Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਸਦਨ ਨੇ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਐਮ.ਐਲ.ਏ. ਖਹਿਰਾ ਦੀ ਰਿਹਾਇਸ਼ ’ਤੇ ਈ.ਡੀ. ਵੱਲੋਂ ਰੇਡ ਦੀ ਨਿਖੇਧੀ ਕੀਤੀ

Web Admin

Web Admin

5 Dariya News

ਚੰਡੀਗੜ੍ਹ , 10 Mar 2021

Last updated on: Mar 10, 2021, 00:00 IST

ਪੰਜਾਬ ਵਿਧਾਨ ਸਭਾ ਨੇ ਅੱਜ ਇੱਥੇ ਚੱਲ ਰਹੇ ਬਜਟ ਸੈਸ਼ਨ ਦੌਰਾਨ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਐਮ.ਐਲ.ਏ. ਖਹਿਰਾ ਦੀ ਰਿਹਾਇਸ਼ ’ਤੇ ਈ.ਡੀ. ਵੱਲੋਂ ਕੀਤੀ ਗਈ ਰੇਡ ਦੀ ਆਲੋਚਨਾ ਕਰਦਿਆਂ ਇਸਨੂੰ ਗੈਰ ਸੰਵਿਧਾਨਿਕ ਤੇ ਅਣਉੱਚਿਤ ਦੱਸਿਆ ਹੈ।ਸੰਸਦੀ ਮਾਮਲਿਆਂ ਬਾਰੇ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਦੱਸਿਆ ਕਿ ਸਦਨ ਨੇ ਕੇਂਦਰੀ ਏਜੰਸੀਆਂ ਜਿਵੇਂ ਸੀ.ਬੀ.ਆਈ., ਈ.ਡੀ., ਐਨ.ਆਈ.ਏ. ਆਦਿ ਦੀ ਵਰਤੋਂ ਕਿਸਾਨਾਂ, ਰਾਜਨੀਤਿਕ ਤੌਰ ‘ਤੇ ਚੁਣੇ ਹੋਏ ਨੁਮਾਇੰਦਿਆਂ ਅਤੇ ਇੱਥੋਂ ਤੱਕ ਕਿ ਕੁਝ ਸਰਕਾਰੀ ਅਧਿਕਾਰੀਆਂ ਸਮੇਤ ਨਿਰਦੋਸ਼ ਲੋਕਾਂ ਨੂੰ ਪ੍ਰੇਸ਼ਾਨ ਕਰਨ ਲਈ ਕੀਤੇ ਜਾਣ ਵਿਰੁੱਧ ਇਕਸੁਰ ਵਿੱਚ ਆਵਾਜ਼ ਉਠਾਉਂਦਿਆਂ ਇਸ ਮੁੱਦੇ ’ਤੇ ਚਿੰਤਾ ਜ਼ਾਹਰ ਕੀਤੀ ਜਦਕਿ ਇਹ ਏਜੰਸੀਆਂ ਜਨਤਕ ਜ਼ਿੰਦਗੀ ਵਿੱਚ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਹਨ।ਸੰਸਦੀ ਮਾਮਲਿਆਂ ਬਾਰੇ ਮੰਤਰੀ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਇਜਲਾਸ ਦੌਰਾਨ ਸਦਨ ਦੇ ਮੈਂਬਰ ਸ. ਸੁਖਪਾਲ ਸਿੰਘ ਖਹਿਰਾ ਨੂੰ ਸਦਨ ਦੀ ਕਾਰਵਾਈ ਵਿੱਚ ਗੈਰਹਾਜ਼ਰ ਰਹਿਣ ਲਈ ਮਜਬੂਰ ਕੀਤਾ ਗਿਆ ਅਤੇ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਅਣਉੱਚਿਤ ਅਤੇ ਗੈਰ ਸੰਵਿਧਾਨਿਕ ਦਖ਼ਲਅੰਦਾਜ਼ੀ ਕਰਕੇ ਉਨਾਂ ਨੂੰ ਹਲਕੇ ਦੇ ਚੁਣੇ ਹੋਏ ਨੁਮਾਇੰਦੇ ਵਜੋਂ ਆਪਣੀਆਂ ਸੰਵਿਧਾਨਕ ਜ਼ਿੰਮੇਵਾਰੀਆਂ ਨਿਭਾਉਣ ਤੋਂ ਰੋਕਿਆ ਗਿਆ, ਜਿਸ ਦਾ ਸਦਨ ਵੱਲੋਂ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਨੋਟਿਸ ਲਿਆ ਗਿਆ ਹੈ ਅਤੇ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਇਸ ਕਾਰਵਾਈ ਦੀ ਆਲੋਚਨਾ ਕੀਤੀ ਗਈ ਹੈ। ਕੇਂਦਰੀ ਏਜੰਸੀਆਂ ਦੀ ਗੈਰ ਸੰਵਿਧਾਨਿਕ ਅਤੇ ਅਣਉੱਚਿਤ ਵਰਤੋਂ ਦੀ ਨਿੰਦਾ ਕਰਦਿਆਂ ਸਦਨ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਕਾਨੂੰਨ ਦੀ ਨਿਰਧਾਰਤ ਪ੍ਰਕਿਰਿਆ ਨੂੰ ਤੋੜ ਕੇ ਲੋਕਾਂ ਦੇ ਚੁਣੇ ਹੋਏ ਨੁਮਾਇੰਦਿਆਂ ਦੇ ਅਧਿਕਾਰਾਂ ਦੀ ਉਲੰਘਣਾ ਕਰਨ ਤੋਂ ਗੁਰੇਜ਼ ਕਰੇ ਅਤੇ ਦੇਸ਼ ਵਿੱਚ ਸਥਾਪਤ ਲੋਕਤੰਤਰੀ ਸਿਧਾਂਤਾਂ ਨੂੰ ਕਾਇਮ ਰੱਖੇ।

 

Tags: Brahm Mohindra , Punjab Pradesh Congress Committee , Congress , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD