Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸੁਖਜਿੰਦਰ ਸਿੰਘ ਰੰਧਾਵਾ ਨੇ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ 5 ਉਮੀਦਵਾਰਾਂ ਨੂੰ ਤਰਸ ਦੇ ਆਧਾਰ 'ਤੇ ਨਿਯੁਕਤੀ ਪੱਤਰ ਸੌਂਪੇ

Web Admin

Web Admin

5 Dariya News

ਚੰਡੀਗੜ੍ਹ , 10 Mar 2021

Last updated on: Mar 10, 2021, 00:00 IST

ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਚੰਡੀਗੜ੍ਹ ਵਿਖੇ ਪੰਜਾਬ ਰਾਜ ਖੇਤੀਬਾੜੀ ਵਿਕਾਸ ਬੈਂਕ ਲਈ ਨਵ-ਨਿਯੁਕਤ ਪੰਜ ਉਮੀਦਵਾਰਾਂ ਨੂੰ ਤਰਸ ਦੇ ਆਧਾਰ 'ਤੇ ਨਿਯੁਕਤੀ ਪੱਤਰ ਸੌਂਪੇ।ਬੈਂਕ ਦੇ ਮੁੱਖ ਦਫਤਰ ਵਿਖੇ ਹੋਏ ਸਾਦੇ ਸਮਾਗਮ ਦੌਰਾਨ ਸਹਿਕਾਰਤਾ ਮੰਤਰੀ ਵੱਲੋਂ ਜਿਨ੍ਹਾਂ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਉਨ੍ਹਾਂ ਵਿੱਚ ਨਵਜੀਤ ਕੌਰ ਪਤਨੀ ਸਵ. ਹਰਪ੍ਰੀਤ ਸਿੰਘ (ਸਹਾਇਕ ਮੈਨੇਜਰ), ਕਰਨਵੀਰ ਸਿੰਘ ਪੁੱਤਰ ਸਵ. ਰਾਮ ਸਿੰਘ (ਸਹਾਇਕ ਮੈਨੇਜਰ), ਗੁਰਜਿੰਦਰ ਕੌਰ ਪਤਨੀ ਸਵ. ਬਲਜੀਤ ਸਿੰਘ (ਕਲਰਕ), ਅੰਮ੍ਰਿਤਪਾਲ ਸਿੰਘ ਪੁੱਤਰ ਸਵ. ਬਲਕਾਰ ਸਿੰਘ (ਕਲਰਕ) ਤੇ ਸੰਦੀਪ ਕੁਮਾਰ ਪੁੱਤਰ ਸਵ. ਇੰਦਰਜੀਤ (ਦਫਤਰੀ) ਸ਼ਾਮਲ ਸਨ।ਇਸ ਮੌਕੇ ਆਪਣੇ ਸੰਬੋਧਨ ਦੌਰਾਨ ਸਹਿਕਾਰਤਾ ਮੰਤਰੀ ਸ. ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਵਪੱਖੀ ਵਿਕਾਸ ਦੇ ਨਾਲ-ਨਾਲ ਸਮਾਜ ਦੇ ਸਮੂਹ ਵਰਗਾਂ ਦੇ ਹਿੱਤਾਂ ਦਾ ਧਿਆਨ ਰੱਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਰਿਵਾਰ ਦਾ ਪਾਲਣ-ਪੋਸ਼ਣ ਕਰਨ ਵਾਲੇ ਮੁਖੀ ਦੀ ਮੌਤ ਦਾ ਘਾਟਾ ਤਾਂ ਪੂਰਾ ਨਹੀਂ ਕੀਤਾ ਜਾ ਸਕਦਾ ਪਰ ਅੱਜ ਉਨ੍ਹਾਂ ਪਰਿਵਾਰਾਂ ਦੇ ਵਾਰਸਾਂ ਨੂੰ ਵੱਖ-ਵੱਖ ਅਹੁਦਿਆਂ 'ਤੇ ਤਾਇਨਾਤ ਕਰਕੇ ਆਪਣੇ ਪਰਿਵਾਰ ਲਈ ਕਮਾਈ ਦਾ ਸਹਾਰਾ ਬਣਾਉਣ ਲਈ ਨਿਯੁਕਤੀ ਪੱਤਰਾਂ ਦੀ ਵੰਡ ਕੀਤੀ ਗਈ ਹੈ।ਸਹਿਕਾਰਤਾ ਮੰਤਰੀ ਨੇ ਨਵ-ਨਿਯੁਕਤ ਕਰਮਚਾਰੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਉਮੀਦਵਾਰਾਂ ਨੂੰ ਤਰਸ ਦੇ ਆਧਾਰ 'ਤੇ ਸਰਕਾਰੀ ਨੌਕਰੀ ਦੇ ਕੇ ਆਪਣੀ ਜ਼ਿੰਮੇਵਾਰੀ ਅਦਾ ਕੀਤੀ ਗਈ ਹੈ ਅਤੇ ਹੁਣ ਉਹ ਆਸ ਕਰਦੇ ਹਨ ਕਿ ਇਹ ਸਮੂਹ ਕਰਮਚਾਰੀ ਆਪੋ-ਆਪਣੇ ਦਫ਼ਤਰਾਂ 'ਚ ਆਪਣੀ ਡਿਊਟੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ।ਇਸ ਮੌਕੇ ਰਜਿਸਟਰਾਰ ਸਹਿਕਾਰੀ ਸਭਾਵਾਂ ਵਿਕਾਸ ਗਰਗ, ਪੰਜਾਬ ਰਾਜ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਕਮਲਦੀਪ ਸਿੰਘ ਤੇ ਐਮ.ਡੀ. ਚਰਨਦੇਵ ਸਿੰਘ ਮਾਨ ਵੀ ਹਾਜ਼ਰ ਸਨ।

 

Tags: Sukhjinder Singh Randhawa , Punjab Pradesh Congress Committee , Congress , Punjab Government , Government of Punjab , Punjab Congress , PSADB , Kamaldeep Singh , Punjab State Agriculture Development Bank , Charandev Singh Mann

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD