Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

‘ਜਿਨ੍ਹਾਂ ਪੁੱਠੀਆਂ ਖੱਲਾਂ ਲੁਹਾਈਆਂ’ ਇਤਿਹਾਸਕ ਨਾਵਲ ਲਿਖਣ ਵਾਲੇ ਲੇਖਕ ਦਾ ਸਨਮਾਨ

ਸ੍ਰੀ ਫ਼ਤਿਹਗੜ੍ਹ ਸਾਹਿਬ ਦੀਆਂ ਸੰਗਤਾਂ ਨੇ ਕੀਤਾ ਗੁਰਨਾਮ ਸਿੰਘ ਅਕੀਦਾ ਦਾ ਸਨਮਾਨ

Web Admin

Web Admin

5 Dariya News

ਫ਼ਤਿਹਗੜ੍ਹ ਸਾਹਿਬ , 09 Mar 2021

Last updated on: Mar 09, 2021, 00:00 IST

ਸਿੱਖ ਇਤਿਹਾਸ ਨਾਲ ਸਬੰਧਿਤ ਇਤਿਹਾਸਕ ਨਾਵਲ ‘ਜਿਨ੍ਹਾਂ ਪੁੱਠੀਆਂ ਖੱਲਾਂ ਲੁਹਾਈਆਂ’ ਲਿਖਣ ਵਾਲੇ ਸੀਨੀਅਰ ਪੱਤਰਕਾਰ ਤੇ ਲੇਖਕ ਗੁਰਨਾਮ ਸਿੰਘ ਅਕੀਦਾ ਦਾ ਫ਼ਤਿਹਗੜ੍ਹ ਸਾਹਿਬ ਦੇ ਇਲਾਕੇ ਦੀ ਸਾਧ ਸੰਗਤ ਵੱਲੋਂ ਸਨਮਾਨ ਕੀਤਾ ਗਿਆ। ਇਹ ਸਨਮਾਨ ਸਮਾਗਮ ਪਿੰਡ ਮੂਲੇਪੁਰ ਵਿਚ ਕੀਤਾ ਗਿਆ ਜਿੱਥੇ ਗੁਰਨਾਮ ਸਿੰਘ ਅਕੀਦਾ ਅਤੇ ਗੌਰਮਿੰਟ ਮੈਡੀਕਲ ਕਾਲਜ ਪਟਿਆਲਾ ਦੇ ਪ੍ਰੋਫੈਸਰ ਡਾ. ਇਕਬਾਲ ਸਿੰਘ ਨੇ ਸਸਤੀਆਂ ਦਵਾਈਆਂ ਦੇਣ ਲਈ ਇਕ ‘ਅਜੀਤ ਮੈਡੀਕਲ ਸਟੋਰ’ ਦਾ ਉਦਘਾਟਨ ਵੀ ਕੀਤਾ।ਇਸ ਸਮਾਗਮ ਵਿਚ ਵਿਸ਼ੇਸ਼ ਕਰਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੈਂਬਰ ਕਰਨੈਲ ਸਿੰਘ ਪੰਜੋਲੀ ਤੇ ਹਲਕਾ ਸਨੌਰ ਦੇ ਵਿਧਾਇਕ ਹਰਿੰਦਰ ਸਿੰਘ ਚੰਦੂਮਾਜਰਾ ਨੇ ਵਿਸ਼ੇਸ਼ ਹਾਜ਼ਰੀ ਲਵਾਉਂਦਿਆਂ ਇਲਾਕੇ ਦੀਆਂ ਸੰਗਤਾਂ ਦੀ ਇਸ ਗੱਲੋਂ ਸ਼ਲਾਘਾ ਕੀਤੀ ਕਿ ਸਿੱਖ ਇਤਿਹਾਸ ਵਿਚ ਗੁੰਮ ਹੋ ਚੁੱਕੇ ਸ਼ਹੀਦ ਬਾਬਾ ਜੈ ਸਿੰਘ ਖਲਕਟ ਅਤੇ ਉਨ੍ਹਾਂ ਦੇ ਪਰਿਵਾਰ ਦੀ ਸ਼ਹੀਦੀ ਨੂੰ ਉਜਾਗਰ ਕਰਨ ਵਾਲਾ ਨਾਵਲ ਜਿਨ੍ਹਾਂ ਪੁੱਠੀਆਂ ਖੱਲਾਂ ਲੁਹਾਈਆਂ ਲਿਖਣ ਵਾਲੇ ਗੁਰਨਾਮ ਸਿੰਘ ਅਕੀਦਾ ਦਾ ਸਨਮਾਨ ਕਰਕੇ ਸੰਗਤਾਂ ਨੇ ਚੰਗਾ ਕੰਮ ਕੀਤਾ ਹੈ। ਇਸ ਵੇਲੇ ਬੋਲਦਿਆਂ ਗੁਰਨਾਮ ਸਿੰਘ ਅਕੀਦਾ ਨੇ ਕਿਹਾ ਕਿ ਸਰਹਿੰਦ ਦੇ ਸੂਬੇਦਾਰ ਅਬਦੁਲ ਸਮੁੰਦ ਖਾਂ ਵੱਲੋਂ ਸ਼ਹੀਦ ਬਾਬਾ ਜੈ ਸਿੰਘ ਨੂੰ ਮੁਗ਼ਲ ਮਾਜਰਾ (ਅੱਜ ਕੱਲ੍ਹ ਪਿੰਡ ਬਾਰਨ) ਵਿਚ ਪਿੱਪਲ ਦੇ ਰੁੱਖ ਉੱਤੇ ਪੁੱਠਾ ਲਟਕਾ ਕੇ ਉਸ ਦੀ ਪੁੱਠੀ ਖੱਲ ਲਾਹ ਦਿੱਤੀ ਸੀ, ਜੋ ਕੁਝ ਸਮਾਂ ਪਹਿਲਾਂ ਅਰਦਾਸ ਵਿਚ ਵੀ ਆਉਂਦਾ ਸੀ ਪਰ ਸਮੇਂ ਨੇ ਇਹ ਤੁਕ ਅਰਦਾਸ ਵਿਚੋਂ ਕੱਢ ਦਿੱਤੀ ਗਈ, ਜਦ ਕਿ ਪੁੱਠੀਆਂ ਖੱਲਾਂ ਲਾਹੁਣ ਦੀ ਸ਼ਹੀਦੀ ਪ੍ਰਤੱਖ ਹੈ, ਸ. ਅਕੀਦਾ ਨੇ ਕਿਹਾ ਕਿ ਇਹ ਨਾਵਲ ਬਹੁਤ ਸਾਰੀਆਂ ਕਿਤਾਬਾਂ ਪੜ੍ਹ ਕੇ ਲਿਖਿਆ ਗਿਆ ਹੈ ਜਿਸ ਵਿਚ ਇਹ ਸਥਾਨ ਉਜਾਗਰ ਕਰਨ ਬਾਰੇ ਵੀ ਸਪਸ਼ਟ ਖੋਜ ਕੀਤੀ ਹੈ, ਇਹ ਨਾਵਲ ਪਿਛਲੇ ਦਿਨੀਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਭਾਈ ਹਰਪ੍ਰੀਤ ਸਿੰਘ ਨੇ ਰਿਲੀਜ਼ ਕੀਤਾ ਸੀ, ਪਰ ਇਸ ਨਾਵਲ ਦੀ ਪਹਿਲਾ ਐਡੀਸ਼ਨ ਝੱਟ ਪੱਟ ਹੀ ਵਿਕ ਗਿਆ ਹੈ, ਦੂਜਾ ਐਡੀਸ਼ਨ ਯੂਨੀਸਟਾਰ ਪਬਲੀਕੇਸ਼ਨ ਵੱਲੋਂ ਪ੍ਰਕਾਸ਼ਿਤ ਕੀਤਾ ਜਾ ਰਿਹਾ ਹੈ, ਇਸ ਵੇਲੇ ਇਲਾਕੇ ਦੇ ਪਤਵੰਤਿਆਂ ਵਿਚ ਪ੍ਰਧਾਨ ਸੁਰਜੀਤ ਸਿੰਘ ਬਾਰਨ, ਕਰਮ ਸਿੰਘ , ਰੌਸ਼ਨ ਸਿੰਘ, ਸਰਪੰਚ ਹਰਿੰਦਰ ਸਿੰਘ ਮੂਲੇਪੁਰ, ਗੁਰਭੇਜ ਸਿੰਘ ਰਾਏ, ਐਡਵੋਕੇਟ ਲਖਬੀਰ ਸਿੰਘ, ਅਜਾਇਬ ਸਿੰਘ ਜਖਵਾਲੀ, ਬਾਬਾ ਜਸਵੰਤ ਸਿੰਘ ਮੂਲੇਪੁਰ, ਬਾਬਾ ਸਰਬਜੀਤ ਸਿੰਘ ਰੁੜਕੀ, ਸਰਪੰਚ ਗੁਰਧਿਆਨ ਸਿੰਘ ਪੰਜੋਲਾ, ਤੇਜਾ ਸਿੰਘ ਪੰਜੋਲਾ ਤੋਂ ਇਲਾਵਾ ਹੋਰ ਬਹੁਤ ਸਾਰੀਆਂ ਸੰਗਤਾਂ ਮੌਜੂਦ ਸਨ।

 

Tags: Award

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD