Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਸਮਾਰਟ ਸਿਟੀ ਤਹਿਤ ਰੇਲਵੇ ਸਟੇਸ਼ਨ ਜਲੰਧਰ ਦਾ ਪਹਿਲਾ ਪੜਾਅ ਮੁਕੰਮਲ- ਲੋਕ ਸਭਾ ਮੈਂਬਰ ਚੌਧਰੀ ਸੰਤੋਖ ਸਿੰਘ

6.26 ਕਰੋੜ ਦੇ ਪ੍ਰੋਜੈਕਟ ਤਹਿਤ ਰੇਲਵੇ ਸਟੇਸ਼ਨ ਨੂੰ ਮਿਲੇਗੀ ਸਭਿਆਚਾਰਕ ਵਿਰਾਸਤ ਦੀ ਨਵੀਂ ਦਿੱਖ

Web Admin

Web Admin

5 Dariya News

ਜਲੰਧਰ , 12 Mar 2021

Last updated on: Mar 12, 2021, 00:00 IST

ਸਮਾਰਟ ਸਿਟੀ ਪ੍ਰੋਜੈਕਟ ਤਹਿਤ ਰੇਲਵੇ ਸਟੇਸ਼ਨ ਜਲੰਧਰ ਵਿਖੇ ਪਹਿਲਾ ਪੜਾਅ ਮੁਕੰਮਲ ਹੋ ਚੁੱਕਾ ਹੈ ਅਤੇ ਅਗਲੇ ਪੜਾਅ ਤਹਿਤ ਰੇਲਵੇ ਸਟੇਸ਼ਨ ਨੂੰ ਨਵੀਂ ਸਭਿਆਚਾਰਕ ਵਿਰਾਸਤੀ  ਨੁਹਾਰ ਮਿਲੇਗੀ।ਲੋਕ ਸਭਾ ਮੈਂਬਰ ਚੌਧਰੀ ਸੰਤੋਖ ਸਿੰਘ ਜਿਨਾਂ ਦੇ ਨਾਲ ਡਵੀਜ਼ਨਲ ਰੇਲਵੇ ਮੈਨੇਜਰ, ਕਮਿਸ਼ਨਰ ਨਗਰ ਨਿਗਮ, ਵਧੀਕ ਡਿਪਟੀ ਕਮਿਸ਼ਨਰ ਮੌਜੂਦ ਸਨ ਵਲੋਂ ਧਵੱਜ ਵਾਟੀਕਾ ਲੋਕਾਂ ਨੂੰ ਸਮਰਪਿਤ ਕੀਤੀ ਗਈ। ਇਸ ਮੌਕੇ ਦੂਜੇ ਪੜਾਅ ਅਧੀਨ ਰੇਲਵੇ ਸਟੇਸ਼ਨ ਦੇ ਸੁੰਦਰੀਕਰਨ, ਨਿਰਮਾਣ ਅਤੇ ਹੋਰ ਵਿਕਾਸ ਕਾਰਜਾਂ ਸਮੇਤ ਆਮ ਲੋਕਾਂ ਦੇ ਦਾਖਲੇ ਲਈ ਦੂਜੇ ਦਾਖਲਾ ਪੁਆਇੰਟ ਅਤੇ ਰੇਲਵੇ ਸਟੇਸ਼ਨ ਨੂੰ ਸਭਿਆਚਾਰਕ ਵਿਰਾਸਤੀ ਦਿੱਖ ਦੇਣ ਲਈ ਕੀਤੇ ਜਾਣ ਵਾਲੇ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਮੈਂਬਰ ਪਾਰਲੀਮੈਂਟ ਚੌਧਰੀ ਸੰਤੋਖ ਸਿੰਘ ਨੇ ਕਿਹਾ ਕਿ 2 ਤੋਂ 3 ਮਹੀਨਿਆਂ ਦੌਰਾਨ ਜਲੰਧਰ ਰੇਲਵੇ ਸਟੇਸ਼ਨ ਨੂੰ ਨਵੀਂ ਦਿੱਖ ਮਿਲ ਜਾਵੇਗੀ। ਉਨ੍ਹਾਂ ਦੱਸਿਆ ਕਿ ਜਲੰਧਰ ਰੇਲਵੇ ਸਟੇਸ਼ਨ ਨੂੰ ਮਾਡਲ ਰੇਲਵੇ ਸਟੇਸ਼ਨ ਬਣਾਉਣ ਲਈ ਸਮਾਰਟ ਸਿਟੀ ਪ੍ਰੋਜੈਕਟ ਤਹਿਤ 6.26 ਕਰੋੜ ਰੁਪਏ ਦੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।ਮੈਂਬਰ ਪਾਰਲੀਮੈਂਟ ਨੇ ਅੱਗੇ ਦੱਸਿਆ ਕਿ ਯਾਤਰੀਆਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਜਲੰਧਰ ਰੇਲਵੇ ਸਟੇਸ਼ਨ ਨੂੰ ਅਤਿ ਆਧੁਨਿਕ ਤਕਨੀਕਾਂ ਜਿਵੇਂ ਕਿ ਐਕਸਲਰੇਟਰ, ਫੁੱਟ ਓਵਰ ਬ੍ਰਿਜ ਆਦਿ ਨਾਲ ਲੈਸ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਸੁਲਤਾਨਪੁਰ ਲੋਧੀ ਦੇ ਰੇਲਵੇ ਸਟੇਸ਼ਨ ਨੁੰ ਵਿਕਸਿਤ ਕੀਤਾ ਗਿਆ ਹੈ, ਉਸੇ ਤਰ੍ਹਾਂ ਇਸ ਰੇਲਵੇ ਸਟੇਸ਼ਨ ਨੂੰ ਵਿਰਾਸਤੀ ਰੂਪ ਦੇਣ ਲਈ ਵਿਕਸਿਤ ਕੀਤਾ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਇਸ ਜਲੰਧਰ ਰੇਲਵੇ ਸਟੇਸ਼ਨ ਦੀ ਤਰਜ 'ਤੇ ਹੀ ਜਲੰਧਰ ਕੈਂਟ ਦੇ ਰੇਲਵੇ ਸਟੇਸ਼ਨ ਦਾ ਨਵੀਨੀਕਰਨ ਕੀਤਾ ਜਾਵੇਗਾ। ਸਮਾਰਟ ਸਿਟੀ ਪ੍ਰੋਜੈਕਟ ਤਹਿਤ ਰੇਲਵੇ ਸਟੇਸ਼ਨ ਦੇ ਵਿਕਾਸ ਨੂੰ ਇਕ ਮੁਹਿੰਮ ਦੀ ਤਰ੍ਹਾਂ ਚਲਾਉਣ ਲਈ ਨਾਰਧਨ ਰੇਲਵੇ ਦੀ ਸ਼ਲਾਘਾ ਕਰਦਿਆਂ ਮੈਂਬਰ ਪਾਰਲੀਮੈਂਟ ਨੇ ਕਿਹਾ ਕਿ ਉਨ੍ਹਾਂ ਵਲੋਂ ਧਵੱਜ ਵਾਟਿਕਾ ਨੂੰ ਬਹੁਤ ਤੇਜ਼ੀ ਨਾਲ ਦੋ ਮਹੀਨਿਆਂ ਵਿੱਚ ਮੁਕੰਮਲ ਕੀਤਾ ਗਿਆ ਹੈ।  ਉਨ੍ਹਾਂ ਬਾਕੀ ਰਹਿੰਦੇ ਵਿਕਾਸ ਕਾਰਜਾਂ ਨੂੰ ਵੀ ਜਲਦ ਮੁਕੰਮਲ ਕਰਨ ਲਈ ਕਿਹਾ ਤਾਂ ਜੋ ਲੋਕਾਂ ਨੂੰ ਨਿਸ਼ਚਿਤ ਸਮੇਂ ਵਿੱਚ ਸਹੂਲਤਾਂ ਸਮਰਪਿਤ ਕੀਤੀਆਂ ਜਾ ਸਕਣ।ਇਸ ਮੌਕੇ ਲੋਕ ਸਭਾ ਮੈਂਬਰ ਵਲੋਂ ਰੇਲਵੇ ਨਾਲ ਸਬੰਧਿਤ ਹੋਰ ਪ੍ਰੋਜੈਕਟਾਂ ਦਾ ਵੀ ਜਾਇਜ਼ਾ ਲਿਆ ਗਿਆ। ਡੀ.ਆਰ.ਐਮ. ਰਾਜੇਸ਼ ਅਗਰਵਾਲ ਨੇ ਭਰੋਸਾ ਦੁਆਇਆ ਕਿ ਰੇਲਵੇ ਸਟੇਸ਼ਨ ਦੇ ਪ੍ਰੋਜੈਕਟ ਨੂੰ ਨਿਰਧਾਰਿਤ ਸਮੇਂ ਵਿੱਚ ਮੁਕੰਮਲ ਕਰ ਲਿਆ ਜਾਵੇਗਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਕਮਿਸ਼ਨਰ ਨਗਰ ਨਿਗਮ ਕਰਨੇਸ਼ ਸ਼ਰਮਾ, ਵਧਕੀ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਅਤੇ ਸਿਵਲ ਅਤੇ ਰੇਲਵੇ ਪ੍ਰਸ਼ਾਸਨ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ।

 

Tags: Santokh Singh Chaudhary , Punjab Pradesh Congress Committee , Congress , Jalandhar , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD