾਂ ਦੇ ਵਿਸ਼ਵਾਸ ਨੂੰ ਬਹਾਲ ਕਰਨ ਲਈ ਸਾਂਝ ਸ਼ਕਤੀ ਹੈਲਪਡੈਸਕ ਅਤੇ 181 ਹੈਲਪਲਾਈਨ ਵਰਗੇ ਉਪਰਾਲੇ ਸ਼ੁਰੂ ਕਰਨ ਦੀ ਵੀ ਸ਼ਲਾਘਾ ਕੀਤੀ। ਉਨਾਂ ਨੇ ਪੰਜਾਬ ਸਰਕਾਰ ਨੂੰ 15 ਸਾਲਾ ਲੜਕੀ ਜਯੋਤੀ ਦਾ ਮਹਿਲਾ ਸਸ਼ਕਤੀਕਰਨ ਦਾ ਰੋਲ ਮਾਡਲ ਵਜੋਂ ਸਨਮਾਨ ਕਰਨ ਦੀ ਸਿਫਾਰਸ਼ ਕੀਤੀ ਜੋ 1200 ਕਿਲੋਮੀਟਰ ਸਾਈਕਲ ਚਲਾ ਕੇ ਆਪਣੇ ਦਿਵਿਆਂਗ ਪਿਤਾ ਨੂੰ ਗੁਰੂਗ੍ਰਾਮ ਤੋਂ ਦਰਭੰਗ ਤੱਕ ਲੈ ਕੇ ਗਈ ਸੀ।ਮੁੱਖ ਸਕੱਤਰ ਵਿਨੀ ਮਹਾਜਨ ਨੇ ਸਮਾਜ ਵਿੱਚ ਔਰਤਾਂ ਦੀ ਭਲਾਈ ਅਤੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਕੈਪਟਨ ਅਮਰਿੰਦਰ ਸਿੰਘ ਦੀ ਦੂਰਅੰਦੇਸ਼ੀ ਅਗਵਾਈ ਹੇਠ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਕੀਤੇ ਠੋਸ ਯਤਨਾਂ ਦੀ ਸ਼ਲਾਘਾ ਕੀਤੀ।ਆਪਣੇ ਸਵਾਗਤੀ ਭਾਸ਼ਣ ਵਿੱਚ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਦੇ ਪ੍ਰਮੁੱਖ ਸਕੱਤਰ ਰਾਜੀ ਪੀ. ਸ੍ਰੀਵਾਸਤਵ ਨੇ ਮਹਿਲਾਵਾਂ ਨੂੰ ਉਨਾਂ ਦੇ ਅਧਿਕਾਰਾਂ ਪ੍ਰਤੀ ਜਾਗਰੂਕ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ।ਪੰਜਾਬ ਭਵਨ ਵਿਖੇ ਕਰਵਾਏ ਮੁੱਖ ਵਰਚੁਅਲ ਪ੍ਰੋਗਰਾਮ ਦੇ ਨਾਲ-ਨਾਲ ਸੂਬਾ ਭਰ ਵਿੱਚ ਜ਼ਿਲਾ ਹੈੱਡਕੁਆਰਟਰਾਂ ਅਤੇ ਬਲਾਕ ਪੱਧਰਾਂ ’ਤੇ ਇਕੋ ਸਮੇਂ ਪ੍ਰੋਗਰਾਮ ਆਯੋਜਿਤ ਕੀਤੇ ਗਏ। ਇਸ ਤੋਂ ਇਲਾਵਾ ਇਸ ਵਿਸ਼ਾਲ ਸਮਾਗਮ ਵਿੱਚ 158 ਕਾਲਜਾਂ, 14 ਨਿੱਜੀ ਯੂਨੀਵਰਸਿਟੀ ਦੇ ਕੈਂਪਸ, ਪੰਜਾਬੀ ਯੂਨੀਵਰਸਿਟੀ ਪਟਿਆਲਾ, ਪੰਜਾਬ ਯੂਨੀਵਰਸਿਟੀ ਚੰਡੀਗੜ, ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਰਤਸਰ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਕੈਂਪਸ ਤੋਂ ਇਲਾਵਾ 1150 ਪਿੰਡਾਂ ਅਤੇ ਕਸਬਿਆਂ ਦੇ ਸ਼ਹਿਰੀ/ਪੇਂਡੂ ਵਸਨੀਕ ਵੀ ਸ਼ਾਮਲ ਹੋਏ।    

 

Tags: Captain Amarinder Singh , Amarinder Singh , Congress , Punjab Congress , Chandigarh , Chief Minister of Punjab , Punjab Government , Government of Punjab , Punjab , International Women’s Day , UNDP , J-Pal , UN Population Fund , FUEL , United Nations Development Fund , Abdul Latif Jameel Poverty Action Lab , Friends Union for Energizing Lives

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD