Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ 354 ਸਟਾਫ਼ ਨਰਸਾਂ ਅਤੇ 6 ਫਾਰਮੈਸੀ ਅਫ਼ਸਰਾਂ ਨੂੰ ਸੌਂਪੇ ਨਿਯੁਕਤੀ ਪੱਤਰ

Web Admin

Web Admin

5 Dariya News

ਚੰਡੀਗੜ੍ਹ , 09 Mar 2021

Last updated on: Mar 09, 2021, 00:00 IST

ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਇੱਥੇ 354 ਸਟਾਫ਼ ਨਰਸਾਂ ਅਤੇ 6 ਫਾਰਮੈਸੀ ਅਫ਼ਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਘਰ ਘਰ ਰੋਜ਼ਗਾਰ ਯੋਜਨਾ ਤਹਿਤ ਸਟਾਫ਼ ਨਰਸਾਂ ਦੀਆਂ ਪ੍ਰਕਾਸ਼ਿਤ ਕੀਤੀਆਂ ਗਈਆਂ ਕੁੱਲ 598 ਅਸਾਮੀਆਂ ਵਿੱਚੋਂ 354 ਸਟਾਫ਼ ਨਰਸਾਂ ਨੂੰ ਅੱਜ ਨਿਯੁਕਤੀ ਪੱਤਰ ਦਿੱਤੇ ਗਏ ਹਨ ਜਦੋਂਕਿ 164 ਸਟਾਫ਼ ਨਰਸਾਂ ਨੂੰ ਪਹਿਲਾਂ ਹੀ ਨਿਯੁਕਤੀ ਪੱਤਰ ਸੌਂਪੇ ਜਾ ਚੁੱਕੇ ਹਨ।ਸ. ਬਲਬੀਰ ਸਿੰਘ ਸਿੱਧੂ ਨੇ ਸਿਹਤ ਵਿਭਾਗ ਵਿੱਚ ਨਵੇਂ ਨਿਯੁਕਤ ਹੋਏ ਕਰਮਚਾਰੀਆਂ ਨੂੰ ਵਧਾਈ ਦਿੱਤੀ ਅਤੇ ਉਨਾਂ ਨੂੰ ਰਾਜ ਦੀਆਂ ਵੱਖ ਵੱਖ ਸਿਹਤ ਸੰਸਥਾਵਾਂ ਵਿੱਚ ਇਮਾਨਦਾਰੀ ਅਤੇ ਤਨਦੇਹੀ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਪ੍ਰੇਰਿਤ ਕੀਤਾ।ਡਾਇਰੈਕਟਰ ਸਿਹਤ ਸੇਵਾਵਾਂ (ਪਰਿਵਾਰ ਭਲਾਈ), ਪੰਜਾਬ ਡਾ. ਅੰਦੇਸ਼ ਕੰਗ ਨੇ ਸਿਹਤ ਵਿਭਾਗ ਵਿੱਚ ਨਵੇਂ ਭਰਤੀ ਹੋਏ ਸਟਾਫ਼ ਨੂੰ ਜੀ ਆਇਆਂ ਆਖਿਆ। ਉਨਾਂ ਕਿਹਾ ਕਿ ਕੋਰੋਨਾ ਮਹਾਂਮਾਰੀ ’ਤੇ ਕਾਫ਼ੀ ਹੱਦ ਤੱਕ ਕਾਬੂ ਪਾ ਲਿਆ ਗਿਆ ਹੈ ਪਰ ਇਹ ਬਿਮਾਰੀ ਅਜੇ ਤੱਕ ਖ਼ਤਮ ਨਹੀਂ ਹੋਈ। ਹਰ ਦਿਨ ਕੋਵਿਡ ਦੇ ਮਾਮਲੇ ਸਾਹਮਣੇ ਆ ਰਹੇ ਹਨ। ਇਸ ਲਈ ਕੋਰੋਨਾ ਦੀ ਰੋਕਥਾਮ ਲਈ ਮਾਸਕ ਪਹਿਨ ਕੇ ਰੱਖੋ, ਆਪਣੇ ਹੱਥਾਂ ਨੂੰ ਸਮੇਂ ਸਮੇਂ ’ਤੇ ਸਾਬਣ ਵਾਲੇ ਪਾਣੀ ਨਾਲ ਧੋਵੋ ਅਤੇ ਇੱਕ ਦੂਜੇ ਤੋਂ ਸਮਾਜਿਕ ਵਿੱਥ ਬਣਾ ਕੇ ਰੱਖਣ ਦੇ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰੋ।ਇਸ ਮੌਕੇ ਸਿਹਤ ਮੰਤਰੀ ਦੇ ਓ.ਐੱਸ.ਡੀ. ਡਾ. ਬਲਵਿੰਦਰ ਸਿੰਘ, ਸਿਹਤ ਮੰਤਰੀ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ ਮਛਲੀ ਕਲਾਂ, ਸੁਪਰਡੈਂਟ ਸੂਰਜ ਕੁਮਾਰ, ਸੁਪਰਡੈਂਟ ਸੰਜੇ ਕੁਮਾਰ, ਮਾਸ ਮੀਡੀਆ ਅਫ਼ਸਰ ਗੁਰਮੀਤ ਸਿੰਘ ਰਾਣਾ, ਹਰਚਰਨ ਸਿੰਘ ਬਰਾੜ ਅਤੇ ਹੋਰ ਅਧਿਕਾਰੀ ਮੌਜੂਦ ਸਨ।    

 

Tags: Balbir Singh Sidhu , Health and Family Welfare Minister , Punjab , Punjab Pradesh Congress Committee , Congress , Chandigarh , S.A.S.Nagar , Mohali , S.A.S. Nagar Mohali , Punjab Congress , Punjab Government , Government of Punjab , Sahibzada Ajit Singh Nagar , Ghar Ghar Rozgar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD