Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡਿਪਟੀ ਕਮਿਸ਼ਨਰ ਵੱਲੋਂ ਵੱਖ-ਵੱਖ ਅਫ਼ਸਰਾਂ ਨੂੰ ਸਨਮਾਨਿਤ ਕੀਤਾ ਗਿਆ

Web Admin

Web Admin

5 Dariya News

ਪਠਾਨਕੋਟ , 10 Mar 2021

Last updated on: Mar 10, 2021, 00:00 IST

ਜ਼ਿਲ੍ਹੇ ਵਿਚੋਂ ਬੈਸਟ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ, ਬੈਸਟ ਚੋਣ ਤਹਿਸੀਲਦਾਰ, ਵੱਖਵੱਖ ਸਿੱਖਿਆ ਸੰਸਥਾਵਾਂ ਵਿਚੋਂ ਇੱਕ ਬੈਸਟ ਨੋਡਲ ਅਫ਼ਸਰ ਅਤੇ ਜ਼ਿਲ੍ਹੇ ਵਿਚੋਂ ਇੱਕ ਬੈਸਟ ਬੀ.ਐਲ.ਓ. ਨੂੰ ਸਨਮਾਨਿਤ ਕਰਨ ਲਈ ਚੋਣ ਦਫ਼ਤਰ, ਪਠਾਨਕੋਟ ਵੱਲੋਂ ਇੱਕ ਸਨਮਾਣ ਸਮਾਰੋਹ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਦਫ਼ਤਰ ਡਿਪਟੀ ਕਮਿਸ਼ਨਰ 'ਚ ਆਯੋਜਿਤ ਕੀਤਾ ਗਿਆ। ਜਿਸ ਵਿੱਚ ਸ਼੍ਰੀ ਸੰਯਮ ਅਗਰਵਾਲ, ਆਈ.ਏ.ਐਸ. ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ, ਪਠਾਨਕੋਟ ਨੇ ਜ਼ਿਲ੍ਹੇ ਵਿਚੋਂ ਬੈਸਟ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਸ਼੍ਰੀ ਸੁਰਿੰਦਰ ਸਿੰਘ, ਪੀ.ਸੀ.ਐਸ. ਵਧੀਕ ਡਿਪਟੀ ਕਮਿਸ਼ਨਰ (ਜ) ਪਠਾਨਕੋਟ ਨੂੰ ਆਪਣੇ ਵਿਧਾਨ ਸਭਾ ਚੋਣ ਹਲਕਾ 002-ਭੋਆ (ਅ.ਜ) ਵਿੱਚ ਸਵੀ ਗਤੀਵਿਧੀਆਂ ਕਰਕੇ 18-19 ਉਮਰ ਗਰੁੱਪ ਦੇ ਸਭ ਤੋਂ ਵੱਧ 2072 ਵੋਟਰਾਂ ਨੂੰ ਵੋਟਰ ਸੂਚੀ ਵਿੱਚ ਦਰਜ ਕਰਨ, ਪ੍ਰਾਪਤ ਹੋਏ ਕੁੱਲ ਆਨਲਾਈਨ ਅਤੇ ਆਫ਼ਲਾਈਨ ਫਾਰਮਾਂ ਦਾ ਨਿਪਟਾਰਾ ਸਮੇਂ ਸਿਰ ਕਰਨ, ਬੀ.ਐਲ.ਓਜ਼ ਨੂੰ ਕੰਮ ਦੀ ਚੰਗੀ ਤਰ੍ਹਾਂ ਟ੍ਰੇਨਿੰਗ ਦੇਣ 'ਤੇ ਸਨਮਾਨਿਤ ਕੀਤਾ ਗਿਆ।ਇਸ ਤੋਂ ਇਲਾਵਾ ਸ਼੍ਰੀ ਸੰਯਮ ਅਗਰਵਾਲ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਪਠਾਨਕੋਟ ਨੇ ਸ਼੍ਰੀ ਸਰਬਜੀਤ ਸਿੰਘ, ਚੋਣ ਤਹਿਸੀਲਦਾਰ ਨੂੰ ਚੋਣਾਂ ਅਤੇ ਸਵੀਪ ਦੇ ਖੇਤਰ ਵਿੱਚ ਵਧੀਆ ਕੰਮ ਕਰਨ 'ਤੇ ਬੈਸਟ ਚੋਣ ਤਹਿਸੀਲਦਾਰ, ਸ਼੍ਰੀਮਤੀ ਨੀਨੂ ਗੁਪਤਾ, ਲੈਕਚਰਾਰ ਸ਼ਹੀਦ ਮੱਖਣ ਸਿੰਘ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਪਠਾਨਕੋਟ ਨੂੰ ਨੌਜਵਾਨ ਵਿਦਿਆਰਥੀਆਂ ਨੂੰ ਵੋਟ ਬਣਾਉਣ ਲਈ ਉਤਸਾਹਿਤ ਕਰਨ ਲਈ ਬੈਸਟ ਨੋਡਲ ਅਫ਼ਸਰ ਵਜੋਂ ਅਤੇ ਸ਼੍ਰੀ ਅਸ਼ਵਨੀ ਕੁਮਾਰ ਲੈਬ ਅਟੈਂਡੰਟ ਹਾਈਡ੍ਰੋਲਿਕ ਰਿਸਰਚ ਸੈਂਟਰ, ਸਿੰਚਾਈ ਵਿਭਾਗ, ਮਲਿਕਪੁਰ ਨੂੰ ਬੈਸਟ ਬੀ.ਐਲ.ਓ. ਵਜੋਂ ਸਨਮਾਨਿਤ ਕੀਤਾ ਗਿਆ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਪਠਾਨਕੋਟ ਨੇ ਦੱਸਿਆ ਕਿ ਮੁੱਖ ਚੋਣ ਅਫ਼ਸਰ ਪੰਜਾਬ ਚੰਡੀਗੜ੍ਹ ਵੱਲੋਂ ਰਾਸ਼ਟਰੀ ਵੋਟਰ ਦਿਵਸ-2021 ਦੇ ਸਬੰਧ ਵਿੱਚ ਜ਼ਿਲ੍ਹੇ ਪੱਧਰ 'ਤੇ ਚੁਣੇ ਗਏ ਬੈਸਟ ਇਲੈਕਟ੍ਰੋਲ ਰਜਿਸਟ੍ਰੇਸ਼ਨ ਅਫ਼ਸਰ, ਬੈਸਟ ਇਲੈਕਟਰੋਲ ਲਿਟਰੈਸੀ ਕਲੱਬ ਨੋਡਲ ਅਫ਼ਸਰ, ਬੈਸਟ ਬੂਥ ਲੈਵਲ ਅਫ਼ਸਰ ਅਤੇ ਬੈਸਟ ਚੋਣ ਤਹਿਸੀਲਦਾਰ ਪਠਾਨਕੋਟ ਦੀ ਹੋਸਲਾ ਅਫ਼ਜਾਈ ਲਈ ਇਹ ਪ੍ਰਸੰਸਾ ਪੱਤਰ ਤਕਸੀਮ ਕੀਤੇ ਗਏ।

 

Tags: DC Pathankot , Deputy Commissioner Pathankot , Sanyam Aggarwal , Pathankot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD