Saturday, 11 May 2024

 

 

ਖ਼ਾਸ ਖਬਰਾਂ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਸਟਰਾਂਗ ਰੂਮਾਂ ਦੀ ਜਾਂਚ ਨਾਮਜ਼ਦਗੀਆਂ ਭਰਨ ਦੇ ਚੌਥੇ ਦਿਨ 3 ਉਮੀਦਵਾਰਾਂ ਨੇ ਕਾਗਜ਼ ਕੀਤੇ ਦਾਖ਼ਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਅਤੇ ਐਸਐਸਪੀ ਵੱਲੋਂ ਅੰਤਰਰਾਜੀ ਨਾਕਿਆਂ ਦੀ ਜਾਂਚ ਲੋਕ ਸਭਾ ਚੋਣਾਂ ਦੇ ਮੱਦੇਨਜਰ ਬਿਤਹਰ ਤਾਲਮੇਲ ਲਈ ਅੰਤਰਰਾਜੀ ਸਮੀਖਿਆ ਬੈਠਕ ਆਯੋਜਿਤ ਕਣਕ ਦੀ ਆਮਦ ਨੇ ਪਿਛਲੇ ਸਾਲ ਦਾ ਰਿਕਾਰਡ ਤੋੜਿਆ ਜਗਰਾਉਂ ਵਿੱਚ ਗਰਜੇ ਵੜਿੰਗ; ਵੋਟਰਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਸੰਕਲਪ ਲਿਆ ਹੁਸ਼ਿਆਰਪੁਰ ਤੋਂ ਲੋਕ ਸਭਾ ਉਮੀਦਵਾਰ ਸ੍ਰੀਮਤੀ ਯਾਮਿਨੀ ਗੋਮਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਕਾਂਗਰਸ ਵੰਡ ਪਾਊ ਮੁੱਦਿਆਂ 'ਤੇ ਨਹੀਂ, ਸਗੋਂ ਅਸਲ ਮੁੱਦਿਆਂ 'ਤੇ ਚੋਣ ਲੜ ਰਹੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਸੁਖਵਿੰਦਰ ਬਿੰਦਰਾ ਨੇ ਰਾਣਾ ਗੁਰਮੀਤ ਸਿੰਘ ਸੋਢੀ ਦਾ ਘਰ ਪਹੁੰਚਣ ਤੇ ਕੀਤਾ ਨਿੱਘਾ ਸਵਾਗਤ ਪੰਜਾਬ ਅਧਾਰਿਤ ਐਨਜੀਓ ਨੇ ਕਿਸਾਨਾਂ ਲਈ ਨਿਰਯਾਤ ਅਤੇ ਨੌਜਵਾਨਾਂ ਲਈ ਸਟਾਰਟਅੱਪ ਮੌਕਿਆਂ ਦੀ ਸ਼ੁਰੂਆਤ ਲਈ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ ਸਾਬਕਾ ਸੰਸਦ ਮੈਂਬਰਾਂ ਨੇ ਸ੍ਰੀ ਅਨੰਦਪੁਰ ਸਾਹਿਬ ਦੀ ਸੰਭਾਲ ਨਹੀਂ ਕੀਤੀ, ਲੋਕ ਮੋਦੀ ਨੂੰ ਮੌਕਾ ਦੇਣ : ਡਾ. ਸੁਭਾਸ਼ ਸ਼ਰਮਾ ਸੰਗਰੂਰ ਤੇ ਦਿੜ੍ਹਬਾ ਵਿਖੇ ਵੱਖ- ਵੱਖ ਐਸੋਸੀਏਸ਼ਨਾਂ ਵੱਲੋਂ ਮੀਤ ਹੇਅਰ ਨੂੰ ਹਮਾਇਤ ਦਾ ਐਲਾਨ ਅਰਵਿੰਦ ਕੇਜਰੀਵਾਲ ਦੀ ਰਿਹਾਈ ਨੂੰ ਮੀਤ ਹੇਅਰ ਤੇ ਅਮਨ ਅਰੋੜਾ ਨੇ ਸੱਚ ਦੀ ਜਿੱਤ ਦੱਸਿਆ 'ਸਤਯਮੇਵ ਜਯਤੇ' - ਇਹ ਤਾਨਾਸ਼ਾਹੀ ਦੇ ਅੰਤ ਦੀ ਸ਼ੁਰੂਆਤ ਹੈ: ‘ਆਪ’ ਵਰਤਮਾਨ ਸ਼ਾਸ਼ਨ ਨੇ ਜਿਸ ਡਰ ਅਤੇ ਚਿੰਤਾ ਦੇ ਮਾਹੌਲ ਨੂੰ ਆਕਾਰ ਦਿੱਤਾ ਹੈ, ਉਸਦੇ ਖਿਲਾਫ ਮੋਰਚਾ ਖੋਲ੍ਹੋ : ਵਿਜੇ ਇੰਦਰ ਸਿੰਗਲਾ ਨਾਮਜਦਗੀਆਂ ਭਰਨ ਦੇ ਚੌਥੇ ਦਿਨ 06 ਉਮੀਦਵਾਰਾਂ ਨੇ ਜ਼ਿਲ੍ਹਾ ਚੋਣ ਅਫਸਰ ਕੋਲ ਭਰੇ ਆਪਣੇ ਕਾਗਜ ਚੌਥੇ ਦਿਨ ਚਾਰ ਉਮੀਦਾਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ: ਰਾਜੇਸ਼ ਧੀਮਾਨ ਅੱਜ ਫ਼ਰੀਦਕੋਟ ਹਲਕੇ ਲਈ 8 ਨਾਮਜ਼ਦਗੀ ਪੱਤਰ ਹੋਏ ਦਾਖ਼ਲ- ਵਿਨੀਤ ਕੁਮਾਰ ਨਾਮਜ਼ਦਗੀਆਂ ਦੇ ਚੌਥੇ ਦਿਨ 4 ਉਮੀਦਵਾਰਾਂ ਤੇ 2 ਕਵਰਿੰਗ ਉਮੀਦਵਾਰਾਂ ਵੱਲੋਂ ਕੀਤੇ ਗਏ ਨਾਮਜ਼ਦਗੀ ਪੱਤਰ ਦਾਖ਼ਲ ਐਨ ਕੇ ਸ਼ਰਮਾ ਵੱਲੋਂ ਪਟਿਆਲਾ ’ਚ ਵਿਸ਼ਾਲ ਰੈਲੀ ਨਾਲ ਸ਼ਕਤੀ ਪ੍ਰਦਰਸ਼ਨ ਟਰੈਕਟਰ ’ਤੇ ਸਵਾਰ ਹੋ ਕੇ ਨਾਮਜ਼ਦਗੀ ਪੱਤਰ ਭਰਨ ਪੁੱਜੇ ਐਨ ਕੇ ਸ਼ਰਮਾ

 

ਸਾਧੂ ਸਿੰਘ ਧਰਮਸੋਤ ਵੱਲੋਂ ਜੰਗਲਾਤ ਵਰਕਰ ਯੂਨੀਅਨ ਦੇ ਵਫ਼ਦ ਨਾਲ ਮੁਲਾਕਾਤ

ਜੰਗਲਾਤ ਮੰਤਰੀ ਵੱਲੋਂ ਜਾਇਜ਼ ਮੰਗਾਂ ਛੇਤੀ ਹੱਲ ਕਰਨ ਦਾ ਭਰੋਸਾ

Web Admin

Web Admin

5 Dariya News

ਚੰਡੀਗੜ , 12 Mar 2021

ਪੰਜਾਬ ਦੇ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਅੱਜ ਇੱਥੇ ਜੰਗਲਾਤ ਵਰਕਰ ਯੂਨੀਅਨ ਦੇ ਵਫ਼ਦ ਨਾਲ ਮੁਲਾਕਾਤ ਕੀਤੀ ਅਤੇ ਉਨਾਂ ਵੱਲੋਂ ਉਠਾਈਆਂ ਜਾਇਜ਼ ਮੰਗਾਂ ਨੂੰ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ।ਜੰਗਲਾਤ ਮੰਤਰੀ ਨੇ ਇਸ ਮੌਕੇ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਵਿਭਾਗ ’ਚ ਸੇਵਾ ਨਿਭਾ ਰਹੇ ਕੱਚੇ ਕਾਮਿਆਂ ਨੂੰ ਤਰਕਸੰਗਤ ਪ੍ਰਕਿਰਿਆ ਅਪਣਾ ਕੇ ਪੱਕਾ ਕਰਨ ਦੀ ਇੱਕ ਤਜਵੀਜ਼ ਤਿਆਰ ਕੀਤੀ ਜਾਵੇਗੀ। ਉਨਾਂ ਕਿਹਾ ਕਿ ਜੰਗਲਾਤ ਕਾਮਿਆਂ ਦਾ ਸਮੁੱਚੇ ਰਿਕਾਰਡ ਦੇ ਆਧਾਰ ’ਤੇ ਸੀਨੀਆਰਤਾ ਸੂਚੀ ਬਣਾਉਣ ਦੇ ਹੁਕਮ ਵਿਭਾਗੀ ਅਧਿਕਾਰੀਆਂ ਨੂੰ ਦੇ ਦਿੱਤੇ ਗਏ ਹਨ।ਸ. ਧਰਮਸੋਤ ਨੇ ਜੰਗਲਾਤ ਅਧਿਕਾਰੀਆਂ ਨੂੰ ਜੰਗਲਾਤ ਕਾਮਿਆਂ ਦੀਆਂ ਬਕਾਇਆ ਅਦਾਇਗੀਆਂ ਤੁਰੰਤ ਜਾਰੀ ਕਰਾਉਣ ਅਤੇ ਇਸ ਤੋਂ ਇਲਾਵਾ ਸੂਬੇ ਭਰ ’ਚ ਡੇਲੀਵੇਜ਼ ਰੇਟ ਇਕਸਾਰਤਾ ਨਾਲ ਲਾਗੂ ਕਰਵਾਉਣ ਦੀਆਂ ਹਦਾਇਤਾਂ ਵੀ ਦਿੱਤੀਆਂ। ਉਨਾਂ ਵਿਭਾਗੀ ਅਧਿਕਾਰੀਆਂ ਨੂੰ ਜੰਗਲਾਤ ਕਾਮਿਆਂ ਨੂੰ ਅਦਾਇਗੀਆਂ ਕਰਨ ਲਈ ਵਿਭਾਗੀ ਪ੍ਰਕਿਰਿਆ ਅਪਣਾਉਣ ਸਬੰਧੀ ਵਫ਼ਦ ਦੀ ਮੰਗ ’ਤੇ ਵਿਚਾਰ ਕਰਨ ਦੇ ਆਦੇਸ਼ ਵੀ ਦਿੱਤੇ।ਇਸ ਮੀਟਿੰਗ ਵਿੱਚ ਸ੍ਰੀ ਜਤਿੰਦਰ ਸ਼ਰਮਾ ਪ੍ਰਧਾਨ ਮੁੱਖ ਵਣਪਾਲ, ਸ੍ਰੀ ਅਨੂਪ ਉਪਾਧਿਆਏ ਐਮ.ਡੀ. ਜੰਗਲਾਤ ਕਾਰਪੋਰੇਸ਼ਨ, ਸ੍ਰੀ ਪ੍ਰਵੀਨ ਕੁਮਾਰ ਵਧੀਕ ਪ੍ਰਧਾਨ ਮੁੱਖ ਵਣਪਾਲ ਆਦਿ ਤੋਂ ਇਲਾਵਾ ਸੀਨੀਅਰ ਅਧਿਕਾਰੀ ਤੇ ਜੰਗਲਾਤ ਵਰਕਰ ਯੂਨੀਅਨ ਦੇ ਨੁਮਾਇੰਦੇ ਹਾਜ਼ਰ ਸਨ।

 

Tags: Sadhu Singh Dharamsot , Punjab Social Welfare and Minorities , Punjab Pradesh Congress Committee , Congress , Chandigarh , Punjab Congress , Government of Punjab , Punjab Government , Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD