Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਪੰਜਾਬ ਕੇਂਦਰੀ ਯੂਨੀਵਰਸਿਟੀ ਨੇ ‘ਆਜ਼ਾਦੀ ਕਾ ਅੰਮ੍ਰਿਤ ਮਹੋਤਸਵ' ਦੇ ਉਦਘਾਟਨ ਸਮਾਰੋਹ ਵਿੱਚ ਕੌਮਾਂਤਰੀ ਕੁਇਜ਼ ਮੁਕਾਬਲਾ ਅਤੇ ਵੈਬਿਨਾਰ ਕਰਵਾਇਆ

5 Dariya News

ਬਠਿੰਡਾ , 12 Mar 2021

Last updated on: Mar 12, 2021, 00:00 IST

ਪੰਜਾਬ ਕੇਂਦਰੀ ਯੂਨੀਵਰਸਿਟੀ, ਬਠਿੰਡਾ (ਸੀਯੂਪੀਬੀ) ਵੱਲੋਂ ਵਾਈਸ ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾੜੀ ਦੀ ਸਰਪ੍ਰਸਤੀ ਹੇਠ, ਭਾਰਤ ਦੀ ਆਜ਼ਾਦੀ ਦੇ 75ਵੀਂ ਵਰ੍ਹੇਗੰਢ ਨੂੰ ਸਮਰਪਿਤ 75 ਹਫ਼ਤੇ ਲੰਬੇ ਸਮਾਰੋਹ ‘ਆਜ਼ਾਦੀ ਕਾ ਅੰਮ੍ਰਿਤ ਮਹੋਤਸਵ’ ਦੇ ਉਦਘਾਟਨੀ ਸਮਾਰੋਹ ਦੇ ਮੌਕੇ ਤੇ ਅੰਤਰਰਾਸ਼ਟਰੀ ਕੁਇਜ਼ ਮੁਕਾਬਲਾ ਅਤੇ ਵੈਬਿਨਾਰ ਕਰਵਾਇਆ ਗਿਆ। ਭਾਰਤ ਦੇ 75ਵੇਂ ਆਜ਼ਾਦੀ ਦਿਹਾੜੇ (15 ਅਗਸਤ, 2022) ਤੋਂ 75 ਹਫ਼ਤੇ ਪਹਿਲਾਂ, ਇਸ ਅੰਮ੍ਰਿਤ ਮਹੋਤਸਵ ਦਾ ਜਸ਼ਨ 12 ਮਾਰਚ, 2021 ਤੋਂ ਸ਼ੁਰੂ ਹੋਇਆ। ਇਸ ਉਦਘਾਟਨ ਸਮਾਰੋਹ ਦੇ ਤਹਿਤ ਆਯੋਜਿਤ ਵੈਬਿਨਾਰ ਵਿੱਚ ਕੁਸ਼ਾਭਾਉ ਠਾਕਰੇ ਪੱਤਰਕਾਰੀ ਅਤੇ ਜਨ ਸੰਚਾਰ ਯੂਨੀਵਰਸਿਟੀ, ਛੱਤੀਸਗੜ੍ਹ ਦੇ ਵਾਈਸ ਚਾਂਸਲਰ ਪ੍ਰੋ. ਬਲਦੇਵ ਭਾਈ ਸ਼ਰਮਾ ਮੁੱਖ ਬੁਲਾਰੇ ਵਜੋਂ ਸ਼ਾਮਿਲ ਹੋਏ।ਪ੍ਰੋਗਰਾਮ ਦੀ ਸ਼ੁਰੂਆਤ ਪ੍ਰੋ: ਹਰਪਾਲ ਸਿੰਘ ਪੰਨੂ, ਚੇਅਰ ਪ੍ਰੋਫੈਸਰ, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਚੇਅਰ, ਦੇ ਸਵਾਗਤੀ ਭਾਸ਼ਣ ਨਾਲ ਹੋਈ, ਜਿਥੇ ਉਨ੍ਹਾਂਨੇ ਪ੍ਰੋਗਰਾਮ ਦੇ ਵਿਸ਼ੇ ਤੇ ਚਾਨਣਾ ਪਾਇਆ।ਯੂਨੀਵਰਸਿਟੀ ਦੁਆਰਾ ਆਯੋਜਿਤ ਕੌਮਾਂਤਰੀ ਕੁਇਜ਼ ਮੁਕਾਬਲੇ ਵਿਚ ਹਿੱਸਾ ਲੈਣ ਲਈ ਭਾਰਤ ਦੇ 27 ਤੋਂ ਵੱਧ ਸੂਬਿਆਂ ਅਤੇ 14 ਹੋਰ ਦੇਸ਼ਾਂ ਦੇ ਕੁਲ 2051 ਭਾਗੀਦਾਰਾਂ ਨੇ ਰਜਿਸਟਰ ਕੀਤਾ। ਵਰਚੁਅਲ ਪਲੇਟਫਾਰਮ 'ਤੇ ਆਯੋਜਿਤ ਅੰਤਰਰਾਸ਼ਟਰੀ ਕੁਇਜ਼ ਮੁਕਾਬਲੇ ਦੌਰਾਨ, ਡਾ. ਫੇਲਿਕਸ ਬਾਸਟ ਦੁਆਰਾ ਭਾਰਤ ਦੀ ਆਜ਼ਾਦੀ ਸੰਗਰਾਮ ਨਾਲ ਜੁੜੇ 75 ਪ੍ਰਸ਼ਨ ਪੁੱਛੇ ਗਏ। ਸ੍ਰੀ ਸੂਰਜ ਸ਼ਰਮਾ (ਜਵਾਹਰ ਲਾਲ ਨਹਿਰੂ ਕਾਲਜ, ਫਰੀਦਾਬਾਦ), ਸ਼੍ਰੀ ਅਮਿਤ ਕੁਮਾਰ ਸਿੰਘ (ਇਲਾਹਾਬਾਦ ਯੂਨੀਵਰਸਿਟੀ) ਅਤੇ ਸ੍ਰੀ ਕਾਰਤੀਕਿਯਨ ਸਵਾਮੀਨਾਥਨ (ਪੀ.ਐਸ.ਜੀ. ਕਾਲਜ ਆਫ਼ ਟੈਕਨਾਲੋਜੀ, ਕੋਇੰਬਟੂਰ) ਨੇ ਇਸ ਮੁਕਾਬਲੇ ਵਿੱਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ ਅਤੇ ਉੰਨ੍ਹਾਂਨੂੰ ਕ੍ਰਮਵਾਰ 5000/ - ਰੁਪਏ, 3500/ - ਰੁਪਏ ਅਤੇ 2500/ - ਰੁਪਏ ਦੇ ਨਕਦ ਇਨਾਮ ਨਾਲ ਸਨਮਾਨਿਤ ਕੀਤਾ ਗਿਆ। 

ਆਪਣੇ ਪ੍ਰਧਾਨਗੀ ਭਾਸ਼ਣ ਵਿੱਚ ਪ੍ਰੋ. ਤਿਵਾੜੀ ਨੇ ਜ਼ਿਕਰ ਕੀਤਾ ਕਿ ਅੱਜ ਭਾਰਤ ਦੀ ਆਜ਼ਾਦੀ ਦੇ 75 ਸਾਲ ਨੂੰ ਸਮਰਪਿਤ 75 ਹਫ਼ਤਿਆਂ ਦੇ ਸਮਾਰੋਹ ‘ਆਜ਼ਾਦੀ ਕਾ ਅਮ੍ਰਿਤ ਮਹਾਂਉਤਸਵ ਦੇ ਉਦਘਾਟਨ ਲਈ ਮਾਨਯੋਗ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਪੂਰਾ ਦੇਸ਼ ਇੱਕਜੁਟ ਹੈ। ਉਨ੍ਹਾਂਨੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਅਤੇ ਸਾਡੇ ਦੇਸ਼ ਭਰ ਦੇ ਸੁਤੰਤਰਤਾ ਸੈਨਾਨੀਆਂ ਨੂੰ ਯਾਦ ਕੀਤਾ ਜਿਨ੍ਹਾਂ ਨੇ ਦੇਸ਼ ਦੀ ਆਜ਼ਾਦੀ ਵਿੱਚ ਅਮੁੱਲ ਯੋਗਦਾਨ ਪਾਇਆ। ਉਹਨਾਂ ਨੇ ਨੌਜਵਾਨ ਪੀੜ੍ਹੀ ਨੂੰ ਅਪੀਲ ਕੀਤੀ ਕਿ ਉਹ ਸ਼ਹੀਦਾਂ ਦੀ ਕੁਰਬਾਨੀ ਨੂੰ ਯਾਦ ਰੱਖਣ, ਇਕਜੁੱਟ ਰਹਿਣ, ਜ਼ਿੰਮੇਵਾਰ ਨਾਗਰਿਕ ਦੀ ਤਰ੍ਹਾਂ ਕੰਮ ਕਰਨ ਅਤੇ ਸਵੈ-ਨਿਰਭਰ ਰਾਸ਼ਟਰ ਦੀ ਉਸਾਰੀ ਲਈ ਯੋਗਦਾਨ ਦੇਣ।ਆਪਣੇ ਸੰਬੋਧਨ ਵਿੱਚ ਪ੍ਰੋ. ਬਲਦੇਵ ਭਾਈ ਸ਼ਰਮਾ ਨੇ ‘ਰਾਸ਼ਟਰ ਨਿਰਮਾਣ ਵਿੱਚ ਨਾਗਰਿਕਾਂ ਦੀ ਜ਼ਿੰਮੇਵਾਰੀ' ਵਿਸ਼ੇ ‘ਤੇ ਆਪਣੇ ਵਿਚਾਰ ਰੱਖੇ। ਉੰਨ੍ਹਾਂਨੇ ਕਿਹਾ ਕਿ ਸਾਨੂੰ ਆਪਣੀ ਆਜ਼ਾਦੀ ਦੀ ਮਹੱਤਤਾ ਨੂੰ ਸਮਝਣਾ ਚਾਹੀਦਾ ਹੈ ਅਤੇ ਮਾਣ ਨਾਲ ਆਜ਼ਾਦੀ ਦੇ ਸੰਘਰਸ਼ ਦੇ ਆਪਣੇ ਇਤਿਹਾਸ ਨੂੰ ਸਾਂਝਾ ਕਰਨਾ ਚਾਹੀਦਾ ਹੈ। ਉਹਨਾਂ ਨੌਜਵਾਨਾਂ ਨੂੰ ਭਾਰਤੀ ਗਿਆਨ ਪਰੰਪਰਾ ਦੁਆਰਾ ਦਿੱਤੀਆਂ ਗਈਆਂ ਕਦਰਾਂ ਕੀਮਤਾਂ ਨਾਲ ਜੁੜਣ ਲਈ ਉਤਸ਼ਾਹਤ ਕੀਤਾ। ਉਨ੍ਹਾਂ ਨੇ ਕਿਹਾ ਕਿ ਸਾਡੇ ਵੇਦਾਂ ਅਤੇ ਸਾਡੇ ਗੁਰੂਆਂ ਨੇ ਸਾਨੂੰ ਸਮਾਜ ਦੀ ਸੇਵਾ ਕਰਨ ਅਤੇ ਆਪਣੇ ਕੁਦਰਤੀ ਮਾਹੌਲ ਦੀ ਸੰਭਾਲ ਕਰਨ ਲਈ ਪ੍ਰੇਰਿਆ ਹੈ। ਪ੍ਰੋ. ਬਲਦੇਵ ਭਾਈ ਸ਼ਰਮਾ ਨੇ ਭਾਗੀਦਾਰਾਂ ਨੂੰ ਸਮਾਜ ਪ੍ਰਤੀ ਆਪਣਾ ਫਰਜ਼ ਨਿਭਾਉਣ ਅਤੇ ਭਾਰਤ ਨੂੰ ਵਿਸ਼ਵਗੁਰੂ ਦੇ ਰੂਪ ਵਿੱਚ ਮੁੜ ਸਥਾਪਤ ਕਰਨ ਲਈ ਪ੍ਰੇਰਿਆ।ਅੰਤ ਵਿੱਚ, ਡਾ. ਰਾਜਿੰਦਰ ਕੁਮਾਰ ਸੇਨ ਅਤੇ ਡਾ. ਸੁਮੇਧਾ ਦੱਤਾ ਨੇ ਇਸ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਸਭ ਦਾ ਧੰਨਵਾਦ ਕੀਤਾ। ਇਸ ਪ੍ਰੋਗਰਾਮ ਵਿੱਚ ਫੈਕਲਟੀ, ਸਟਾਫ ਮੈਂਬਰ ਅਤੇ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀ ਸ਼ਾਮਲ ਹੋਏ।

 

Tags: Central University of Punjab Bathinda , CUPB , Prof. Raghavendra P. Tiwari , Azadi Ka Amrit Mahotsav , Prof. Baldeo Bhai Sharma , Bathinda

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD