Wednesday, 22 July 2026

 

 

ਖ਼ਾਸ ਖਬਰਾਂ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ

 

ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਫਰਦ ਕੇਂਦਰ ਵਿਖੇ ਲਾਇਆ ਜਾਵੇਗਾ ਇੱਕ ਹੋਰ ਕਾਊਂਟਰ: ਹਰਕੇਸ਼ ਚੰਦ ਸ਼ਰਮਾ

ਫਰਦਾਂ ਪ੍ਰਾਪਤ ਕਰਨ ਸਬੰਧੀ ਲੋਕਾਂ ਨੂੰ ਦਰਪੇਸ਼ ਦਿੱਕਤਾਂ ਹੋਣਗੀਆਂ ਦੂਰ

Web Admin

Web Admin

5 Dariya News

ਐਸ ਏ ਐਸ ਨਗਰ , 10 Mar 2021

Last updated on: Mar 10, 2021, 00:00 IST

ਮਾਰਕਿਟ ਕਮੇਟੀ ਖਰੜ ਦੇ ਚੇਅਰਮੈਨ ਅਤੇ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ ਮੱਛਲੀਕਲਾਂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਕੰਮਾਂ ਲਈ ਖਾਸ ਕਰ ਕੇ ਸੇਵਾ ਕੇਂਦਰ ਅਤੇ ਫਰਦ ਕੇਂਦਰ ਵਿਖੇ ਆਏ ਲੋਕਾਂ ਨਾਲ ਗੱਲਬਾਤ ਕਰ ਕੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਵੱਖ-ਵੱਖ ਵਿਭਾਗੀ ਅਧਿਕਾਰੀਆਂ ਨਾਲ ਮੁਲਾਕਾਤ ਵੀ ਕੀਤੀ। ਇਸ ਮੌਕੇ ਸ਼੍ਰੀ ਮੱਛਲੀਕਲਾਂ ਨੇ ਦੱਸਿਆ ਕਿ ਲੋਕਾਂ ਨੂੰ ਫਰਦ ਕੇਂਦਰ ਵਿੱਚ ਕੁਝ ਦਿੱਕਤਾਂ ਦਰਪੇਸ਼ ਹਨ ਤੇ ਲੋਕਾਂ ਦੀ ਆਮਦ ਮੁਤਾਬਕ ਫਰਦਾਂ ਪ੍ਰਾਪਤ ਕਰਨ ਵਿੱਚ ਸਮਾਂ ਲੱਗ ਰਿਹਾ ਹੈ। ਇਹ ਮੁਸ਼ਕਲ ਕੈਬਨਿਟ ਮੰਤਰੀ ਸ. ਬਲਬੀਰ ਸਿੰਘ ਦੇ ਧਿਆਨ ਵਿੱਚ ਲਿਆਂਦੀ ਗਈ ਹੈ ਤੇ ਕੈਬਨਿਟ ਮੰਤਰੀ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਗਿਰੀਸ਼ ਦਿਆਲਨ ਨਾਲ ਗੱਲ ਕੀਤੀ ਗਈ ਹੈ ਤੇ ਬਹੁਤ ਜਲਦ ਫਰਦ ਕੇਂਦਰ ਵਿਖੇ ਫਰਦਾਂ ਲੈਣ ਸਬੰਧੀ ਇੱਕ ਹੋਰ ਕਾਊਂਟਰ ਸ਼ੁਰੂ ਕੀਤਾ ਜਾਵੇਗਾ, ਜਿਸ ਸਦਕਾ ਲੋਕਾਂ ਨੂੰ ਫਰਦਾਂ ਪ੍ਰਾਪਤ ਕਰਨ ਸਬੰਧੀ ਲੰਮਾ ਸਮਾਂ ਇੰਤਜ਼ਾਰ ਨਹੀਂ ਕਰਨਾ ਪਵੇਗਾ।ਸ਼੍ਰੀ ਮੱਛਲੀਕਲਾਂ ਨੇ ਦੱਸਿਆ ਕਿ ਕੈਬਨਿਟ ਮੰਤਰੀ ਸ. ਸਿੱਧੂ ਵੱਲੋਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਇਹ ਹਦਾਇਤਾਂ ਕੀਤੀਆਂ ਗਈਆਂ ਹਨ ਕਿ ਲੋਕਾਂ ਦੇ ਕੰਮਾਂ ਨੂੰ ਪਹਿਲ ਦੇ ਆਧਾਰ ਉਤੇ ਕੀਤਾ ਜਾਵੇ ਤੇ ਕਿਸੇ ਨੂੰ ਵੀ ਕੰਮ ਸਬੰਧੀ ਕੋਈ ਦਿੱਕਤ ਨਾ ਆਉਣ ਦਿੱਤੀ ਜਾਵੇ।

 

Tags: Harkesh Chand Sharma , S.A.S.Nagar , Mohali , S.A.S. Nagar Mohali , Punjab Congress , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD