Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਸਾਰੇ ਲਾਭਪਾਤਰੀਆਂ ਨੂੰ ਕੀਤਾ ਜਾਵੇ ਕਵਰ - ਵਧੀਕ ਡਿਪਟੀ ਕਮਿਸ਼ਨਰ

ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼, ਸਕੀਮ ਅਧੀਨ ਵੱਧ ਤੋਂ ਵੱਧ ਯੋਗ ਲਾਭਪਾਤਰੀਆਂ ਨੂੰ ਕੀਤਾ ਜਾਵੇ ਕਵਰ

Web Admin

Web Admin

5 Dariya News

ਐਸ ਏ ਐਸ ਨਗਰ , 10 Mar 2021

Last updated on: Mar 10, 2021, 00:00 IST

ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਸਾਰੇ ਯੋਗ ਲਾਭਪਾਤਰੀਆਂ ਨੂੰ ਕਵਰ ਕਰਨ ਦੇ ਉਦੇਸ਼ ਨਾਲ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਇਸ ਸਕੀਮ ਅਧੀਨ ਸਾਰੇ ਯੋਗ ਲਾਭਪਾਤਰੀਆਂ ਨੂੰ ਸ਼ਾਮਲ ਕਰਨਾ ਯਕੀਨੀ ਬਨਾਉਣ। ਇਸ ਸਕੀਮ ਤਹਿਤ ਸੂਬੇ ਦੇ ਲੋੜਵੰਦ ਲੋਕਾਂ ਲਈ 05 ਲੱਖ ਰੁਪਏ ਤੱਕ ਦੇ ਮੁਫਤ ਇਲਾਜ ਦੀ ਸਹੂਲਤ ਦਿੱਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਭਲ੍ਹਕੇ ਮਿਤੀ 11 ਮਾਰਚ ਨੂੰ ਵੀ ਸੇਵਾ ਕੇਂਦਰਾਂ ਵਿੱਚ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਯੋਗ ਲਾਭਪਾਤਰੀਆਂ ਦੇ ਕਾਰਡ ਬਣਾਏ ਜਾਣਗੇ ।ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਰਜੀਵ ਕੁਮਾਰ ਗੁਪਤਾ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਸ੍ਰੀ ਡੀ.ਕੇ. ਸਾਲਦੀ, ਐਸ.ਡੀ.ਐਮ ਸ੍ਰੀ ਜਗਦੀਪ ਸਹਿਗਲ, ਬੀ.ਡੀ.ਪੀ.ਓ ਖਰੜ, ਡੇਰਾਬਸੀ ਅਤੇ ਸਮੂਹ ਨਗਰ ਕੌਸਲਾਂ ਦੇ ਕਾਰਜ ਸਾਧਕ ਅਫਸਰ ਮੌਜ਼ੂਦ ਸਨ।ਵਧੀਕ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਕੰਪਲੈਕਸ ਵਿਖੇ ਬੈਠਕ ਦੀ ਪ੍ਰਧਾਨਗੀ ਕਰਦਿਆਂ ਦੱਸਿਆ ਕਿ ਇਸ ਯੋਜਨਾ ਦੇ ਈ-ਕਾਰਡ 'ਕਾਮਨ ਸਰਵਿਸ ਸੈਂਟਰਾਂ' (ਸੀ.ਐਸ.ਸੀਜ.) ਅਤੇ ਸੇਵਾ ਕੇਂਦਰਾਂ 'ਤੇ ਬਣਾਏ ਜਾ ਸਕਦੇ ਹਨ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਹ ਯਕੀਨੀ ਬਣਾਉਣ ਕਿ ਇਸ ਸਕੀਮ ਤਹਿਤ ਸਾਰੇ ਯੋਗ ਲਾਭਪਾਤਰੀਆਂ ਨੂੰ ਕਵਰ ਕੀਤਾ ਜਾਵੇ, ਜਿਨ੍ਹਾਂ ਅਜੇ ਤੱਕ ਇਸ ਸਕੀਮ ਦੇ ਲਾਭਹਿੱਤ ਕਾਰਡ ਨਹੀਂ ਬਣਵਾਏ। ਉਨ੍ਹਾਂ ਨੇ ਦੱਸਿਆ ਕਿ ਜਿਹੜੇ ਵਸਨੀਕਾਂ ਕੋਲ ਸਮਾਰਟ ਰਾਸ਼ਨ ਕਾਰਡ, ਕਿਰਤ ਵਿਭਾਗ ਨਾਲ ਰਜਿਸਟਰਡ ਮਜ਼ਦੂਰ, ਜੇ ਫਾਰਮ ਧਾਰਕ ਕਿਸਾਨ, ਐਕਰੀਡੇਟਿਡ ਅਤੇ ਪੀਲੇ ਕਾਰਡ ਧਾਰਕ ਪੱਤਰਕਾਰ, ਆਬਕਾਰੀ ਅਤੇ ਟੈਕਸ ਵਿਭਾਗ ਨਾਲ ਰਜਿਸਟਰਡ ਛੋਟੇ ਵਪਾਰੀ ਆਦਿ ਹਨ ਉਹ ਆਪਣੇ ਆਪ ਨੂੰ ਐਪੈਨਲਡ ਹਸਪਤਾਲਾਂ ਵਿੱਚ ਪ੍ਰਤੀ ਪਰਿਵਾਰ 05 ਲੱਖ ਰੁਪਏ ਪ੍ਰਤੀ ਸਾਲ ਮੁਫ਼ਤ ਇਲਾਜ ਦਾ ਲਾਭ ਲੈਣ ਲਈ ਰਜਿਸਟਰਡ ਹੋ ਸਕਦੇ ਹਨ।ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਯੋਗ ਲਾਭਪਾਤਰੀਆਂ ਦੇ ਕਾਰਡ ਅਤੇ ਈ-ਕਾਰਡ ਜਾਰੀ ਕਰਨ ਦੇ ਕੰਮ ਵਿੱਚ ਤੇਜ਼ੀ ਲਿਆਂਦੀ ਜਾਵੇ। ਉਨ੍ਹਾਂ ਕਿਹਾ ਕਿ ਨਵੇਂ ਈ-ਕਾਰਡ ਬਣਾਉਣ ਦੀ ਪ੍ਰਕਿਰਿਆ ਵਿਚ ਕਿਸੇ ਵੀ ਤਰ੍ਹਾਂ ਢਿੱਲ-ਮੱਠ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਉਨ੍ਹਾਂ ਯੋਗ ਲਾਭਪਾਤਰੀਆਂ ਨੂੰ ਅਪੀਲ ਕੀਤੀ ਕਿ ਉਹ ਏ.ਬੀ.ਐੱਸ.ਐੱਸ.ਬੀ.ਵਾਈ. ਸਕੀਮ ਦੇ ਈ-ਕਾਰਡ ਪ੍ਰਾਪਤ ਕਰਨ ਤਾਂ ਜੋ ਉਨ੍ਹਾਂ ਨੂੰ ਮੁਫਤ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣ।

 

Tags: Punjab Admin , Rajiv Kumar Gupta

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD