Thursday, 23 July 2026

 

 

ਖ਼ਾਸ ਖਬਰਾਂ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ ਸਰਕਾਰੀ ਪੈਸੇ ਨਾਲ ਮੁੱਖ ਮੰਤਰੀ ਦੀ ਤਸਵੀਰ ਦਾ ਪ੍ਰਚਾਰ ਬੰਦ ਕਰੇ ਪੰਜਾਬ ਸਰਕਾਰ: ਕੁਲਜੀਤ ਸਿੰਘ ਬੇਦੀ ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ - ਡਾ. ਬਲਬੀਰ ਸਿੰਘ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

 

ਜ਼ਿਲ੍ਹੇ ਤੋਂ ਹੋਇਆ ‘ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ’ ਦਾ ਆਗਾਜ਼

ਜਲਿ੍ਹਆਂਵਾਲਾ ਬਾਗ ਤੋਂ ਕੰਪਨੀ ਬਾਗ ਤੱਕ ਕੱਢੀ ਗਈ ਸਾਈਕਲ ਰੈਲੀ

Web Admin

Web Admin

5 Dariya News

ਅੰਮ੍ਰਿਤਸਰ , 12 Mar 2021

Last updated on: Mar 12, 2021, 00:00 IST

ਆਜ਼ਾਦੀ ਦੇ 75ਵੇਂ ਵਰ੍ਹੇ ਨੂੰ ਸਮਰਪਿਤ ‘ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ’ ਦਾ ਆਗਾਜ਼ ਅੱਜ ਸਾਈਕਲ ਰੈਲੀ ਰਾਹੀਂ ਕੀਤਾ ਗਿਆ। ਇਹ ਸਾਈਕਲ ਰੈਲੀ ਜਲਿ੍ਹਆਂਵਾਲਾ ਬਾਗ ਤੋਂ ਸ਼ੁਰੂ ਹੋ ਕੇ ਕੰਪਨੀ ਬਾਗ ਵਿਖੇ ਸਮਾਪਤ ਹੋਈ। ਇਸ ਰੈਲੀ ਨੂੰ ਸ: ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ।ਇਸ ਮੌਕੇ ਸੰਬੋਧਨ ਕਰਦਿਆਂ ਸ: ਖਹਿਰਾ ਨੇ ਕਿਹਾ ਕਿ ਇਹ ਅੱਜ ਤੋਂ ਦੇਸ਼ ਭਰ ਵਿੱਚ ਸ਼ੁਰੂ ਹੋਏ ਆਜ਼ਾਦੀ ਮਹਾਂਉਤਸਵ ਦਾ ਹਿੱਸਾ ਹੈ, ਜੋ ਕਿ ਸਾਰਾ ਸਾਲ ਚੱਲੇਗਾ। ਉਨਾਂ ਦੱਸਿਆ ਕਿ ਇਸ ਤਹਿਤ ਆਜਾਦੀ ਪਰਵਾਨਿਆਂ ਦੀ ਯਾਦ ਵਿੱਚ ਕਾਨਫਰੰਸ, ਕਵੀ ਸੰਮੇਲਨ, ਖੂਨਦਾਨ ਕੈਂਪ ਆਦਿ ਸਾਰੇ ਸਾਲ ਕਰਵਾਏ ਜਾਣਗੇ। ਉਨਾਂ ਇਸ ਮੌਕੇ ਹਾਜ਼ਰ ਪਤਵੰਤਿਆਂ ਅਤੇ ਸਾਈਕਲਿਸਟਾਂ ਨੂੰ ਦੇਸ਼ ਦੇ ਨਿਰਮਾਣ ਵਿੱਚ ਹਿੱਸਾ ਲੈਣ ਅਤੇ ਆਜ਼ਾਦੀ ਸੰਘਰਸ਼ ਦੇ ਇਤਿਹਾਸ ਨੂੰ ਅਗਲੀ ਪੀੜ੍ਹੀਆਂ ਤੱਕ ਲੈ ਕੇ ਜਾਣ ਦੀ ਸਹੁੰ ਵੀ ਚੁਕਾਈ।ਜਲਿ੍ਹਆਂਵਾਲਾ ਤੋਂ ਕੰਪਨੀ ਬਾਗ ਪਹੁੰਚਣ ’ਤੇ ਡਿਪਟੀ ਕਮਿਸ਼ਨਰ ਨੇ ਰੈਲੀ ਵਿਚ ਸ਼ਾਮਲ ਸਮੂਹ ਬੱਚਿਆਂ ਦੀ ਹੌਸਲਾ ਅਫ਼ਜ਼ਾਈ ਕੀਤੀ। ਇਸ ਦੌਰਾਨ ਸਭਨਾਂ ਨੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਦੇ ਬੁੱਤ ’ਤੇ ਸ਼ਰਧਾ ਸੁਮਨ ਅਰਪਿਤ ਕੀਤੇ। ਇਸ ਦੌਰਾਨ ਉਨ੍ਹਾਂ ਸਾਈਕਲ ਰੈਲੀ ਦੇ ਭਾਗੀਦਾਰਾਂ ਨੂੰ ਸਰਟੀਫਿਕੇਟਾਂ ਨਾਲ ਸਨਮਾਨਿਤ ਵੀ ਕੀਤਾ ਅਤੇ ਰਾਸ਼ਟਰੀ ਗੀਤ ਨਾਲ ਇਸ ਸਮਾਗਮ ਦੀ ਸਮਾਪਤੀ ਕੀਤੀ ਗਈ।ਇਸ ਮੌਕੇ ਸ: ਖਹਿਰਾ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਆਜ਼ਾਦੀ ਆਜ਼ਾਦੀ ਦਾ 75ਵਾਂ ਵਰ੍ਹਾ 15 ਅਗਸਤ 2022 ਨੂੰ ਮਨਾਉਣ ਦਾ ਫ਼ੈਸਲਾ ਕੀਤਾ ਗਿਆ ਹੈ ਅਤੇ ਇਸ ਪ੍ਰੋਗਰਾਮ ਦੀ ਸ਼ੁਰੂਆਤ 75 ਹਫ਼ਤੇ ਪਹਿਲਾਂ ਯਾਨੀ ਕਿ ਅੱਜ ਮਿਤੀ 12 ਮਾਰਚ 2021 ਤੋਂ ਕੀਤੀ ਗਈ ਹੈ, ਜਿਸ ਦਾ ਵਿਸ਼ਾ ‘ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ’ ਰੱਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮਹਾਉਤਸਵ ਦਾ ਆਗਾਜ਼ ਕਰਨ ਲਈ ਆਜ਼ਾਦੀ ਸੰਘਰਸ਼ ਨਾਲ ਸਬੰਧਤ ਪੰਜਾਬ ਦੀਆਂ ਚਾਰ ਇਤਿਹਾਸਕ ਥਾਵਾਂ ਦੀ ਚੋਣ ਕੀਤੀ ਗਈ ਸੀ, ਜਿਨ੍ਹਾਂ ਵਿਚ ਜਲਿ੍ਹਆਂਵਾਲਾ ਬਾਗ ਜ਼ਿਲਾ ਅੰਮ੍ਰਿਤਸਰ ਨੂੰ ਵੀ ਸ਼ਾਮਲ ਕੀਤਾ ਗਿਆ, ਜੋ ਕਿ ਜ਼ਿਲ੍ਹੇ ਲਈ ਵੱਡੇ ਮਾਣ ਵਾਲੀ ਗੱਲ ਹੈ। ਉਨ੍ਹਾਂ ਦੱਸਿਆ ਕਿ ਹੁਣ ਜ਼ਿਲ੍ਹੇ ਵਿਚ ਅਗਲੇ 75 ਹਫ਼ਤੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾਣਗੀਆਂ। ਇਸ ਸਾਈਕਲ ਰੈਲੀ ਵਿੱਚ ਸ੍ਰੀ ਵਿਕਾਸ ਹੀਰਾ ਐਸ.ਡੀ.ਐਮ. ਵਲੋਂ ਵੀ ਸ਼ਿਰਕਤ ਕੀਤੀ ਗਈ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਹਿਮਾਂਸ਼ੂ ਅਗਰਵਾਲ, ਜੁਆਇੰਟ ਕਮਿਸ਼ਨਰ ਨਗਰ ਨਿਗਮ ਸ੍ਰੀ ਸੰਦੀਪ ਰਿਸ਼ੀ, ਐਸ.ਡੀ.ਐਮ. ਮੈਡਮ ਅਨਾਇਤ ਗੁਪਤਾ, ਸਹਾਇਕ ਕਮਿਸ਼ਨਰ ਮੈਡਮ ਅਲਕਾ ਕਾਲੀਆ, ਜ਼ਿਲਾ ਖੇਡ ਅਫ਼ਸਰ ਸ: ਗੁਰਲਾਲ ਸਿੰਘ, ਨਾਇਬ ਤਹਿਸੀਲਦਾਰ ਅਰਚਨਾ ਸ਼ਰਮਾ, ਜਿਲਾ ਕੋਆਰਡੀਨੇਟਰ ਨਹਿਰੂ ਯੁਵਾ ਕੇਂਦਰ ਮੈਡਮ ਅਕਾਂਸ਼ਾ, ਏਸ਼ੀਅਨ ਸਾਈਕਲਿਸਟ ਸ: ਬਾਵਾ ਸਿੰਘ ਅਤੇ ਹੋਰ ਹਾਜ਼ਰ ਸਨ।            

 

Tags: DC Amritsar , Gurpreet Singh Khaira , Amritsar , Deputy Commissioner Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD