Wednesday, 22 July 2026

 

 

ਖ਼ਾਸ ਖਬਰਾਂ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ

 

ਸਰਕਟ ਹਾਊਸ ਲੁਧਿਆਣਾ ਵਿਖੇ ਯੂਥ ਲਈ 'ਸਰਵਾਈਕਲ ਕੈਂਸਰ ਯੂਥ ਅੰਬੈਸਡਰ ਜਾਗਰੂਕਤਾ ਪ੍ਰੋਗਰਾਮ' ਕੀਤਾ ਲਾਂਚ

ਪੰਜਾਬ ਯੁਵਕ ਵਿਕਾਸ ਬੋਰਡ ਦੇ ਚੇਅਰਪਰਸਨ ਸੁਖਵਿੰਦਰ ਸਿੰਘ ਬਿੰਦਰਾ ਨੇ ਕੀਤੀ ਮੁੱਖ ਮਹਿਮਾਨ ਵੱਜੋਂ ਸ਼ਿਰਕਤ

5 Dariya News

ਲੁਧਿਆਣਾ , 08 Mar 2021

Last updated on: Mar 08, 2021, 00:00 IST

8 ਮਾਰਚ ਨੂੰ ਅੰਤਰਰਾਸ਼ਟਰੀ ਔਰਤ ਦਿਵਸ ਤੇ 'ਫੁਲਕਾਰੀ (ਡਬਲਯੂ.ਓ.ਏ)' ਵੱਲੋਂ 'ਸਰਵਾਈਕਲ ਕੈਂਸਰ ਯੂਥ ਅੰਬੈਸਡਰ ਪ੍ਰੋਗਰਾਮ' ਸ਼ੁਰੂ ਕੀਤਾ ਗਿਆ। ਇਹ ਜਾਗਰੂਕਤਾ ਪ੍ਰੋਗਰਾਮ ਸਰਕਟ ਹਾਊਸ, ਲੁਧਿਆਣਾ ਵਿਖੇ ਆਯੋਜਿਤ ਕੀਤਾ ਗਿਆ ਜਿਸ ਵਿੱਚ ਪੰਜਾਬ ਯੁਵਕ ਵਿਕਾਸ ਬੋਰਡ (ਪੰਜਾਬ ਸਰਕਾਰ) ਦੇ ਚੇਅਰਪਰਸਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਵੱਲੋਂ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ ਗਈ।ਚੇਅਰਪਰਸਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਨੇ ਇਸ ਸੰਸਥਾ ਵੱਲੋਂ ਸ਼ੁਰੂ ਕੀਤੀ ਇਸ ਮੁਹਿੰਮ ਦੀ ਭਰਪੂਰ ਸ਼ਲਾਘਾ ਕੀਤੀ। ਫੁਲਕਾਰੀ ਡਬਲਯੂ.ਓ.ਏ. ਦੇ ਸੰਸਥਾਪਕ ਪ੍ਰਨੀਤ ਬੱਬਰ ਨੇ ਕਿਹਾ ਕਿ ਇਹ ਪ੍ਰੋਗਰਾਮ ਪੰਜਾਬ ਦੇ ਨੌਜਵਾਨਾਂ ਵਿਚ ਜਾਗਰੂਕਤਾ ਫੈਲਾਉਣ ਵਿਚ ਸਾਡੀ ਪਹੁੰਚ ਨੂੰ ਵਧਾ ਕੇ, ਪੰਜਾਬ ਦੇ ਪਹਿਲੇ ਸਰਵਾਈਕਲ ਕੈਂਸਰ ਮੁਕਤ ਭਾਰਤੀ ਰਾਜ ਬਣਾਉਣ ਦੇ ਆਪਣੇ ਉਦੇਸ਼ ਦੇ ਨਜ਼ਦੀਕ ਲੈ ਜਾਂਦਾ ਹੈ, ਜੋ ਪ੍ਰੋਗਰਾਮ ਦੇ ਟੀਚਾ ਦਰਸ਼ਕ ਹਨ।ਫੁਲਕਾਰੀ ਡਬਲਯੂ.ਓ.ਏ. ਦੀ ਪ੍ਰਧਾਨ (2020-22) ਦੀਪਾ ਸਵਾਨੀ ਨੇ ਕਿਹਾ ਕਿ ਉਹਨਾਂ ਨੂੰ ਬਹੁਤ ਮਾਣ ਮਹਿਸੂਸ ਹੋਇਆ ਹੈ ਕਿ ਉਹ ਆਪਣੇ ਆਪ ਨੂੰ ਪੰਜਾਬ ਯੂਥ ਵਿਕਾਸ ਬੋਰਡ ਨਾਲ ਜੋੜਨ ਦੇ ਯੋਗ ਹੋ ਗਏ ਕਿਉਂਕਿ ਉਹਨਾਂ ਦੇ ਅਤੇ ਬੋਰਡ ਦੇ ਉਦੇਸ਼ ਇਕਸਾਰ ਹਨ। ਫੁਲਕਾਰੀ ਸੀ.ਐੱਨ. ਅਨੁਸਾਰ ਉਹ ਸਾਲ 2018 ਤੋਂ ਸਰਵਾਈਕਲ ਕੈਂਸਰ ਜਾਗਰੂਕਤਾ ਫੈਲਾਉਣ ਲਈ ਕੰਮ ਕਰ ਰਹੇ ਹਨ। ਉਨ੍ਹਾਂ 55 ਜਾਗਰੂਕਤਾ ਸੈਸ਼ਨ ਆਯੋਜਿਤ ਕੀਤੇ ਹਨ, ਜਿਨ੍ਹਾਂ ਰਾਹੀਂ 2।6 ਲੱਖ ਲੋਕਾਂ ਨੂੰ ਫਾਈਦਾ ਕੀਤਾ ਗਿਆ ਹੈ ਅਤੇ 150 ਗਰੀਬ ਔਰਤਾਂ ਲਈ ਮੁਫਤ ਸਕ੍ਰੀਨਿੰਗ ਕੀਤੀ ਗਈ ਹੈ। ਇਸ ਮਹੀਨੇ ਵਿੱਚ ਹੀ ਅਸੀਂ 100 ਵਾਂਚਿਤ ਔਰਤਾਂ ਲਈ ਮੁਫਤ ਸਕ੍ਰੀਨਿੰਗ ਕਰਵਾਵਾਂਗੇ।ਇਸ ਮੌਕੇ ਬੋਲਦਿਆਂ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਨੇ ਕਿਹਾ ਕਿ ਉਹ ਰਾਜ ਦੇ ਨੌਜਵਾਨਾਂ ਨੂੰ ਅਪੀਲ ਕਰਦੇ ਹਨ ਕਿ ਉਹ ਖੇਡਾਂ ਵੱਲ ਰੁਚਿਤ ਹੋ ਕੇ ਨਸ਼ਿਆਂ ਤੋਂ ਦੂਰ ਰਹਿਣ। ਸ੍ਰੀ ਬਿੰਦਰਾ ਨੇ ਕਿਹਾ ਕਿ ਮਾਨਯੋਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੀ ਦੀ ਯੋਗ ਅਗਵਾਈ ਵਿੱਚ ਪੰਜਾਬ ਯੁਵਕ ਵਿਕਾਸ ਬੋਰਡ ਰਾਜ ਦੇ ਨੌਜਵਾਨਾਂ ਦੀ ਭਲਾਈ ਅਤੇ ਵਿਕਾਸ ਲਈ ਪੂਰੀ ਤਰਾਂ ਵਚਨਬੱਧ ਹੈ।ਇਸ ਪ੍ਰੋਗਰਾਮ ਦੀ ਅਗਵਾਈ ਪ੍ਰੋਗਰਾਮ ਹੈਡ, ਫੁਲਕਾਰੀ ਸੀ.ਏ.ਐਨ. ਦੀ ਕਨਵੇਅਰ ਪ੍ਰਿਅੰਕਾ ਗੋਇਲ ਨੇ ਕੀਤੀ। ਇਸ ਵਿਚ ਫੁਲਕਾਰੀ ਡਬਲਯੂ.ਓ.ਏ, ਮੈਂਟਰ ਕਮਲ ਉੱਪਲ ਅਤੇ ਪ੍ਰੋਗਰਾਮ ਪ੍ਰਮੁੱਖ ਡਾ. ਰਿਚਾ ਥਮਨ ਅਤੇ ਨੇਹਾ ਸ਼ਰਮਾ ਵੀ ਸ਼ਾਮਲ ਹੋਏ। ਉਪ-ਪ੍ਰਧਾਨ ਸ਼ੀਤਲ ਖੰਨਾ, ਪ੍ਰੋਗਰਾਮ ਦੇ ਮੁਖੀ ਡਾ. ਰਸ਼ਮੀ ਵਿਜ ਅਤੇ ਡਾਯ ਨੀਰੂ ਗੁਪਤਾ ਸਰਵਾਈਕਲ ਕੈਂਸਰ ਦੇ ਖਾਤਮੇ ਲਈ ਚਲਾਈਆਂ ਜਾਂਦੀਆਂ ਸਾਰੀਆਂ ਗਤੀਵਿਧੀਆਂ ਵਿੱਚ ਸਰਗਰਮੀ ਨਾਲ ਸ਼ਾਮਲ ਹਨ।ਇਸ ਜਾਗਰੂਕਤਾ ਪ੍ਰੋਗਰਾਮ ਵਿੱਚ ਸ੍ਰੀ ਨਿਤਿਨ ਟੰਡਨ, ਸ੍ਰੀ ਨਿਤਿਨ ਅਰੋੜਾ ਤੋਂ ਇਲਾਵਾ ਸਰਕਾਰੀ ਕਾਲਜ ਫਾਰ ਗਰਲਜ਼, ਲੁਧਿਆਣਾ ਦੀ ਪ੍ਰਿੰਸੀਪਲ ਡਾ. ਸੁਖਵਿੰਦਰ ਕੌਰ, ਇੰਡੀਅਨ ਮੈਡੀਕਲ ਐਸੋਸੀਏਸ਼ਨ ਦੀ ਪ੍ਰਧਾਨ ਡਾ. ਸਰੋਜ ਅਗਰਵਾਲ, ਐਮ.ਸੀ. ਕੌਂਸਲਰ ਰਾਸ਼ੀ ਅਗਰਵਾਲ ਅਤੇ ਕਈ ਹੋਰ ਪਤਵੰਤੇ ਵੀ ਹਾਜ਼ਰ ਸਨ।

 

Tags: Sukhwinder Singh Bindra , Punjab Youth Development Board , Mission Fateh , Punjab Pradesh Congress Committee , Congress , Chandigarh , Punjab Congress , Government of Punjab , Punjab Government , Punjab , PYDB , Phulkari CAN , Phulkari WOA , International Women's Day , Nidhi Sindhwani

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD