Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਸੰਬੰਧੀ ਦੋ ਰੋਜ਼ਾ ਵਰਕਸ਼ਾਪ

Web Admin

Web Admin

5 Dariya News

ਐਸ.ਏ.ਐਸ. ਨਗਰ , 10 Mar 2021

Last updated on: Mar 10, 2021, 00:00 IST

ਝੋਨੇ ਦੀ ਪਰਾਲੀ ਬਿਨਾਂ ਜਲਾਏ ਇਸ ਦੀ ਸੁਚੱਜੀ ਸੰਭਾਲ ਦੇ ਮੰਤਵ ਤਹਿਤ ਕ੍ਰਿਸ਼ੀ ਵਿਗਿਆਨ ਕੇਂਦਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਦੁਆਰਾ  ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਬਾਗਬਾਨੀ ਅਤੇ ਭੂਮੀ ਰੱਖਿਆ ਵਿਭਾਗ ਦੇ ਕਰਮਚਾਰੀਆਂ ਲਈ ਮੋਹਾਲੀ ਵਿਖੇ ਦੋ ਰੋਜ਼ਾ ਵਰਕਸ਼ਾਪ ਕਰਵਾਈ ਗਈ। ਐਸੋਸੀਏਟ ਡਾਇਰੈਕਟਰ, ਕੇ.ਵੀ.ਕੇ. ਡਾ. ਪਰਮਿੰਦਰ ਸਿੰਘ ਨੇ ਪ੍ਰੋਗਰਾਮ ਦੀ ਸ਼ੁਰੂਆਤ ਕਰਦੇ ਹੋਏ ਦੱਸਿਆ ਕਿ ਝੋਨੇ ਦੀ ਵਾਢੀ ਅਤੇ ਕਣਕ ਦੀ ਬਿਜਾਈ ਵਿੱਚ ਘੱਟ ਸਮਾਂ ਹੋਣ ਕਰਕੇ ਤਕਰੀਬਨ ਹਰ ਸਾਲ 80% ਪਰਾਲੀ ਨੂੰ ਜਲਾਇਆ ਜਾਂਦਾ ਹੈ। ਇਸ ਘੱਟ ਸਮੇਂ ਵਿੱਚ ਪਰਾਲੀ ਦਾ ਸਹੀ ਨਿਪਟਾਰਾ ਕਰਨਾ ਵੱਡੀ ਸਮੱਸਿਆ ਹੈ। ਉਹਨਾਂ ਪਸ਼ੂਧਨ ਲਈ ਝੋਨੇ ਦੀ ਪਰਾਲੀ ਨੂੰ ਖਾਣਯੋਗ ਬਣਾਉਣ ਲਈ ਭੌਤਿਕ, ਰਸਾਇਣਿਕ ਅਤੇ ਜੈਵਿਕ ਵਿਧੀਆਂ ਤੇ ਚਾਨਣਾ ਪਾਇਆ।ਪ੍ਰੋਗਰਾਮ ਦੌਰਾਨ ਮੁੱਖ ਖੇਤੀਬਾੜੀ ਅਫਸਰ, ਮੋਹਾਲੀ ਨੇ ਕਰਮਚਾਰੀਆਂ ਨੂੰ ਪਰਾਲੀ ਦੀ ਸੰਭਾਲ ਸੰਬੰਧੀ ਮਸ਼ੀਨਰੀ ਦੀ ਸਹੀ ਚੋਣ ਕਰਨ ਲਈ ਕਿਸਾਨਾਂ ਦਾ ਸਾਥ ਦੇਣ ਦਾ ਸੰਦੇਸ਼ ਦਿੱਤਾ। ਡਿਪਟੀ ਡਾਇਰੈਕਟਰ, ਬਾਗਬਾਨੀ, ਡਾ. ਦਿਨੇਸ਼ ਕੁਮਾਰ ਨੇ ਫ਼ਸਲੀ ਵਿਭਿੰਨਤਾ ਅਤੇ ਡਿਵਿਜ਼ਨਲ ਭੂਮੀ ਰੱਖਿਆ ਅਫਸਰ ਹਰਜਿੰਦਰ ਸਿੰਘ ਨੇ ਕਿਸਾਨਾਂ ਦਾ ਪਰਾਲੀ ਸੰਭਾਲ ਲਈ ਵੱਧ ਤੋਂ ਵੱਧ ਸਹਿਯੋਗ ਦੇਣ ਤੇ ਜ਼ੋਰ ਦਿੱਤਾ। ਇਸ ਮੌਕੇ ਕੇ.ਵੀ.ਕੇ. ਸਮਰਾਲਾ ਤੋਂ ਸਹਾਇਕ ਪ੍ਰੋਫੈਸਰ, ਡਾ. ਹਰਸ਼ਨੀਤ ਸਿੰਘ ਨੇ ਮਿੱਟੀ ਦੀ ਮਹੱਤਤਾ ਅਤੇ ਇਸਦੀ ਉਪਜਾਊ ਸ਼ਕਤੀ ਬਣਾਈ ਰੱਖਣ ਲਈ ਜ਼ਰੂਰੀ ਨੁਕਤੇ ਸਾਂਝੇ ਕੀਤੇ। ਕੇ.ਵੀ.ਕੇ. ਰੋਪੜ ਤੋਂ ਸਹਾਇਕ ਪ੍ਰੋਫੈਸਰ, ਡਾ. ਉਪਿੰਦਰ ਸਿੰਘ ਅਤੇ ਕੇ.ਵੀ.ਕੇ. ਮੋਹਾਲੀ ਤੋਂ ਸਹਾਇਕ ਪ੍ਰੋਫੈਸਰ, ਡਾ. ਨਵਜੋਤ ਸਿੰਘ ਨੇ ਪਰਾਲੀ ਦੀ ਖੇਤ ਵਿੱਚ ਸੰਭਾਲ ਕਰਨ ਲਈ ਲੋੜੀਂਦੀ ਮਸ਼ੀਨਰੀ ਬਾਰੇ ਵਿਸਥਾਰ ਪੂਰਵਕ ਦੱਸਿਆ।ਉਹਨਾਂ ਹੈਪੀ ਸੀਡਰ ਦੁਆਰਾ ਕਣਕ ਦੀ ਬਿਜਾਈ ਕਰਨ ਲਈ ਝੋਨੇ ਨੂੰ ਆਖਰੀ ਪਾਣੀ 35-40 ਦਿਨ ਪਹਿਲਾਂ ਲਾਉਣ ਦੀ ਸਲਾਹ ਦਿੱਤੀ। ਪ੍ਰੋਗਰਾਮ ਇੰਚਾਰਜ ਡਾ. ਵਿਕਾਸ ਫੂਲੀਆ ਅਤੇ  ਡਾ. ਹਰਮੀਤ ਕੌਰ ਨੇ ਕੇ.ਵੀ.ਕੇ. ਮੋਹਾਲੀ ਦੀਆਂ ਗਤੀਵਿਧੀਆਂ ਤੇ ਚਾਨਣਾ ਪਾਉਂਦੇ ਹੋਏ ਦੱਸਿਆ ਕਿ ਪਿਛਲੇ ਤਿੰਨ ਸਾਲਾਂ ਤੋਂ ਕੇ.ਵੀ.ਕੇ. ਦੁਆਰਾ ਫ਼ਸਲੀ ਰਹਿੰਦ-ਖੂੰਹਦ ਦੀ ਸੁਚੱਜੀ ਸੰਭਾਲ ਲਈ ਭਰਪੂਰ ਯਤਨ ਕੀਤੇ ਜਾ ਰਹੇ ਹਨ ਅਤੇ ਕਿਸਾਨਾਂ ਵਿੱਚ ਜਾਗਰੂਕਤਾ ਫੈਲਾਈ ਜਾ ਰਹੀ ਹੈ।ਕੇ.ਵੀ.ਕੇ. ਤੋਂ ਡਾ. ਮੁਨੀਸ਼ ਸ਼ਰਮਾ ਨੇ ਪਰਾਲੀ ਦੀ ਬਾਗਬਾਨੀ ਵਿੱਚ ਵਰਤੋਂ ਬਾਰੇ ਦੱਸਿਆ। ਉਹਨਾਂ ਫ਼ਲਦਾਰ ਬੂਟਿਆਂ ਅਤੇ ਸਬਜ਼ੀਆਂ ਨੂੰ ਸਰਦੀ ਅਤੇ ਗਰਮੀ ਤੋਂ ਬਚਾਉਣ ਲਈ ਪਰਾਲੀ ਦੀ ਵਰਤੋਂ ਕਰਨ ਬਾਰੇ ਦੱਸਿਆ।ਡਾ. ਪਾਰੁਲ ਗੁਪਤਾ ਨੇ ਪਰਾਲੀ ਦੀ ਖੇਤ ਤੋਂ ਬਾਹਰ ਸੰਭਾਲ ਸੰਬੰਧੀ ਵਿਚਾਰ ਸਾਂਝੇ ਕੀਤੇ। ਉਹਨਾਂ ਪਰਾਲੀ ਤੋਂ ਸਜਾਵਟੀ ਵਸਤੂਆਂ ਬਣਾਉਣ ਵੱਲ ਧਿਆਨ ਦਿਵਾਇਆਂ।ਪ੍ਰੋਗਰਾਮ ਦੇ ਅੰਤ ਵਿੱਚ ਕਰਮਚਾਰੀਆਂ ਨੇ ਪਰਾਲੀ ਦੀ ਸੁਚੱਜੀ ਸੰਭਾਲ ਸੰਬੰਧੀ ਆਪਣਾ ਤਜਰਬਾ ਸਾਂਝਾ ਕਰਦੇ ਹੋਏ ਦੱਸਿਆ ਕਿ ਇਸ ਵਰਕਸ਼ਾਪ ਦੁਆਰਾ ਉਹਨਾਂ ਦੇ ਗਿਆਨ ਵਿੱਚ ਹੋਰ ਵਾਧਾ ਹੋਇਆ ਹੈ। ਉਹਨਾਂ ਭਵਿੱਖ ਵਿੱਚ ਅਜਿਹੇ ਪ੍ਰੋਗਰਾਮ ਉਲੀਕਣ ਦੀ ਅਪੀਲ ਕੀਤੀ। ਅੰਤ ਵਿੱਚ ਡਾ. ਪਰਮਿੰਦਰ ਸਿੰਘ ਨੇ ਸਾਰੇ ਕਰਮਚਾਰੀਆਂ ਦਾ ਇਸ ਪ੍ਰੋਗਰਾਮ ਨੂੰ ਕਾਮਯਾਬ ਬਣਾਉਣ ਲਈ ਧੰਨਵਾਦ ਕੀਤਾ।

 

Tags: Agriculture , Krishi Vigyan Kendra , Sustainable Approaches for Management of Crop Residues , S.A.S. Nagar , Krishi Vigyan Kendra S.A.S. Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD