Wednesday, 22 July 2026

 

 

ਖ਼ਾਸ ਖਬਰਾਂ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ

 

ਨਵੇਂ ਗੀਤ 'ਅੱਕੇ ਹੋਏ ਜੱਟ' ਨਾਲ ਸੰਗੀਤਕ ਖੇਤਰ 'ਚ ਨਵੀਂਆਂ ਪੁਲਾਂਘਾਂ ਪੁੱਟ ਰਿਹਾ ਗਾਇਕ ਮੰਨਾ ਫਗਵਾੜਾ

Web Admin

Web Admin

5 Dariya News/ (ਹਰਜਿੰਦਰ ਸਿੰਘ ਜਵੰਧਾ)

ਚੰਡੀਗੜ੍ਹ , 11 Mar 2021

Last updated on: Mar 11, 2021, 00:00 IST

ਪੰਜਾਬੀ ਬੰਦੇ ਵਿੱਚੋਂ ਨਾ ਕਦੀ ਪੰਜਾਬੀ ਨਿਕਲ ਸਕਦੀ ਹੈ ਨਾ ਹੀ ਪੰਜਾਬ।ਭਾਵੇਂ ਉਹ ਦੁਨੀਆਂ ਦੇ ਕਿਸੇ ਵੀ ਕੋਨੇ ਵਿੱਚ ਹੀ ਕਿਉਂ ਨਾ ਵਸਦਾ ਹੋਵੇ। ਮਨਪ੍ਰੀਤ ਸਿੰਘ ਉਰਫ ਮੰਨਾ ਫਗਵਾੜਾ ਵੀ ਇਸੇ ਤੱਥ ਨੂੰ ਸੱਚ ਕਰਦਾ ਹੋਇਆ ਕਲਾਕਾਰ ਹੈ।ਮੰਨਾ ਫਗਵਾੜਾ ਨੂੰ ਪੰਜਾਬ ਵਿੱਚੋਂ ਯੂਰੋਪ ਦੇ ਇੱਕ ਖੂਬਸੂਰਤ ਦੇਸ਼ ਇਟਲੀ ਗਏ ਹੋਏ 15 ਸਾਲਾਂ ਤੋਂ ਉੱਪਰ ਦਾ ਸਮਾਂ ਹੋ ਗਿਆ ਹੈ ਫਿਰ ਵੀ ਉਸਦਾ ਪੰਜਾਬ ਅਤੇ ਪੰਜਾਬੀ ਪ੍ਰਤੀ ਮੋਹ ਕਦੀ ਭੰਗ ਨਹੀਂ ਹੋਇਆ। ਓਥੇ ਰਹਿ ਕੇ ਵੀ ਉਸਨੇ ਆਪਣੀ ਪੰਜਾਬੀ ਵਿਰਸੇ ਪ੍ਰਤੀ ਸ਼ਮੂਲੀਅਤ ਜਾਰੀ ਰੱਖੀ ਹੈਙ ਭਾਵੇਂ ਉਹ ਖੇਡਾਂ ਕਰਾ ਕੇ ਹੋਵੇ ਜਾਂ ਸਭਿਆਚਾਰਿਕ ਮੇਲੇ ਕਰਵਾ ਕੇ। ਮੰਨਾ ਫਗਵਾੜਾ ਨੇ ਹਮੇਸ਼ਾ ਇਟਲੀ ਵਿੱਚ ਪੰਜਾਬੀ ਵਿਰਸੇ ਦੀ ਗੱਲ ਕੀਤੀ ਹੈ ਅਤੇ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਤ ਕਰਨ ਵਿੱਚ ਯੋਗਦਾਨ ਪਾਇਆ ਹੈ।ਕੁਝ ਮਹੀਨੇ ਪਹਿਲਾਂ ਭਾਰਤ ਦੇਸ਼ ਵਿੱਚ ਸਰਕਾਰ ਵੱਲੋਂ ਤਿੰਨ ਕਾਲੇ ਕਾਨੂੰਨ ਪਾਸ ਕੀਤੇ ਗਏ ਹਨ ਜਿਸਦਾ ਸਾਰੇ ਦੇਸ਼ ਵਿੱਚ ਵਿਰੋਧ ਹੋ ਰਿਹਾ ਹੈ। ਮੰਨਾ ਫਗਵਾੜਾ ਨੇ ਭਾਰਤ ਦੇਸ਼ ਤੋਂ ਹਜ਼ਾਰਾਂ ਮੀਲ ਦੂਰ ਬੈਠੇ ਹੋਣ ਦੇ ਬਾਵਜੂਦ ਇਸ ਕਿਸਾਨੀ ਅੰਦੋਲਨ ਵਿੱਚ ਹਿੱਸਾ ਪਾਇਆ ਹੈ ਆਪਣਾ ਗੀਤ "ਅੱਕੇ ਹੋਏ ਜੱਟ" ਕੱਢ ਕੇ। ਇਸ ਗੀਤ ਵਿੱਚ ਸਿੱਧੀ ਸਰਕਾਰ ਨੂੰ ਵੰਗਾਰ ਹੈ ਕਿ ਦਿੱਲੀ ਦੀ ਹਰ ਸਰਕਾਰ ਨੇ ਮਜ਼ਲੂਮਾਂ ਉੱਤੇ ਕਹਿਰ ਹੀ ਢਾਇਆ ਹੈ ਅਤੇ ਇੱਕ ਵਾਰ ਫੇਰ ਉਸਦਾ ਮੁਕਾਬਲਾ ਬਹਾਦਰ ਯੋਧਿਆਂ ਨਾਲ ਹੈਙ ਭਾਰਤੀ ਕਿਸਾਨ ਆਪਣਾ ਹੱਕ ਮੰਗ ਰਹੇ ਹਨ ਪਰ ਸਰਕਾਰ ਓਹਨਾ ਉੱਤੇ ਜ਼ੁਲਮ ਢਾ ਰਹੀ ਹੈ। ਇਸੇ ਜ਼ੁਲਮ ਨੂੰ ਨੱਥ ਪਾਉਣ ਲਈ ਦੁਨੀਆ ਭਰ ਵਿੱਚ ਬੈਠੇ ਪੰਜਾਬੀ ਇੱਕ ਜੁੱਟ ਹੋਏ ਹਨ ਅਤੇ ਹਰ ਖੇਤਰ ਦੇ ਲੋਕ ਇਸ ਵਿੱਚ ਵੱਧ ਚੜ ਕੇ ਹਿੱਸਾ ਪਾ ਰਹੇ ਹਨ। ਮੰਨਾ ਫਗਵਾੜਾ ਨੇ ਆਪਣੇ ਇਸ ਗੀਤ "ਅੱਕੇ ਹੋਏ ਜੱਟ" ਨਾਲ ਆਪਣੀ ਹਾਜ਼ਰੀ ਦਰਜ ਕਰਾਈ ਹੈ। ਉਸਦੇ ਇਸ ਜੋਸ਼ੀਲੇ ਗੀਤ ਨੂੰ ਚਰਚਿਤ ਗੀਤਕਾਰ ਲਵਲੀ ਨੂਰ ਨੇ ਲਿਖਿਆ ਹੈ। ਗੀਤ ਵਿੱਚ ਕਿਸਾਨੀ ਅੰਦੋਲਨ ਨਾਲ ਜੁੜੀਆਂ ਕੁਝ ਚਰਚਿਤ ਘਟਨਾਵਾਂ ਦਾ ਜ਼ਿਕਰ ਕੀਤਾ ਗਿਆ ਹੈ ਜਿਵੇਂ ਕੰਗਨਾ ਰਣੌਤ ਨੂੰ ਵਕਤ ਆਉਣ ਤੇ ਭਾਜੀ ਮੋੜੀ ਜਾਣੀ ਹੈ।ਅੰਦੋਲਨ ਦੌਰਾਨ ਕਿਸਾਨਾਂ ਦੀ ਤਿਆਰੀਆਂ ਅਤੇ ਸਰਕਾਰਾਂ ਦੇ ਫੈਸਲੇ ਦੀ ਉਡੀਕ।ਮੰਨਾ ਫਗਵਾੜਾ ਦੇ ਇਸਤੋਂ ਪਹਿਲਾਂ ਵੀ ਜੋ ਗੀਤ ਆਏ ਹਨ ਉਹ ਸਾਫ ਸੁਥਰੇ, ਯਾਰੀ ਦੋਸਤੀ ਅਤੇ ਸੱਭਿਆਚਾਰ ਨੂੰ ਪ੍ਰਭਾਸ਼ਿਤ ਕਰਦੇ ਹਨਙ ਜਿਓੰਦੇ ਰਹਿਣ ਇਹੋ ਜਿਹੇ ਪੰਜਾਬੀ ਜੋ ਵਿਦੇਸ਼ਾਂ ਵਿੱਚ ਵੀ ਰਹਿ ਕੇ ਪੰਜਾਬੀਅਤ ਨਹੀਂ ਭੁੱਲੇ ਅਤੇ ਦੇਸ਼ ਦਾ ਨਾਂ ਉੱਚਾ ਕਰਦੇ ਹਨ।

 

Tags: Music , Entertainment , Mumbai , Singar , Song , Mumbai News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD