Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸਾਂਝ ਹੈਲਪ ਡੈਸਕ ਅਤੇ `181 'ਹੈਲਪਲਾਈਨ ਪੰਜਾਬ ਦੀਆਂ ਮਹਿਲਾਵਾਂ, ਬੱਚਿਆਂ ਅਤੇ ਬਜ਼ੁਰਗ ਨਾਗਰਿਕਾਂ ਨੂੰ ਬਣਾਉਣਗੇ ਵਧੇਰੇ ਸੁਰੱਖਿਅਤ

ਕੈਪਟਨ ਅਮਰਿੰਦਰ ਵੱਲੋਂ ਇਹ ਨਵੀਂ ਪਹਿਲ ਕਮਜ਼ੋਰ ਵਰਗਾਂ ਲਈ ਅਪਰਾਧ ਦੀ ਰਿਪੋਰਟ ਕਰਨਾ ਬਣਾਏਗੀ ਸੁਖਾਲਾ

Web Admin

Web Admin

5 Dariya News

ਚੰਡੀਗੜ੍ਹ , 09 Mar 2021

Last updated on: Mar 09, 2021, 00:00 IST

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਵਿਲੱਖਣ ਸਾਂਝ ਸ਼ਕਤੀ ਪਹਿਲਕਦਮੀ ਨਾਲ ਹੁਣ ਪੰਜਾਬ ਵਿੱਚ ਮਹਿਲਾਵਾਂ , ਬੱਚੇ ਅਤੇ ਬਜ਼ੁਰਗ ਨਾਗਰਿਕ ਅਪਰਾਧ, ਸ਼ੋਸ਼ਣ ਜਾਂ ਘਰੇਲੂ ਹਿੰਸਾ ਦੇ ਕਿਸੇ ਵੀ ਅਪਰਾਧ ਦੀ ਰਿਪੋਰਟ ‘181’ ’ਤੇ ਕਾਲ ਕਰਕੇ ਕਰ ਸਕਦੇ ਹਨ।ਮੁੱਖ ਮੰਤਰੀ ਵੱਲੋਂ ਸੋਮਵਾਰ ਨੂੰ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਮਹਿਲਾਵਾਂ, ਬੱਚਿਆਂ ਅਤੇ ਬਜ਼ੁਰਗ ਨਾਗਰਿਕਾਂ ਲਈ ਸੂਬੇ ਦੇ ਸਾਰੇ 382 ਪੁਲਿਸ ਸਟੇਸ਼ਨਾਂ ਵਿੱਚ ਸਾਂਝ ਸ਼ਕਤੀ ਹੈਲਪ ਡੈਸਕ ਸਥਾਪਤ ਕੀਤੇ ਗਏ ਇਸ ਦੇ ਨਾਲ ਹੀ ਸਾਂਝ ਸ਼ਕਤੀ ਹੈਲਪਲਾਈਨ '181' ਵੀ ਸ਼ੁਰੂ ਕੀਤੀ ਗਈ।ਸਮਾਜ ਦੇ ਕਮਜ਼ੋਰ ਵਰਗਾਂ ਦੇ ਸਸ਼ਕਤੀਕਰਨ ਅਤੇ ਸੁਰੱਖਿਆ ਸਬੰਧੀ ਮਿਸਾਲੀ ਪ੍ਰਾਜੈਕਟ ਸ਼ੁਰੂ ਕਰਨ ਲਈ ਡੀਜੀਪੀ ਦਿਨਕਰ ਗੁਪਤਾ ਦੀ ਅਗਵਾਈ ਵਿੱਚ ਪੰਜਾਬ ਪੁਲਿਸ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਉਪਰਾਲੇ ਮਹਿਲਾਵਾਂ, ਬੱਚਿਆਂ ਅਤੇ ਬਜ਼ੁਰਗ ਨਾਗਰਿਕਾਂ ਨੂੰ ਭਰੋਸੇਯੋਗ ਅਤੇ ਢੁਕਵੇਂ ਮਾਹੌਲ ਵਿੱਚ ਪੁਲਿਸ ਨਾਲ ਆਪਣੀਆਂ ਚਿੰਤਾਵਾਂ ਅਤੇ ਸ਼ਿਕਾਇਤਾਂ ਸਾਂਝਾ ਕਰਨ ਵਿੱਚ ਸਹਾਇਤਾ ਕਰਨਗੇ।ਡੀਜੀਪੀ ਗੁਪਤਾ ਨੇ ਅੱਗੇ ਕਿਹਾ ਕਿ ਕੁੱਲ 382 ਹੈਲਪਡੈਕਸਾਂ ਵਿੱਚੋਂ 266 ਸਾਂਝ ਕੇਂਦਰਾਂ ਤੋਂ ਕਾਰਜਸ਼ੀਲ ਹਨ, ਜੋ ਥਾਣਿਆਂ ਦੇ ਨੇੜਲੇ ਵੱਖਰੀਆਂ ਸਾਂਝ ਕੇਂਦਰ ਇਮਾਰਤਾਂ ਵਿੱਚ ਸਥਿਤ ਹਨ ਜਦਕਿ ਬਾਕੀ ਦੇ 116 ਹੈਲਪ ਡੈਸਕ ਸਾਂਝ ਕੇਂਦਰ ਦੀਆਂ ਇਮਾਰਤਾਂ ਨਾ ਹੋਣ ਕਰਕੇ ਪੁਲਿਸ ਸਟੇਸ਼ਨਾਂ ਵਿੱਚ ਸਥਾਪਿਤ ਕੀਤੇ ਗਏ ਹਨ।ਸਾਂਝ ਕੇਂਦਰਾਂ ਨੂੰ ਨਵਾਂ ਡਿਜ਼ਾਇਨ ਅਤੇ ਦਿੱਖ ਪ੍ਰਦਾਨ ਕੀਤੀ ਗਈ ਹੈ ਤਾਂ ਜੋ ਸਾਂਝ ਕੇਂਦਰਾਂ ਵਿੱਚ ਆਉਣ ਵਾਲੇ ਸ਼ਿਕਾਇਤਕਰਤਾਵਾਂ ਨੂੰ ਇਨ੍ਹਾਂ ਕੇਂਦਰਾਂ ਵਿਚ ਤਾਇਨਾਤ ਪੰਜਾਬ ਪੁਲਿਸ ਮਹਿਲਾ ਮਿੱਤਰ (ਪੀਪੀਐਮਐਮ) ਜਾਂ ਵੂਮੈਨ ਪੁਲਿਸ ਫਰੈਂਡ, ਜੋ ਮਹਿਲਾਵਾਂ, ਬੱਚਿਆਂ ਅਤੇ ਬਜ਼ੁਰਗ ਨਾਗਰਿਕਾਂ ਨੂੰ  ਸ਼ਿਕਾਇਤਾਂ ਅਤੇ ਬਿਆਨ ਦਰਜ ਕਰਨ ਅਤੇ ਕਾਰਵਾਈ ਰਿਪੋਰਟਾਂ ਤਿਆਰ ਕਰਨ ਵਿੱਚ ਸਹਾਇਤਾ ਕਰਦੇ ਹਨ, ਨਾਲ ਗੱਲਬਾਤ ਕਰਦੇ ਸਮੇਂ ਬੈਠਣ ਲਈ ਅਰਾਮਦਾਇਕ ਥਾਂ ਅਤੇ ਭਰੋਸੇਯੋਗਤਾ ਪ੍ਰਦਾਨ ਕੀਤੀ ਜਾ ਸਕੇ।

ਹਰ ਹੈਲਪਡੈਸਕ ‘ਤੇ ਦੋ ਮਹਿਲਾਵਾਂ ਪੀਪੀਐਮਐਮ ਤਾਇਨਾਤ ਹੋਣਗੀਆਂ ਜੋ ਬਿਆਨ ਦਰਜ ਕਰਵਾਉਣਗੀਆਂ ਅਤੇ ਰੈਫਰੈਂਸ ਲਈ ਸ਼ਿਕਾਇਤਕਰਤਾ ਨੂੰ ਇਕ ਵਿਲੱਖਣ ਪਛਾਣ ਨੰਬਰ ਵੀ ਪ੍ਰਦਾਨ ਕਰਨਗੀਆਂ। ਹਰ ਸ਼ਿਕਾਇਤ ਦੀ ਨਿਗਰਾਨੀ ਏ.ਡੀ.ਜੀ.ਪੀ. ਕਮਿਊਨਿਟੀ ਅਫੇਅਰਜ਼ ਡਿਵੀਜ਼ਨ ਐਂਡ ਵੂਮੈਨ ਐਂਡ ਚਾਇਲਡ ਅਫੇਅਰਜ਼ ਵੱਲੋਂ ਕੀਤੀ ਜਾਏਗੀ ਅਤੇ ਸ਼ਿਕਾਇਤਕਰਤਾਵਾਂ ਨੂੰ ਉਨ੍ਹਾਂ ਦੀਆਂ ਸ਼ਿਕਾਇਤਾਂ ਦੀ ਪ੍ਰਗਤੀ ਸਬੰਧੀ ਜਾਣਕਾਰੀ ਦੀ ਸਹੂਲਤ ਵੀ ਮੁਹੱਈਆ ਕਰਵਾਈ ਜਾਵੇਗੀ।ਡੀਜੀਪੀ ਨੇ ‘181’ ਹੈਲਪਲਾਈਨ ਦਾ ਵੇਰਵਾ ਦਿੰਦਿਆਂ ਕਿਹਾ ਕਿ ਇਸ ਸਹਾਇਤਾ ਨੂੰ ਸੇਵਾਵਾਂ ਅਤੇ ਕਾਨੂੰਨੀ ਕਾਰਵਾਈਆਂ ਲਈ ਮਾਣਮੱਤੀ ਪਹੁੰਚ ਪ੍ਰਦਾਨ ਕਰਨ ਲਈ ਸਾਰੇ ਹੈਲਪ ਡੈਸਕਾਂ ਨਾਲ ਜੋੜਿਆ ਜਾਵੇਗਾ। ਇਸ ਹੈਲਪਲਾਈਨ 'ਤੇ ਪੁਲਿਸ ਨੂੰ ਘਰੇਲੂ ਹਿੰਸਾ, ਛੇੜ-ਛਾੜ ਜਾਂ ਹੋਰ ਪਰੇਸ਼ਾਨੀ ਆਦਿ ਦੀ ਰਿਪੋਰਟ ਕਰਨ ਤੋਂ ਇਲਾਵਾ, ਸ਼ਿਕਾਇਤਕਰਤਾ ਸਾਈਬਰ ਕ੍ਰਾਈਮ ਜਿਵੇਂ ਕਿ ਤਸਵੀਰਾਂ ਨਾਲ ਛੇੜਛਾੜ, ਮਹਿਲਾਵਾਂ ਦੇ ਜਾਅਲੀ ਪਰੋਫਾਈਲ ਬਣਾਉਣਾ, ਸਾਈਬਰ ਸਟਾਕਿੰਗ ਜਾਂ ਸੋਸ਼ਲ ਮੀਡੀਆ, ਇੰਟਰਨੈਟ ਜਾਂ ਈ-ਮੇਲ ਰਾਹੀਂ ਸ਼ੋਸ਼ਣ ਦੀ ਰਿਪੋਰਟ ਕਰ ਸਕਦਾ ਹੈ ਅਤੇ ਅਗਲੇਰੀ ਜਾਂਚ ਲਈ ਇਹ ਕੇਸ ਸੂਬੇ ਦੇ ਸਾਈਬਰ ਕ੍ਰਾਈਮ ਸੈੱਲ ਨੂੰ ਭੇਜੇ ਜਾਣਗੇ।ਡੀਜੀਪੀ ਨੇ ਕਿਹਾ ਕਿ 181 ਹੈਲਪਲਾਈਨ ‘ਤੇ ਤਾਇਨਾਤ ਪੁਲਿਸ ਅਧਿਕਾਰੀ ਅਪਰਾਧੀਆਂ ਨੂੰ ਬੁਲਾਉਣਗੇ ਅਤੇ ਉਨ੍ਹਾਂ ਨੂੰ ਕਾਨੂੰਨੀ ਨਤੀਜਿਆਂ ਬਾਰੇ ਚੇਤਾਵਨੀ ਦੇਣਗੇ ਅਤੇ ਜੇ ਅਜਿਹਾ ਸ਼ੋਸ਼ਣ ਬੰਦ ਨਾ ਹੋਇਆ ਤਾਂ ਸ਼ਿਕਾਇਤਕਰਤਾ ਦੀ ਫੀਡਬੈਕ ਤੋਂ ਬਾਅਦ ਕਾਨੂੰਨੀ ਕਾਰਵਾਈ ਵੀ ਆਰੰਭੀ ਜਾਏਗੀ। ਕਾਲਾਂ ਮੁੱਖ ਤੌਰ 'ਤੇ ਸਾਫਟ ਸਕਿੱਲਜ਼ ਦੀ ਸਿਖਲਾਈ ਪ੍ਰਾਪਤ ਮਹਿਲਾ ਆਪ੍ਰੇਟਰਾਂ ਵੱਲੋਂ ਸੁਣੀਆਂ ਜਾਣਗੀਆਂ ਅਤੇ ਫੋਨ ਕਰਨ ਵਾਲੇ ਦੀ ਪਛਾਣ ਗੁਪਤ ਰੱਖੀ ਜਾਏਗੀ। ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਇਸ ਹੈਲਪਲਾਈਨ 'ਤੇ ਨਸ਼ਾ ਤਸਕਰੀ / ਪੇਡਲਿੰਗ ਬਾਰੇ ਵੀ ਸੂਚਨਾ ਦੇ ਸਕਦੇ ਹਨ।ਸ੍ਰੀ ਗੁਪਤਾ ਨੇ ਮਹਿਲਾਵਾਂ, ਬੱਚਿਆਂ ਅਤੇ ਬਜ਼ੁਰਗ ਨਾਗਰਿਕਾਂ ਲਈ ਢੁੱਕਵੇਂ ਵਾਤਾਵਰਣ ਨੂੰ ਯਕੀਨੀ ਬਣਾਉਣ ਵਾਸਤੇ ਪੰਜਾਬ ਪੁਲਿਸ ਦੀ ਵਚਨਬੱਧਤਾ ਨੂੰ ਦੁਹਰਾਇਆ ਤਾਂ ਜੋ ਉਹ ਕਿਸੇ ਜੁਰਮ ਬਾਰੇ ਸੂਚਨਾ ਦੇਣ ਤੋਂ ਝਿਜਕ ਮਹਿਸੂਸ ਨਾ ਕਰਨ।

 

Tags: Police , Punjab Police , 181 , Saanjh Help Desks , SAANJH Shakti Helpline , SAANJH Kendras , Punjab Police’s SAANJH Shakti Help Desks , Punjab Police Mahila Mittar , PPMM

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD