Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡੀ.ਸੀ. ਅਤੇ ਸੀ.ਪੀ. ਵੱਲੋਂ ਐਨ.ਜੀ.ਓਜ ਨੂੰ ਕੋਵਿਡ ਵਿਰੁੱਧ ਜੰਗ ਲਈ ਸਹਿਯੋਗ ਦੀ ਅਪੀਲ

ਕੋਵਿਡ ਦੀ ਲੜੀ ਤੋੜਨ ਲਈ ਕੋਵਿਡ ਪ੍ਰੋਟੋਕੋਲ ਦੀ ਜਾਣਕਾਰੀ ਵਿੱਚ ਵਾਧਾ ਕਰਨ ਵਾਲੀਆਂ ਛੋਟੀਆਂ ਵਿਡੀਓਜ਼ ਬਣਾ ਕੇ ਵਟਸਐਪ ਗਰੁੱਪਾਂ 'ਚ ਕੀਤੀਆਂ ਜਾਣ ਸ਼ੇਅਰ

Web Admin

Web Admin

5 Dariya News

ਲੁਧਿਆਣਾ , 10 Mar 2021

Last updated on: Mar 10, 2021, 00:00 IST

ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਸ੍ਰੀ ਰਾਕੇਸ਼ ਅਗਰਵਾਲ ਵੱਲੋਂ ਅੱਜ ਗੈਰ ਸਰਕਾਰੀ ਸੰਗਠਨਾਂ ਨੂੰ ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਪੂਰਨ ਸਹਿਯੋਗ ਦੀ ਮੰਗ ਕੀਤੀ।ਸਥਾਨਕ ਬਚਤ ਭਵਨ ਵਿਖੇ ਗੈਰ ਸਰਕਾਰੀ ਸੰਗਠਨਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਸ੍ਰੀ ਰਾਕੇਸ਼ ਅਗਰਵਾਲ ਨੇ ਕਿਹਾ ਕਿ ਕੋਵਿਡ ਹਾਲੇ ਖ਼ਤਮ ਨਹੀਂ ਹੋਇਆ ਹੈ ਅਤੇ ਲੋਕਾਂ ਨੂੰ ਵਾਇਰਸ ਦੇ ਫੈਲਣ ਨੂੰ ਰੋਕਣ ਲਈ ਕੋਵਿਡ ਪ੍ਰੋਟੋਕਾਲ ਦੀ ਪਾਲਣਾ ਕਰਨੀ ਬੇਹੱਦ ਜ਼ਰੂਰੀ ਹੈ।ਉਨ੍ਹਾਂ ਕਿਹਾ ਕਿ ਐਨ.ਜੀ.ਓਜ਼ ਵੱਲੋਂ ਲੋਕਾਂ ਨੂੰ ਕੋਰੋਨਾ ਸਬੰਧੀ ਜਾਗਰੂਕ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ ਜਾ ਸਕਦੀ ਹੈ ਜਿਸ ਵਿੱਚ ਮਾਸਕ ਪਹਿਨਣਾ, ਸਮਾਜਿਕ ਦੂਰੀ ਬਣਾਈ ਰੱਖਣਾ ਅਤੇ ਹੱਥਾਂ ਦੀ ਸਫਾਈ ਰੱਖਣਾ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਕੋਵਿਡ ਪੋਜ਼ਟਿਵ ਮਾਮਲਿਆਂ ਵਿੱਚ ਭਾਰੀ ਵਾਧਾ ਵੇਖਿਆ ਜਾ ਰਿਹਾ ਹੈ ਕਿਉਂਕਿ ਲੋਕ ਸਾਵਧਾਨੀਆਂ ਵਰਤਣ ਦੀ ਬਜਾਏ ਉਨ੍ਹਾਂ ਦੀ ਉਲੰਘਣਾ ਕਰ ਰਹੇ ਹਨ ਜਿਨ੍ਹਾਂ ਵਿਰੁੱਧ ਚਲਾਨ ਮੁਹਿੰਮ ਵੀ ਚਲਾਈ ਜਾ ਰਹੀ ਹੈ।ਉਨ੍ਹਾਂ ਅੱਗੇ ਕਿਹਾ ਕਿ ਐਨ.ਜੀ.ਓ ਦੇ ਵਾਲੰਟੀਅਰ ਹਜ਼ਾਰਾਂ ਲੋਕਾਂ ਨਾਲ ਜ਼ਮੀਨੀ ਪੱਧਰ 'ਤੇ ਜੁੜੇ ਹੋਏ ਹਨ ਅਤੇ ਉਨ੍ਹਾਂ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਉਨ੍ਹਾਂ ਨਾਲ ਰਾਬਤਾ ਰੱਖਣ ਵਾਲੇ ਹਰੇਕ ਵਸਨੀਕ ਨੂੰ ਮਾਸਕ ਪਹਿਨਣ ਅਤੇ ਸਰੀਰਕ ਦੂਰੀਆਂ ਸਮੇਤ ਕੋਵਿਡ ਪ੍ਰੋਟੋਕੋਲ ਦੀ ਪਾਲਣਾ ਕਰਨ ਲਈ ਪ੍ਰੇਰਿਤ ਕੀਤਾ ਜਾਵੇ, ਜੋਕਿ ਕੋਵਿਡ ਚੇਨ ਤੋੜਨ ਵਿੱਚ ਸਹਾਈ ਸਿੱਧ ਹੋਵੇਗਾ।ਉਨ੍ਹਾਂ ਦੱਸਿਆ ਕਿ ਐਨ.ਜੀ.ਓਜ਼ ਵਲੰਟੀਅਰਾਂ ਨੂੰ ਕੋਵਿਡ ਪ੍ਰੋਟੋਕੋਲ ਦੀ ਜਾਣਕਾਰੀ ਵਿੱਚ ਵਾਧਾ ਕਰਨ ਵਾਲੀਆਂ ਛੋਟੀਆਂ-ਛੋਟੀਆਂ ਵਿਡੀਓਜ਼ ਬਣਾ ਕੇ ਵਟਸਐਪ ਗਰੁੱਪਾਂ ਵਿੱਚ ਸਾਂਝੀਆਂ ਕਰਨੀਆਂ ਚਾਹੀਦੀਆਂ ਹਨ ਕਿਉਂਕਿ ਵਿਜ਼ੁਅਲ ਦਿਮਾਗ 'ਤੇ ਅਮਿੱਟ ਪ੍ਰਭਾਵ ਛੱਡਦੇ ਹਨ.ਉਨ੍ਹਾਂ ਫਰੰਟਲਾਈਨ ਕਰਮਚਾਰੀਆਂ ਅਤੇ ਕਮਜ਼ੋਰ ਅਬਾਦੀ ਨੂੰ ਬਿਮਾਰੀ ਤੋਂ ਬਚਾਉਣ ਲਈ ਕੋਵਿਡ ਟੀਕਾਕਰਨ ਮੁਹਿੰਮ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਵੀ ਕਿਹਾ।ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਸ੍ਰੀ ਰਾਕੇਸ਼ ਅਗਰਵਾਲ ਨੇ ਕਿਹਾ ਕਿ ਅਗਲੇ ਦੋ ਹਫ਼ਤੇ ਵਾਇਰਸ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਅਹਿਮ ਹਨ ਅਤੇ ਅਪੀਲ ਕੀਤੀ ਕਿ ਨਾਗਰਿਕ ਸਮਾਜਿਕ ਦੂਰੀ ਅਤੇ ਸਿਹਤ ਪ੍ਰੋਟੋਕੋਲ ਦੇ ਸਾਰੇ ਨਿਯਮਾਂ ਦੀ ਪਾਲਣਾ ਕਰਦੇ ਰਹਿਣ.ਉਨ੍ਹਾਂ ਭਰੋਸਾ ਦਿੱਤਾ ਕਿ ਪ੍ਰਸ਼ਾਸਨ ਘਾਤਕ ਵਿਸ਼ਾਣੂ ਨਾਲ ਪੈਦਾ ਹੋਈ ਇਸ ਚੁਣੌਤੀ ਦਾ ਸਾਹਮਣਾ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਲੋਕਾਂ ਨੂੰ ਸਾਰੇ ਨਿਯਮਾਂ ਦੀ ਪਾਲਣਾ ਕਰਦਿਆਂ ਇਸ ਲੜਾਈ ਸਹਿਯੋਗ ਕਰਨਾ ਚਾਹੀਦਾ ਹੈ।ਇਸ ਤੋਂ ਇਲਾਵਾ, ਉਨ੍ਹਾਂ ਸਾਰੀਆਂ ਐਨ.ਜੀ.ਓਜ਼ ਨੂੰ ਤੁਰੰਤ ਕੋਵਿਡ ਵੈਕਸੀਨੇਸ਼ਨ ਕਰਾਉਣ ਦੀ ਅਪੀਲ ਕੀਤੀ ਅਤੇ ਸਿਹਤ ਵਿਭਾਗ ਨੂੰ ਉਨ੍ਹਾਂ ਨੂੰ ਫਰੰਟਲਾਈਨ ਵਰਕਰਾਂ ਵਜੋਂ ਰਜਿਸਟਰ ਕਰਨ ਲਈ ਵੀ ਕਿਹਾ ਕਿਉਂਕਿ ਸਵੈ-ਸੇਵਕਾਂ ਨੇ ਕਰਫਿਊ ਅਤੇ ਲਾਕਡਾਊਨ ਦੌਰਾਨ ਕੁਸ਼ਲ ਕੰਮ ਕੀਤਾ ਹੈ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ, ਸ੍ਰੀ ਅਮਰਜੀਤ ਬੈਂਸ, ਸ. ਸਕੱਤਰ ਸਿੰਘ ਅਤੇ ਸਿਵਲ ਸਰਜਨ ਡਾ. ਸੁਖਜੀਵਨ ਕੱਕੜ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।

 

Tags: DC Ludhiana , Varinder Kumar Sharma , Rakesh Kumar Agrawal , Deputy Commissioner Ludhiana , Commissioner of Police Ludhiana , Punjab Fights Corona , Coronavirus , COVID 19 , Novel Coronavirus , India Fights Corona

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD