Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮਾਸਕ ਪਾਉਣ ’ਚ ਲੋਕ ਲਾਪਰਵਾਹੀ ਨਾ ਵਰਤਣ : ਐੱਸ.ਪੀ. ਰਵਿੰਦਰਪਾਲ ਸਿੰਘ ਸੰਧੂ

ਸੈਸ਼ਨ ਚੌਕ ’ਚ ਲੋੜਵੰਦਾਂ ਨੂੰ ਵੰਡੇ ਮਾਸਕ

Web Admin

Web Admin

5 Dariya News

ਹੁਸ਼ਿਆਰਪੁਰ , 13 Mar 2021

Last updated on: Mar 13, 2021, 00:00 IST

ਕੋਰੋਨਾ ਦੇ ਵਧ ਰਹੇ ਕੇਸਾਂ ਦੇ ਮੱਦੇਨਜ਼ਰ ਜਿਲ੍ਹਾ ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਮਾਸਕ ਪਾਉਣ ਅਤੇ  ਹੋਰ ਜ਼ਰੂਰੀ ਅਹਿਿਤਆਤ ਵਰਤਣ ਵਿਚ ਕੋਈ ਲਾਪਰਵਾਹੀ ਨਾ ਕੀਤੀ ਜਾਵੇ ਕਿਉਂਕਿ ਸਾਵਧਾਨੀਆਂ ਦੀ ਸਹੀ ਪਾਲਣਾ ਹੀ  ਕੋਰੋਨਾ ਵਾਇਰਸ ਦੀ ਅਸਰਦਾਰ ਰੋਕਥਾਮ ਵਿਚ ਸਹਾਈ ਹੋ ਸਕਦੀ ਹੈ।ਸਥਾਨਕ ਸੈਸ਼ਨ ਚੌਕ ਵਿਚ ਲੋੜਵੰਦਾਂ ਨੂੰ ਜ਼ਿਲ੍ਹਾ ਪੁਲਿਸ ਵਲੋਂ ਮਾਸਕ ਵੰਡਦਿਆਂ ਐੱਸ.ਪੀ. (ਡੀ) ਰਵਿੰਦਰਪਾਲ ਸਿੰਘ ਸੰਧੂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸਰਕਾਰ ਅਤੇ ਸਿਹਤ ਵਿਭਾਗ ਵਲੋਂ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਸਮੇਂ-ਸਮੇਂ ਸਿਰ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇ ਤਾਂ ਜੋ ਇਸ ਵਾਇਰਸ ਨੂੰ ਹੋਰ ਫ਼ੈਲਣ ਤੋਂ ਰੋਕਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਕੋਵਿਡ ਸਬੰਧੀ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਪੁੁਲਿਸ ਵਲੋਂ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਅੱਜ ਵੱਖ-ਵੱਖ ਥਾਵਾਂ ’ਤੇ ਮਾਸਕ ਨਾ ਪਾਉਣ ਵਾਲਿਆਂ ਦੇ 130 ਦੇ ਕਰੀਬ ਚਾਲਾਨ ਵੀ ਕੱਟੇ ਗਏ ਹਨ। ਉਨ੍ਹਾਂ ਦੱਸਿਆ ਕਿ ਜਿਲ੍ਹੇ ਵਿਚ ਰਾਤ 11 ਵਜੇ ਤੋਂ ਸਵੇਰੇ 5 ਵਜੇ ਤੱਕ ਕਰਫ਼ਿਊ ਜਾਰੀ ਹੈ ਅਤੇ ਕਰਫ਼ਿਊ ਦੀ ਉਲੰਘਣਾ ਨਾ ਕੀਤੀ ਜਾਵੇ।ਉਨ੍ਹਾਂ ਦੱਸਿਆ ਕਿ ਇਸ ਸਬੰਧੀ ਹੁਣ ਤੱਕ 45 ਮਾਮਲੇ ਦਰਜ ਕੀਤੇ ਜਾ ਚੁੱਕੇ ਹਨ। ਇਸ ਮੌਕੇ ਡੀ.ਐੱਸ.ਪੀ. ਮਾਧਵੀ ਸ਼ਰਮਾ ਅਤੇ ਹੋਰ ਪੁਲਿਸ ਅਧਿਕਾਰੀ ਮੌਜੂਦ ਸਨ।

 

Tags: Coronavirus , COVID 19 , Novel Coronavirus , India Fights Corona , Fight Against Corona , Corona Virus Updates , Coronavirus Epidemic , Coronavirus Pandemic , Corona virus threat , Corona Outbreak

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD