Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਕੋਵਿਡ ਕੇਸਾਂ 'ਚ ਵਾਧੇ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਵੱਲੋਂ ਸਲਾਹਕਾਰੀ ਜਾਰੀ

ਧਾਰਮਿਕ ਅਸਥਾਨਾਂ ਦੇ ਪ੍ਰਬੰਧਕਾਂ, ਮੈਰਿਜ ਪੈਲੇਸਾਂ ਤੇ ਹੋਟਲ ਮਾਲਕਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ

Web Admin

Web Admin

5 Dariya News

ਪਟਿਆਲਾ , 11 Mar 2021

Last updated on: Mar 11, 2021, 00:00 IST

ਪਟਿਆਲਾ ਜ਼ਿਲ੍ਹੇ ਵਿੱਚ ਕੋਵਿਡ ਮਾਮਲਿਆਂ 'ਚ ਵਾਧੇ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਕੁਮਾਰ ਅਮਿਤ ਨੇ ਕੋਵਿਡ ਤੋਂ ਬਚਾਅ ਲਈ ਇਹਤਿਹਾਤ ਵਰਤਣ ਸਬੰਧੀਂ ਇੱਕ ਸਲਾਹਕਾਰੀ ਜਾਰੀ ਕੀਤੀ ਹੈ। ਇਸੇ ਦੌਰਾਨ ਉਨ੍ਹਾਂ ਨੇ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਅਤੇ ਮੰਦਿਰ ਸ੍ਰੀ ਕਾਲੀ ਦੇਵੀ ਦੇ ਪ੍ਰਬੰਧਕਾਂ ਤੋਂ ਇਲਾਵਾ ਮੈਰਿਜ ਪੈਲੇਸ ਐਸੋਸੀਏਸ਼ਨ, ਹੋਟਲਾਂ, ਬੈਂਕੁਇਟਸ ਤੇ ਰੈਸਟੋਰੈਂਟ ਮਾਲਕਾਂ ਦੀ ਐਸੋਸੀਏਸ਼ਨ ਦੇ ਨੁਮਾਇੰਦਿਆਂ ਤੋਂ ਸਹਿਯੋਗ ਪ੍ਰਾਪਤ ਕਰਨ ਲਈ ਇੱਕ ਮੀਟਿੰਗ ਕਰਕੇ ਕੋਵਿਡ-19 ਮਹਾਂਮਾਰੀ ਤੋਂ ਬਚਾਅ ਸਬੰਧੀ ਜਰੂਰੀ ਸਾਵਧਾਨੀਆਂ ਵਰਤੇ ਜਾਣ 'ਤੇ ਜ਼ੋਰ ਦਿੱਤਾ ਹੈ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੋਵਿਡ-19 ਦੇ ਵਧਦੇ ਪ੍ਰਭਾਵ ਨੂੰ ਰੋਕਣ ਲਈ, ਲੋਕ ਹਿੱਤ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਪਟਿਆਲਾ 'ਚ ਜਿੱਥੇ 1 ਮਾਰਚ 2021 ਤੋਂ ਇਨਡੋਰ ਤੇ ਆਊਟਡੋਰ ਸਮਾਜਿਕ ਇਕੱਠਾਂ ਲਈ ਵਿਅਕਤੀਆਂ ਦੀ ਗਿਣਤੀ ਕ੍ਰਮਵਾਰ 100 ਅਤੇ 200 ਤੱਕ ਰੱਖਣੀ ਨਿਰਧਾਰਤ ਕੀਤੀ ਗਈ ਹੈ। ਉਥੇ ਹੀ ਹੁਣ ਜਨਤਕ ਥਾਵਾਂ ਖਾਸ ਕਰਕੇ ਧਾਰਮਿਕ ਅਸਥਾਨਾਂ, ਗੁਰਦੁਆਰਿਆਂ, ਮੰਦਿਰਾਂ ਆਦਿ, ਜਿੱਥੇ ਕਿ ਸ਼ਰਧਾਲੂਆਂ ਦੀ ਗਿਣਤੀ ਜਿਆਦਾ ਹੁੰਦੀ ਹੈ ਤੋਂ ਇਲਾਵਾ ਪਾਰਕਾਂ, ਮੈਰਿਜ ਪੈਲੇਸਾਂ, ਹੋਟਲਾਂ, ਰੈਸਟੋਰੈਂਟਾਂ, ਬੈਂਕੁਇਟ ਹਾਲਾਂ ਆਦਿ ਵਿਖੇ ਮਾਸਕ ਲਗਾਉਣ, ਸੈਨੈਟਾਈਜ਼ਰ ਅਤੇ ਸਮਾਜਿਕ (ਆਪਸੀ) ਦੂਰੀ ਬਣਾ ਕੇ ਰੱਖਣ ਲਈ ਸਲਾਹਕਾਰੀ ਵੀ ਜਾਰੀ ਕੀਤੀ ਗਈ ਹੈ।ਸ੍ਰੀ ਕੁਮਾਰ ਅਮਿਤ ਵੱਲੋਂ ਅੱਜ ਜਾਰੀ ਸਲਾਹਕਾਰੀ ਤਹਿਤ ਜਾਰੀ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਐਪੀਡੈਮਿਕ ਡਿਸੀਜ ਐਕਟ 1897 ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਸਲਾਹਕਾਰੀ ਨੂੰ ਲਾਗੂ ਕਰਵਾਉਣ ਲਈ ਜ਼ਿਲ੍ਹਾ ਪੁਲਿਸ ਮੁਖੀ ਅਤੇ ਸਮੂਹ ਸਬ ਡਵੀਜਨਲ ਮੈਜਿਸਟ੍ਰੇਟਾਂ ਨੂੰ ਹਦਾਇਤ ਕੀਤੀ ਗਈ ਹੈ।

ਡਿਪਟੀ ਕਮਿਸ਼ਨਰ ਨੇ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਦੇ ਮੈਨੇਜਰ ਸ. ਕਰਨੈਲ ਸਿੰਘ ਨਾਭਾ ਤੇ ਮੰਦਿਰ ਸ੍ਰੀ ਕਾਲੀ ਦੇਵੀ ਦੇ ਮੈਨੇਜਰ ਸ੍ਰੀ ਸਤਪਾਲ ਨੂੰ ਕਿਹਾ ਕਿ ਉਹ ਇਨ੍ਹਾਂ ਧਾਰਮਿਕ ਅਸਥਾਨਾਂ 'ਚ ਆਉਣ ਵਾਲੇ ਸ਼ਰਧਾਲੂਆਂ ਨੂੰ ਪ੍ਰੇਰਤ ਕਰਨ ਕਿ ਉਹ ਆਪਸੀ ਦੂਰੀ ਅਤੇ ਮਾਸਕ ਲਗਾਉਣ ਦਾ ਖਾਸ ਧਿਆਨ ਰੱਖਣ ਤਾਂ ਕਿ ਕੋਵਿਡ ਮਹਾਂਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਧਾਰਮਿਕ ਅਸਥਾਨਾਂ ਦੇ ਪ੍ਰਬੰਧਕਾਂ ਨੇ ਪਹਿਲਾਂ ਵੀ ਪ੍ਰਸ਼ਾਸਨ ਨੂੰ ਬਹੁਤ ਸਹਿਯੋਗ ਦਿੱਤਾ ਹੈ, ਜਿਸ ਲਈ ਉਹ ਪ੍ਰਬੰਧਕ ਕਮੇਟੀਆਂ ਧੰਨਵਾਦੀ ਹਨ ਪਰੰਤੂ ਕੋਵਿਡ ਸਾਵਧਾਨੀਆਂ ਵਰਤੇ ਜਾਣ ਲਈ ਅਜੇ ਹੋਰ ਵੀ ਸਹਿਯੋਗ ਦੀ ਲੋੜ ਹੈ।ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਅਜੇ ਖ਼ਤਮ ਨਹੀਂ ਹੋਇਆ ਸਗੋਂ ਲਾਕਡਾਊਨ ਦੀਆਂ ਪਾਬੰਦੀਆਂ ਖਤਮ ਹੋਣ ਤੋਂ ਬਾਅਦ ਲੋਕਾਂ ਦੇ ਘਰੋਂ ਬਾਹਰ ਨਿਕਲਣ ਕਰਕੇ ਕੋਵਿਡ ਕੇਸਾਂ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਹੁਣ ਕੋਵਿਡ ਕਰਕੇ ਮੌਤਾਂ ਹੋਣ ਦਾ ਖ਼ਤਰਾ ਵੀ ਵੱਧ ਰਿਹਾ ਹੈ, ਜਿਸ ਕਰਕੇ ਕੀਮਤੀ ਮਨੁੱਖੀ ਜਾਨਾਂ ਬਚਾਉਣ ਲਈ ਜਰੂਰੀ ਸਾਵਧਾਨੀਆਂ ਲਾਜਮੀ ਵਰਤੀਆਂ ਜਾਣ। ਉਨ੍ਹਾਂ ਨੇ ਲੋਕਾਂ ਨੂੰ ਕੋਵਿਡ ਤੋਂ ਬਚਾਅ ਲਈ ਟੀਕਾਕਰਣ ਕਰਵਾਉਣ ਲਈ ਵੀ ਅਪੀਲ ਕੀਤੀ।ਮੀਟਿੰਗ ਮੌਕੇ ਨਗਰ ਨਿਗਮ ਕਮਿਸ਼ਨਰ ਪੂਨਮਦੀਪ ਕੌਰ, ਵਧੀਕ ਡਿਪਟੀ ਕਮਿਸ਼ਨਰ (ਜ) ਪੂਜਾ ਸਿਆਲ ਗਰੇਵਾਲ, ਮੈਰਿਜ ਪੈਲੇਸ ਐਸੋਸੀਏਸ਼ਨ ਦੇ ਪ੍ਰਧਾਨ ਮਨਿੰਦਰ ਸਿੰਘ ਤੇ ਹੋਟਲ ਐਸੋਸੀਏਸ਼ਨ ਦੀ ਤਰਫ਼ੋਂ ਨਰਿੰਦਰ ਸਿੰਘ ਮੌਜੂਦ ਸਨ। ਇਸ ਤੋਂ ਬਾਅਦ ਡਿਪਟੀ ਕਮਿਸ਼ਨਰ ਨੇ ਮਾਤਾ ਕੌਸ਼ਲਿਆ ਹਸਪਤਾਲ ਵਿਖੇ ਸਿਵਲ ਸਰਜਨ ਡਾ. ਸਤਿੰਦਰ ਸਿੰਘ ਤੇ ਸਰਕਾਰੀ ਰਾਜਿੰਦਰਾ ਹਸਪਤਾਲ ਵਿਖੇ ਕੋਵਿਡ ਕੇਅਰ ਇੰਚਾਰਜ ਸ੍ਰੀਮਤੀ ਸੁਰਭੀ ਮਲਿਕ, ਪ੍ਰਿੰਸੀਪਲ ਡਾ. ਰਾਜਨ ਸਿੰਗਲਾ ਤੇ ਮੈਡੀਕਲ ਸੁਪਰਡੈਂਟ ਡਾ. ਹਰਨਾਮ ਸਿੰਘ ਰੇਖੀ ਨਾਲ ਮੁਲਾਕਾਤ ਕਰਕੇ ਕੋਵਿਡ ਤੋਂ ਬਚਾਅ ਲਈ ਚੱਲ ਰਹੇ ਟੀਕਾਕਰਣ ਦਾ ਜਾਇਜ਼ਾ ਵੀ ਲਿਆ।

 

Tags: Patiala , DC Patiala , Deputy Commissioner Patiala , Kumar Amit

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD