Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਇਟਲੀ ਵੱਸਦੇ ਪੰਜਾਬੀ ਕਵੀ ਦਲਜਿੰਦਰ ਸਿੰਘ ਰਹਿਲ ਦਾ ਰੂ ਬਰੂ ਉਪਰੰਤ ਸਨਮਾਨ

Web Admin

Web Admin

5 Dariya News

ਲੁਧਿਆਣਾ , 15 Mar 2021

Last updated on: Mar 15, 2021, 00:00 IST

ਇਟਲੀ ਵਿੱਚ ਪਿਛਲੇ ਵੀਹ ਸਾਲ ਤੋਂ ਵੱਸਦੇ ਪੰਜਾਬੀ ਕਵੀ ਤੇ ਕਹਾਣੀਕਾਰ  ਦਲਜਿੰਦਰ ਰਹਿਲ ਦੀ ਵਤਨ ਫੇਰੀ ਤੇ ਲੋਕ ਵਿਰਾਸਤ ਅਕਾਡਮੀ ਵੱਲੋਂ ਸ਼ਹੀਦ ਭਗਤ ਸਿੰਘ ਨਗਰ ਵਿਖੇ ਰੂ ਬਰੂ ਤੇ ਸਨਮਾਨ ਸਮਾਗਮ ਲਈ ਗੈਰ ਰਸਮੀ ਇਕੱਤਰਤਾ ਕੀਤੀ ਗਈ।ਮੰਗਲੀ(ਰਾਹੋਂ ਰੋਡ। ਲੁਧਿਆਣਾ) ਦੇ ਮੂਲ ਵਸਨੀਕ ਤੇ ਪੰਜਾਬੀ  ਲੇਖਕ ਦਲਜਿੰਦਰ ਸਿੰਘ ਰਹਿਲ ਨੇ ਯੂਰਪ ਦੇ ਵੱਖ ਵੱਖ ਦੇਸ਼ਾਂ ਚ ਵੱਸਦੇ ਲੇਖਕਾਂ ਦੀ ਸਾਹਿੱਤ ਸਿਰਜਣਾ ਅਤੇ ਸਭਿਆਚਾਰਕ ਸਰਗਰਮੀਆਂ ਬਾਰੇ ਚਾਨਣਾ ਪਾਇਆ।ਉਨ੍ਹਾਂ ਦੱਸਿਆ ਕਿ ਭਾਵੇਂ ਇੰਹਲੈਂਡ ਚ ਪੁਰਾਣੇ ਸਮੇਂ ਤੋਂ ਸਾਹਿੱਤਕ ਸਰਗਰਮੀਆਂ ਦਾ ਮਾਹੌਲ ਚੱਲ ਰਿਹਾ ਹੈ ਪਰ ਹੁਣ ਯੂਰਪ ਦੇ ਬਾਕੀ ਦੇਸ਼ਾਂ ਦੇ ਲੇਖਕ ਵੀ ਇੱਕ ਛਤਰੀ ਹੇਠ ਆ ਰਹੇ ਹਨ। ਉਨ੍ਹਾਂ ਦੱਸਿਆ ਕਿ ਇਟਲੀ ਸਥਿਤ ਸੰਗੀਤ ਸਾਹਿੱਤ ਸੰਗਮ ਸਭਾ ਅਤੇ ਜਰਮਨ ਦੀਆਂ ਕੁਝ ਸੰਸਥਾਵਾਂ ਕੋਵਿਡ ਹਾਲਤਾਂ ਦੇ ਬਾਵਜੂਦ ਵੀ ਸਰਗਰਮ ਰਹੀਆਂ ਹਨ। ਰੇਡੀਉ, ਟੀ ਵੀ ਚੈਨਲਜ਼ ਤੇ ਅਖ਼ਬਾਰਾਂ ਨੇ ਸਾਨੂੰ ਵਿਸ਼ਾਲ ਪਲੇਟਫਾਰਮ ਉਸਾਰਨ ਵਿੱਚ ਮਦਦ ਕੀਤੀ ਹੈ। ਸ: ਰਹਿਲ ਨੇ ਦੱਸਿਆ ਕਿ ਬਲਵਿੰਦਰ ਸਿੰਘ ਚਾਹਲ ਦੇ ਇਟਲੀ ਤੋਂ ਇੰਗਲੈਂਡ ਚਲੇ ਜਾਣ ਕਾਰਨ ਸਰਗਰਮੀਆਂ ਨੂੰ ਕੁਝ ਚਿਰ ਠੱਲ੍ਹ ਪਈ ਸੀ ਪਰ ਹੁਣ ਫੇਰ ਪੂਰੀ ਸਰਗਰਮੀ ਯੂਰਪੀਨ ਦੇਸ਼ਾਂ ਚ ਚੱਲ ਰਹੀ ਹੈ ਅਤੇ ਸ: ਚਾਹਲ ਦੀ ਨਿਰੰਤਰ ਅਗਵਾਈ ਹੁਣ ਵੀ ਸਭਾ ਨੂੰ ਮਿਲ ਰਹੀ ਹੈ। ਦਲਜਿੰਦਰ ਸਿੰਘ ਰਹਿਲ ਦੀ ਕਾਵਿ ਪੁਸਤਕ ਸ਼ਬਦਾਂ ਦੀ ਢਾਲ ਕੁਝ ਸਾਲ ਪਹਿਲਾਂ ਛਪੀ ਸੀ ਪਰ ਇਸ ਵਾਰ ਉਹ ਕਹਾਣੀ ਸੰਗ੍ਰਹਿ ਦਾ ਮਸੌਦਾ ਲੈ ਕੇ ਆਏ ਹਨ। ਇਸ ਪੁਸਤਕ ਦੀ ਸਰਬਪੱਖੀ ਵਿਉਂਤਕਾਰੀ ਕਹਾਣੀਕਾਰ ਸੁਖਜੀਤ ਕਰ ਰਹੇ ਹਨ। ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਪ੍ਰੋ: ਗੁਰਭਜਨ ਗਿੱਲ, ਪੰਜਾਬੀ ਸਾਹਿੱਤ ਅਕਾਡਮੀ ਦੇ ਪ੍ਰਧਾਨ ਪ੍ਰੋ: ਰਵਿੰਦਰ ਭੱਠਲ, ਸਕੱਤਰ ਮਨਜਿੰਦਰ ਧਨੋਆ ਤੇ ਪੰਜਾਬ ਯੂਨੀਵਰਸਿਟੀ ਦੇ ਨਿਰਦੇਸ਼ਕ ਵਿਦਿਆਰਥੀ ਭਲਾਈ ਡਾ: ਨਿਰਮਲ ਜੌੜਾ ਨੇ ਦਲਜਿੰਦਰ ਰਹਿਲ ਨੂੰ ਪੱਤੇ ਪੱਤੇ ਲਿਖੀ ਇਬਾਰਤ (ਲੇਖਕ: ਗੁਰਭਜਨ ਗਿੱਲ ਤੇ ਤੇਜਪ੍ਰਤਾਪ ਸਿੰਘ ਸੰਧੂ) ਤੇ ਹੋਰ ਪੁਸਤਕਾਂ ਦਾ ਸੈੱਟ ਦੇ ਕੇ ਸਨਮਾਨਿਤ ਕੀਤਾ। ਧੰਨਵਾਦ ਕਰਦਿਆਂ ਮਨਜਿੰਦਰ ਧਨੋਆ ਨੇ ਕਿਹਾ ਕਿ ਬਦੇਸ਼ਾਂ ਚ ਵੱਸਦੇ ਪੰਜਾਬੀ ਲੇਖਕਸਾਡੇ ਬਿਨ ਤਨਖ਼ਾਹੋਂ ਰਾਜਦੂਤ ਹਨ ਜੋ ਵਿਸ਼ਵ ਪੰਜਾਬੀ ਭਾਈਚਾਰਾ ਉਸਾਰਨ ਚ ਮਦਦਗਾਰ ਸਾਬਤ ਹੁੰਦੇ ਹਨ। ਇਕੱਤਰਤਾ ਵਿੱਚ ਭਾਰਤੀ ਸਾਹਿੱਤ ਅਕਾਡਮੀ ਪੁਰਸਕਾਰ  ਜਿੱਤਣ ਵਾਲੇ ਲੇਖਕਾਂ ਕਹਾਣੀਕਾਰ ਗੁਰਦੇਵ ਸਿੰਘ ਰੁਪਾਣਾ, ਬਾਲ ਸਾਹਿੱਤ ਲੇਖਕ ਡਾ: ਕਰਨੈਲ ਸਿੰਘ ਸੋਮਲ ਤੇ ਯੁਵਾ ਲੇਖਕ ਡਾ: ਦੀਪਕ ਧਲੇਵਾਂ  ਨੂੰ ਮੁਬਾਰਕ ਦਿੱਤੀ ਗਈ। ਉੱਘੇ ਲੋਕ ਗਾਇਕ ਜਗਜੀਤ ਸਿੰਘ ਜ਼ੀਰਵੀ, ਸ਼ੌਕਤ ਅਲੀ ਮਤੋਈ, ਡਾ: ਦਰਸ਼ਨ ਬੜੀ ਅਤੇ ਸਰਦੂਲ ਸਿਕੰਦਰ ਜੀ ਦੇ ਦੇਹਾਂਤ ਤੇ ਡੂੰਘੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਗਿਆ।

 

Tags: Cultural

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD