Thursday, 04 June 2026

 

 

ਖ਼ਾਸ ਖਬਰਾਂ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ

 

ਅਗੱਸਤ ਮਹੀਨੇ ਤਕ ਮੁਕੰਮਲ ਹੋ ਜਾਵੇਗਾ ਫ਼ੇਜ਼ 3ਬੀ1 ਦਾ ਉਸਾਰੀ-ਅਧੀਨ ਕਮਿਊਨਿਟੀ ਹੈਲਥ ਸੈਂਟਰ : ਬਲਬੀਰ ਸਿੰਘ ਸਿੱਧੂ

ਸਿਹਤ ਮੰਤਰੀ ਨੇ ਲਿਆ ਸੀ.ਐਚ.ਸੀ. ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ, ਦਿਤੀਆਂ ਜ਼ਰੂਰੀ ਹਦਾਇਤਾਂ

Web Admin

Web Admin

5 Dariya News

ਐਸ.ਏ.ਐਸ. ਨਗਰ , 12 Mar 2021

Last updated on: Mar 12, 2021, 00:00 IST

ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸਥਾਨਕ ਸ਼ਹਿਰ ਦੇ ਫ਼ੇਜ਼ 3ਬੀ1 ਵਿਚ ਬਣ ਰਹੇ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ (ਸੀ.ਐਚ.ਸੀ.) ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਸਬੰਧਤ ਅਧਿਕਾਰੀਆਂ ਨੂੰ ਜ਼ਰੂਰੀ ਹਦਾਇਤਾਂ ਦਿਤੀਆਂ। ਇਸ ਮੌਕੇ ਗੱਲਬਾਤ ਕਰਦਿਆਂ ਸ. ਸਿੱਧੂ ਨੇ ਦਸਿਆ ਕਿ ਲਗਭਗ 12 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਹੇ ਇਸ ਸ਼ਾਨਦਾਰ ਕਮਿਊਨਿਟੀ ਹੈਲਥ ਸੈਂਟਰ ਦਾ ਨਿਰਮਾਣ ਜੰਗੀ ਪੱਧਰ ’ਤੇ ਜਾਰੀ ਹੈ ਅਤੇ ਇਹ ਇਸ ਸਾਲ ਅਗੱਸਤ ਮਹੀਨੇ ਤਕ ਮੁਕੰਮਲ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਸਥਾਨਕ ਵਾਸੀਆਂ ਦੀ ਪੁਰਾਣੀ ਮੰਗ ਸੀ ਕਿ ਫ਼ੇਜ਼ 3ਬੀ1 ਦੀ ਡਿਸਪੈਂਸਰੀ ਦਾ ਦਰਜਾ ਵਧਾ ਕੇ ਇਸ ਨੂੰ ਸੀ.ਐਚ.ਸੀ. ਬਣਾਇਆ ਜਾਵੇ ਤੇ ਇਹ ਮੰਗ ਬਹੁਤ ਜਲਦ ਪੂਰੀ ਹੋਣ ਵਾਲੀ ਹੈ। ਉਨ੍ਹਾਂ ਕਿਹਾ ਕਿ ਇਹ ਸੀ.ਐਚ.ਸੀ. ਸਥਾਨਕ ਲੋਕਾਂ ਲਈ ਵਰਦਾਨ ਸਾਬਤ ਹੋਵੇਗੀ ਕਿਉਂਕਿ ਇਸ ਵਿਚ ਮਿਆਰੀ ਅਤੇ ਸੁਚੱਜੀਆਂ ਸਿਹਤ ਸਹੂਲਤਾਂ ਉਪਲਲਭਧ ਹੋਣਗੀਆਂ। ਸ. ਸਿੱਧੂ ਨੇ ਦਸਿਆ ਕਿ ਸੀ.ਐਚ.ਸੀ. ਵਿਚ 25 ਲੱਖ ਰੁਪਏ ਦੀ ਲਾਗਤ ਨਾਲ ਮਾਡਿਊਲਰ ਆਪਰੇਸ਼ਨ ਥੀਏਟਰ ਬਣਾਇਆ ਜਾ ਰਿਹਾ ਹੈ ਜਿਹੜਾ ਸੂਬੇ ਦੇ ਹੋਰ ਕਿਸੇ ਵੀ ਸਰਕਾਰੀ ਹਸਪਤਾਲ ਵਿਚ ਨਹੀਂ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਜ਼ਿਲ੍ਹਾ ਹਸਪਤਾਲ ਜਾਣ ਦੀ ਲੋੜ ਨਹੀਂ ਪਵੇਗੀ ਕਿਉਂਕਿ ਉਨ੍ਹਾਂ ਦੀਆਂ ਬਹੁਤੀਆਂ ਤਕਲੀਫ਼ਾਂ ਦਾ ਇਲਾਜ ਇਸੇ ਹਸਪਤਾਲ ਵਿਚ ਹੋ ਜਾਵੇਗਾ।

ਸਿਹਤ ਮੰਤਰੀ ਨੇ ਆਖਿਆ ਕਿ ਇਮਾਰਤ ਦੇ ਨਿਰਮਾਣ ਲਈ ਉੱਚ ਪਾਏ ਦੀ ਸਮੱਗਰੀ ਵਰਤੀ ਜਾ ਰਹੀ ਹੈ ਅਤੇ ਅਧਿਕਾਰੀਆਂ ਨੂੰ ਪਹਿਲਾਂ ਹੀ ਸਖ਼ਤ ਹਦਾਇਤਾਂ ਕੀਤੀਆਂ ਹੋਈਆਂ ਹਨ ਕਿ ਸਮੱਗਰੀ ਪੱਖੋਂ ਕਿਸੇ ਕਿਸਮ ਦਾ ਸਮਝੌਤਾ ਨਾ ਕੀਤਾ ਜਾਵੇ। ਸਿਹਤ ਮੰਤਰੀ ਨੇ ਕਿਹਾ ਕਿ ਮੋਹਾਲੀ ਸ਼ਹਿਰ ਦੇ ਚੌਤਰਫ਼ਾ ਵਿਕਾਸ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਸਥਾਨਕ ਵਾਸੀਆਂ ਨੂੰ ਸਿਹਤ ਅਤੇ ਸਿੱਖਿਆ ਪੱਖੋਂ ਬਿਹਤਰ ਸਹੂਲਤਾਂ ਦਿਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਹਲਕੇ ਵਿਚ ਵੱਖ-ਵੱਖ ਵਿਕਾਸ ਜਾਂ ਤਾਂ ਮੁਕੰਮਲ ਹੋ ਚੁਕੇ ਹਨ ਜਾਂ ਮੁਕੰਮਲ ਹੋਣ ਕੰਢੇ ਹਨ ਜਿਨ੍ਹਾਂ ਵਾਸਤੇ ਕਰੋੜਾਂ ਰੁਪਏ ਦੀਆਂ ਗ੍ਰਾਂਟਾਂ ਪਹਿਲਾਂ ਹੀ ਦਿਤੀਆਂ ਜਾ ਚੁੱਕੀਆਂ ਹਨ। ਇਸ ਮੌਕੇ ਸਥਾਨਕ ਕੌਂਸਲਰ ਕੁਲਜੀਤ ਸਿੰਘ ਬੇਦੀ ਨੇ ਸਿਹਤ ਮੰਤਰੀ ਦਾ ਧਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਯਤਨਾਂ ਨਾਲ ਅਤਿ-ਆਧੁਨਿਕ ਸੀ.ਐਚ.ਸੀ. ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿਹਤ ਮੰਤਰੀ ਨੇ ਸਥਾਨਕ ਵਾਸੀਆਂ ਦੀ ਪੁਰਾਣੀ ਮੰਗ ਪੂਰੀ ਕੀਤੀ ਹੈ ਜਿਸ ਲਈ ਸਥਾਨਕ ਵਾਸੀ ਉਨ੍ਹਾਂ ਦੇ ਬੇਹੱਦ ਸ਼ੁਕਰਗੁਜ਼ਾਰ ਹਨ।ਇਸ ਮੌਕੇ ਸਿਹਤ ਮੰਤਰੀ ਦੇ ਸਿਆਸੀ ਸਲਾਹਕਾਰ ਅਤੇ ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਸਥਾਨਕ ਕੌਂਸਲਰ ਕੁਲਜੀਤ ਸਿੰਘ ਬੇਦੀ, ਮਿਊਂਸੀਪਲ ਕੌਂਸਲਰ ਜਸਪ੍ਰੀਤ ਸਿੰਘ ਗਿੱਲ ਅਤੇ ਪਰਮਜੀਤ ਸਿੰਘ ਹੈਪੀ, ਰਾਮ ਸਰੂਪ ਜੋਸ਼ੀ, ਜਤਿੰਦਰ ਆਨੰਦ, ਦਲਬੀਰ ਸਿੰਘ ਸੇਵਾਮੁਕਤ ਕਾਨੂੰਨਗੋ, ਜੀ.ਪੀ.ਐਸ. ਗਿੱਲ, ਐਸ.ਈ. ਕਰਨਦੀਪ ਸਿੰਘ ਚਹਿਲ, ਰਾਜਿੰਦਰ ਸਿੰਘ ਐਕਸੀਅਨ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ, ਤਿਲਕ ਰਾਜ ਸ਼ਰਮਾ, ਨਰਿੰਦਰ ਮੋਦੀ, ਅਨਮੋਲ ਰਤਨ ਭਾਟੀ ਤੋਂ ਇਲਾਵਾ ਇਲਾਕਾ ਵਾਸੀ ਅਤੇ ਹੋਰ ਪਤਵੰਤੇ ਮੌਜੂਦ ਸਨ।

 

Tags: Balbir Singh Sidhu , Health and Family Welfare Minister , Punjab , Punjab Pradesh Congress Committee , Congress , Chandigarh , S.A.S.Nagar , Mohali , S.A.S. Nagar Mohali , Punjab Congress , Punjab Government , Government of Punjab , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD