Tuesday, 07 May 2024

 

 

ਖ਼ਾਸ ਖਬਰਾਂ ਲੋਕ ਸਭਾ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ ਹੋਣ ਦੇ ਨਾਲ ਹੀ ਨਾਮਜ਼ਦਗੀ ਪੱਤਰ ਭਰਨ ਦੀ ਪ੍ਰਕ੍ਰਿਆ ਸ਼ੂਰੂ- ਸੰਦੀਪ ਕੁਮਾਰ ਨੈਤਿਕ ਅਧਾਰ ਉਪਰ ਵੋਟ ਜਰੂਰ ਪਾਉਣ ਦਾ ਨੁੱਕੜ ਨਾਟਕ ਰਾਹੀਂ ਸੁਨੇਹਾ ਫਾਜ਼ਿਲਕਾ ਜ਼ਿਲ੍ਹੇ ਦੇ ਕਿਸਾਨਾਂ ਨੂੰ 1566 ਕਰੋੜ ਰੁਪਏ ਦੀ ਕੀਤੀ ਅਦਾਇਗੀ, ਪਹੁੰਚੀ ਕਣਕ ਦੀ 99 ਫੀਸਦੀ ਤੋਂ ਵਧ ਹੋਈ ਖਰੀਦ ਸੇਫ ਸਕੂਲ ਵਾਹਨ ਪਾਲਿਸੀ ਬਾਰੇ ਸਕੂਲੀ ਬੱਸਾਂ ਦੇ ਡਰਾਈਵਰਾਂ, ਕੰਡਕਟਰਾਂ ਤੇ ਲੇਡੀ ਅਟੈਂਡੈਂਟ ਨੂੰ ਕੀਤਾ ਜਾਗਰੂਕ ਪੰਜਾਬ ਦੀਆਂ ਮੰਡੀਆਂ ਵਿੱਚ ਹੁਣ ਤੱਕ ਪੁੱਜੀ ਕਣਕ ਦੀ ਹੋਈ 100 ਫੀਸਦੀ ਖਰੀਦ : ਹਰਚੰਦ ਸਿੰਘ ਬਰਸਟ ਪਹਿਲੇ ਦਿਨ 3 ਨਾਮਜ਼ਦਗੀ ਪੱਤਰ ਹੋਏ ਦਾਖਲ: ਰਾਜੇਸ਼ ਧੀਮਾਨ ਨਿਰਪੱਖ, ਪਾਰਦਰਸ਼ੀ ਅਤੇ ਭੈਅ ਮੁਕਤ ਚੋਣਾਂ ਕਰਵਾਉਣ ਲਈ ਪਟਿਆਲਾ ਜ਼ਿਲ੍ਹਾ ਪ੍ਰਸਾਸ਼ਨ ਪੂਰੀ ਤਰ੍ਹਾਂ ਚੌਕਸ ਸਿਵਲ ਸਰਜਨ ਵੱਲੋਂ ਸਿਹਤ ਯੋਜਨਾਵਾਂ ਦੀ ਪਹੁੰਚ ਵਧਾਉਣ ਸਬੰਧੀ ਮੀਟਿੰਗ ਲੀਡਰਾਂ ਦੇ ਨਿਆਣਿਆਂ ਦੀ ਜਗ੍ਹਾਂ ਆਮ ਘਰਾਂ ਦੇ ਪੁੱਤਾਂ-ਧੀਆਂ ਨੂੰ ਨੌਕਰੀ ਮਿਲਣ ਲੱਗੀਆਂ: ਮੀਤ ਹੇਅਰ ਸਿਵਲ ਸਰਜਨ ਵਲੋਂ ਵੱਧ ਤੋਂ ਵੱਧ ਯੋਗ ਵਿਅਕਤੀਆਂ ਦੇ ਆਯੁਸ਼ਮਾਨ ਕਾਰਡ ਬਣਾਉਣ ਦੀ ਹਦਾਇਤ ਰਵਾਇਤੀ ਸਨਅਤ ਨੂੰ ਮੁੜ ਸੁਰਜੀਤ ਕੀਤਾ ਜਾਵੇਗਾ - ਗੁਰਜੀਤ ਔਜਲਾ ਮਲੇਰੀਆ ਦੀ ਰੋਕਥਾਮ ਅਤੇ ਬਚਾਅ ਲਈ ਐਡਵਾਈਜ਼ਰੀ ਲਗਾਤਾਰ ਜਾਰੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਵੋਟਰਾਂ ਨੂੰ ਵੋਟ ਪਾਉਣ ਸਬੰਧੀ ਵਿਦਿਆਰਥੀਆਂ ਦੀ ਰੈਲੀ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਮੂਟ ਕੋਰਟ ਮੁਕਾਬਲੇ ਵਿੱਚ 17 ਟੀਮਾਂ ਨੇ ਲਿਆ ਭਾਗ -ਐਮਯੂ-ਰਾਜਕੋਟ ਨੇ ਟਰਾਫੀ ’ਤੇ ਕੀਤਾ ਕਬਜ਼ਾ ਫਾਜ਼ਿਲਕਾ ਦੇ ਸਿਹਤ ਸੈਂਟਰਾਂ ਵਿਚ ਲੋਕਾਂ ਨੂੰ ਅਸਥਮਾ ਬਿਮਾਰੀ ਬਾਰੇ ਕੀਤਾ ਗਿਆ ਜਾਗਰੂਕ ਲੋਕ ਸਭਾ ਚੋਣਾਂ-2024 ਤਹਿਤ ਚੋਣ ਹਲਕਾ 085-ਮਲੋਟ ਦੇ ਵੋਟਰਾਂ ਨੂੰ ਵੋਟ ਪਾਉਣ ਹਿੱਤ ਜਾਗਰੂਕ ਕਰਨ ਲਈ ਸਾਈਕਲ ਰੈਲੀ ਦਾ ਆਯੋਜਨ ਜਾਅਲੀ ਕਾਗਜ਼ਾਂ ਰਾਹੀ ਬੈਂਕ ਤੋਂ 40 ਲੱਖ ਰੁਪਏ ਦਾ ਹੱਦ ਕਰਜ਼ਾ ਲੈਣ ਵਾਲੇ ਸੱਤ ਵਿਅਕਤੀਆਂ ਵਿਰੁੱਧ ਮੁਕੱਦਮਾ ਦਰਜ ਸਟੈਟਿਕ ਸਰਵੀਲੈਂਸ ਟੀਮਾਂ ਭਲਕੇ ਤੋਂ ਸਰਗਰਮ ਹੋਣਗੀਆਂ,ਡੀ ਸੀ ਆਸ਼ਿਕਾ ਜੈਨ ਵਿਜੀਲੈਂਸ ਬਿਊਰੋ ਨੇ ਕਰਜ਼ਾ ਧੋਖਾਧੜੀ ਕਾਲੇਸ ’ਚ ਭਗੌੜੇ ਬੈਂਕ ਮੈਨੇਜਰ ਨੂੰ ਦਿੱਲੀ ਏਅਰਪੋਰਟ ਤੋਂ ਕੀਤਾ ਕਾਬੂ ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾ ਕਰਨ ਵਾਲੇ 11 ਸਕੂਲੀ ਵਾਹਨਾਂ ਦੇ ਚਲਾਨ ਕੱਟੇ ਬਠਿੰਡਾ ਵਿੱਚ ਭਗਵੰਤ ਮਾਨ ਨੇ ਬਾਦਲਾਂ ਤੇ ਕੈਪਟਨ ਤੇ ਬੋਲਿਆ ਹਮਲਾ, ਲੋਕਾਂ ਨੂੰ ਸੁਹਿਰਦ ਆਗੂ ਗੁਰਮੀਤ ਖੁੱਡੀਆਂ ਨੂੰ ਵੋਟ ਪਾਉਣ ਦੀ ਕੀਤੀ ਅਪੀਲ

 

ਕੇਂਦਰ ਸੈਂਟਰਲ ਸੈਕਟਰ ਸਕੀਮ ਤਹਿਤ ਸਬਸਿਡੀ ’ਚ ਤਿੰਨ ਗੁਣਾਂ ਵਾਧਾ ਕਰੇ : ਮੋਹਨ ਲਾਲ ਸੂਦ

ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਤੇ ਵਿੱਤ ਕਾਰਪੋਰੇਸ਼ਨ ਦੇ ਚੇਅਰਮੈਨ ਵਲੋਂ ਵਿਜੇ ਸਾਂਪਲਾ ਨਾਲ ਮੁਲਾਕਾਤ

Web Admin

Web Admin

5 Dariya News

ਹੁਸ਼ਿਆਰਪੁਰ , 13 Mar 2021

ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਤੇ ਵਿੱਤ ਕਾਰਪੋਰੇਸ਼ਨ ਦੇ ਚੇਅਰਮੈਨ ਮੋਹਨ ਲਾਲ ਸੂਦ ਨੇ ਅੱਜ ਕੇਂਦਰ ਸਰਕਾਰ ਤੋਂ ਸੈਂਟਰਲ ਸੈਕਟਰ ਸਕੀਮ ‘ਐਸ ਸੀ ਸਬ ਪਲਾਨ ਹੇਠ ਵਿਸ਼ੇਸ਼ ਕੇਂਦਰੀ ਮਦਦ’ ਤਹਿਤ ਅਨੁਸੂਚਿਤ ਜਾਤੀ ਪਰਿਵਾਰਾਂ ਨੂੰ ਸਕੀਮ ਦਾ ਲਾਭ ਲੈਣ ਵਿਚ ਦਿੱਤੀ ਜਾਂਦੀ ਸਬਸਿਡੀ ਵਿਚ 3 ਗੁਣਾਂ ਵਾਧਾ ਕਰਨ ਦੀ ਮੰਗ ਕੀਤੀ ਹੈ।ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਨਾਲ ਮੁਲਾਕਾਤ ਕਰਨ ਪੁੱਜੇ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਤੇ ਵਿੱਤ ਕਾਰਪੋਰੇਸ਼ਨ ਦੇ ਚੇਅਰਮੈਨ ਮੋਹਨ ਲਾਲ ਸੂਦ ਨੇ ਕਿਹਾ ਕਿ ਇਹ ਸਬਸਿਡੀ 1999 ਤੋਂ 10 ਹਜ਼ਾਰ ਰੁਪਏ ਚੱਲੀ ਆ ਰਹੀ ਹੈ ਜਦਕਿ ਮਹਿੰਗਾਈ ਕਈ ਗੁਣਾਂ ਵੱਧ ਚੁੱਕੀ ਹੈ, ਜਿਸਦੇ ਮੱਦੇਨਜ਼ਰ ਇਸ ਸਬਸਿਡੀ ਵਿਚ 3 ਗੁਣਾ ਵਾਧਾ ਹੋਣਾ ਬਹੁਤ ਜ਼ਰੂਰੀ ਹੈ।ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਬਾਕੀ ਸਕੀਮਾਂ ਤਹਿਤ 25 ਤੋਂ 35 ਫ਼ੀਸਦੀ ਤੱਕ ਸਬਸਿਡੀ ਮੁਹੱਈਆ ਕਰਵਾਈ ਜਾਂਦੀ ਹੈ ਪਰ ਸੈਂਟਰਲ ਸੈਕਟਰ ਸਕੀਮ ‘ਐਸ ਸੀ ਸਬ ਪਲਾਨ ਹੇਠ ਵਿਸ਼ੇਸ਼ ਕੇਂਦਰੀ ਮਦਦ’ ਤਹਿਤ ਯੋਗ ਅਨੁਸੂਚਿਤ ਜਾਤੀ ਪਰਿਵਾਰਾਂ ਲਈ ਸਬਸਿਡੀ 10 ਹਜ਼ਾਰ ਰੁਪਏ ਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਕੇਂਦਰ ਸਰਕਾਰ ਦੇ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਵਿਭਾਗ ਨੂੰ ਇਸ ਸਬੰਧੀ ਮੰਗ ਪੱਤਰ ਭੇਜਿਆ ਜਾ ਚੁੱਕਾ ਹੈ ਜਿਸ ਉੱਤੇ ਗੌਰ ਕਰਦਿਆਂ ਕੇਂਦਰ ਨੂੰ ਲੋਕਹਿੱਤ ਵਿਚ ਇਹ ਮੰਗਾਂ ਪ੍ਰਵਾਨ ਕਰਨੀਆਂ ਚਾਹੀਦੀਆਂ ਹਨ ਤਾਂ ਜੋ ਯੋਗ ਲਾਭਪਾਤਰੀਆਂ ਨੂੰ ਸਵੈ-ਰੋਜ਼ਗਾਰ ਸਥਾਪਿਤ ਕਰਨ ਵਿਚ ਵੱਡੀ ਮਦਦ ਮਿਲ ਸਕੇ।

ਚੇਅਰਮੈਨ ਮੋਹਨ ਲਾਲ ਸੂਦ ਨੇ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਨੂੰ ਅਪੀਲ ਕੀਤੀ ਕਿ ਉਹ ਇਸ ਮਸਲੇ ਨੂੰ ਕੇਂਦਰੀ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲੇ ਕੋਲ ਉਠਾਉਣ ਅਤੇ ਪੰਜਾਬ ਸਰਕਾਰ ਵਲੋਂ ਰੱਖੀਆਂ ਮੰਗਾਂ ਮੰਨਵਾ ਕੇ ਅਨੁਸੂਚਿਤ ਜਾਤੀ ਪਰਿਵਾਰਾਂ ਲਈ ਸਕੀਮ ਦਾ ਵੱਧ ਤੋਂ ਵੱਧ ਲਾਭ ਯਕੀਨੀ ਬਣਾਉਣ।ਵਿਜੇ ਸਾਂਪਲਾ ਨੇ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਤੇ ਵਿੱਤ ਕਾਰਪੋਰੇਸ਼ਨ ਦੇ ਚੇਅਰਮੈਨ ਨੂੰ ਭਰੋਸਾ ਦਿਵਾਇਆ ਕਿ ਉਹ ਇਸ ਸਬੰਧੀ ਜਲਦ ਹੀ ਲੋੜੀਂਦੀ ਕਾਰਵਾਈ ਕਰਨਗੇ।ਇਸ ਮੌਕੇ ਮੋਹਨ ਲਾਲ ਸੂਦ ਨੇ ਦੱਸਿਆ ਕਿ 1970 ਵਿਚ ਸਥਾਪਿਤ ਹੋਇਆ ਇਹ ਕਾਰਪੋਰੇਸ਼ਨ ਅਨੁਸੂਚਿਤ ਜਾਤੀ, ਦਿਵਯਾਂਗ ਅਤੇ ਸਫ਼ਾਈ ਸੇਵਕਾਂ ਦੇ ਪਰਿਵਾਰਾਂ ਨੂੰ ਸਵੈ ਰੋਜ਼ਗਾਰ ਦੀ ਸਥਾਪਤੀ ਲਈ ਵਮੱਖ-ਵੱਖ ਬੈਂਕਾਂ ਰਾਹੀਂ ਸਾਦੇ ਵਿਆਜ਼ ’ਤੇ ਕਰਜ਼ੇ ਮੁਹਈਆ ਕਰਵਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਕਾਰਪੋਰੇਸ਼ਨ ਦੇ 50 ਸਾਲ ਪੂਰੇ ਹੋਣ ’ਤੇ ਪੰਜਾਬ ਸਰਕਾਰ ਵਲੋਂ ਲਾਭਪਾਤਰੀਆਂ ਨੂੰ ਸਵੈ ਰੋਜ਼ਗਾਰ ਲਈ ਕੁੱਲ 10 ਕਰੋੜ ਰੁਪਏ ਦੇ ਕਰਜ਼ੇ ਮੁਹੱਈਆ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਪੰਜਾਬ ਸਰਕਾਰ ਵਲੋਂ ਕਰਜ਼ਾ ਮੁਆਫ਼ੀ ਸਕੀਮ ਤਹਿਤ 1200 ਦੇ ਕਰੀਬ ਲਾਭਪਾਤਰੀਆਂ ਦੇ 42.41 ਕਰੋੜ ਰੁਪਏ ਦੇ ਕਰਜ਼ੇ ਮੁਆਫ਼ ਕੀਤੇ ਗਏ ਹਨ।ਮੋਹਨ ਲਾਲ ਸੂਦ ਨੇ ਦੱਸਿਆ ਕਿ ਇਕ ਇਤਿਹਾਸਕ ਫ਼ੈਸਲਾ ਲੈਂਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਪੰਜਾਬ ਸਰਕਾਰ ਵਲੋਂ ਲਾਲ ਲਕੀਰ ਅੰਦਰਲੇ ਵਸਨੀਕਾਂ ਨੂੰ ਮਾਲਕਾਨਾ ਹੱਕ ਦਿੱਤੇ ਗਏ ਹਨ ਤਾਂ ਜੋ ਉਨ੍ਹਾਂ ਨੂੰ ਵੱਖ-ਵੱਖ ਸਕੀਮਾਂ ਤਹਿਤ ਕਰਜ਼ਾ ਲੈਣ ਵੇਲੇ ਕਿਸੇ ਕਿਸਮ ਦੀ ਔਕੜ ਪੇਸ਼ ਨਾ ਆਵੇ। ਉਨ੍ਹਾਂ ਦੱਸਿਆ ਕਿ ਕਾਰਪੋਰੇਸ਼ਨ ਵਲੋਂ ਪਿਛਲੇ ਸਾਲ 1.50 ਕਰੋੜ ਰੁਪਏ ਦੀ ਸਬਸਿਡੀ ਦਿਵਾਈ ਗਈ ਸੀ। ਸ੍ਰੀ ਗੁਰੁ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਮੌਕੇ ਕਾਰਪੋਰੇਸ਼ਨ ਵਲੋਂ ਯੋਗ ਲਾਭਪਾਤਰੀਆਂ ਨੂੰ ਵੱਖ-ਵੱਖ ਕੰਮਾਂ ਲਈ 9 ਕਰੋੜ ਰੁਪਏ ਦੇ ਕਰੀਬ ਸਵੈ-ਰੋਜ਼ਗਾਰ ਲਈ ਕਰਜ਼ੇ ਦਿਵਾਏ ਗਏ।

 

Tags: Vijay Sampla , Bharatiya Janata Party , BJP , Chairman National Commission for Scheduled Castes , NCSC , National Commission for Scheduled Castes , Mohal Lal Sood , Special Central Assistance to SCSP , Punjab Scheduled Castes Land Development and Finance Corporation

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD