Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਏ.ਡੀ.ਜੀ.ਪੀ. ਗੁਰਪ੍ਰੀਤ ਦਿਓ ਵੱਲੋਂ ਬਾਲ ਮਿੱਤਰ ਪੁਲੀਸ ਸਟੇਸ਼ਨ ਲੋਕਾਂ ਨੂੰ ਸਮਰਪਿਤ

ਬੱਚਿਆਂ ਨੂੰ ਪੁਲੀਸ ਸਟੇਸ਼ਨ ਵਿੱਚ ਮਿਲੇਗਾ ਸੁਖਾਵਾਂ ਮਾਹੌਲ, ਬਚਪਨ ਬਚਾਓ ਅੰਦੋਲਨ ਦੇ ਸਹਿਯੋਗ ਨਾਲ ਕੀਤਾ ਉਪਰਾਲਾ

Web Admin

Web Admin

5 Dariya News

ਐਸ ਏ ਐਸ ਨਗਰ , 12 Mar 2021

Last updated on: Mar 12, 2021, 00:00 IST

ਬਾਲ ਮਿੱਤਰ ਪੁਲੀਸ ਸਟੇਸ਼ਨ ਬਨਾਉਣ ਦਾ ਮੁੱਖ ਮਕਸਦ ਬੱਚਿਆਂ ਦੇ ਅੰਦਰੋਂ ਪੁਲੀਸ ਲਈ ਝਿਜਕ ਨੂੰ ਦੂਰ ਕਰ ਕੇ ਇਕ ਸੁਖਾਵੇਂ ਮਾਹੌਲ ਵਿੱਚ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਹੱਲ ਕਰਨਾ ਹੈ ਤੇ ਅਜਿਹੇ ਪੁਲੀਸ ਸਟੇਸ਼ਨ ਬੱਚਿਆਂ ਸਬੰਧੀ ਮੁਸ਼ਕਲਾਂ ਦੇ ਹੱਲ ਵਿੱਚ ਸਹਾਈ ਸਿੱਧ ਹੋਣਗੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਏ.ਡੀ.ਜੀ.ਪੀ. (ਸੀ.ਏ.ਡੀ. ਅਤੇ ਔਰਤਾਂ ਤੇ ਬੱਚਿਆਂ ਸਬੰਧੀ ਮਾਮਲੇ) ਪੰਜਾਬ ਗੁਰਪ੍ਰੀਤ ਦਿਓ ਨੇ ਪੁਲੀਸ ਥਾਣਾ, ਸੋਹਾਣਾ ਵਿਖੇ ਸਥਾਪਤ ਕੀਤਾ ਬਾਲ ਮਿੱਤਰ ਪੁਲੀਸ ਸਟੇਸ਼ਨ ਲੋਕਾਂ ਨੂੰ ਸਮਰਪਿਤ ਕਰਨ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਇਥੇ ਬੱਚਿਆਂ ਨੂੰ ਘਰ ਵਰਗਾ ਮਾਹੌਲ ਮੁਹੱਈਆ ਕਰਵਾਇਆ ਜਾਵੇਗਾ ਤਾਂ ਜੋ ਬੱਚਾ ਆਪਣੇ ਨਾਲ ਹੋਈ ਵਧੀਕੀ ਜਾਂ ਦੁੱਖ ਤਕਲੀਫ ਬਿਨਾਂ ਕਿਸੇ ਸਹਿਮ ਤੋਂ ਦੱਸ ਸਕੇ ਤੇ ਇਥੇ ਬੱਚਿਆਂ ਸਬੰਧੀ ਮੁਸ਼ਕਲਾਂ ਦਾ ਪੂਰਨ ਹੱਲ ਕੀਤਾ ਜਾਵੇਗਾ। ਏ.ਡੀ.ਜੀ.ਪੀ.ਗੁਰਪ੍ਰੀਤ ਦਿਓ ਨੇ ਦੱਸਿਆ ਕਿ ਬਚਪਨ ਬਚਾਓ ਅੰਦੋਲਨ ਤਹਿਤ ਇਹ ਪੁਲੀਸ ਸਟੇਸ਼ਨ ਤਿਆਰ ਕੀਤੇ ਜਾ ਰਹੇ ਹਨ। ਤਿਆਰ ਕੀਤੇ ਬਾਲ ਮਿੱਤਰ ਪੁਲੀਸ ਸਟੇਸ਼ਨ ਵਿਖੇ ਕੰਧਾਂ ਨੂੰ ਉਚੇਚੇ ਤੌਰ 'ਤੇ ਸਜਾਇਆ ਗਿਆ ਹੈ ਤੇ ਇਥੇ ਬੱਚਿਆਂ ਨੂੰ ਸੁਖਾਵਾਂ ਮਾਹੌਲ ਮੁਹੱਈਆ ਕਰਵਾਉਣ ਲਈ ਲੋੜੀਂਦੀਆਂ ਸਾਰੀਆਂ ਸਹੂਲਤਾਂ ਵੀ ਮੁਹੱਈਆ ਕਰਵਾਈਆਂ ਗਈਆਂ ਹਨ। ਇਸ ਦੇ ਨਾਲ ਨਾਲ ਬੱਚਿਆਂ ਲਈ ਖਿਡੌਣਿਆਂ, ਕਿਤਾਬਾਂ ਅਤੇ ਹੋਰ ਖੇਡਾਂ ਦਾ ਵੀ ਪ੍ਰਬੰਧ ਕੀਤਾ ਗਿਆ ਹੈ। ਇਸ ਪੁਲੀਸ ਸਟੇਸ਼ਨ ਜ਼ਰੀਏ ਇਹ ਯਕੀਨੀ ਬਣਾਇਆ ਜਾਵੇਗਾ ਕਿ ਬੱਚਿਆਂ ਨੂੰ ਤੈਅ ਸਮੇਂ ਢੁੱਕਵਾਂ ਇਨਸਾਫ ਮਿਲੇ। ਇਸ ਮੌਕੇ ਜ਼ਿਲ੍ਹਾ ਪੁਲੀਸ ਮੁਖੀ ਸਤਿੰਦਰ ਸਿੰਘ ਨੇ ਦੱਸਿਆ ਕਿ ਇਸ ਪੁਲੀਸ ਸਟੇਸ਼ਨ ਵਿਖੇ ਬੱਚਿਆਂ ਸਬੰਧੀ ਦੋ ਕੈਟਾਗਿਰੀਜ਼, ਚਿਲਡਰਨ ਕਨਫਲਿਕਟ ਵਿਦ ਲਾਅ ਅਤੇ ਚਿਲਡਰਨ ਨੀਡ ਕੇਅਰ ਐਂਡ ਪ੍ਰੋਟੈਕਸ਼ਨ, ਦੇ ਆਧਾਰ ਉਤੇ ਜੁਵੇਨਾਇਲ ਜਸਟਿਸ ਕਮੇਟੀ (ਜੇ ਜੇ ਸੀ) ਅਤੇ ਬਾਲ ਭਲਾਈ ਕਮੇਟੀ ( ਸੀ ਡਬਲਿਊ ਸੀ) ਦੇ ਨਾਲ ਤਾਲਮੇਲ ਨਾਲ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ।ਚਿਲਡਰਨ ਕਨਫਲਿਕਟ ਵਿਦ ਲਾਅ ਵਿੱਚ ਅਪਰਾਧਾਂ ਨਾਲ ਸਬੰਧਤ ਬੱਚੇ ਸ਼ਾਮਲ ਹੋਣਗੇ ਅਤੇ ਚਿਲਡਰਨ ਨੀਡ ਕੇਅਰ ਐਂਡ ਪ੍ਰੋਟੈਕਸ਼ਨ ਵਿੱਚ ਬਾਲ ਮਜ਼ਦੂਰੀ, ਬਾਲ ਵਿਆਹ, ਬੱਚਿਆਂ ਨਾਲ ਹਿੰਸਾ ਆਦਿ ਸਬੰਧੀ ਬੱਚੇ ਸ਼ਾਮਲ ਹੋਣਗੇ। ਇਸ ਪੁਲੀਸ ਸਟੇਸ਼ਨ ਵਿਖੇ ਬੱਚਿਆਂ ਦੇ ਬਿਆਨ ਦਰਜ ਕਰਵਾਉਣ ਸਬੰਧੀ  ਵਿਸ਼ੇਸ਼ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਬਾਲ ਮਿੱਤਰ ਪੁਲੀਸ ਸਟੇਸ਼ਨ ਸਰਕਾਰ ਦਾ ਅਹਿਮ ਉਪਰਾਲਾ ਹੈ, ਜਿਸ ਸਦਕਾ ਬੱਚਿਆਂ ਨੂੰ ਸੁਖਾਵੇਂ ਮਾਹੌਲ ਵਿੱਚ ਢੁੱਕਵਾਂ ਤੇ ਸਮਾਂਬੱਧ ਇਨਸਾਫ਼ ਦਿਵਾਉਣ ਵਿੱਚ ਮਦਦ ਮਿਲੇਗੀ ।

 

Tags: Police , Punjab Police , S.A.S. Nagar Police , Mohali Police , Gurpreet Deo

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD