Wednesday, 22 July 2026

 

 

ਖ਼ਾਸ ਖਬਰਾਂ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ

 

ਛੋਟੀ ਨਦੀ ਨੂੰ ਨਵਾਂ ਰੂਪ ਪ੍ਰਦਾਨ ਕਰਨ ਦਾ ਕੰਮ ਜੰਗੀ ਪੱਧਰ 'ਤੇ ਜਾਰੀ

ਡਿਪਟੀ ਕਮਿਸ਼ਨਰ ਵੱਲੋਂ ਛੋਟੀ ਨਦੀ ਦੀ ਨਵੀਨੀਕਰਨ ਤੇ ਸੁੰਦਰੀਕਰਨ ਦੇ ਕੰਮ ਦਾ ਜਾਇਜ਼ਾ

Web Admin

Web Admin

5 Dariya News

ਪਟਿਆਲਾ , 11 Mar 2021

Last updated on: Mar 11, 2021, 00:00 IST

ਡਿਪਟੀ ਕਮਿਸ਼ਨਰ ਕੁਮਾਰ ਅਮਿਤ ਨੇ ਅੱਜ ਪਟਿਆਲਾ ਦੀ ਛੋਟੀ ਨਦੀ ਦੀ ਪੁਨਰ ਸੁਰਜੀਤੀ ਲਈ ਇਸਦੇ ਸੁੰਦਰੀਕਰਨ ਅਤੇ ਨਵੀਨੀਕਰਨ ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ। ਸ੍ਰੀ ਕੁਮਾਰ ਅਮਿਤ ਨੇ ਜਲ ਨਿਕਾਸ ਵਿਭਾਗ ਅਤੇ ਪੰਜਾਬ ਜਲ ਸਪਲਾਈ ਤੇ ਸੀਵਰੇਜ ਬੋਰਡ, ਜਿਨ੍ਹਾਂ ਵੱਲੋਂ ਇਸ ਕੰਮ ਨੂੰ ਸਾਂਝੇ ਤੌਰ 'ਤੇ ਨੇਪਰੇ ਚੜ੍ਹਾਇਆ ਜਾ ਰਿਹਾ ਹੈ, ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਕੰਮ 'ਚ ਮਿਥੇ ਸਮੇਂ 'ਚ ਪੂਰਾ ਕਰਨ ਲਈ ਕੋਈ ਕਸਰ ਬਾਕੀ ਨਾ ਛੱਡੀ ਜਾਵੇ। ਇਸ ਮੌਕੇ ਡਿਪਟੀ ਕਮਿਸ਼ਨਰ ਦੇ ਨਾਲ ਪੀ.ਡੀ.ਏ. ਪਟਿਆਲਾ ਦੇ ਮੁੱਖ ਪ੍ਰਸ਼ਾਸ਼ਕ ਸ੍ਰੀਮਤੀ ਸੁਰਭੀ ਮਲਿਕ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਪੂਜਾ ਸਿਆਲ ਗਰੇਵਾਲ ਤੇ ਜਲ ਨਿਕਾਸ ਵਿਭਾਗ ਦੇ ਨਿਗਰਾਨ ਇੰਜੀਨੀਅਰ ਦਵਿੰਦਰ ਸਿੰਘ ਵੀ ਮੌਜੂਦ ਸਨ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਟਿਆਲਾ ਦੀ ਛੋਟੀ ਨਦੀ ਅਤੇ ਵੱਡੀ ਨਦੀ ਦੀ ਪੁਨਰਸੁਰਜੀਤੀ ਕਰਕੇ ਇਸਦੇ ਨਵੀਨੀਕਰਨ ਤੇ ਸੁੰਦਰੀਕਰਨ ਨਾਲ ਇੱਕ ਸੈਰਗਾਹ ਵਜੋਂ ਵਿਕਸਤ ਕਰਨਾ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਲੋਕ ਸਭਾ ਮੈਂਬਰ ਸ੍ਰੀਮਤੀ ਪ੍ਰਨੀਤ ਕੌਰ ਦਾ ਸੁਪਨਮਈ ਪ੍ਰਾਜੈਕਟ ਹੈ। ਇਸ ਨੂੰ ਮੁਕੰਮਲ ਕਰਨ ਲਈ ਪਟਿਆਲਾ ਸ਼ਹਿਰੀ ਯੋਜਨਾਬੰਦੀ ਅਤੇ ਵਿਕਾਸਅਥਾਰਟੀ ਨੂੰ ਨੋਡਲ ਏਜੰਸੀ ਬਣਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ 208.33 ਕਰੋੜ ਰੁਪਏ ਦੀ ਲਾਗਤ ਨਾਲ ਵਿਕਸਤ ਕੀਤੀਆਂ ਜਾਣ ਵਾਲੀਆਂ ਸ਼ਹਿਰ ਦੀਆਂ ਦੋ ਅਹਿਮਨਦੀਆਂ ਦੇ ਪ੍ਰਾਜੈਕਟ ਪਟਿਆਲਾ ਦੇ ਵਿਕਾਸ ਲਈ ਅਹਿਮ ਸਾਬਤ ਹੋਣਗੇ।ਉਨ੍ਹਾਂ ਦੱਸਿਆ ਕਿ ਛੋਟੀ ਨਦੀ ਦੀ ਬਣਤਰ ਨੂੰ ਪੱਕੇ ਤੌਰ 'ਤੇ ਤਿਆਰ ਕਰਨ ਲਈ ਸੈਕਸ਼ਨ ਦਾ ਕੰਮ ਜੰਗੀ ਪੱਧਰ 'ਤੇ ਚੱਲ ਰਿਹਾ ਹੈ ਅਤੇ ਜਲਦੀ ਹੀ ਇਸਦੇ ਅਗਲੇ ਪੜ੍ਹਾਅ ਦਾ ਕੰਮ ਸ਼ੁਰੂ ਹੋ ਜਾਵੇਗਾ। ਉਨ੍ਹਾਂ ਦੱਸਿਆ ਕਿ ਤਫੱਜਲਪੁਰਾ ਵਿਖੇ ਛੋਟੀ ਨਦੀ ਦੀਆਂ ਪਾਇਪਾਂ ਪਾਉਣ ਦਾ ਕੰਮ ਪੂਰਾ ਹੋ ਗਿਆ ਹੈ ਅਤੇ ਆਜ਼ਾਦ ਨਗਰ 'ਚ ਪਾਇਪਾਂ ਪਾਈਆਂ ਜਾ ਰਹੀਆਂ ਹਨ। ਇਸ 'ਤੇ ਪਿੰਡ ਘਲੋੜੀ ਵਿਖੇ 26 ਐਮ.ਐਲ.ਡੀਦਾ ਐਸ.ਟੀ.ਪੀ. ਲਗਾਇਆ ਜਾਵੇਗਾ।ਉਨ੍ਹਾਂ ਦੱਸਿਆ ਕਿ ਨਦੀ ਦੀ ਕੰਕਰੀਟ ਲਾਈਨਿੰਗ, ਪੈਦਲ ਸੈਰ ਕਰਨ ਲਈਤੇ ਸਾਇਕਲਿੰਗ ਲਈਟਰੈਕ ਤੋਂ ਇਲਾਵਾ ਸੁੰਦਰੀਕਰਨ ਤੇ ਨਵੀਨੀਕਰਨ ਨਾਲ ਇਹਨਦੀਆਂ ਵਾਤਾਵਰਣ ਦੀ ਸ਼ੁੱਧਤਾ ਲਈਮਦਦਗਾਰ ਹੋਣ ਦੇ ਨਾਲ-ਨਾਲ ਗੰਦਗੀ ਕਰਕੇ ਪੈਦਾ ਹੋਣ ਵਾਲੀਆਂ ਬਿਮਾਰੀਆਂ ਤੋਂ ਵੀਛੁਟਕਾਰਾ ਮਿਲੇਗਾ ਅਤੇ ਧਰਤੀ ਹੇਠਲੇ ਪਾਣੀ ਨੂੰ ਰੀਚਾਰਜ ਹੋਵੇਗਾ।ਉਨ੍ਹਾਂ ਦੱਸਿਆ ਕਿ ਇਹ ਨਦੀਆਂ ਸ਼ਹਿਰ 'ਚੋਂ ਮੁੱਖ ਨਿਕਾਸੀ ਨਦੀਆਂ ਹਨ ਅਤੇ ਮਾਨਸੂਨ ਦੇ ਸੀਜਨ 'ਚ ਇਨ੍ਹਾਂ 'ਚ ਰੁਕਾਵਟਾਂ ਪੈਦਾ ਹੋਣ ਕਰਕੇ ਹੜ੍ਹਾਂ ਦਾ ਵੀ ਖ਼ਤਰਾ ਬਣ ਜਾਂਦਾ ਹੈ ਪਰੰਤੂ ਇਨ੍ਹਾਂ ਦੇ ਨਵੀਨੀਕਰਨ ਕਰਕੇ ਜਲ ਨਿਕਾਸ ਵੀ ਠੀਕ ਹੋਵੇਗਾ। ਜਲ ਨਿਕਾਸ ਵਿਭਾਗ ਦੇ ਨਿਗਰਾਨ ਇੰਜੀਨੀਅਰ ਦਵਿੰਦਰ ਸਿੰਘ ਨੇ ਡਿਪਟੀ ਕਮਿਸ਼ਨਰ ਨੂੰ ਚੱਲ ਰਹੇ ਕੰਮ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਉਨ੍ਹਾਂ ਦੇ ਨਾਲ ਕਾਰਜਕਾਰੀ ਇੰਜੀਨੀਅਰ ਗਗਨਦੀਪ ਸਿੰਘ, ਐਸ.ਡੀ.ਓ. ਚੇਤਨ ਗੁਪਤਾ ਤੇ ਜੇ.ਈ. ਕਰਨਵੀਰ ਸਿੰਘ ਆਦਿ ਮੌਜੂਦ ਸਨ।

 

Tags: Patiala , DC Patiala , Deputy Commissioner Patiala , Kumar Amit

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD