Friday, 05 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ ਅਮਨ ਅਰੋੜਾ ਨੇ 43 ਪਿੰਡਾਂ ਨੂੰ 69 ਵਿਕਾਸ ਕਾਰਜਾਂ ਲਈ 2.50 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ 'ਰੰਗਲਾ ਪੰਜਾਬ ਵਿਕਾਸ ਸਕੀਮ' ਵਿੱਚ ਤੇਜ਼ੀ : ਹਰਪਾਲ ਸਿੰਘ ਚੀਮਾ ਲੋਕ ਮਿਲਣੀ ਦੌਰਾਨ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ

 

ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵੱਲੋਂ ਕਰੋਨਾ ਟੀਕਾਕਾਰਨ ਦਾ ਜ਼ਮੀਨੀ ਪੱਧਰ ‘ਤੇ ਜਾਇਜ਼ਾ ਲੈਣ ਲਈ ਤਰਨ ਤਾਰਨ ਦਾ ਦੌਰਾ

ਲੋਕਾਂ ਨੂੰ ਵੱਖ-ਵੱਖ ਪ੍ਰਚਾਰ ਮਾਧਿਅਮ ਰਾਹੀਂ ਕੋਰੋਨਾ ਬਚਾਓ ਟੀਕਾਕਰਨ ਨੂੰ ਉਤਸ਼ਾਹਿਤ ਕਰਨ ਲਈ ਦਿੱਤੇ ਨਿਰਦੇਸ਼

Web Admin

Web Admin

5 Dariya News

ਤਰਨ ਤਾਰਨ , 16 Mar 2021

Last updated on: Mar 16, 2021, 00:00 IST

ਪੰਜਾਬ ਦੇ ਨਿਵਾਸੀਆਂ ਨੂੰ ਕਰੋਨਾ ਮਹਾਮਾਰੀ ਦੌਰਾਨ ਸੰਪੂਰਨ ਟੀਕਾਕਰਨ ਮੁਹਿੰਮ ਦਾ ਜਾਇਜ਼ਾ ਲੈਣ ਲਈ ਪੰਜਾਬ ਭਰ ਵਿੱਚ ਅਰੰਭ ਕੀਤੀ ਗਈ ਮੁਹਿੰਮ ਹੇਠ ਅੱਜ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ, ਸ: ਅਮਰਦੀਪ ਸਿੰਘ ਚੀਮਾ ਨੇ ਅੱਜ ਜਿਲ੍ਹਾ ਤਰਨ ਤਾਰਨ ਵਿੱਚ ਟੀਕਾਕਰਨ ਮੁਹਿੰਮ ਦਾ ਜਾਇਜ਼ਾ ਲਿਆ।ਸਿਵਲ ਸਰਜਨ, ਤਰਨ ਤਾਰਨ ਡਾ: ਰੋਹਿਤ ਮਹਿਤਾ ਵੱਲੋਂ ਸ੍ਰੀ ਚੀਮਾ ਦੇ ਦਿਸ਼ਾ ਨਿਰਦੇਸ਼ਾਂ ‘ਤੇ ਤਰਨ ਤਾਰਨ ਦੇ ਸਾਰੇ ਸੀਨੀਅਰ ਮੈਡੀਕਲ ਅਫ਼ਸਰ ਇੰਚਾਰਜ, ਜੋ ਕਮਿਊਨਿਟੀ ਹੈਲਥ ਸੈਂਟਰਜ਼ ਤੇ ਪ੍ਰਾਇਮਰੀ ਹੈਲਥ ਸੈਂਟਰ ਦੇ ਇੰਚਾਰਜ ਹਨ ‘ਤੇ ਜਿਲ੍ਹਾ ਪੱਧਰ ਦੇ ਪ੍ਰੋਗਰਾਮ ਅਫ਼ਸਰਾਂ ਨਾਲ ਸਿਵਲ ਸਰਜਨ ਦਫ਼ਤਰ ਵਿੱਚ ਸੱਦੀ ਇੱਕ ਹੰਗਾਮੀ ਮੀਟਿੰਗ ਵਿੱਚ ਟੀਕਾਕਰਨ ਮੁਹਿੰਮ ਨੂੰ ਸੰਗਠਿਤ ਮੁਹਿੰਮ ਰਾਹੀਂ ਨੇਪਰੇ ਚੜ੍ਹਾਉਣ ਲਈ ਜ਼ਰੂਰੀ ਦਿਸ਼ਾ ਨਿਰਦੇਸ਼ ਜਾਰੀ ਕੀਤੇ।ਇਸ ਮੌਕੇ ਸਿਵਲ ਸਰਜਨ ਡਾ. ਰੋਹਿਤ ਮਹਿਤਾ ਨੇ ਸ੍ਰੀ ਚੀਮਾ ਨੂੰ ਕੋਵਿਡ-19 ਦੇ ਸਬੰਧ ਵਿੱਚ ਹੈੱਡ-ਕੁਆਟਰ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਬਾਰੇ ਜਾਣਕਾਰੀ ਦਿੱਤੀ ਤੇ ਡਿਪਟੀ ਮੈਡੀਕਲ ਕਮਿਸ਼ਨਰ ਵੱਲੋਂ ਆਪਣੇ ਅਧਿਕਾਰ ਖੇਤਰ ਨਾਲ ਸਬੰਧਤ ਕਾਰਵਾਈ ਨਾਲ ਜਾਣੂ ਕਰਵਾਇਆ।ਉਹਨਾਂ ਦੱਸਿਆ ਕਿ ਹੁਣ ਤੱਕ ਜਿ਼ਲ੍ਹੇ ਵਿਚ 12679 ਵਿਅਕਤੀਆਂ ਨੂੰ ਲੱਗੀ ਕੋਰੋਨਾ ਵੈਕਸੀਨ ਲੱਗ ਚੁੱਕੀ ਹੈ।ਅਤੇ ਪ੍ਰਾਈਮਰੀ ਹੈਲਥ ਸੈਂਟਰ ਪੱਧਰ ‘ਤੇ ਵੀ ਟੀਕਾਕਰਨ ਨੂੰ ਮਨਜੂਰੀ ਦਿੱਤੀ ਗਈ ਹੈ।ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਅਮਰਦੀਪ ਸਿੰਘ ਚੀਮਾ ਨੇ ਵਿਭਾਗੀ ਅਮਲੇ ਵੱਲੋਂ ਵੱਧ ਤੋਂ ਵੱਧ ਲੋਕਾਂ ਨੂੰ ਵੱਖ-ਵੱਖ ਪ੍ਰਚਾਰ ਮਾਧਿਅਮ ਰਾਹੀਂ ਕੋਰੋਨਾ ਬਚਾਓ ਟੀਕਾਕਰਨ ਨੂੰ ਉਤਸ਼ਾਹਿਤ ਕਰਨ ਲਈ ਅਤੇ ਇਸ ਕੰਮ ਵਿੱਚ ਤੇਜ਼ੀ ਲਿਆਉਣ ਅਤੇ ਪ੍ਰਾਇਮਰੀ ਹੈਲਥ ਸੈਂਟਰ ਦੇ ਪੱਧਰ ਤੇ ਇਸ ਟੀਕਾਕਰਨ ਨੂੰ ਸੂਨਿਸ਼ਚਿਤ ਕਰਨ ਲਈ ਹਰ ਸੰਭਵ ਉਪਰਾਲਾ ਵਰਤਣ ਲਈ ਨਿਰਦੇਸ਼ ਕੀਤਾ। ਇਸ ਮੌਕੇ `ਤੇ ਜਿ਼ਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਦੇਸ ਰਾਜ, ਜਿ਼ਲ੍ਹਾ ਟੀਕਾਕਰਨ ਅਫ਼ਸਰ ਡਾ. ਵਰਿੰਦਰਪਾਲ ਕੌਰ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਭਾਰਤੀ ਧਵਨ, ਸੀਨੀਅਰ ਮੈਡੀਕਲ ਅਫ਼ਸਰ ਤਰਨ ਤਾਰਨ ਡਾ. ਸਵਰਨਜੀਤ ਧਵਨ, ਡਾ. ਕਮਲ ਜੋਤੀ, ਡਾ. ਸੁਖਬੀਰ, ਡਾ. ਕੰਵਲਜੀਤ ਸਿੰਘ, ਸੁਖਦੇਵ ਸਿੰਘ ਪੱਖੋਕੇ ਅਤੇ ਬਲਾਕਾਂ ਦੇ ਸਮੂਹ ਸੀਨੀਅਰ ਮੈਡੀਕਲ ਅਫ਼ਸਰ ਹਾਜ਼ਰ ਸਨ। 

 

Tags: Amardeep Singh Cheema

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD