Tuesday, 30 April 2024

 

 

ਖ਼ਾਸ ਖਬਰਾਂ ਭਗਵੰਤ ਮਾਨ ਨੇ ਰੋਪੜ 'ਚ 'ਆਪ' ਉਮੀਦਵਾਰ ਮਾਲਵਿੰਦਰ ਸਿੰਘ ਕੰਗ ਲਈ ਕੀਤਾ ਚੋਣ ਪ੍ਰਚਾਰ ਅਜਨਾਲਾ ਹਲਕੇ ਚ ਵਿਰੋਧੀਆਂ 'ਤੇ ਗਰਜੇ ਗੁਰਜੀਤ ਸਿੰਘ ਔਜਲਾ ਆਜ਼ਾਦੀ ਦੇ 65 ਸਾਲ ਬਾਅਦ ਵੀ 18000 ਪਿੰਡਾਂ 'ਚ ਨਹੀਂ ਸੀ ਬਿਜਲੀ, ਮੋਦੀ ਨੇ ਜੰਗੀ ਪੱਧਰ 'ਤੇ ਕੀਤੀ ਸ਼ੁਰੂਆਤ - ਟੰਡਨ ਕਾਂਗਰਸ ਦੇ ਸੂਬਾ ਸਕੱਤਰ ਅਤੇ ਠੇਕਾ ਸਫਾਈ ਕਰਮਚਾਰੀ ਸੰਗਠਨ ਦੇ ਪ੍ਰਧਾਨ ਸਮੇਤ 100 ਲੋਕ ਭਾਜਪਾ 'ਚ ਸ਼ਾਮਲ ਮੈਂ ਬਹੁਤ ਵੱਡੀਆਂ ਮੁਸ਼ਕਿਲਾਂ ਦਾ ਸਾਹਮਣਾ ਕੀਤਾ, ਇਹ ਕੰਮ ਤਾਂ ਬਹੁਤ ਆਸਾਨ ਲੱਗ ਰਿਹਾ: ਅਮਰਿੰਦਰ ਸਿੰਘ ਰਾਜਾ ਵੜਿੰਗ ਆਜ਼ਾਦੀ ਦੇ 65 ਸਾਲ ਬਾਅਦ ਵੀ 18000 ਪਿੰਡਾਂ 'ਚ ਨਹੀਂ ਸੀ ਬਿਜਲੀ, ਮੋਦੀ ਨੇ ਜੰਗੀ ਪੱਧਰ 'ਤੇ ਕੀਤੀ ਸ਼ੁਰੂਆਤ : ਸੰਜੇ ਟੰਡਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਸ਼ਵ ਪੱਧਰ 'ਤੇ ਭਾਰਤ ਦਾ ਰੁਤਬਾ ਉੱਚਾ ਚੁੱਕਿਆ: ਪ੍ਰਨੀਤ ਕੌਰ ਵਪਾਰੀਆਂ ਦਾ ਹੱਥ ਔਜਲਾ ਦੇ ਨਾਲ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਫਾਜ਼ਿਲਕਾ ਦੀ ਅਨਾਜ ਮੰਡੀ ਦਾ ਦੌਰਾ ਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼; 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂ ਜ਼ਿਲ੍ਹਾ ਬਰਨਾਲਾ ਦੇ 558 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਕੀਤੀ ਗਈ ਡੀ.ਪੀ.ਆਰ.ਓ ਫ਼ਰੀਦਕੋਟ ਬਣੇ ਉਰਦੂ ਤਾਲੀਮ ਯਾਫਤਾ-ਡਿਪਟੀ ਕਮਿਸ਼ਨਰ ਨੇ ਦਿੱਤੀਆਂ ਵਧਾਈਆਂ ਮੰਡੀਆਂ ਵਿੱਚ ਕਣਕ ਦੀ ਆਮਦ ਅਤੇ ਲਿਫਟਿੰਗ ਨੂੰ ਲੈ ਕੇ ਜ਼ਿਲਾ੍ਹ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ : ਸੰਦੀਪ ਕੁਮਾਰ ਸੀਜੀਸੀ ਲਾਂਡਰਾਂ ਨੇ ਕੌਮੀ ਪੱਧਰੀ ਹੈਕਫੈਸਟ 24 ਦੇ ਖੇਤਰੀ ਦੌਰ ਦੀ ਕੀਤੀ ਮੇਜ਼ਬਾਨੀ ਸੰਗਰੂਰ ਦੇ ਸੂਝਵਾਨ ਲੋਕ ਬਾਹਰੀ ਉਮੀਦਵਾਰਾਂ ਤੇ ਬਾਕੀ ਪਾਰਟੀਆਂ ਨੂੰ ਸਬਕ ਸਿਖਾਉਣਗੇ: ਮੀਤ ਹੇਅਰ ਪੀਈਸੀ ਨੇ ਸਾਂਝੀ ਖੋਜ ਅਤੇ ਅਕਾਦਮਿਕ ਸਹਿਯੋਗ ਲਈ ਸ਼੍ਰੀ ਮਾਤਾ ਵੈਸ਼ਨੋ ਦੇਵੀ ਯੂਨੀਵਰਸਿਟੀ (SMVDU), ਕਟੜਾ, ਜੰਮੂ ਨਾਲ ਕੀਤੇ MoU ਤੇ ਸਾਈਨ ''ਇਹ ਖੁਸ਼ੀਆਂ ਭਰਿਆ, ਮੌਜ-ਮਸਤੀ ਕਰਨ ਦਾ ਮੌਕਾ ਹੈ'' : ਪ੍ਰੋ. (ਡਾ.) ਬਲਦੇਵ ਸੇਤੀਆ, ਡਾਇਰੈਕਟਰ ਪੀ.ਈ.ਸੀ. ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਵਟਸਐਪ ਚੈਨਲ ਜਾਰੀ ਪਿਛਲੇ 72 ਘੰਟਿਆਂ ਦੌਰਾਨ ਜਿਲ੍ਹੇ ਦੀ ਮੰਡੀਆਂ ਵਿੱਚ 133 ਫੀਸਦੀ ਦਰ ਨਾਲ ਕਣਕ ਦੀ ਚੁਕਾਈ ਕਈ ਅੜਚਨਾਂ ਦੇ ਬਾਵਜ਼ੂਦ ਜ਼ਿਲ੍ਹਾ ਮੋਗਾ ਵਿੱਚ ਸੁਚਾਰੂ ਤਰੀਕੇ ਨਾਲ ਚੱਲ ਰਹੀ ਖਰੀਦ ਪ੍ਰਕਿਰਿਆ ਮਾਨਸਾ ਦੇ ਪ੍ਰਭਾਰੀ ਸਕੱਤਰ ਨੇ ਵੱਖ ਵੱਖ ਖਰੀਦ ਏਜੰਸੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਮੀਟਿੰਗ ਕੀਤੀ

 

ਨਹਿਰੂ ਯੁਵਾ ਕੇਂਦਰ ਵਲੋਂ ‘ਗਰੀਨ ਵਿਲੇਜ਼, ਕਲੀਨ ਵਿਲੇਜ਼’ ਮੁਹਿੰਮ ਤਹਿਤ ਜਾਗਰੂਕਤਾ ਕੈਂਪ

ਹਿੰਦੂ ਕੰਨਿਆ ਕਾਲਜ ਵਿਖੇ ਵਿਦਿਆਰਥਣਾਂ ਨੂੰ ਪੌਦੇ ਵੰਡੇ

Web Admin

Web Admin

5 Dariya News

ਕਪੂਰਥਲਾ , 16 Mar 2021

ਨਹਿਰੂ ਯੁਵਾ ਕੇਂਦਰ ਕਪੂਰਥਲਾ ਵਲੋਂ ਵਾਤਾਵਰਣ ਸੰਭਾਲ ਅਤੇ ਧਰਤ ਹੇਠਲੇ ਪਾਣੀ ਨੂੰ ਬਚਾਉਣ ਦਾ ਸੁਨੇਹਾ ਦੇਣ ਦੇ ਮੰਤਵ ਨਾਲ ਸਥਾਨਕ ਹਿੰਦੂ ਕੰਨਿਆ ਕਾਲਜ ਵਿਖੇ ‘ ਗਰੀਨ ਵਿਲੇਜ਼, ਕਲੀਨ ਵਿਲੇਜ਼’ ਮੁਹਿੰਮ ਤਹਿਤ ਜਾਗਰੂਕਤਾ ਕੈਂਪ ਲਾਇਆ ਗਿਆ, ਜਿਸ ਦੌਰਾਨ ਜਿੱਥੇ ਵਿਦਿਆਰਥਣਾਂ ਨੂੰ ਕੁਦਰਤੀ ਸ੍ਰੋਤਾਂ ਦੀ ਸਾਂਭ ਸੰਭਾਲ ਬਾਰੇ ਦੱਸਿਆ ਗਿਆ ਉਥੇ ਹੀ ਉਨ੍ਹਾਂ ਨੂੰ ਪੌਦੇ ਤੇ ਕਿਚਨ ਗਾਰਡਨ ਦੀਆਂ ਕਿੱਟਾਂ ਦੀ ਵੀ ਵੰਡ ਕੀਤੀ ਗਈ। ਇਸ ਮੌਕੇ ਜਿਲ੍ਹਾ ਲੋਕ ਸੰਪਰਕ ਅਫਸਰ ਸ. ਸੁਬੇਗ ਸਿੰਘ, ਬਾਗਬਾਨੀ ਵਿਕਾਸ ਅਫਸਰ ਮਨਪ੍ਰੀਤ ਕੌਰ, ਨਹਿਰੂ ਯੁਵਾ ਕੇਂਦਰ ਦੀ ਕੋਆਰਡੀਨੇਟਰ ਸਵਾਤੀ ਕੁਮਾਰ, ਹਿੰਦੂ ਕੰਨਿਆ ਕਾਲਜ ਦੀ ਪਿ੍ਰੰਸੀਪਲ ਡਾ. ਅਰਚਨਾ ਗਰਗ, ਟ੍ਰੈਫਿਕ ਸਿੱਖਿਆ ਸੈਲ ਦੇ ਇੰਚਾਰਜ ਗੁਰਬਚਨ ਸਿੰਘ ਤੇ ਗੁਰਮੁਖ ਸਿੰਘ ਢੋਟ ਨੇ ਵਿਦਿਆਰਥਣਾਂ ਨੂੰ ਵਾਤਾਵਰਣ ਸੰਭਾਲ ਲਈ ਡਟਕੇ ਕੰਮ ਕਰਨ ਦਾ ਸੱਦਾ ਦਿੱਤਾ।ਬਾਗਬਾਨੀ ਵਿਭਾਗ ਵਲੋਂ ਕਿਚਨ ਗਾਰਡਨ ਰਾਹੀਂ ਸਬਜ਼ੀਆਂ ਪੈਦਾ ਕਰਨ  ਅਤੇ ਤਾਜੇ ਫਲਾਂ ਦੇ ਸੇਵਨ ਨਾਲ ਸਿਹਤ ਉੱਪਰ ਪੈਣ ਵਾਲੇ ਚੰਗੇ ਪ੍ਰਭਾਵਾਂ ਬਾਰੇ ਦੱਸਿਆ ਗਿਆ।ਗਰੀਨ ਵਿਲੇਜ਼ ਮੁਹਿੰਮ ਤਹਿਤ ਕਾਲਜ ਦੇ ਵਿਹੜੇ ਵਿਚ ਪੌਦਾ ਵੀ ਲਾਇਆ ਗਿਆ। ਨਹਿਰੂ ਯੁਵਾ ਕੇਂਦਰ ਦੀ ਕੋਆਰਡੀਨੇਟਰ ਸਵਾਤੀ ਕੁਮਾਰ ਨੇ ਦੱਸਿਆ ਕਿ ਨਹਿਰੂ ਯੁਵਾ ਕੇਂਦਰ ਵਲੋਂ ਇਸ ਮੁਹਿੰਮ ਤਹਿਤ ਜਿਲ੍ਹੇ ਦੇ ਹਰ ਪਿੰਡ ਤੱਕ ਪਹੁੰਚ ਕੀਤੀ ਜਾਵੇਗੀ , ਜਿਸ ਵਿਚ ਗੈਰ ਸਰਕਾਰੀ ਸੰਗਠਨਾਂ, ਯੂਥ ਕਲੱਬਾਂ ਦਾ ਵੀ ਸਹਿਯੋਗ ਲਿਆ ਜਾਵੇਗਾ। ਇਸ ਮੌਕੇ ਪਾਣੀ ਦੀ ਸੰਭਾਲ ਸਬੰਧੀ ਇਕ ਪੋਸਟਰ ਵੀ ਜਾਰੀ ਕੀਤਾ ਗਿਆ। ਕਾਲਜ ਦੀਆਂ ਵਿਦਿਆਰਥਣਾਂ ਵਲੋਂ ਸ਼ਬਦ ਗਾਇਨ ਤੇ ਰਾਸ਼ਟਰੀ ਗਾਨ ਵੀ ਪੇਸ਼ ਕੀਤਾ ਗਿਆ। ਇਸ ਮੌਕੇ ਸੰਜੀਵ ਭੱਲਾ ਕਾਲਜ ਸੁਪਰਡੈਂਟ, ਡਾ. ਕੁਲਵਿੰਦਰ ਕੌਰ, ਇੰਦਰਜੀਤ ਕੌਰ, ਮਮਤਾ, ਰਾਸ਼ਟਰੀ ਯੁਵਾ ਸੇਵਕ ਭੁਪਿੰਦਰ ਸਿੰਘ, ਜਗਦੀਸ਼ ਕੌਰ, ਵਿਨੈ ਕੁਮਾਰ,ਡਿੰਪਲ, ਮੀਨਾ, ਅਮਰਜੀਤ , ਸਿਮਰਨ, ਸੌਰਵ ਹਾਜ਼ਰ ਸਨ। 

 

Tags: Nehru Yuva Kendra

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD