Thursday, 23 July 2026

 

 

ਖ਼ਾਸ ਖਬਰਾਂ ਭਾਰਤ ਨੂੰ ਵਿਕਸਤ ਬਣਾਉਣ ਲਈ ਚੰਗੀ ਸਿੱਖਿਆ ਜ਼ਰੂਰੀ, ਦਿੱਲੀ ਤੋਂ ਬਾਅਦ ਪੰਜਾਬ ਵਿੱਚ ਵੀ ਸ਼ਾਨਦਾਰ ਸਿੱਖਿਆ ਦੇ ਰਹੀ ਆਪ ਸਰਕਾਰ- ਅਰਵਿੰਦ ਕੇਜਰੀਵਾਲ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ

 

ਡੀਜੀਪੀ ਪੰਜਾਬ ਦਿਨਕਰ ਗੁਪਤਾ ਵੱਲੋਂ ਐਸ.ਏ.ਐਸ.ਨਗਰ ਵਿਖੇ ਪੁਲਿਸ ਸਟੇਸ਼ਨ, ਸਾਂਝ ਸ਼ਕਤੀ ਹੈਲਪਡੈਸਕ ਦਾ ਉਦਘਾਟਨ

154 ਸੀ.ਸੀ.ਟੀ.ਵੀ ਕੈਮਰੇ ਐਸ.ਏ.ਐਸ.ਨਗਰ ਦੇ ਪੇਂਡੂ ਖੇਤਰ ਵਿਚ ਅਪਰਾਧਿਕ ਗਤੀਵਿਧੀਆਂ 'ਤੇ ਰੱਖਣਗੇ ਨਜ਼ਰ

Web Admin

Web Admin

5 Dariya News

ਐੱਸ.ਏ.ਐੱਸ.ਨਗਰ , 12 Mar 2021

Last updated on: Mar 12, 2021, 00:00 IST

ਪੰਜਾਬ ਦੇ ਬੱਚੇ, ਮਹਿਲਾਵਾਂ ਅਤੇ ਬਜ਼ੁਰਗ ਨਾਗਰਿਕ ਲੋਕ-ਪੱਖੀ ਪਹੁੰਚ ਤਹਿਤ ਹੁਣ ਅਸਾਨੀ ਨਾਲ ਪੁਲਿਸ ਕੋਲ ਆਪਣੀਆਂ ਸ਼ਿਕਾਇਤਾਂ ਦਰਜ ਕਰਵਾ ਸਕਦੇ ਹਨ ਕਿਉਂਜੋ ਪੰਜਾਬ ਪੁਲਿਸ ਵੱਲੋਂ ਸੂਬੇ ਭਰ ਦੇ ਪੁਲਿਸ ਥਾਣਿਆਂ ਦੇ ਨੇੜਲੇ ਸਮੁੱਚੇ ਸਾਂਝ ਕੇਂਦਰਾਂ ਵਿੱਚ ‘ਸਾਂਝ ਸ਼ਕਤੀ ਹੈਲਪਡੈਸਕ’ ਸਥਾਪਤ ਕੀਤੇ ਗਏ ਹਨ।ਇਸ ਗੱਲ ਦਾ ਪ੍ਰਗਟਾਵਾ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਦਿਨਕਰ ਗੁਪਤਾ ਨੇ ਅੱਜ ਐਸ.ਏ.ਐੱਸ.ਨਗਰ ਵਿਖੇ ਪੁਲਿਸ ਸਟੇਸ਼ਨ ਫੇਜ਼ 11 ਦੀ ਇਮਾਰਤ ਅਤੇ ਸਾਂਝ ਕੇਂਦਰ ਵਿਖੇ ਨਵੇਂ 'ਸਾਂਝ ਸ਼ਕਤੀ ਹੈਲਪਡੈਸਕ' ਸਮੇਤ ਕਈ ਵੱਕਾਰੀ ਪ੍ਰਾਜੈਕਟਾਂ ਦਾ ਉਦਘਾਟਨ ਕਰਦਿਆਂ ਕੀਤਾ। ਉਹਨਾਂ ਕਿਹਾ ਕਿ ਸਮਾਜ ਦੇ ਕਮਜ਼ੋਰ ਵਰਗਾਂ ਲਈ ਸੁਰੱਖਿਅਤ ਅਤੇ ਢੁੱਕਵਾਂ ਵਾਤਾਵਰਣ ਮੁਹੱਈਆ ਕਰਵਾਉਣ ਲਈ ਵਿਸ਼ੇਸ਼ ਜੋਰ ਦਿੱਤਾ ਜਾ ਰਿਹਾ ਹੈ ਤਾਂ ਜੋ ਉਹ ਆਪਣੀਆਂ ਸ਼ਿਕਾਇਤਾਂ ਅਤੇ ਚਿੰਤਾਵਾਂ ਨੂੰ ਬਿਨਾਂ ਕਿਸੇ ਝਿਜਕ ਦੇ ਪੁਲਿਸ ਨਾਲ ਸਾਂਝਾ ਕਰ ਸਕਣ। ਇਸ ਮੌਕੇ ਡੀਜੀਪੀ ਨਾਲ ਪੰਜਾਬ ਪੁਲਿਸ ਹਾਊਸਿੰਗ ਕਾਰਪੋਰੇਸ਼ਨ (ਪੀਪੀਐਚਸੀ) ਦੇ ਚੇਅਰਮੈਨ ਅਤੇ ਮੈਨੇਜਿੰਗ ਡਾਇਰੈਕਟਰ ਐਮ.ਕੇ. ਤਿਵਾੜੀ ਆਈਪੀਐਸ ਵੀ ਮੌਜੂਦ ਸਨ।ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ 8 ਮਾਰਚ ਨੂੰ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਮਹਿਲਵਾਂ, ਬੱਚਿਆਂ ਅਤੇ ਬਜ਼ੁਰਗ ਨਾਗਰਿਕਾਂ ਲਈ ਪੰਜਾਬ ਪੁਲਿਸ ਦੀ ਸਾਂਝ ਸ਼ਕਤੀ ਹੈਲਪਡੈਸਕ ਅਤੇ '181' ਗੈਰ-ਐਮਰਜੈਂਸੀ ਹੈਲਪਲਾਈਨ ਦੀ ਸ਼ੁਰੂਆਤ ਕੀਤੀ ਗਈ ਸੀ।ਡੀਜੀਪੀ ਨੇ ਰੂਰਲ ਸੀਸੀਟੀਵੀ ਪ੍ਰੋਜੈਕਟ ਦਾ ਵਰਚੁਅਲ ਤੌਰ ‘ਤੇ ਉਦਘਾਟਨ ਵੀ ਕੀਤਾ ਜਿਸ ਤਹਿਤ ਜ਼ਿਲ੍ਹੇ ਦੇ ਪੇਂਡੂ ਖੇਤਰ ਵਿੱਚ ਮਹੱਤਵਪੂਰਨ ਰਣਨੀਤਕ ਥਾਵਾਂ ‘ਤੇ ਅਪਰਾਧ ਦੀ ਪਛਾਣ ਅਤੇ ਨਾਗਰਿਕਾਂ ਦੀ ਸੁਰੱਖਿਆ ਲਈ 1 ਕਰੋੜ ਰੁਪਏ ਦੀ ਲਾਗਤ ਨਾਲ 154 ਸੀਸੀਟੀਵੀ ਕੈਮਰੇ ਲਗਾਏ ਗਏ ਹਨ।

ਇਹਨਾਂ ਪ੍ਰਾਜੈਕਟਾਂ ਦੇ ਉਦਘਾਟਨ ਉਪਰੰਤ ਸ੍ਰੀ ਗੁਪਤਾ ਨੇ 14 ਪੁਲਿਸ ਅਧਿਕਾਰੀਆਂ, ਜਿਨ੍ਹਾਂ ਨੇ ਪੰਜਾਬ ਪੁਲਿਸ ਮਹਿਲਾ ਮਿੱਤਰ (ਪੀਪੀਐਮ) ਪੋਰਟਲ ‘ਤੇ ਵੱਧ ਤੋਂ ਵੱਧ ਸ਼ਿਕਾਇਤਾਂ ਦਰਜ ਕੀਤੀਆਂ ਹਨ, ਨੂੰ ਪ੍ਰਸੰਸਾ ਪੱਤਰ ਸੌਂਪੇ। ਉਨ੍ਹਾਂ ਇਸ ਦੌਰਾਨ 7 ਪੁਲਿਸ ਮੁਲਾਜ਼ਮਾਂ ਦੇ ਬੱਚਿਆਂ ਨੂੰ ਵੀ ਸਨਮਾਨਿਤ ਕੀਤਾ ਜਿਨ੍ਹਾਂ ਨੇ ਖੇਡਾਂ ਅਤੇ ਵਿੱਦਿਅਕ ਖੇਤਰ ਵਿਚ ਮੱਲ੍ਹਾਂ ਮਾਰੀਆਂ ਹਨ ਅਤੇ ਇਸ ਦੇ ਨਾਲ ਹੀ ਉਹਨਾਂ ਵੱਲੋਂ ਸਹਾਇਕ ਸਟਾਫ ਨੂੰ ਵਧੀਆਂ ਸੇਵਾਵਾਂ ਨਿਭਾਉਣ ਲਈ ਵੀ ਸਨਮਾਨਿਤ ਕੀਤਾ ਗਿਆ।ਡੀਜੀਪੀ ਦਿਨਕਰ ਗੁਪਤਾ ਵੱਲੋਂ  2 ਕਰੋੜ ਰੁਪਏ ਦੀ ਲਾਗਤ ਨਾਲ ਇੱਕ ਏਕੜ ਜ਼ਮੀਨ ਵਿੱਚ ਸਥਾਪਤ ਨਵੇਂ ਥਾਣੇ ਦੀ ਇਮਾਰਤ ਦਾ ਦੌਰਾ ਕਰਦਿਆਂ ਕਿਹਾ ਕਿ ਇਸ ਦੋ ਮੰਜ਼ਲਾ ਥਾਣੇ ਵਿੱਚ ਗਰਾਉਂਡ ਫਲੋਰ 'ਤੇ ਐਸਐਚਓ ਰੂਮ, ਮੁਨਸ਼ੀ ਰੂਮ, ਲਾੱਕ ਅਪਸ, ਆਰਮਰੀ, ਮਾਲਖਾਨਾ ਅਤੇ ਆਮ ਲੋਕਾਂ ਲਈ ਵੇਟਿੰਗ ਏਰੀਆ ਜਦਕਿ ਪਹਿਲੀ ਮੰਜ਼ਿਲ' ਤੇ ਡਾਈਨਿੰਗ/ਰਸੋਈ ਦੀ ਸਹੂਲਤ ਤੋਂ ਇਲਾਵਾ ਐਨ.ਜੀ.ਓਜ਼ ਦੇ ਬੈਰਕ ਸਮੇਤ ਆਈ.ਓਜ਼ ਦੇ ਕਮਰੇ ਤੇ ਰਿਹਾਇਸ਼ੀ ਖੇਤਰ ਵੀ ਹਨ।ਉਹਨਾਂ ਨਵੇਂ ਬਣੇ ਪੁਲਿਸ ਥਾਣਿਆਂ ਲਈ ਵਾਟਰ ਕੂਲਰ, ਵਾਟਰ ਫਿਲਟਰ, ਰੈਫਰੀਜਰੇਟਰ ਆਦਿ ਜ਼ਰੂਰੀ ਚੀਜ਼ਾਂ ਵੀ ਦਿੱਤੀਆਂ।ਡੀਜੀਪੀ ਨੇ ਆਰਟੀਫੀਸ਼ੀਅਲ ਇੰਟੈਲੀਜੈਂਸ ਦੇ ਆਧਾਰ `ਤੇ ਕਿਰਾਏਦਾਰ ਦੀ ਤਸਦੀਕ ਅਤੇ ਸ਼ੱਕੀ ਦੀ ਪਛਾਣ ਲਈ ਇੱਕ ਨਵੀਨਤਮ ਅਤੇ ਆਧੁਨਿਕ ਸਾਫਟਵੇਅਰ ਪ੍ਰਸਤਾਵਿਤ ਕਰਨ ਲਈ ਐਸ.ਏ.ਐਸ. ਨਗਰ ਪੁਲਿਸ ਦੀ ਸ਼ਲਾਘਾ ਕੀਤੀ। ਉਨ੍ਹਾਂ ਸੀਨੀਅਰ ਪੁਲਿਸ ਕਪਤਾਨ (ਐਸਐਸਪੀ) ਸਤਿੰਦਰ ਸਿੰਘ ਨੂੰ ਇਸ ਪ੍ਰਸਤਾਵ ਨੂੰ ਲਾਗੂ ਕਰਨ ਲਈ ਕਿਹਾ ਤਾਂ ਜੋ ਇੱਥੇ ਕਿਰਾਏ ਦੀਆਂ ਰਿਹਾਇਸ਼ਾਂ ਵਿੱਚ ਰਹਿਣ ਵਾਲੇ ਲੋਕ ਆਪਣੇ-ਆਪ ਨੂੰ ਅਸਾਨੀ ਨਾਲ ਰਜਿਸਟਰ ਕਰਵਾ ਸਕਣ।ਇਸ ਦੌਰਾਨ ਏ.ਡੀ.ਜੀ.ਪੀ. ਕਮਿਉਨਿਟੀ ਅਫੇਅਰਜ਼ ਡਵੀਜ਼ਨ ਅਤੇ ਮਹਿਲਾ ਤੇ ਬਾਲ ਮਾਮਲੇ ਗੁਰਪ੍ਰੀਤ ਕੌਰ ਦਿਓ ਨੇ ਸੋਹਾਣਾ ਵਿਖੇ ਚਾਈਲਡ ਫਰੈਂਡਲੀ ਪੁਲਿਸ ਥਾਣੇ ਦਾ ਉਦਘਾਟਨ ਵੀ ਕੀਤਾ। ਇਹ ਪੰਜਾਬ ਪੁਲਿਸ ਵੱਲੋਂ ਐਨਜੀਓ ਬਚਪਨ ਬਚਾਓ ਅੰਦੋਲਨ ਨਾਲ ਸਾਂਝੀ ਪਹਿਲਕਦਮੀ ਜ਼ਰੀਏ ਖੋਲ੍ਹਿਆ ਗਿਆ ਅਜਿਹਾ ਦੂਜਾ ਪੁਲਿਸ ਥਾਣਾ ਹੈ। ਏਡੀਜੀਪੀ ਦਿਓ ਨੇ ਦੱਸਿਆ ਅਜਿਹਾ ਪਹਿਲਾ ਥਾਣਾ ਜੁਲਾਈ 2020 ਤੋਂ ਫਤਿਹਗੜ੍ਹ ਸਾਹਿਬ ਵਿੱਚ ਮੰਡੀ ਗੋਬਿੰਦਗੜ ਵਿਖੇ ਸਫਲਤਾਪੂਰਵਕ ਚੱਲ ਰਿਹਾ ਹੈ। ਏ.ਡੀ.ਜੀ.ਪੀ. ਦਿਓ ਨੇ ਦੱਸਿਆ ਇਨ੍ਹਾਂ ਥਾਣਿਆਂ ਦਾ ਮੰਤਵ ਪੁਲਿਸ ਥਾਣਿਆਂ ਵਿਚ ਆਉਣ ਵਾਲੇ ਬੱਚਿਆਂ ਲਈ ਅਨੁਕੂਲ ਵਾਤਾਵਰਣ ਪ੍ਰਦਾਨ ਕਰਨਾ ਹੈ।ਇਸ ਮੌਕੇ ਬਾਲ ਭਲਾਈ ਕਮੇਟੀ ਐਸ.ਏ.ਐਸ.ਨਗਰ ਦੇ ਚੇਅਰਮੈਨ ਅਤੇ ਮੈਂਬਰ, ਜ਼ਿਲ੍ਹਾ ਅਤੇ ਸੈਸ਼ਨ ਜੱਜ (ਸੇਵਾ ਮੁਕਤ) ਜਗਰੂਪ ਸਿੰਘ ਅਤੇ ਐਨ.ਜੀ.ਓ ਬਚਪਨ ਬਚਾਓ ਅੰਦੋਲਨ ਦੇ ਨੁਮਾਇੰਦੇ ਵੀ ਮੌਜੂਦ ਸਨ।

 

Tags: Dinkar Gupta , Punjab Police , Police , Punjab Admin

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD