Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕਰੋਨਾ ਵਾਇਰਸ ਨੂੰ ਠੱਲ ਪਾਉਣ ਲਈ ਮਿਸ਼ਨ ਫਤਿਹ ਤਹਿਤ ਕੋਵਿਡ-19 ਟੀਕਾਕਰਨ ਜਾਗਰੂਕਤਾ ਵੈਨ ਰਵਾਨਾ

Web Admin

Web Admin

5 Dariya News

ਤਰਨ ਤਾਰਨ , 15 Mar 2021

Last updated on: Mar 15, 2021, 00:00 IST

ਕਰੋਨਾ ਵਾਇਰਸ ਨੂੰ ਠੱਲ ਪਾਉਣ ਲਈ ਮਿਸ਼ਨ ਫਤਿਹ ਤਹਿਤ ਅੱਜ ਕੋਵਿਡ-19 ਟੀਕਾਕਰਨ ਜਾਗਰੂਕਤਾ ਵੈਨ ਨੂੰ ਸਿਵਲ ਸਰਜਨ ਤਰਨ ਤਾਰਨ ਡਾ. ਰੋਹਿਤ ਮਹਿਤਾ ਵੱਲੋਂ ਹਰੀ ਝੰਡੀ ਦੇ ਕੇ ਜਿਲ੍ਹੇ ਦੇ ਵੱਖ-ਵੱਖ ਸ਼ਹਿਰੀ ਸਿਹਤ ਸੰਸਥਾਵਾ ਅਤੇ ਸ਼ਹਿਰੀ ਖੇਤਰ ਜਿੱਥੇ ਕਰੋਨਾ ਦੇ ਕੇਸਾ ਦੀ ਗਿਣਤੀ ਵੱਧ ਰਹੀ ਹੈ, ਉਹਨਾਂ ਖੇਤਰਾਂ ਵੱਲ ਰਵਾਨਾ ਕੀਤਾ ਗਿਆ ।ਸਿਵਲ ਸਰਜਨ ਤਰਨ ਤਾਰਨ ਡਾ. ਰੋਹਿਤ ਮਹਿਤਾ ਨੇ ਇਸ ਮੌਕੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਵੈਕਸੀਨੇਸ਼ਨ ਸਬੰਧੀ ਅਫਵਾਹਾਂ ਤੋਂ ਦੂਰ ਰਹਿਣਾ ਚਾਹੀਦਾ ਹੈ ਅਤੇ ਉਹਨਾਂ ਵੱਲੋਂ ਆਮ ਲੋਕਾਂ ਨੂੰ ਅਪੀਲ ਕੀਤੀ ਗਈ ਵੈਕਸੀਨੇਸ਼ਨ ਲਈ ਅੱਗੇ ਆਉਣ ਅਤੇ ਸਿਹਤ ਵਿਭਾਗ ਗਾਈਡਲਾਈਨਜ਼ ਦੀ ਪਾਲਣਾ ਕਰਨ ਤਾ ਜੋ ਰਲ ਮਿਲ ਕੇ ਇਸ ਮਹਾਂਮਾਰੀ ‘ਤੇ ਨਕੇਲ ਕੱਸੀ ਜਾਵੇ । ਇਸ ਦੇ ਨਾਲ ਹੀ ਉਹਨਾਂ ਵੱਲੋਂ ਸਿਟੀਜ਼ਨ ਰਜਿਸਟ੍ਰੇਸ਼ਨ ਅਤੇ ਅਪਵਾਇੰਟਮੈਟ ਫਾਰ ਵੈਕਸੀਨੇਸ਼ਨ ਬਾਰੇ ਵੀ ਜਾਣਕਾਰੀ ਦਿੱਤੀ ਗਈ । ਉਹਨਾ ਨੇ ਕਿਹਾ ਕਿ ਰਜਿਸਟ੍ਰੇਸ਼ਨ ਵਾਸਤੇ ਲਾਭਪਾਤਰੀ ਕੋਲ ਫੋਟੋ ਆਈ. ਡੀ. ਪਰੂਫ ਹੋਣਾ ਚਾਹੀਦਾ ਹੈ ਜਿਵੇ ਕਿ ਅਧਾਰ ਕਾਰਡ, ਪੈਨ ਕਾਰਡ,  ਡਰਾਈਵਿੰਡ ਲਾਇਸੰਸ, ਵੋਟਰ ਆਈਡੀ ਆਦੀ । ਕੋਮੋਰਬਿਡ ਕਡੀਸ਼ਨ ਵਾਲੇ 45 ਤੋ 59  ਸਾਲ ਵਾਲੇ ਵਿਅਕਤੀ ਕੋਲ ਵੈਕਸੀਨੇਸ਼ਨ ਲਗਵਾਉਣ ਤੋਂ ਪਹਿਲਾ ਰਜਿਸਟਰਡ ਮੈਡੀਕਲ ਪ੍ਰੋਕਟੀਸ਼ਨਲ ਵੱਲੋ ਲਿਖਿਆ ਉਸ ਦੀ ਬਿਮਾਰੀ ਨਾਲ ਸਬੰਧਤ ਮੈਡੀਕਲ ਸਰਟੀਫਿਕੇਟ ਹੋਣਾ ਜ਼ਰੂਰੀ ਹੈ ।ਜਿਲ੍ਹਾ ਟੀਕਾਕਰਨ ਅਫਸਰ ਡਾ. ਵਰਿੰਦਰਪਾਲ ਕੌਰ ਵੱਲੋ ਜਾਣਕਾਰੀ ਦਿੰਦੇ ਦੱਸਿਆ ਗਿਆ ਕਿ ਕਰੋਨਾ ਵਾਇਰਸ ਦੇ ਆਮ ਲੱਛਣ ਜਿਵੇ ਕਿ ਖਾਸੀ ਬੁਖਾਰ, ਥਕਾਵਟ, ਦਸਤ, ਨੱਕ ਵੱਗਣਾ, ਸਾਹ ਲੈਣ ਵਿੱਚ ਤਕਲੀਫ, ਗਲੇ ਵਿੱਚ ਖਰਾਸ਼, ਸਵਾਦ ਅਤੇ ਸੁੰਘਣ ਸ਼ਕਤੀ ਦਾ ਘਟਣਾ ਆਦਿ। ਇਸ ਦੇ ਨਾਲ ਹੀ ਉਹਨਾ ਵੱਲੋ ਹੋਰ ਜਾਣਕਾਰੀ ਦਿੰਦੇ ਹੋਏ ਕਿਹਾ ਗਿਆ ਕਿ ਕੱਲ ਤੱਕ ਜਿਲ੍ਹੇ ਵਿੱਚ 5192 ਫਰੰਟਲਾਈਨ ਵਰਕਰਾਂ ਨੂੰ ਕੋਵਿਡ-19 ਦੀ ਵੈਕਸੀਨ ਡੋਜ਼ ਲੱਗ ਚੁੱਕੀ ਹੈ। ਇਸ ਤੋਂ ਇਲਾਵਾ 5592 ਹੈਲਥ ਕੇਅਰ ਵਰਕਰ, 45 ਤੋ 59 ਸਾਲ ਦੇ 110 ਅਤੇ 60 ਸਾਲ ਤੋ ਉੱਪਰ ਦੀ ਸੰਖਿਆ 497 ਹੈ। ਉਹਨਾਂ ਵੱਲੋਂ ਆਮ ਜਨਤਾ ਨੰੁ ਅਪੀਲ ਕੀਤੀ ਗਈ ਕਿ ਟੀਕਾਕਰਨ ਉਪਰੰਤ ਵੀ ਕੋਵਿਡ ਅਨਰੂਪ ਵਿਵਹਾਰਾਂ ਦੀ ਪਾਲਣਾ ਕੀਤੀ ਜਾਵੇ, ਸਹੀ ਢੰਗ ਨਾਲ ਮਾਸਕ ਪਹਿਨੋ, ਸਾਬਣ ਅਤੇ ਪਾਣੀ ਨਾਲ ਸਮੇਂ-ਸਮੇਂ ‘ਤੇ ਹੱਥ ਧੋਵੋ ਜਾ ਸੈਨੀਟਾਈਜ਼ ਕਰੋ, ਘੱਟ ਤੋ ਘੱਟ ਦੋ ਗਜ਼ ਦੀ ਦੂਰੀ ਬਣਾ ਕੇ ਰੱਖੋ, ਜੇਕਰ ਕੋਈ ਲੱਛਣ ਸਾਹਮਣੇ ਆਉਦੇ ਹਨ ਤਾਂ ਤਰੁੰਤ ਖੁਦ ਨੂੰ ਵੱਖਰਾ ਕਰੋ ਅਤੇ ਟੈਸਟ ਕਰਵਾਉ।ਇਸ ਮੌਕੇ ‘ਤੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਭਾਰਤੀ , ਸੀਨੀਅਰ ਮੈਡੀਕਲ ਅਫਸਰ ਡਾ. ਸਵਰਨਜੀਤ ਧਵਨ, ਡਾ. ਕੰਵਲਜੀਤ ਸਿੰਘ, ਡਾ. ਸੁਖਬੀਰ ਕੌਰ, ਡਾ. ਇਸ਼ਾ, ਜਿਲ੍ਹਾ ਮਾਸ ਮੀਡੀਆ ਅਫਸਰ ਸੁਖਦੇਵ ਸਿੰਘ ਅਤੇ ਦਫਤਰ ਦਾ ਹੋਰ ਸਟਾਫ ਮੌਜੂਦ ਸੀ । 

 

Tags: Coronavirus , COVID 19 , Novel Coronavirus , India Fights Corona , Fight Against Corona , Corona Virus Updates , Coronavirus Epidemic , Coronavirus Pandemic , Corona virus threat , Corona Outbreak

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD